Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ 67ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਦਾ ਸ਼ਾਨਦਾਰ ਆਗਾਜ਼

ਵਿਧਾਇਕ ਨੇ ਖਿਡਾਰੀਆਂ ਨੂੰ ਖੇਡ ਭਾਵਨਾ ਨਾਲ ਭਾਗ ਲੈਣ ਅਤੇ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ

Narinder Kaur Bharaj, Sangrur, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਸੰਗਰੂਰ , 31 Oct 2023

Last updated on: Oct 31, 2023, 00:00 IST

ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਵਾਰ ਹੀਰੋਜ਼ ਸਟੇਡੀਅਮ ਵਿਖੇ ਆਰੰਭ ਹੋਈਆਂ 67ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਦਾ ਉਦਘਾਟਨ ਕਰਨ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਐਥਲੈਟਿਕਸ (ਅੰਡਰ-14) ਤਹਿਤ ਲੜਕੇ ਅਤੇ ਲੜਕੀਆਂ ਦੇ ਖੇਡ ਮੁਕਾਬਲੇ ਖਿੱਚ ਦਾ ਕੇਂਦਰ ਬਣੇ। ਇਸ ਮੌਕੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੰਜੀਵ ਸ਼ਰਮਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰੀਤਇੰਦਰ ਘਈ ਦੀ ਅਗਵਾਈ ਵਿੱਚ ਹੋ ਰਹੀਆਂ ਇਨ੍ਹਾਂ ਖੇਡਾਂ ਵਿੱਚ ਹਿੱਸਾ ਲੈ ਰਹੇ ਖਿਡਾਰੀਆਂ ਨੂੰ ਖੇਡ ਭਾਵਨਾ ਨਾਲ ਭਾਗ ਲੈਣ ਅਤੇ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। 

ਇਹਨਾਂ ਮੁਕਾਬਲਿਆਂ ਬਾਰੇ ਨਰੇਸ਼ ਸੈਣੀ ਜ਼ਿਲ੍ਹਾ ਖੇਡ ਕੋਆਰਡੀਨੇਟਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 23 ਜ਼ਿਲ੍ਹਿਆਂ ਦੀਆਂ ਟੀਮਾਂ ਭਾਗ ਲੈ ਰਹੀਆ ਹਨ ਅਤੇ ਪਹਿਲੇ ਦਿਨ ਦੇ ਨਤੀਜਿਆਂ ਤਹਿਤ 100 ਮੀਟਰ ਦੌੜ (ਲੜਕੇ) ਵਿੱਚ ਸ਼ਹਿਬਾਜ਼ ਸਿੰਘ ਗੁਰਦਾਸਪੁਰ ਨੇ ਪਹਿਲਾ ਸਥਾਨ, ਅਨਮੋਲਪ੍ਰੀਤ ਸਿੰਘ ਲੁਧਿਆਣਾ ਨੇ ਦੂਜਾ ਸਥਾਨ, ਮੋਹਿਤ ਫਾਜ਼ਿਲਕਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ ਜਦਕਿ 100 ਮੀਟਰ ਦੌੜ (ਲੜਕੀਆਂ) ਵਿੱਚ ਕਸ਼ਿਸ਼ ਸੰਗਰੂਰ ਨੇ ਪਹਿਲਾ, ਮਨਜੋਤ ਕੌਰ ਰੂਪਨਗਰ ਨੇ ਦੂਜਾ, ਵਿਸ਼ਮੀਤ ਕੌਰ ਮੋਹਾਲੀ ਨੇ ਤੀਜਾ ਸਥਾਨ ਹਾਸਿਲ ਕੀਤਾ। ਉਨ੍ਹਾਂ ਦੱਸਿਆ ਕਿ 600 ਮੀਟਰ (ਲੜਕਿਆਂ) ਵਿੱਚ ਖੁਸ਼ਪ੍ਰੀਤ ਸਿੰਘ ਬਰਨਾਲਾ ਨੇ ਪਹਿਲਾ ਸਥਾਨ, ਸਹਿਜਪ੍ਰੀਤ ਸਿੰਘ ਮੁਕਤਸਰ ਨੇ ਦੂਜਾ ਸਥਾਨ, ਅਨਮੋਲ ਸਿੰਘ ਸੰਗਰੂਰ ਨੇ ਤੀਜਾ ਸਥਾਨ ਹਾਸਿਲ ਕੀਤਾ। 

ਉੱਚੀ ਛਾਲ (ਹਾਈ ਜੰਪ) ਵਿੱਚ ਜਸਕਰਨਜੋਤ ਸਿੰਘ ਤਰਨਤਾਰਨ ਨੇ ਪਹਿਲਾ, ਰਾਜਵੀਰ ਸਿੰਘ ਅੰਮ੍ਰਿਤਸਰ ਨੇ ਦੂਜਾ, ਬਿਸਮੀਤ ਸਿੰਘ ਬਠਿੰਡਾ ਨੇ ਤੀਜਾ ਸਥਾਨ ਹਾਸਿਲ ਕੀਤਾ। ਇਸ ਮੌਕੇ ਨਵਦੀਪ ਸਿੰਘ ਜ਼ਿਲ੍ਹਾ ਖੇਡ ਅਫ਼ਸਰ, ਟੂਰਨਾਮੈਂਟ ਕਮੇਟੀ ਦੇ ਮੈਂਬਰ ਪ੍ਰਿੰਸੀਪਲ ਇੰਦੂ ਸਿਮਕ, ਮੁੱਖ ਅਧਿਆਪਕ ਹਰਪ੍ਰੀਤ ਸਿੰਘ, ਅਮਰੀਕ ਸਿੰਘ ਡੀਪੀਈ, ਜਗਤਾਰ ਸਿੰਘ ਡੀਪੀਈ ਵੀ ਹਾਜ਼ਰ ਸਨ। 

 

Tags: Narinder Kaur Bharaj , Sangrur , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD