Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

‘ਭ੍ਰਿਸ਼ਟਾਚਾਰ ਦਾ ਵਿਰੋਧ ਕਰੋ, ਦੇਸ਼ ਪ੍ਰਤੀ ਵਚਨਬੱਧ ਬਣੋ’

ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ਆਪਣੇ ਆਪ ਤੋਂ ਕੀਤੀ ਜਾਵੇ ਸ਼ੁਰੂਆਤ : ਡਿਪਟੀ ਕਮਿਸ਼ਨਰ ਕੋਮਲ ਮਿੱਤਲ

DC Hoshiarpur, Deputy Commissioner Hoshiarpur, Komal Mittal, Hoshiarpur, Vigilance Awareness Week-2023, Vigilance Awareness Week

Web Admin

Web Admin

5 Dariya News

ਹੁਸ਼ਿਆਰਪੁਰ , 31 Oct 2023

Last updated on: Oct 31, 2023, 00:00 IST

ਵਿਜੀਲੈਂਸ ਬਿਊਰੋ ਹੁਸ਼ਿਆਰਪੁਰ ਯੂਨਿਟ ਵੱਲੋਂ ਵਿਜੀਲੈਂਸ ਜਾਗਰੂਕਤਾ ਹਫ਼ਤੇ ਸਬੰਧੀ ‘ਭ੍ਰਿਸ਼ਟਾਚਾਰ ਦਾ ਵਿਰੋਧ ਕਰੋ, ਦੇਸ਼ ਪ੍ਰਤੀ ਵਚਨਬੱਧ ਬਣੋ’ ਥੀਮ ਤਹਿਤ ਅੱਜ ਐਸ. ਡੀ ਕਾਲਜ ਹੁਸ਼ਿਆਰਪੁਰ ਵਿਖੇ ਜ਼ਿਲ੍ਹਾ ਪੱਧਰੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਚੀਫ ਡਾਇਰੈਕਟਰ ਵਿਜੀਲੈਂਸ ਬਿਊਰੋ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕਰਵਾਏ ਗਏ ਇਸ ਸੈਮੀਨਾਰ ਵਿਚ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਜਦਕਿ ਐਸ. ਐਸ. ਪੀ ਵਿਜੀਲੈਂਸ ਰਾਜੇਸ਼ਵਰ ਸਿੰਘ ਸਿੱਧੂ ਅਤੇ ਐਸ. ਐਸ. ਪੀ ਹੁਸ਼ਿਆਰਪੁਰ ਸਰਤਾਜ ਸਿੰਘ ਚਾਹਲ ਵਿਸ਼ੇਸ਼ ਮਹਿਮਾਨਾਂ ਵਜੋਂ ਹਾਜ਼ਰ ਹੋਏ।

ਇਸ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਸਮਾਜ ਵਿਚ ਪ੍ਰਚਲਿਤ ਭ੍ਰਿਸ਼ਟ ਕਾਰਵਾਈ ਦੀ ਅਸਰਦਾਰ ਰੋਕਥਾਮ ਲਈ ਬੇਝਿੱਜਕ ਸਾਰਿਆਂ ਨੂੰ ਅੱਗੇ ਆਉਣਾ ਚਾਹੀਦਾ ਹੈ, ਤਾਂ ਜੋ ਇਸ ਸਮਾਜਿਕ ਬੁਰਾਈ ਨੂੰ ਖਤਮ ਕੀਤਾ ਜਾ ਸਕੇ।ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਸਮਾਗਮ ਦੌਰਾਨ ਮੌਜੂਦ ਸਰਕਾਰੀ ਅਧਿਕਾਰੀਆਂ, ਕਰਮਚਾਰੀਆਂ, ਵਿਦਿਆਰਥੀਆਂ, ਆਮ ਲੋਕਾਂ, ਸਮਾਜਿਕ ਪ੍ਰਤੀਨਿਧੀਆਂ ਆਦਿ ਨੂੰ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਆਪਣੇ ਆਪ ਤੋਂ ਸ਼ੁਰੂਆਤ ਕਰਨ ਲਈ ਕਿਹਾ।

ਉਨ੍ਹਾਂ ਕਿਹਾ ਕਿ ਸਾਰੇ ਪ੍ਰਣ ਲੈਣ ਕਿ ਉਹ ਕਿਸੇ ਵੀ ਤਰ੍ਹਾਂ ਦੀ ਭ੍ਰਿਸ਼ਟ ਕਾਰਵਾਈ ਦਾ ਹਿੱਸਾ ਨਹੀਂ ਬਣਨਗੇ ਅਤੇ ਇਸ ਤਰ੍ਹਾਂ ਦੀ ਕਾਰਵਾਈ ਸਾਹਮਣੇ ਆਉਣ ’ਤੇ ਸਮਰੱਥ ਅਥਾਰਟੀ ਨੂੰ ਰਿਪੋਰਟ ਕਰਨਗੇ। ਉਨ੍ਹਾਂ ਕਿਹਾ ਕਿ ਜ਼ਿੰਦਗੀ ਦੇ ਹਰ ਖੇਤਰ ਵਿਚ ਨੇਕ ਨੀਅਤੀ ਅਤੇ ਵਿਧੀ ਵਿਧਾਨ ਦਾ ਪਾਲਣ ਕਰਦੇ ਹੋਏ ਸਾਰੇ ਕੰਮ ਇਮਾਨਦਾਰੀ ਅਤੇ ਪੂਰੀ ਪਾਰਦਰਸ਼ਤਾ ਨਾਲ ਮੁਕੰਮਲ ਕੀਤੇ ਜਾਣ, ਤਾਂ ਜੋ ਲੋਕਾਂ ਨੂੰ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਸੈਮੀਨਾਰ ਨੂੰ ਸੰਬੋਧਨ ਕਰਦਿਆਂ ਐਸ.ਐਸ.ਪੀ ਵਿਜੀਲੈਂਸ ਰਾਜੇਸ਼ਵਰ ਸਿੰਘ ਸਿੱਧੂ ਨੇ ਕਿਹਾ ਕਿ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਸਾਰੇ ਵਰਗਾਂ ਦਾ ਸਹਿਯੋਗ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੇ ਸਹਿਯੋਗ ਨਾਲ ਇਸ ਸਮਾਜਿਕ ਬੁਰਾਈ ਨੂੰ ਸੁਚਾਰੂ ਢੰਗ ਨਾਲ ਰੋਕਿਆ ਜਾ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਤੇ ਵੀ ਇਸ ਤਰ੍ਹਾਂ ਦੀ ਕਾਰਵਾਈ ਉਨ੍ਹਾਂ ਦੇ ਧਿਆਨ ਵਿਚ ਆਉਂਦੀ ਹੈ, ਤਾਂ ਉਹ ਵਿਭਾਗ ਦੇ ਟੋਲ ਫਰੀ ਨੰਬਰ 1800-1800-1000, ਐਂਟੀ ਕਰੱਪਸ਼ਨ ਲਾਈਨ ਨੰਬਰ 95012-00200 ਜਾਂ ਵਿਜੀਲੈਂਸ ਬਿਊਰੋ ਦੇ ਨਜ਼ਦੀਕੀ ਦਫ਼ਤਰ ਵਿਚ ਇਸ ਦੀ ਜਾਣਕਾਰੀ ਦੇ ਸਕਦੇ ਹਨ।

ਐਸ. ਐਸ. ਪੀ ਸਰਤਾਜ ਸਿੰਘ ਚਾਹਲ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਸਾਰਿਆਂ ਦੀ ਇਹ ਨੈਤਿਕ ਜ਼ਿੰਮੇਵਾਰੀ ਬਣਦੀ ਹੈ ਕਿ ਦੇਸ਼, ਸਮਾਜ ਅਤੇ ਸਿਸਟਮ ਨੂੰ ਨੁਕਸਾਨ ਪਹੁੰਚਾਉਣ ਵਾਲੀਆਂ ਕਾਰਵਾਈਆਂ ਦੇ ਪ੍ਰਤੀ ਆਵਾਜ਼ ਬੁਲੰਦ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਕਿਸੇ ਵੀ ਕੀਮਤ ’ਤੇ ਬਰਦਾਸ਼ਤਯੋਗ ਨਹੀਂ ਹੈ, ਜਿਸ ਦੇ ਖਾਤਮੇ ਲਈ ਸਾਰੇ ਵਰਗਾਂ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।ਡੀ.ਐਸ.ਪੀ ਵਿਜੀਲੈਂਸ ਮਨੀਸ਼ ਕੁਮਾਰ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕਰਦੇ ਹੋਏ ਸਾਰਿਆਂ ਨੂੰ ਭ੍ਰਿਸ਼ਟਾਚਾਰ ਖਿਲਾਫ਼ ਸਹੁੰ ਚੁਕਾਉਂਦੇ ਹੋਏ ਇਸਦੇ ਖਿਲਾਫ਼ ਖੜ੍ਹੇ ਹੋਣ ਦਾ ਸੱਦਾ ਦਿੱਤਾ।

ਉਨ੍ਹਾਂ ਕਿਹਾ ਕਿ ਇਸ ਬੁਰਾਈ ਨੂੰ ਪੂਰੀ ਤਰ੍ਹਾਂ ਖਤਮ ਕਰਨ ਵਿਚ ਵਿਦਿਆਰਥੀਆਂ ਤੇ ਨੌਜਵਾਨ ਵਰਗ ਅਹਿਮ ਭੂਮਿਕਾ ਨਿਭਾਅ ਸਕਦੇ ਹਨ।ਇਸ ਮੌਕੇ ਐਸ.ਡੀ. ਕਾਲਜ ਪ੍ਰਬੰਧਕ ਕਮੇਟੀ ਹੁਸ਼ਿਆਰਪੁਰ ਦੇ ਪ੍ਰਧਾਨ ਹੇਮਾ ਸ਼ਰਮਾ, ਕਾਰਜਕਾਰੀ ਪ੍ਰਿੰਸੀਪਲ ਪ੍ਰੋ: ਪ੍ਰਸ਼ਾਂਤ ਸੇਠੀ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਲਖਵੀਰ ਸਿੰਘ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਸੀਮਾ ਗਰਗ, ਕੈਸ਼ੀਅਰ ਨੈਸ਼ਨਲ ਐਵਾਰਡੀ ਪ੍ਰਮੋਦ ਸ਼ਰਮਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਕਰਮਚਾਰੀ, ਕਾਲਜ ਸਟਾਫ਼, ਵਿਦਿਆਰਥੀ ਅਤੇ ਹੋਰ ਪਤਵੰਤੇ ਮੌਜੂਦ ਸਨ।

 

Tags: DC Hoshiarpur , Deputy Commissioner Hoshiarpur , Komal Mittal , Hoshiarpur , Vigilance Awareness Week-2023 , Vigilance Awareness Week

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD