Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਸੈਸ਼ਨ ਜੱਜ ਦੀ ਅਗਵਾਈ ਹੇਠ ਨਸ਼ਿਆਂ ਖਿਲਾਫ਼ ਕੱਢੀ ਜਾਗਰੂਕਤਾ ਰੈਲੀ

ਡਿਪਟੀ ਕਮਿਸ਼ਨਰ, ਐਸ. ਐਸ. ਪੀ ਅਤੇ ਸੀ. ਜੇ. ਐਮ ਸਮੇਤ ਆਹਲਾ ਅਫ਼ਸਰਾਂ ਨੇ ਰੈਲੀ ’ਚ ਕੀਤੀ ਸ਼ਿਰਕਤ

DC Hoshiarpur, Deputy Commissioner Hoshiarpur, Komal Mittal, Hoshiarpur, Judiciary, District Legal Services Authority, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 31 Oct 2023

Last updated on: Oct 31, 2023, 00:00 IST

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵੱਲੋਂ ਅੱਜ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਦਿਲਬਾਗ ਸਿੰਘ ਜੌਹਲ ‘ਪੰਜਾਬ ਅਗੇਂਸਟ ਡਰੱਗ ਅਡਿਕਸ਼ਨ’ ਮੁਹਿੰਮ ਤਹਿਤ ਇਕ ਵਿਸ਼ਾਲ ਰੈਲੀ (ਵਾਕਾਥਾਨ) ਕੱਢੀ ਗਈ। ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਐਸ. ਐਸ. ਪੀ ਸਰਤਾਜ ਸਿੰਘ ਚਾਹਲ, ਸੀ. ਜੇ. ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਸਮੇਤ ਜ਼ਿਲ੍ਹੇ ਦੇ ਨਿਆਇਕ, ਸਿਵਲ ਅਤੇ ਪੁਲਿਸ ਅਫ਼ਸਰਾਂ ਨੇ ਇਸ ਰੈਲੀ ਵਿਚ ਸ਼ਿਰਕਤ ਕੀਤੀ। ਜ਼ਿਲ੍ਹਾ ਤੇ ਸੈਸ਼ਨ ਜੱਜ ਦਿਲਬਾਗ ਸਿੰਘ ਜੌਹਲ ਨੇ ਜ਼ਿਲ੍ਹਾ ਪ੍ਰੀਸ਼ਦ ਦੇ ਸਾਹਮਣੇ ਲੋਅਰ ਕੋਰਟ ਕੰਪਲੈਕਸ ਤੋਂ ਇਸ ਰੈਲੀ ਨੂੰ ਝੰਡੀ ਦੇ ਕੇ ਰਵਾਨਾ ਕੀਤਾ ਅਤੇ ਉਹ ਖ਼ੁਦ ਵੀ ਹੋਰਨਾਂ ਅਧਿਕਾਰੀਆਂ ਸਮੇਤ ਇਸ ਰੈਲੀ ਦਾ ਹਿੱਸਾ ਬਣੇ। 

ਨਸ਼ਿਆਂ ਤੋਂ ਦੂਰ ਰਹਿਣ ਦਾ ਸੁਨੇਹਾ ਦਿੰਦੀ ਹੋਈ ਇਹ ਰੈਲੀ ਡੀ. ਏ. ਵੀ ਕਾਲਜ ਵਿਖੇ ਜਾ ਕੇ ਸਮਾਪਤ ਹੋਈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਮਕਸਦ ਨਾਲ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪੂਰਾ ਅਕਤੂਬਰ ਮਹੀਨਾ ਨਸ਼ਿਆਂ ਖਿਲਾਫ਼ ‘ਪੰਜਾਬ ਅਗੇਂਸਟ ਡਰੱਗ ਅਡਿਕਸ਼ਨ’ ਮੁਹਿੰਮ ਚਲਾਈ ਗਈ, ਜਿਸ ਦੌਰਾਨ ਵੱਖ-ਵੱਖ ਗਤੀਵਿਧੀਆਂ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਅੱਜ ਇਸ ਮੁਹਿੰਮ ਦੀ ਸਮਾਪਤੀ ’ਤੇ ਸਵਾਮੀ ਸਰਵਾਨੰਦ ਗਿਰੀ ਰਿਜਨਲ ਸੈਂਟਰ, ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਇਹ ‘ਵਾਕਾਥਾਨ’ ਆਯੋਜਿਤ ਕੀਤੀ ਗਈ। 

ਉਨ੍ਹਾਂ ਕਿਹਾ ਕਿ ਅਥਾਰਟੀ ਵੱਲੋਂ ਅਜਿਹੇ ਪ੍ਰੋਗਰਾਮ ਲਗਾਤਾਰ ਜਾਰੀ ਰੱਖੇ ਜਾਣਗੇ, ਤਾਂ ਜੋ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਕੇ ਇਕ ਵਧੀਆ ਅਤੇ ਨਰੋਏ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਇਸ ਮੌਕੇ ਐਸ. ਪੀ ਮੇਜਰ ਸਿੰਘ, ਐਸ. ਪੀ ਮਨਜੀਤ ਕੌਰ, ਸਿਵਲ ਸਰਜਨ ਡਾ. ਬਲਵਿੰਦਰ ਕੁਮਾਰ ਡਮਾਣਾ, ਡਿਪਟੀ ਮੈਡੀਕਲ ਸੁਪਰਡੈਂਟ ਡਾ. ਹਰਬੰਸ ਕੌਰ, ਡੀ. ਐਸ. ਪੀ ਪਲਵਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਕੀਲ, ਲਾਅ ਦੇ ਵਿਦਿਆਰਥੀ ਅਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।

 

Tags: DC Hoshiarpur , Deputy Commissioner Hoshiarpur , Komal Mittal , Hoshiarpur , Judiciary , District Legal Services Authority , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD