Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ

 

ਸਕੂਲ ਆਫ ਐਮੀਨੈਸ ਦੀਆਂ ਬੱਸਾਂ ਨੂੰ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਝੰਡੀ ਦੇ ਕੇ ਕੀਤਾ ਰਵਾਨਾ

ਸਿਹਤ ਅਤੇ ਪੜ੍ਹਾਈ ਦੇ ਪੱਧਰ ਨੂੰ ਉੱਚਾ ਚੁੱਕਣਾ ਪੰਜਾਬ ਸਰਕਾਰ ਦਾ ਮੁੱਖ ਟੀਚਾ

Kultar Singh Sandhwan, AAP, Aam Aadmi Party, AAP Punjab, Aam Aadmi Party Punjab, Government of Punjab, Punjab Government

Web Admin

Web Admin

5 Dariya News

ਫ਼ਰੀਦਕੋਟ , 01 Nov 2023

Last updated on: Nov 01, 2023, 00:00 IST

ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਐਮ.ਐਲ.ਏ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਦੀ ਹਾਜ਼ਰੀ ਵਿੱਚ ਸਕੂਲ ਆਫ ਐਮੀਨੈਂਸ ਤਹਿਤ ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਬੱਚਿਆਂ ਅਤੇ ਅਧਿਆਪਕਾਂ ਨੂੰ ਸੰਬੋਧਿਤ ਹੁੰਦਿਆਂ ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਚੰਦਰਮਾ ਦਾ ਟੀਚਾ ਲੈ ਕੇ ਜ਼ਿੰਦਗੀ ਵਿੱਚ ਅੱਗੇ ਵਧਣਾ ਚਾਹੀਦਾ ਹੈ ਤਾਂ ਜੋ ਚੰਦਰਮਾ ਤੇ ਨਿਸ਼ਾਨਾ ਨਾ ਵੀ ਲੱਗੇ ਤਾਂ ਕਿਸੇ ਚਮਕਦੇ ਸਿਤਾਰੇ ਤੇ ਤਾਂ ਲੱਗ ਹੀ ਜਾਵੇਗਾ।

ਬੱਚਿਆਂ ਨੂੰ ਆਈ.ਏ.ਐਸ ਅਤੇ ਆਈ.ਪੀ.ਐਸ ਜਿਹੇ ਇਮਤਿਹਾਨਾਂ ਵਿੱਚ ਜੀਅ ਜਾਨ ਨਾਲ ਅਤੇ ਪੂਰੀ ਸ਼ਿੱਦਤ ਨਾਲ ਕਿਸਮਤ ਅਜਮਾਉਣ ਲਈ ਪ੍ਰੇਰਿਤ ਕਰਦਿਆਂ ਉਨ੍ਹਾਂ ਮੌਕੇ ਤੇ ਹਾਜ਼ਰ ਡੀ.ਸੀ. ਸ੍ਰੀ ਵਿਨੀਤ ਕੁਮਾਰ ਅਤੇ ਐਸ.ਐਸ.ਪੀ. ਸ.ਹਰਜੀਤ ਸਿੰਘ ਨੂੰ ਬੱਚਿਆਂ ਦੇ ਸਨਮੁੱਖ ਕਰਦਿਆਂ ਦੋਨਾਂ ਜ਼ਿਲ੍ਹੇ ਦੇ ਅਫਸਰਾਂ ਤੋਂ ਪ੍ਰੇਰਨਾ ਲੈਣ ਲਈ ਕਿਹਾ। ਸਪੀਕਰ ਸੰਧਵਾਂ ਨੇ ਡੀ.ਸੀ ਅਤੇ ਐਸ.ਐਸ.ਪੀ ਦੇ ਮੱਧ ਵਰਗੀ ਪਰਿਵਾਰਾਂ ਦੇ ਪਿਛੋਕੜ ਦਾ ਹਵਾਲਾ ਦਿੰਦਿਆਂ ਕਿਹਾ ਕਿ ਜੇਕਰ ਇਹ ਦੋ ਬੰਦੇ ਆਪਣੀ ਸਿੱਦਕ ਅਤੇ ਲਗਨ ਨਾਲ ਇਸ ਮੁਕਾਮ ਤੇ ਪਹੁੰਚ ਸਕਦੇ ਹਨ ਤਾਂ ਤੁਸੀਂ(ਬੱਚੇ) ਵੀ ਇਹ ਟੀਚਾ ਹਾਸਲ ਕਰਨ ਦੀ ਸਮਰੱਥਾ ਰੱਖਦੇ ਹੋ।

ਸਪੀਕਰ ਸੰਧਵਾਂ ਨੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਕੁਝ ਸਮੇਂ ਪਹਿਲਾਂ ਪੰਜਾਬ ਵਿਧਾਨ ਸਭਾ ਦਾ ਦੌਰਾ ਯਾਦ ਕਰਵਾਉਂਦਿਆਂ ਪੁੱਛਿਆ ਕਿ ਸਮਾਗਮ ਵਿੱਚ ਹਾਜ਼ਰ ਕਿੰਨੇ ਬੱਚਿਆਂ ਨੇ ਚੰਡੀਗੜ੍ਹ ਜਾ ਕੇ ਸਭਾ ਦੀ ਕਾਰਗੁਜ਼ਾਰੀ ਸਬੰਧੀ ਜਾਣਕਾਰੀ ਲਈ। ਇਸ ਉਪਰੰਤ ਮੌਕੇ ਤੇ ਹੀ ਉਨ੍ਹਾਂ 1000-1000 ਰੁਪਏ ਦੇ ਦੋ ਸਵਾਲ ਪੁੱਛੇ ਅਤੇ ਕਿਹਾ ਕਿ ਜੋ ਸਹੀ ਜਵਾਬ ਦੇਵੇਗਾ ਉਸ ਨੂੰ ਇਨਾਮ ਮਿਲੇਗਾ। ਸਪੀਕਰ ਸੰਧਵਾਂ ਨੇ ਪੁੱਛਿਆ ਕਿ ਇਹ ਦੱਸਿਆ ਜਾਵੇ ਵਿਧਾਨ ਸਭਾ ਵਿੱਚ ਸਪੀਕਰ ਦਾ ਕੀ ਕੰਮ ਹੁੰਦਾ ਹੈ। ਇਸ ਸਵਾਲ ਦੇ ਜਵਾਬ ਵਜੋਂ 2 ਬੱਚੀਆਂ ਸੁਨੇਹਾ ਅਤੇ ਡੌਲੀ ਨੇ ਵਿਸਥਾਰ ਪੂਰਵਕ ਸਪੀਕਰ ਵਲੋਂ ਕੀਤੇ ਜਾਂਦੇ ਕੰਮਾਂ ਜਿਵੇ ਕਿ ਸੈਸ਼ਨ ਦੌਰਾਨ ਮੋਡਰੇਟਰ ਦੀ ਭੂਮਿਕਾ ਅਤੇ ਵਿਧਾਨ ਸਭਾ ਦੀ ਕਾਰਵਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਸਬੰਧੀ ਦੱਸਿਆ ਤਾਂ ਸਪੀਕਰ ਸੰਧਵਾਂ ਨੇ ਤੁਰੰਤ ਬੱਚੀਆਂ ਨੂੰ ਨਕਦ ਇਨਾਮ ਰਾਸ਼ੀ ਦੇ ਕੇ ਉਨ੍ਹਾਂ ਦੀ ਹੌਂਸਲਾ ਅਫਜਾਈ ਕੀਤੀ।

ਇਸ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਪਾਰਕਿੰਗ ਵਿੱਚ ਇੱਕ ਅਪਾਹਜ ਨੌਜਵਾਨ ਲੜਕੀ ਨੂੰ ਉਸ ਦੇ ਬਜ਼ੁਰਗ ਪਿਤਾ ਵਲੋਂ ਬੜੀ ਮੁਸ਼ਕਿਲ ਨਾਲ ਪਕੜ ਕੇ ਤੁਰੇ ਜਾਂਦਿਆਂ ਨੂੰ ਵੇਖ ਕੇ ਸਪੀਕਰ ਸੰਧਵਾਂ ਨੇ ਮੌਕੇ ਤੇ ਹਾਜ਼ਰ ਡਿਪਟੀ ਕਮਿਸ਼ਨਰ ਨੂੰ ਉਨ੍ਹਾਂ ਦੀ ਤੁਰੰਤ ਹਰ ਸੰਭਵ ਸਹਾਇਤਾ ਦੇਣ ਦੀ ਹਦਾਇਤ ਕੀਤੀ। ਡਿਪਟੀ ਕਮਿਸ਼ਨਰ ਨੇ ਆਪਣੇ ਅਮਲੇ ਵਿੱਚ ਹਾਜ਼ਰ ਅਧਿਕਾਰੀਆਂ ਨੂੰ ਬਿਨਾਂ ਕਿਸੇ ਖੱਜਲ ਖੁਆਰੀ ਦੇ ਬਜ਼ੁਰਗ ਪਿਤਾ ਅਤੇ ਉਸ ਦੀ ਬੱਚੀ ਲਈ ਪੈਨਸ਼ਨ ਰਾਹੀਂ ਢੁੱਕਵੀ ਮਾਲੀ ਸਹਾਇਤਾ ਦੇਣ ਦੇ ਹੁਕਮ ਜਾਰੀ ਕਰ ਦਿੱਤੇ।

ਬੱਸਾਂ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫਸਰ ਸ. ਮੇਵਾ ਸਿੰਘ ਨੇ ਦੱਸਿਆ ਕਿ ਫਰੀਦਕੋਟ ਸੂਬੇ ਵਿੱਚ ਪਹਿਲਾ ਜ਼ਿਲ੍ਹਾ ਹੈ ਜਿਸ ਨੇ ਸਕੂਲ ਆਫ ਐਮੀਨੈਸ ਦੇ ਬੱਚਿਆਂ ਲਈ ਸਭ ਤੋਂ ਪਹਿਲਾ ਇਹ ਬੱਸ ਸਰਵਿਸ ਦੀ ਸ਼ੁਰੂਆਤ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਇਹ ਬੱਸਾਂ ਸਕੂਲ ਵਾਹਨ ਪਾਲਿਸੀ ਤਹਿਤ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਸੰਪੂਰਨ ਪਾਲਣਾ ਕਰਦੀਆਂ ਹਨ। ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸਰਕਾਰੀ ਸਕੂਲ ਡਾ.ਚੰਦਾ ਸਿੰਘ ਮਰਵਾਹ ਸਰਕਾਰੀ ਸੀਨੀਅਰ ਸਕੈਡਰੀ ਸਕੂਲ ਵਿਖੇ ਕੁੱਲ 2150 ਵਿਦਿਆਰਥੀਆਂ ਵਿੱਚੋਂ 380 ਦੂਰੋਂ ਚੱਲ ਕੇ ਆਉਂਦੇ ਸਨ ਜਿਨ੍ਹਾਂ ਲਈ 4 ਬੱਸਾਂ ਲਗਾਈਆਂ ਗਈਆ ਹਨ। 

ਇਸੇ ਤਰ੍ਹਾਂ ਡਾ. ਹਰੀ ਸਿੰਘ ਸੇਵਕ ਸਕੂਲ ਆਫ ਐਮੀਨੈਂਸ ਕੋਟਕਪੂਰਾ ਵਿੱਚ ਪੜਦੇ 40 ਬੱਚਿਆਂ ਲਈ ਇੱਕ ਬੱਸ, ਬਲਬੀਰ ਸਕੂਲ ਫ਼ਰੀਦਕੋਟ ਸਕੂਲ ਆਫ ਐਮੀਨੈਂਸ ਵਿੱਚ ਪੜਦੇ 28 ਬੱਚਿਆਂ ਲਈ ਇੱਕ ਬੱਸ, ਹਜ਼ਾਰੀ ਲਾਲ ਸ਼ਿਵ ਲਾਲ ਨਰਾਇਣ ਦਾਸ ਜੈਤੋ ਸਕੂਲ ਆਫ ਐਮੀਨੈਂਸ ਵਿੱਚ ਪੜ੍ਹਦੇ 53 ਬੱਚਿਆਂ ਲਈ ਇੱਕ ਬੱਸ ਲਗਾਈ ਗਈ ਹੈ। ਇਸ ਤੋਂ ਇਲਾਵਾ ਸਪੀਕਰ ਸੰਧਵਾਂ ਨੇ ਇਸ ਮੌਕੇ ਗੱਤਕਾ ਨੈਸ਼ਨਲ ਖੇਡ ਵਿੱਚ ਫਸਟ ਆਉਣ ਵਾਲੀਆਂ 2 ਬੱਚੀਆਂ ਮਨਸੂ ਕੌਰ ਅਤੇ ਏਕਮਜੋਤ ਕੌਰ ਨੂੰ 31000-31000 ਰੁਪਏ ਦੇ ਚੈਕ ਦੇ ਕੇ ਸਨਮਾਨਿਤ ਕੀਤਾ। ਵਜੀਫਾ ਟੈਸਟ ਸਕੀਮ (ਐਨ.ਐਮ.ਐਮ.ਐਸ) ਤਹਿਤ ਪੰਜਾਬ ਵਿੱਚ ਪਹਿਲਾ ਸਥਾਨ ਸੁਨੇਹਾ( ਮੈਟ੍ਰਿਕ) ਪ੍ਰਭਜੀਤ ਕੌਰ(ਮਿਡਲ)ਪਹਿਲਾ ਸਥਾਨ, ਅਤੇ ਪ੍ਰਨੀਤ ਕੌਰ (ਮਿਡਲ) ਦੂਜਾ ਸਥਾਨ ਹਾਸਲ ਕਰਨ ਵਾਲੀਆਂ ਬੱਚੀਆਂ ਨੂੰ ਵੀ 31000-31000 ਰੁਪਏ ਦੇ ਕੇ ਸਨਮਾਨਿਤ ਕੀਤਾ।

 

Tags: Kultar Singh Sandhwan , AAP , Aam Aadmi Party , AAP Punjab , Aam Aadmi Party Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD