Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਲੋੜਵੰਦਾਂ ਨੂੰ ਟਰਾਈ ਸਾਈਕਲਾਂ ਅਤੇ ਵ੍ਹੀਲਚੇਅਰ ਦੀ ਕੀਤੀ ਵੰਡ

DC Faridkot, Vinit Kumar, Deputy Commissioner Faridkot, Faridkot

Web Admin

Web Admin

5 Dariya News

ਫਰੀਦਕੋਟ , 31 Oct 2023

Last updated on: Oct 31, 2023, 00:00 IST

ਡਿਪਟੀ ਕਮਿਸ਼ਨਰ ਅਤੇ ਚੇਅਰਮੈਨ ਜਿਲਾ ਰੈਡ ਕਰਾਸ ਹਸਪਤਾਲ ਭਲਾਈ ਸ਼ਾਖਾ ਸ੍ਰੀ ਵਿਨੀਤ ਕੁਮਾਰ ਵੱਲੋਂ ਚੱਲਣ ਫਿਰਨ ਤੋਂ ਅਸਮਰੱਥ 24 ਲੋੜਵੰਦ ਦਿਵਿਆਂਗ ਵਿਅਕਤੀਆਂ ਨੂੰ ਸਥਾਨਕ ਰੈਡ ਕਰਾਸ ਸਪੈਸ਼ਲ ਸਕੂਲ ਵਿਖੇ ਟਰਾਈਸਾਈਕਲਾਂ ਅਤੇ ਵ੍ਹੀਲਚੇਅਰ ਦੀ ਵੰਡ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਕਿਹਾ ਕਿ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀ ਸਾਡੇ ਸਮਾਜ ਦਾ ਅਨਿੱਖੜਵਾਂ ਅੰਗ ਹਨ ਅਤੇ ਇਨ੍ਹਾਂ ਦੀ ਮਦਦ ਕਰਨਾ ਸਾਡਾ ਨੈਤਿਕ ਫਰਜ਼ ਬਣਦਾ ਹੈ।ਉਨ੍ਹਾਂ ਕਿਹਾ ਕਿ ਮਾਨਵ ਸੇਵਾ ਹੀ ਸਭ ਤੋਂ ਵੱਡਾ ਧਰਮ ਹੈ ਅਤੇ ਸਾਨੂੰ ਦੀਨ-ਦੁਖੀਆਂ ਦੀ ਹਮੇਸ਼ਾ ਮਦਦ ਕਰਨੀ ਚਾਹੀਦੀ ਹੈ।

ਉਨ੍ਹਾਂ ਸਵੈ ਸੇਵੀ ਸੰਸਥਾਵਾਂ ਅਤੇ ਸ਼ਹਿਰ ਦੇ ਦਾਨੀ ਸੱਜਣਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਦੀ ਮਦਦ ਲਈ ਅੱਗੇ ਆਉਣ ਅਤੇ ਰੈਡ ਕਰਾਸ ਵੱਲੋਂ ਚਲਾਈਆਂ ਜਾ ਰਹੀਆਂ ਸੰਸਥਾਵਾਂ ਨੂੰ ਦਾਨ ਦੇਣ ਵਿੱਚ ਆਪਣਾ ਯੋਗਦਾਨ ਪਾਉਣ। ਸੈਕਟਰੀ ਰੈੱਡ ਕਰਾਸ ਸ. ਮਨਦੀਪ ਸਿੰਘ ਨੇ ਦੱਸਿਆ ਕਿ ਕੋਈ ਵੀ ਲੋੜਵੰਦ ਦਿਵਿਆਂਗ ਵਿਅਕਤੀ ਜੋ ਚੱਲਣ-ਫਿਰਨ ਤੋਂ ਅਸਮਰੱਥ ਹੈ ਭਾਰਤ ਸਰਕਾਰ ਦੀ ਸਕੀਮ ਅਧੀਨ ਲੋੜੀਂਦੇ ਦਸਤਾਵੇਜ਼ ਮੁਕੰਮਲ ਕਰਕੇ ਜਿਲਾ ਰੈੱਡ ਕਰਾਸ ਸ਼ਾਖਾ ਨੂੰ ਦੇ ਸਕਦਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਗਪਾਲ ਸਿੰਘ ਹਾਜ਼ਰ ਸਨ।

 

Tags: DC Faridkot , Vinit Kumar , Deputy Commissioner Faridkot , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD