Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮੋਹਾਲੀ ਦੇ ਈ.ਐੱਸ.ਆਈ. ਹਸਪਤਾਲ ਦੀ ਹੋਵੇਗੀ ਕਾਇਆ ਕਲਪ: ਆਸ਼ਿਕਾ ਜੈਨ

ਡੇਰਾਬਸੀ ਵਿਖੇ ਵੀ ਈ.ਐੱਸ.ਆਈ. ਹਸਪਤਾਲ ਬਣਾਉਣ ਲਈ ਕਾਰਵਾਈ ਜ਼ੋਰਾਂ 'ਤੇ

DC Mohali, Aashika Jain, Deputy Commissioner Mohali, S.A.S. Nagar, S.A.S. Nagar Mohali, Mohali, Sahibzada Ajit Singh Nagar

Web Admin

Web Admin

5 Dariya News

ਐੱਸ.ਏ.ਐੱਸ. ਨਗਰ , 31 Oct 2023

Last updated on: Oct 31, 2023, 00:00 IST

ਮੋਹਾਲੀ ਇੰਡਸਟਰੀਅਲ ਐਸੋਸੀਏਸ਼ਨ ਵੱਲੋਂ ਇੱਥੇ ਆਪਣੇ ਦਫ਼ਤਰ ਵਿਖੇ ਈ.ਐੱਸ.ਆਈ. ਹਸਪਤਾਲ ਸਬੰਧੀ ਕਰਵਾਏ ਇੰਟਰ-ਐਕਟਿਵ ਸੈਸ਼ਨ ਵਿੱਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕਰਦਿਆਂ ਡਿਪਟੀ ਕਮਿਸ਼ਨਰ, ਸ਼੍ਰੀਮਤੀ ਆਸ਼ਿਕਾ ਜੈਨ ਨੇ ਕਿਹਾ ਕਿ ਮੋਹਾਲੀ ਦੇ ਈ.ਐੱਸ.ਆਈ. ਹਸਪਤਾਲ ਦੀ ਕਾਇਆ ਕਲਪ ਕੀਤੀ ਜਾਵੇਗੀ। ਇਸੇ ਹਫਤੇ  ਆਡਿਟ ਕਰਵਾ ਕੇ ਇਸ ਸਬੰਧੀ ਐਸਟੀਮੇਟ ਤਿਆਰ ਕਰਵਾਉਣ ਉਪਰੰਤ ਅਗਲੇਰੀ ਕਾਰਵਾਈ ਆਰੰਭ ਦਿੱਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਡੇਰਾਬਸੀ - ਬਰਵਾਲਾ ਸੜਕ ਦੇ ਨਵੀਨੀਕਰਨ ਸਬੰਧੀ ਟੈਂਡਰ ਪ੍ਰਕਿਰਿਆ ਆਖਰੀ ਪੜਾਅ ਉੱਤੇ ਹੈ ਅਤੇ ਜਲਦ ਹੀ ਲੋਕਾਂ ਨੂੰ ਇਸ ਸੜਕ ਸਬੰਧੀ ਦਿੱਕਤਾਂ ਤੋਂ ਨਿਜਾਤ ਮਿਲ ਜਾਵੇਗੀ। 

ਸਰਕਾਰ ਸਨਅਤਕਾਰ ਮਿਲਣੀ ਦੇ ਫੈਸਲਿਆਂ ਬਾਰੇ ਉਹਨਾਂ ਕਿਹਾ ਕਿ ਡੇਰਾਬਸੀ ਵਿਖੇ ਬਣਨ ਵਾਲੇ ਈ.ਐੱਸ.ਆਈ ਹਸਪਤਾਲ ਸਬੰਧੀ ਕਮੇਟੀ ਬਣਾ ਦਿੱਤੀ ਗਈ ਸੀ ਤੇ ਥਾਂ ਦੀ ਚੋਣ ਸਬੰਧੀ ਮੀਟਿੰਗਾਂ ਉਪਰੰਤ, ਇਕ ਥਾਂ ਤੈਅ ਕਰ ਲਈ ਗਈ ਹੈ। ਬਹੁਤ ਜਲਦ ਇਹ ਪ੍ਰੋਜੈਕਟ ਸ਼ੁਰੂ ਹੋ ਜਾਵੇਗਾ। ਸ਼੍ਰੀਮਤੀ ਜੈਨ ਨੇ ਦੱਸਿਆ ਕਿ ਸਰਕਾਰ ਸਨਅਤਕਾਰ ਮਿਲਣੀ ਵੇਲੇ ਹੋਏ ਸਾਰੇ ਐਲਾਨਾਂ ਦਾ ਫਾਲੋ-ਅਪ ਕੀਤਾ ਜਾ ਰਿਹਾ ਹੈ। ਉਹਨਾਂ ਭਰੋਸਾ ਦਿੱਤਾ ਕਿ ਜਿਹੜੇ ਪ੍ਰੋਜੈਕਟ ਜਾਂ ਪ੍ਰਸਤਾਵਿਤ ਪਾਈਪ ਲਾਈਨ ਵਿਚ ਹਨ, ਉਹਨਾਂ ਨੂੰ ਤੇਜ਼ ਕੀਤਾ ਜਾਵੇਗਾ। 

ਉਹਨਾਂ ਕਿਹਾ ਕਿ ਜ਼ਿਲ੍ਹੇ ਵਿਚ ਸਨਅਤ ਵੱਡੇ ਪੱਧਰ ਉੱਤੇ ਵਿਕਸਤ ਹੋ ਰਹੀ ਹੈ ਤੇ ਸਰਕਾਰ ਇਸ ਸਬੰਧੀ ਹਰ ਲੋੜੀਂਦੀ ਸਹੂਲਤ ਦੇਣ ਲਈ ਦਿਨ ਰਾਤ ਇੱਕ ਕਰ ਕੇ ਕੰਮ ਕਰ ਰਹੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਿਹਤ ਖੇਤਰ ਦੇ ਸੁਧਾਰ ਲਈ ਸਰਕਾਰ ਲਗਾਤਾਰ ਕੰਮ ਕਰ ਰਹੀ ਹੈ। ਇਸ ਤਹਿਤ ਵੱਡੇ ਪੱਧਰ ਉੱਤੇ ਆਮ ਆਦਮੀ ਕਲੀਨਿਕ ਬਣਾਏ ਜਾ ਰਹੇ ਹਨ ਤੇ ਜ਼ਿਲ੍ਹੇ ਵਿਚਲੇ ਹਸਪਤਾਲਾਂ ਉੱਤੇ ਕਰੋੜਾਂ ਰੁਪਏ ਖ਼ਰਚ ਕੇ ਉਹਨਾਂ ਦੀ ਕਾਇਆ ਕਲਪ ਕੀਤੀ ਜਾ ਰਹੀ ਹੈ। 

ਆਮ ਆਦਮੀ ਕਲੀਨਿਕਾਂ ਵਿਚ ਵੱਡੀ ਗਿਣਤੀ ਟੈਸਟਾਂ ਦੀਆਂ ਸਹੂਲਤਾਂ ਦਿੱਤੀਆਂ ਗਈਆਂ ਹਨ, ਜਿਨ੍ਹਾਂ ਦਾ ਲਾਭ ਸਨਅਤੀ ਕਾਮੇ ਵੱਡੇ ਪੱਧਰ ਉੱਤੇ ਲੈ ਸਕਦੇ ਹਨ। ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਵਰਕਰਾਂ ਨੂੰ ਲਾਭ ਦੇਣ ਲਈ ਕਾਰਡ ਬਣਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਸ ਯੋਜਨਾ ਤਹਿਤ ਕਾਮੇ ਕਿਸੇ ਵੀ ਇੰਪੈਨਲਡ ਸਰਕਾਰੀ ਜਾਂ ਪ੍ਰਾਈਵੇਟ ਹਸਪਤਾਲ ਵਿਚ ਮੁਫ਼ਤ ਇਲਾਜ ਦੀ ਸਹੂਲਤ ਹਾਸਲ ਕਰ ਸਕਦੇ ਹਨ।

ਸ਼੍ਰੀਮਤੀ ਜੈਨ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਇੱਕ ਨਵਾਂ ਉਪਰਾਲਾ ਕੀਤਾ ਜਾ ਰਿਹਾ, ਜਿਸ ਤਹਿਤ ਸੈਕਟਰ ਸਪੈਸੇਫ਼ਿਕ ਕੌਂਸਲ (ਮਸ਼ਵਰਾ ਕਮੇਟੀਆਂ) ਬਣਾਏ ਜਾ ਰਹੇ ਹਨ, ਇਹਨਾਂ ਵਿਚ ਸਨਅਤਕਾਰ ਅਹਿਮ ਹਿੱਸਾ ਹਨ ਤੇ ਉਹਨਾਂ ਦੇ ਸੁਝਾਵਾਂ ਨਾਲ ਸੁਚੱਜੇ ਢੰਗ ਨਾਲ ਅੱਗੇ ਵਧਿਆ ਜਾ ਸਕਦਾ ਹੈ। ਡਿਪਟੀ ਕਮਿਸ਼ਨਰ ਵੱਲੋਂ ਮੋਹਾਲੀ ਇੰਡਸਟਰੀਅਲ ਐਸੋਸੀਏਸ਼ਨ ਦੀ ਇਹ ਇੰਟਰ-ਐਕਟਿਵ ਸੈਸ਼ਨ ਕਰਵਾਉਣ ਲਈ ਸ਼ਲਾਘਾ ਕੀਤੀ ਗਈ। ਇਸ ਮੌਕੇ ਪੰਕਜ ਵੋਹਰਾ, ਡਿਪਟੀ ਡਾਇਰੈਕਟਰ, ਈ.ਐੱਸ.ਆਈ. ਹਸਪਤਾਲ ਨੇ ਕਿਹਾ ਕਿ ਈ.ਐੱਸ.ਆਈ. ਹਸਪਤਾਲ ਸਬੰਧੀ ਦਿੱਕਤਾਂ ਦੂਰ ਕੀਤੀਆਂ ਜਾਣਗੀਆਂ ਤੇ ਡੇਰਾਬਸੀ ਵਾਲਾ ਹਸਪਤਾਲ ਮਿਸਾਲੀ ਬਣਾਇਆ ਜਾਵੇਗਾ।

ਮੋਹਾਲੀ ਇੰਡਸਟਰੀਅਲ ਐਸੋਸੀਏਸ਼ਨ ਦੇ ਪ੍ਰਧਾਨ ਬਲਜੀਤ ਸਿੰਘ ਨੇ ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਦਾ ਧੰਨਵਾਦ ਕੀਤਾ। ਇਸ ਤੋਂ ਪਹਿਲਾਂ ਜਸਬੀਰ ਸਿੰਘ, ਚੇਅਰਮੈਨ ਲੇਬਰ ਲਾਅ ਕਮੇਟੀ ਨੇ ਈ. ਐੱਸ.ਆਈ. ਹਸਪਤਾਲ ਸਬੰਧੀ ਦਿੱਕਤਾਂ ਬਾਰੇ ਦੱਸਿਆ ਤੇ ਇਹਨਾਂ ਨੂੰ ਦੂਰ ਕਰਨ ਦੀ ਅਪੀਲ ਕੀਤੀ। ਉਹਨਾਂ ਦੱਸਿਆ ਕਿ ਇਹ ਹਸਪਤਾਲ ਦੋ ਵਜੇ ਬੰਦ ਹੋ ਜਾਂਦਾ ਹੈ ਪਰ ਕੁਝ ਡਾਕਟਰ 24 ਘੰਟੇ ਹੋਣੇ ਚਾਹੀਦੇ ਹਨ। ਉਹਨਾਂ ਨੇ ਮੈਡੀਕਲ ਬਿੱਲਜ਼ ਦੀ ਅਦਾਇਗੀ ਵਿਚ ਜ਼ਿਆਦਾ ਸਮਾਂ ਲੱਗਣ ਦਾ ਮਸਲਾ ਵੀ ਚੁੱਕਿਆ। ਇਸ ਮੌਕੇ ਐੱਸ. ਡੀ.ਐਮ. ਮੋਹਾਲੀ ਚੰਦਰ ਜੋਤੀ ਸਿੰਘ, ਜੀ.ਐਮ.ਡੀ.ਆਈ.ਸੀ.  ਅਰਸ਼ਜੀਤ ਸਿੰਘ ਸਮੇਤ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀ ਤੇ ਵੱਡੀ ਗਿਣਤੀ ਸਨਅਤਕਾਰ ਹਾਜ਼ਰ ਸਨ।

 

Tags: DC Mohali , Aashika Jain , Deputy Commissioner Mohali , S.A.S. Nagar , S.A.S. Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD