Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਲੋਕ ਹਿੱਤ ਵਿਚ ਤੈਅ ਸਮੇਂ ਅੰਦਰ ਕੀਤੇ ਜਾਣ ਵਿਕਾਸ ਕਾਰਜ : ਸੋਮ ਪ੍ਰਕਾਸ਼

ਕੇਂਦਰੀ ਰਾਜ ਮੰਤਰੀ ਨੇ 'ਦਿਸ਼ਾ' ਤਹਿਤ ਮੀਟਿੰਗ ਵਿਚ ਕੇਂਦਰੀ ਸਕੀਮਾਂ ਦੀ ਕੀਤੀ ਸਮੀਖਿਆ

Som Parkash, BJP, Bharatiya Janata Party

Web Admin

Web Admin

5 Dariya News

ਹੁਸ਼ਿਆਰਪੁਰ , 31 Oct 2023

Last updated on: Oct 31, 2023, 00:00 IST

ਕੇਂਦਰੀ ਉਦਯੋਗ ਅਤੇ ਵਣਜ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਲੋਕ ਹਿੱਤ ਵਿਚ ਇਹ ਯਕੀਨੀ ਬਣਾਇਆ ਜਾਵੇ ਕਿ ਸਰਕਾਰ ਵੱਲੋਂ ਸ਼ੁਰੂ ਕੀਤੇ ਵਿਕਾਸ ਕਾਰਜ ਤੈਅ ਸਮੇਂ ਵਿਚ ਮੁਕੰਮਲ ਕੀਤੇ ਜਾਣ ਤਾਂ ਜੋ ਲੋਕਾਂ ਨੂੰ ਉਨ੍ਹਾਂ ਦਾ ਲਾਭ ਸਮੇਂ ਸਿਰ ਮਿਲ ਸਕੇ। ਉਹ ਅੱਜ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨ ਕਮੇਟੀ (ਦਿਸ਼ਾ) ਦੀ ਮੀਟਿੰਗ ਦੌਰਾਨ ਜ਼ਿਲ੍ਹੇ ਵਿਚ ਚੱਲ ਰਹੀਆਂ ਕੇਂਦਰ ਸਰਕਾਰ ਦੀਆਂ ਸਕੀਮਾਂ ਦਾ ਜਾਇਜ਼ਾ ਲੈ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਵਿਧਾਇਕ ਮੁਕੇਰੀਆਂ ਜੰਗੀ ਲਾਲ ਮਹਾਜਨ, ਵਿਧਾਇਕ ਚੱਬੇਵਾਲ ਡਾ: ਰਾਜ ਕੁਮਾਰ, ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਕਮੇਟੀ ਮੈਂਬਰ ਸਾਬਕਾ ਕੈਬਨਿਟ ਮੰਤਰੀ ਤੀਕਸ਼ਣ ਸੂਦ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰਾਹੁਲ ਚਾਬਾ, ਨਗਰ ਨਿਗਮ ਦੇ ਕਮਿਸ਼ਨਰ ਡਾ. ਨਯਨ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਬਲਰਾਜ ਸਿੰਘ, ਐਸ.ਪੀ ਮੇਜਰ ਸਿੰਘ, ਐਸ.ਡੀ.ਐਮ ਹੁਸ਼ਿਆਰਪੁਰ ਪ੍ਰੀਤਇੰਦਰ ਸਿੰਘ ਬੈਂਸ, ਐਸ.ਡੀ.ਐਮ. ਮੁਕੇਰੀਆਂ ਅਸ਼ੋਕ ਕੁਮਾਰ, ਐਸ.ਡੀ.ਐਮ ਦਸੂਹਾ ਪ੍ਰਦੀਪ ਸਿੰਘ ਬੈਂਸ, ਐਸ.ਡੀ.ਐਮ ਟਾਂਡਾ ਗਗਨਦੀਪ ਸਿੰਘ ਵੀ ਹਾਜ਼ਰ ਸਨ।

ਕੇਂਦਰੀ ਰਾਜ ਮੰਤਰੀ ਨੇ ਕਿਹਾ ਕਿ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕੀਤਾ ਜਾਵੇ, ਤਾਂ ਜੋ ਇਨ੍ਹਾਂ ਸਕੀਮਾਂ ਦਾ ਲਾਭ ਸਬੰਧਤ ਲਾਭਪਾਤਰੀਆਂ ਤੱਕ ਪਹੁੰਚਾਇਆ ਜਾ ਸਕੇ। ਇਸ ਦੌਰਾਨ ਉਨ੍ਹਾਂ ਅੰਮ੍ਰਿਤ ਸਰੋਵਰ ਸਕੀਮ ’ਤੇ ਗੰਭੀਰਤਾ ਨਾਲ ਕੰਮ ਕਰਨ ਦੀਆਂ ਹਦਾਇਤਾਂ ਦਿੱਤੀਆਂ। ਇਸ ਮੌਕੇ ਉਨ੍ਹਾਂ ਨੇ ਐਮ.ਪੀ ਲੈਡ, ਪ੍ਰਧਾਨ ਮੰਤਰੀ ਸਵਨਿਧੀ ਯੋਜਨਾ, ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ, ਪ੍ਰਧਾਨ ਮੰਤਰੀ ਆਵਾਸ ਯੋਜਨਾ (ਪੇਂਡੂ ਅਤੇ ਸ਼ਹਿਰੀ), ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ, ਪ੍ਰਧਾਨ ਮੰਤਰੀ ਖੇਤੀਬਾੜੀ ਸਿੰਚਾਈ ਯੋਜਨਾ, ਸਮੱਗਰ ਸਿੱਖਿਆ ਅਭਿਆਨ, ਨਿਰਮਾਣ ਯੋਜਨਾ, ਮੈਡੀਕਲ ਕਾਲਜ, ਜਨਨੀ ਸੁਰੱਖਿਆ ਯੋਜਨਾ, ਜਲ ਜੀਵਨ ਮਿਸ਼ਨ, ਸਵੱਛ ਭਾਰਤ ਮਿਸ਼ਨ, ਰਾਸ਼ਟਰੀ ਕ੍ਰਿਸ਼ੀ ਵਿਕਾਸ ਯੋਜਨਾ, ਸਮਾਜਿਕ ਸੁਰੱਖਿਆ ਯੋਜਨਾਵਾਂ, ਮਨਰੇਗਾ, ਪੀ.ਐੱਮ.ਕੇ.ਵੀ.ਵਾਈ, ਬੀ.ਐੱਸ.ਐੱਨ.ਐੱਲ. ਅਤੇ ਨੈਸ਼ਨਲ ਹਾਈਵੇਅ ਅਥਾਰਟੀ ਦੇ ਕੰਮਾਂ ਦਾ ਵੀ ਜਾਇਜ਼ਾ ਲਿਆ। 

ਉਨ੍ਹਾਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਦੇ ਨਿਰਮਾਣ ਕਾਰਜਾਂ ਵਿਚ ਹੋਰ ਵੀ ਗੰਭੀਰਤਾ ਨਾਲ ਕੰਮ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਸ਼ੁਰੂ ਕੀਤੇ ਕੰਮਾਂ ਨੂੰ ਜਲਦੀ ਮੁਕੰਮਲ ਕਰਕੇ ਉਨ੍ਹਾਂ ਦੇ ਵਰਤੋਂ ਸਰਟੀਫਿਕੇਟ ਭੇਜੇ ਜਾਣ। ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੂੰ ਭਰੋਸਾ ਦਿਵਾਇਆ ਕਿ ਐਮ.ਪੀ ਲੈਡ ਫੰਡ ਅਤੇ ਹੋਰ ਕੇਂਦਰੀ ਸਕੀਮਾਂ ਤਹਿਤ ਜ਼ਿਲ੍ਹੇ ਵਿਚ ਸ਼ੁਰੂ ਹੋਏ ਵਿਕਾਸ ਕਾਰਜਾਂ ਨੂੰ ਜਲਦੀ ਹੀ ਮੁਕੰਮਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਕੇਂਦਰੀ ਸਕੀਮਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਪੂਰੀ ਗੰਭੀਰਤਾ ਦਿਖਾਈ ਜਾ ਰਹੀ ਹੈ ਅਤੇ ਸਬੰਧਤ ਵਿਭਾਗਾਂ ਤੋਂ ਇਨ੍ਹਾਂ ਸਕੀਮਾਂ ਦੀ ਲਗਾਤਾਰ ਸਮੀਖਿਆ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਵਿਭਾਗਾਂ ਨੂੰ ਸ਼ੁਰੂ ਕੀਤੇ ਵਿਕਾਸ ਕਾਰਜ ਸਮੇਂ ਸਿਰ ਨੇਪਰੇ ਚਾੜ੍ਹਨ ਦੀ ਹਦਾਇਤ ਵੀ ਕੀਤੀ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

 

Tags: Som Parkash , BJP , Bharatiya Janata Party

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD