Wednesday, 22 July 2026

 

 

ਖ਼ਾਸ ਖਬਰਾਂ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ

 

ਜਿਲ੍ਹਾ ਪਠਾਨਕੋਟ ਅੰਦਰ ਚਲ ਰਹੇ ਵੱਡੇ ਵਿਕਾਸ ਪ੍ਰੋਜੈਕਟਾਂ ਦਾ ਕੈਬਨਿਟ ਮੰਤਰੀ ਪੰਜਾਬ ਅਤੇ ਡੀ.ਸੀ. ਪਠਾਨਕੋਟ ਨੇ ਕੀਤਾ ਰੀਵਿਓ

ਢਾਕੀ ਵਿਖੇ ਚਲ ਰਹੇ ਫਲਾਈ ਓਵਰ ਪ੍ਰੋਜੈਕਟ ਦਾ ਮੋਕੇ ਤੇ ਪਹੁੰਚ ਕੇ ਲਿਆ ਜਾਇਜਾ

Lal Chand Kataruchak, AAP, Aam Aadmi Party, Aam Aadmi Party Punjab, AAP Punjab, Government of Punjab, Punjab Government, DC Pathankot, Deputy Commissioner Pathankot, Harbir Singh, Pathankot

Web Admin

Web Admin

5 Dariya News

ਪਠਾਨਕੋਟ , 30 Oct 2023

Last updated on: Oct 30, 2023, 00:00 IST

ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਸਥਿਤ ਡੀ.ਸੀ. ਦਫਤਰ ਵਿਖੇ ਸ੍ਰੀ ਲਾਲ ਚੰਦ ਕਟਾਰੂਚੱਕ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਪੰਜਾਬ  ਮੁੱਖ ਮਹਿਮਾਨ ਵਜੋਂ ਅਤੇ  ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਨੇ ਜਿਲ੍ਹਾ ਪਠਾਨਕੋਟ ਅੰਦਰ ਚਲ ਰਹੇ ਵਿਕਾਸ ਦੇ ਵੱਡੇ ਪ੍ਰੋਜੈਕਟਾਂ ਦਾ ਰੀਵਿਓ ਲੈਣ ਲਈ ਮੀਟਿੰਗ ਆਯੋਜਿਤ ਕੀਤੀ।

ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਕੈਪਟਨ ਸੁਨੀਲ ਗੁਪਤਾ ਚੇਅਰਮੈਨ ਪੈਸਕੋ, ਮੇਜਰ ਡਾ. ਸੁਮਿਤ ਮੁਧ ਚੀਫ ਮਨਿਸਟਰ ਫੀਲਡ ਅਫਸਰ-ਕਮ-ਸਹਾਇਕ ਕਮਿਸਨਰ ਜਰਨਲ, ਐਮ.ਐਸ. ਜਵੰਦਾ ਐਸ. ਈ. ਲੋਕ ਨਿਰਮਾਣ ਵਿਭਾਗ ਪਠਾਨਕੋਟ, ਰਜਿੰਦਰ ਸਿੰਘ ਗੋਤਰਾ ਐਕਸੀਅਨ ਲੋਕ ਨਿਰਮਾਣ ਵਿਭਾਗ, ਜਸਪ੍ਰਜੀਤ ਸਿੰਘ ਰਜਿਸਟਰਾਰ ਕੋਪਰੇਟਿਵ ਸੋਸਾਇਟੀ ਅਤੇ ਹੋਰ ਅਧਿਕਾਰੀ ਹਾਜਰ ਸਨ।

ਮੀਟਿੰਗ ਦੇ ਆਰੰਭ ਵਿੱਚ ਸ੍ਰੀ ਲਾਲ ਚੰਦ ਕਟਾਰੂਚੱਕ ਅਤੇ ਡਿਪਟੀ ਕਮਿਸਨਰ ਸ. ਹਰਬੀਰ ਸਿੰਘ ਨੇ ਲੋਕ ਨਿਰਮਾਣ ਵਿਭਾਗ ਨਾਲ ਰੀਵਿਓ ਕਰਦਿਆਂ ਜਾਣਕਾਰੀ ਪ੍ਰਾਪਤ ਕੀਤੀ ਕਿ ਢਾਕੀ ਵਿਖੇ ਰੇਲਵੇ ਲਾਈਨ ਤੋਂ ਬਣਾਏ ਜਾ ਰਹੇ ਫਲਾਈ ਓਵਰ ਚੋਂ ਹੋਰ ਕਿੰਨਾ ਸਮਾਂ ਲੱਗ ਸਕਦਾ ਹੈ। ਇਸ ਤੇ ਅਧਿਕਾਰੀਆਂ ਨੇ ਦੱਸਿਆ ਕਿ ਰੇਲਵੇ ਲਈਨ ਤੇ ਜੋ ਗਾਰਡਰ ਪਾ ਕੇ ਫਲਾਈ ਓਵਰ ਦਾ ਡਿਜਾਇਨ ਬਨਾਇਆ ਜਾਣਾ ਹੈ ਉਸ ਲਈ ਰੇਲਵੇ ਵਿਭਾਗ ਤੋਂ ਮਨਜੂਰੀ ਮਿਲ ਲਈ ਹੈ ਅਤੇ ਪੰਚਕੂਲਾ ਵਿਖੇ ਉਸ ਪੁਲ ਦਾ ਨਿਰਮਾਣ ਕੀਤਾ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਹਰੇਕ ਤਰ੍ਹਾਂ ਦੀ ਜਾਂਚ ਤੋਂ ਬਾਅਦ ਹੀ ਪੁਲ ਨੂੰ ਪਠਾਨਕੋਟ ਸਿਫਟ ਕੀਤਾ ਜਾਵੇਗਾ ਅਤੇ ਰੇਲਵੇ ਲਾਈਨ ਤੇ ਲਗਾਇਆ ਜਾ ਸਕੇਗਾ। ਉਨ੍ਹਾਂ ਦੱਸਿਆ ਕਿ ਕਰੀਬ ਆਉਂਣ ਵਾਲੇ 6-7 ਮਹੀਨਿਆਂ ਦੇ ਅੰਦਰ ਅੰਦਰ ਪੁਲ ਤਿਆਰ ਕੀਤਾ ਜਾਵੇਗਾ। ਇਸ ਤੋਂ ਇਲਾਵਾ ਟੈਂਕ ਚੌਕ ਤੋਂ ਸੁਜਾਨਪੁਰ ਜਾਣ ਵਾਲੇ ਮਾਰਗ ਤੇ ਬਣਾਏ ਜਾਣ ਵਾਲੇ ਪੁਲ ਦੇ ਬਾਰੇ ਜਾਣਕਾਰੀ ਦਿੰਦਿਆਂ ਅਧਿਕਾਰੀਆਂ ਨੇ ਦੱਸਿਆ ਕਿ ਪਹਿਲਾ ਰੇਲਵੇ ਲਾਈਨ ਤੇ ਅੰਡਰ ਪਾਸ ਦੀ ਯੋਜਨਾ ਸੀ ਜੋ ਕਿ ਰੇਲਵੇ ਵਿਭਾਗ ਵੱਲੋਂ ਪਾਸ ਨਹੀਂ ਕੀਤੀ ਗਈ ਅਤੇ ਫਿਰ ਤੋਂ ਇਸ ਫਲਾਈ ਓਵਰ ਦਾ ਐਸਟੀਮੇਟ ਬਣਾ ਕੇ ਕੇਂਦਰ ਸਰਕਾਰ ਨੂੰ ਭੇਜਿਆ ਗਿਆ ਹੈ। ਮਨਜੂਰੀ ਆਉਂਣ ਤੋਂ ਬਾਅਦ ਹੀ ਵਿਕਾਸ ਕਾਰਜ ਦਾ ਆਰੰਭ ਕੀਤਾ ਜਾਵੇਗਾ।

ਇੱਕ ਸਵਾਲ ਦੇ ਜਵਾਬ ਵਿੱਚ ਅਧਿਕਾਰੀਆਂ ਨੇ ਦੱਸਿਆ ਕਿ ਸਰਕਟ ਹਾਊਸ ਦਾ ਕੰਮ ਨਿਰੰਤਰ ਚਲ ਰਿਹਾ ਹੈ ਜਿਵੈਂ ਜਿਵੈਂ ਸਰਕਾਰ ਵੱਲੋਂ ਫੰਡ ਜਾਰੀ ਹੁੰਦੇ ਜਾ ਰਹੇ ਹਨ ਕੰਮ ਵਿੱਚ ਗਤੀ ਲਿਆਂਦੀ ਜਾ ਰਹੀ ਹੈ ਅਤੇ ਨਿਰਧਾਰਤ ਸਮੇਂ ਅੰਦਰ ਇਹ ਪ੍ਰੋਜੈਕਟ ਵੀ ਮੁਕੰਮਲ ਕਰ ਲਿਆ ਜਾਵੈਗਾ।ਕੈਬਨਿਟ ਮੰਤਰੀ ਨੇ ਕਿਹਾ ਕਿ ਕੀੜੀ ਚੋਕ ਦੀ ਹਾਲਤ ਜਿਆਦਾ ਖਸਤਾ ਹੋਣ ਕਰਕੇ ਆਉਂਣ ਜਾਣ ਵਾਲੇ ਲੋਕਾਂ ਨੂੰ ਅਤੇ ਦੁਕਾਨਦਾਰਾਂ ਨੂੰ ਕਾਫੀ ਪ੍ਰੇਸਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਵਿਭਾਗੀ ਅਧਿਕਾਰੀਆਂ ਵੱਲੋਂ ਦੱਸਿਆ ਗਿਆ ਕਿ ਚੋਕ ਵਿੱਚ ਸਮਰੱਥਾਂ ਦੇ ਅਨੁਸਾਰ ਮਟੀਰਿਅਲ ਦੀ ਭਰਾਈ ਕੀਤੀ ਗਈ ਹੈ ਅਤੇ ਦੁਕਾਨਦਾਰਾਂ ਨੂੰ ਪ੍ਰੇਸਾਨੀ ਦਾ ਸਾਹਮਣਾ ਨਾ ਕਰਨਾ ਪਵੇ ਇਸ ਦੇ ਲਈ ਪਾਣੀ ਦੇ ਟੰਕਰਾਂ ਦੀ ਵੀ ਵਿਵਸਥਾ ਕਰ ਦਿੱਤੀ ਗਈ ਹੈ। ਜਿਕਰਯੋਗ ਹੈ ਕਿ ਇਸ ਤੋਂ ਇਲਾਵਾ ਜਿਲ੍ਹੇ ਅੰਦਰ ਚਲ ਰਹੇ ਹੋਰ ਪ੍ਰੋਜੈਕਟਾਂ ਦਾ ਜਾਇਜਾ ਲਿਆ ਗਿਆ ਅਤੇ ਅਧਿਕਾਰੀਆਂ ਨੂੰ ਦਿਸਾ ਨਿਰਦੇਸ ਜਾਰੀ ਕੀਤੇ ਗਏ ਕਿ ਨਿਰਧਾਰਤ ਸਮੇਂ ਦੇ ਅੰਦਰ ਅੰਦਰ ਕੰਮ ਮੁਕੰਮਲ ਕੀਤੇ ਜਾਣ ਤਾਂ ਜੋ ਇਹ ਪ੍ਰੋਜੈਕਟ ਪੂਰੇ ਕਰਕੇ ਜਨਤਾ ਨੂੰ ਸਮਰਪਿਤ ਕੀਤੇ ਜਾ ਸਕਣ।

ਇਸ ਮੋਕੇ ਤੇ ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ , ਡਿਪਟੀ ਕਮਿਸਨਰ ਪਠਾਨਕੋਟ ਸ. ਹਰਬੀਰ ਸਿੰਘ ਅਤੇ ਵਿਭਾਗੀ ਅਧਿਕਾਰੀਆਂ ਦੇ ਨਾਲ ਢਾਕੀ ਵਿਖੇ ਬਣਾਏ ਜਾ ਰਹੇ ਫਲਾਈ ਓਵਰ ਦਾ ਜਾਇਜਾ ਲੈਣ ਲਈ ਮੋਕੇ ਤੇ ਪਹੁੰਚੇ ਅਤੇ ਸਹਿਰ ਅੰਦਰ ਹੋਰ ਚਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਵੀ ਜਾਇਜਾ ਲਿਆ।

 

Tags: Lal Chand Kataruchak , AAP , Aam Aadmi Party , Aam Aadmi Party Punjab , AAP Punjab , Government of Punjab , Punjab Government , DC Pathankot , Deputy Commissioner Pathankot , Harbir Singh , Pathankot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD