Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਨੇ ਮਨਾਲੀ ਵਿਖੇ ਦੂਜੇ ਐਡਵੈਂਚਰ ਅਤੇ ਟ੍ਰੈਕਿੰਗ ਕੈਂਪ ਲਈ 115 ਨੌਜਵਾਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ

Parminder Singh Goldy, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਚੰਡੀਗੜ੍ਹ , 31 Oct 2023

Last updated on: Oct 31, 2023, 00:00 IST

ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਦੇ ਨੌਜਵਾਨਾਂ ਵਿੱਚ ਲੀਡਰਸ਼ਿਪ ਦੇ ਗੁਣ ਪੈਦਾ ਕਰਨ ਅਤੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਖੇਡਾਂ ਅਤੇ ਵੱਖ-ਵੱਖ ਗਤੀਵਿਧੀਆਂ ਵਿੱਚ ਸ਼ਾਮਲ ਕਰਨ ਵਾਸਤੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਮਨਾਲੀ ਵਿਖੇ ਐਡਵੈਂਚਰ ਅਤੇ ਟ੍ਰੈਕਿੰਗ ਕੈਂਪ ਲਈ 230 ਨੌਜਵਾਨਾਂ ਦੀ ਚੋਣ ਕੀਤੀ ਗਈ ਹੈ। ਦੂਜੇ ਪੜਾਅ ਵਿੱਚ 115 ਨੌਜਵਾਨਾਂ ਨੂੰ ਲਿਜਾਣ ਵਾਲੀਆਂ ਦੋ ਬੱਸਾਂ ਨੂੰ ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਵੱਲੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। 

ਇਸ ਤੋਂ ਪਹਿਲਾਂ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਪਹਿਲੇ ਪੜਾਅ ਵਿੱਚ 115 ਨੌਜਵਾਨਾਂ ਨੂੰ 10 ਰੋਜ਼ਾ ਕੈਂਪ ਲਈ ਰਵਾਨਾ ਕੀਤਾ ਗਿਆ ਸੀ। ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਨੇ ਕਿਹਾ ਕਿ ਮੁੱਖ ਮੰਤਰੀ ਦੀਆਂ ਹਦਾਇਤਾਂ ਅਨੁਸਾਰ ਨੌਜਵਾਨਾਂ ਦਾ ਸਸ਼ਕਤੀਕਰਨ, ਸੂਬਾ ਸਰਕਾਰ ਦੀ ਮੁੱਖ ਤਰਜੀਹ ਹੈ। ਯੁਵਕ ਸੇਵਾਵਾਂ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨਵੀਂ ਯੁਵਾ ਨੀਤੀ ਤਿਆਰ ਕੀਤੀ ਜਾ ਰਹੀ ਹੈ, ਜਿਸ ਤਹਿਤ ਸੂਬੇ ਦੇ ਨੌਜਵਾਨਾਂ ਨੂੰ ਸਸ਼ਕਤ ਬਣਾਉਣ ਦੇ ਨਾਲ-ਨਾਲ ਵੱਖ-ਵੱਖ ਗਤੀਵਿਧੀਆਂ ਵਿੱਚ ਨੌਜਵਾਨਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਇਆ ਜਾਵੇਗਾ। 

ਉਨ੍ਹਾਂ ਕਿਹਾ ਕਿ ਸੂਬੇ ਦੀ ਬਹੁਗਿਣਤੀ ਆਬਾਦੀ ਨੌਜਵਾਨਾਂ ਦੀ ਹੈ, ਇਸ ਲਈ ਸਰਕਾਰ ਨੇ ਨੌਜਵਾਨਾਂ ਲਈ ਵੱਡੀਆਂ ਯੋਜਨਾਵਾਂ ਉਲੀਕੀਆਂ ਹਨ। ਸਰਕਾਰ ਵੱਲੋਂ ਸਿਰਫ਼ ਡੇਢ ਸਾਲ ਦੇ ਸਮੇਂ ਵਿੱਚ 37000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਲੋਕਾਂ ਨੂੰ ਸਮਾਜਿਕ ਬੁਰਾਈਆਂ ਖਾਸ ਕਰਕੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਦੇ ਨਾਲ-ਨਾਲ ਪਰਾਲੀ ਸਾੜਨ ਕਰਕੇ ਪ੍ਰਦੂਸ਼ਿਤ ਹੋ ਰਹੇ ਵਾਤਾਵਰਨ ਨੂੰ ਬਚਾਉਣ ਲਈ ਅੱਗੇ ਆਉਣ। 

ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹਰੇਕ ਜ਼ਿਲ੍ਹੇ ਵਿੱਚ 10-10 ਨੌਜਵਾਨਾਂ ਦੀ ਚੋਣ ਕੀਤੀ ਗਈ ਹੈ ਅਤੇ ਕੁੱਲ 230 ਨੌਜਵਾਨਾਂ ਨੂੰ ਦੋ ਗਰੁੱਪਾਂ ਵਿੱਚ ਵੰਡ ਕੇ ਮਨਾਲੀ ਸਥਿਤ ਅਟਲ ਬਿਹਾਰੀ ਵਾਜਪਾਈ ਇੰਸਟੀਚਿਊਟ ਆਫ਼ ਮਾਊਂਟੇਨੀਅਰਿੰਗ ਐਂਡ ਅਲਾਈਡ ਸਪੋਰਟਸ ਵਿਖੇ ਭੇਜਿਆ ਜਾ ਰਿਹਾ ਹੈ। ਇਸ ਮੌਕੇ ਸਹਾਇਕ ਡਾਇਰੈਕਟਰ ਕੁਲਵਿੰਦਰ ਸਿੰਘ ਵੀ ਹਾਜ਼ਰ ਸਨ।

 

Tags: Parminder Singh Goldy , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD