Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਬਠਿੰਡਾ ਕਤਲ ਕਾਂਡ : ਪੰਜਾਬ ਪੁਲਿਸ ਵੱਲੋਂ ਰਿਕਾਰਡ ਸਮੇਂ ਵਿੱਚ 72 ਘੰਟਿਆਂ ਅੰਦਰ ਸ਼ੂਟਰ ਕਾਬੂ

ਇੱਕ ਸ਼ੂਟਰ ਦੇ ਲੱਤ ਵਿੱਚ ਲੱਗੀ ਗੋਲੀ ; 2 ਪਿਸਤੌਲਾਂ ਬਰਾਮਦ

Crime News Punjab, Punjab Police, Police, Crime News, S.A.S. Nagar Police, Mohali Police, Gurpreet Singh Bhullar

Web Admin

Web Admin

5 Dariya News

ਐਸ.ਏ.ਐਸ.ਨਗਰ , 01 Nov 2023

Last updated on: Nov 01, 2023, 00:00 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਬੁੱਧਵਾਰ ਨੂੰ ਬਠਿੰਡਾ ਦੇ ਬਲਟਾਣਾ ਵਿੱਚ ਹੋਟਨ ਗ੍ਰੈਂਡ ਵਿਸਟਾ ਵਿਖੇ ਇੱਕ ਸੰਖੇਪ ਮੁਕਾਬਲੇ ਤੋਂ ਬਾਅਦ , ਬਠਿੰਡਾ ਵਿੱਚ ਕੁਲਚਿਆਂ ਦੀ  ਦੁਕਾਨ ਦੇ ਮਾਲਕ ਦੇ ਕਤਲ ਕੇਸ ਸਬੰਧੀ ਮੁੱਖ ਸ਼ੂਟਰ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। 

ਰੋਪੜ ਰੇਂਜ ਦੇ ਇੰਸਪੈਕਟਰ ਜਨਰਲ ਗੁਰਪ੍ਰੀਤ ਸਿੰਘ ਭੁੱਲਰ, ਜੋ ਐਸ.ਐਸ.ਪੀ. ਐਸ.ਏ.ਐਸ.ਨਗਰ,  ਡਾ: ਸੰਦੀਪ ਗਰਗ ਦੇ ਨਾਲ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ, ਨੇ ਦੱਸਿਆ ਕਿ ਗੋਲੀ ਮਾਰਨ ਵਾਲੇ ਦੀ ਪਛਾਣ ਭੀਖੀ, ਮਾਨਸਾ ਦੇ ਰਹਿਣ ਵਾਲੇ ਲਵਜੀਤ ਸਿੰਘ ਵਜੋਂ ਹੋਈ ਹੈ, ਜਦਕਿ ਉਸਦੇ ਦੋ ਸਾਥੀਆਂ ਦੀ ਪਛਾਣ ਪਰਮਜੀਤ ਸਿੰਘ ਅਤੇ ਕਮਲਜੀਤ ਸਿੰਘ ਦੋਵੇਂ ਵਾਸੀ ਮਾਨਸਾ ਵਜੋਂ ਹੋਈ ਹੈ। ਪੁਲੀਸ ਟੀਮਾਂ ਨੇ ਇਨ੍ਹਾਂ ਕੋਲੋਂ .30 ਬੋਰ ਦੇ ਦੋ ਪਿਸਤੌਲਾਂ ਸਮੇਤ ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਸ਼ਨਿਚਰਵਾਰ ਨੂੰ ਕੁਲਚਾ ਦੁਕਾਨ ਦੇ ਮਾਲਕ ਹਰਜਿੰਦਰ ਸਿੰਘ ਉਰਫ਼ ਮੇਲਾ ਨੂੰ ਦੋ ਅਣਪਛਾਤੇ ਵਿਅਕਤੀਆਂ ਨੇ ਉਸ ਸਮੇਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਜਦੋਂ ਉਹ ਆਪਣੀ ਦੁਕਾਨ ਦੇ ਬਾਹਰ ਕੁਰਸੀ ’ਤੇ ਬੈਠਾ ਸੀ । ਇਸ ਸਬੰਧੀ ਥਾਣਾ ਕੋਤਵਾਲੀ ਬਠਿੰਡਾ ਵਿਖੇ ਆਈਪੀਸੀ ਦੀ ਧਾਰਾ 302 ਅਤੇ 120ਬੀ ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਐਫਆਈਆਰ ਨੰਬਰ 184 ਮਿਤੀ 28/10/23 ਨੂੰ ਪਹਿਲਾਂ ਹੀ  ਕੇਸ ਦਰਜ ਕੀਤਾ ਗਿਆ ਸੀ।

ਆਈਜੀਪੀ ਗੁਰਪ੍ਰੀਤ ਭੁੱਲਰ ਨੇ ਦੱਸਿਆ ਕਿ ਬਲਟਾਣਾ ਦੇ ਇੱਕ ਹੋਟਲ ਵਿੱਚ ਲੁਕੇ ਹੋਏ ਬਠਿੰਡਾ ਕਤਲ ਕਾਂਡ ਨਾਲ ਸਬੰਧਤ ਦੋਸ਼ੀਆਂ  ਬਾਰੇ ਪੁਖ਼ਤਾ ਇਤਲਾਹ ਤੋਂ ਬਾਅਦ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਮੁਹਾਲੀ  ਅਤੇ ਜ਼ਿਲ੍ਹਾ ਐਸ.ਏ.ਐਸ.ਨਗਰ ਦੀਆ ਪੁਲਿਸ ਟੀਮਾਂ ਨੇ ਬਲਟਾਣਾ ਦੇ ਇੱਕ ਹੋਟਲ ਗ੍ਰੈਂਡ ਵਿਸਟਾ ਵਿਖੇ  ਦੋਸ਼ੀਆਂ ਦਾ ਖੁਰਾ ਨੱਪਣ ਵਿੱਚ ਕਾਮਯਾਬੀ ਹਾਸਲ ਕੀਤੀ । 

ਜਦੋਂ ਪੁਲਿਸ ਟੀਮਾਂ ਨੇ ਹੋਟਲ ਨੂੰ ਘੇਰ ਲਿਆ ਤਾਂ ਇੱਕ ਦੋਸ਼ੀ ਨੇ ਪੁਲਿਸ ਪਾਰਟੀ ’ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਜਿਸ ਕਾਰਨ ਪੁਲਿਸ ਟੀਮ ਦੀ ਅਗਵਾਈ ਕਰ ਰਹੇ ਡੀਐਸਪੀ ਪਵਨ ਕੁਮਾਰ ਜ਼ਖਮੀ ਹੋ ਗਏ।ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਵੀ ਆਤਮ ਰੱਖਿਆ ’ਚ ਜਵਾਬੀ ਗੋਲੀਬਾਰੀ ਕੀਤੀ, ਜਿਸ ਦੌਰਾਨ ਦੋਸ਼ੀ ਲਵਜੀਤ ਸਿੰਘ ਦੀ ਸੱਜੀ ਲੱਤ ’ਚ ਵੀ ਗੋਲੀ ਲੱਗੀ । ਉਨ੍ਹਾਂ ਦੱਸਿਆ ਕਿ ਜ਼ਖ਼ਮੀ ਡੀਐਸਪੀ ਪਵਨ ਕੁਮਾਰ ਅਤੇ ਮੁਲਜ਼ਮ ਲਵਜੀਤ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।

ਐਸਐਸਪੀ ਸੰਦੀਪ ਗਰਗ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ, ਅਰਸ਼ ਡੱਲ੍ਹਾ ਗਿਰੋਹ, ਜਿਸ ਨੇ ਹਰਜਿੰਦਰ ਮੇਲਾ ਦੇ ਕਤਲ ਦੀ ਜ਼ਿੰਮੇਵਾਰੀ ਵੀ ਲਈ ਸੀ, ਦੇ ਮੈਂਬਰ ਹਨ । ਉਨ੍ਹਾਂ ਕਿਹਾ  ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧੀ ਨਵੀਂ   ਐਫਆਈਆਰ ਨੰ. 321 ਮਿਤੀ 01/11/2023 ਨੂੰ ਆਈ.ਪੀ.ਸੀ. ਦੀ ਧਾਰਾ 307, 353, 186 ਅਤੇ 34 ਅਤੇ ਅਸਲਾ ਐਕਟ ਦੀ ਧਾਰਾ 25 ਅਧੀਨ ਥਾਣਾ ਜ਼ੀਰਕਪੁਰ ਵਿਖੇ ਕੇਸ ਦਰਜ ਕੀਤਾ ਗਿਆ ਹੈ।

 

Tags: Crime News Punjab , Punjab Police , Police , Crime News , S.A.S. Nagar Police , Mohali Police , Gurpreet Singh Bhullar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD