Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਲਾਲਜੀਤ ਸਿੰਘ ਭੁੱਲਰ ਵੱਲੋਂ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛੁਡਾਉਣ ਦੀ ਮੁਹਿੰਮ ਤੇਜ਼ ਕਰਨ ਲਈ ਸਖ਼ਤ ਹਦਾਇਤਾਂ

ਸਮੂਹ ਡਿਵੀਜ਼ਨਲ ਡਾਇਰੈਕਟਰਾਂ ਅਤੇ ਡੀ.ਡੀ.ਪੀ.ਓਜ਼ ਨੂੰ 15 ਦਿਨਾਂ ਦੇ ਅੰਦਰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼

Laljit Singh Bhullar, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਚੰਡੀਗੜ੍ਹ , 02 Nov 2023

Last updated on: Nov 02, 2023, 00:00 IST

ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਭਾਗ ਦੇ ਸਮੂਹ ਫ਼ੀਲਡ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛੁਡਾਉਣ ਦੀ ਮੁਹਿੰਮ ਤੇਜ਼ ਕੀਤੀ ਜਾਵੇ। ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਵਿਭਾਗ ਦੇ ਸਮੂਹ ਡਿਵੀਜ਼ਨਲ ਡਾਇਰੈਕਟਰਾਂ ਅਤੇ ਡੀ.ਡੀ.ਪੀ.ਓਜ਼ ਨਾਲ ਹੰਗਾਮੀ ਮੀਟਿੰਗ ਕਰਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਨਿਰਦੇਸ਼ ਦਿੱਤੇ ਕਿ ਫ਼ੀਲਡ ਅਧਿਕਾਰੀ 15 ਦਿਨਾਂ ਦੇ ਅੰਦਰ ਆਪਣੀ-ਆਪਣੀ ਪ੍ਰਗਤੀ ਰਿਪੋਰਟ ਪੇਸ਼ ਕਰਨਗੇ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਹੁਣ ਤੱਕ 11,859 ਏਕੜ ਪੰਚਾਇਤੀ ਜ਼ਮੀਨ ਤੋਂ ਕਬਜ਼ਾ ਛੁਡਵਾਇਆ ਜਾ ਚੁੱਕਾ ਹੈ ਅਤੇ ਸੂਬੇ ਭਰ ਵਿੱਚ 6657 ਏਕੜ ਪੰਚਾਇਤੀ ਜ਼ਮੀਨ ਅਜਿਹੀ ਹੈ ਜਿਸ ਦੇ ਕਬਜ਼ਾ ਵਾਰੰਟ ਤਿਆਰ ਹਨ ਪਰ ਫ਼ੀਲਡ ਅਧਿਕਾਰੀਆਂ ਵੱਲੋਂ ਇਸ ਸਬੰਧੀ ਕਾਰਵਾਈ ਹਾਲੇ ਅਮਲੇ ਵਿੱਚ ਨਹੀਂ ਲਿਆਂਦੀ ਗਈ। ਉਨ੍ਹਾਂ ਸਖ਼ਤ ਲਹਿਜ਼ੇ ਵਿੱਚ ਕਿਹਾ ਕਿ ਜ਼ਿਲ੍ਹਾ ਅਧਿਕਾਰੀ ਪੈਂਡਿੰਗ ਕਬਜ਼ਾ ਵਾਰੰਟਾਂ 'ਤੇ ਤੁਰੰਤ ਕਾਰਵਾਈ ਕਰਨ।

ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਨੇ ਅਧਿਕਾਰੀਆਂ ਤੋਂ ਕਬਜ਼ੇ ਹੇਠ ਪੰਚਾਇਤੀ ਜ਼ਮੀਨਾਂ ਦੇ ਬਲਾਕਵਾਰ ਵੇਰਵੇ ਲਏ। ਉਨ੍ਹਾਂ ਕਿਹਾ ਕਿ ਪੀ.ਪੀ. ਐਕਟ ਦੀ ਧਾਰਾ-7 ਅਧੀਨ 6926 ਏਕੜ ਪੰਚਾਇਤੀ ਜ਼ਮੀਨ ਦੇ ਮਾਮਲੇ ਡੀ.ਡੀ.ਪੀ.ਓਜ਼ ਕੋਲ ਪੈਂਡਿੰਗ ਹਨ ਜਦਕਿ ਧਾਰਾ 11 ਅਧੀਨ 20734 ਏਕੜ ਦੇ ਕਬਜ਼ੇ ਸਬੰਧੀ ਮਾਮਲੇ ਵਿਭਾਗ ਦੇ ਡਿਵੀਜ਼ਨਲ ਡਾਇਰੈਕਟਰਾਂ ਅਤੇ ਵਧੀਕ ਡਿਪਟੀ ਕਮਿਸ਼ਨਰਾਂ ਕੋਲ ਪਏ ਹਨ।

ਇਸ ਤੋਂ ਇਲਾਵਾ 42381 ਏਕੜ ਰਕਬਾ ਅਜਿਹਾ ਹੈ ਜਿਸ ਸਬੰਧੀ ਹਾਲੇ ਤੱਕ ਸਬੰਧਤ ਅਧਿਕਾਰੀਆਂ ਵੱਲੋਂ ਪੀ.ਪੀ. ਐਕਟ ਦੀ ਧਾਰਾ-7 ਅਧੀਨ ਕੇਸ ਹੀ ਦਰਜ ਨਹੀਂ ਕੀਤਾ ਗਿਆ। ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਇਨ੍ਹਾਂ ਮਾਮਲਿਆਂ ਦੀ ਤੇਜ਼ੀ ਨਾਲ ਸੁਣਵਾਈ ਕਰਕੇ ਨਿਪਟਾਰਾ ਕਰਨ ਅਤੇ ਰਹਿੰਦੇ ਮਾਮਲਿਆਂ 'ਚ ਕਾਰਵਾਈ ਕਰਨ ਦੀ ਹਦਾਇਤ ਕੀਤੀ।ਸ. ਲਾਲਜੀਤ ਸਿੰਘ ਭੁੱਲਰ ਨੇ ਉੱਚ ਅਦਾਲਤਾਂ ਵਿੱਚ ਚਲਦੇ ਕੇਸਾਂ ਦੀ ਸੁਚੱਜੀ ਪੈਰਵੀ ਕਰਨ 'ਤੇ ਜ਼ੋਰ ਦਿੰਦਿਆਂ ਫ਼ੀਲਡ ਦੇ ਸੀਨੀਅਰ ਅਧਿਕਾਰੀਆਂ ਨੂੰ ਅਦਾਲਤਾਂ ਵਿੱਚ ਸੁਣਵਾਈ ਦੌਰਾਨ ਨਿੱਜੀ ਤੌਰ 'ਤੇ ਪੇਸ਼ ਹੋਣ ਲਈ ਕਿਹਾ।

ਉਨ੍ਹਾਂ ਕਿਹਾ ਕਿ ਹਾਈ ਕੋਰਟ ਵਿੱਚ ਚਲ ਰਹੇ ਮਾਮਲਿਆਂ ਵਿੱਚ ਬੀ.ਡੀ.ਪੀ.ਓਜ਼ ਅਤੇ ਸੁਪਰੀਮ ਕੋਰਟ ਵਿੱਚ ਡੀ.ਡੀ.ਪੀ.ਓਜ਼ ਪੱਧਰ ਦਾ ਅਧਿਕਾਰੀ ਸੁਣਵਾਈ ਦੌਰਾਨ ਹਾਜ਼ਰ ਹੋਵੇ ਤਾਂ ਜੋ ਇਨ੍ਹਾਂ ਮਾਮਲਿਆਂ ਵਿੱਚ ਵਿਭਾਗ ਦਾ ਪੱਖ ਬਾਖ਼ੂਬੀ ਰੱਖਿਆ ਜਾ ਸਕੇ।ਸ. ਲਾਲਜੀਤ ਸਿੰਘ ਭੁੱਲਰ ਨੇ ਉਚੇਚੇ ਤੌਰ 'ਤੇ ਕਿਹਾ ਕਿ ਮਾਲ ਰਿਕਾਰਡ ਵਿੱਚ ਪੰਚਾਇਤੀ ਜ਼ਮੀਨਾਂ ਦੇ ਮਾਲਕਾਨਾ ਹੱਕ ਨੂੰ ਲੈ ਕੇ ਸਾਹਮਣੇ ਆਈਆਂ ਕੁੱਝ ਤੁਰੱਟੀਆਂ ਸਬੰਧੀ ਜਾਂਚ ਕਰਵਾਈ ਜਾਵੇ।

ਉਨ੍ਹਾਂ ਕਿਹਾ ਕਿ ਜੇ ਅਜਿਹਾ ਜਾਣਬੁੱਝ ਕੇ ਕੀਤਾ ਗਿਆ ਹੈ ਕਿ ਤਾਂ ਦੋਸ਼ੀ ਅਧਿਕਾਰੀਆਂ/ਮੁਲਾਜ਼ਮਾਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਕੈਬਨਿਟ ਮੰਤਰੀ ਨੇ ਸਮੂਹ ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਵੀ ਹਦਾਇਤ ਕੀਤੀ ਕਿ ਉਹ ਪੰਚਾਇਤੀ ਜ਼ਮੀਨਾਂ ਤੋਂ ਕਬਜ਼ਾ ਛੁਡਾਉਣ ਲਈ ਵਿਭਾਗ ਦੇ ਅਧਿਕਾਰੀਆਂ ਨੂੰ ਲੋੜੀਂਦੀ ਪ੍ਰਸ਼ਾਸਨਿਕ ਸਹਾਇਤਾ ਮੁਹੱਈਆ ਕਰਾਉਣ।ਮੀਟਿੰਗ ਦੌਰਾਨ ਵਿੱਤ ਕਮਿਸ਼ਨਰ ਪੇਂਡੂ ਵਿਕਾਸ ਤੇ ਪੰਚਾਇਤ ਸ੍ਰੀ ਤੇਜਵੀਰ ਸਿੰਘ ਅਤੇ ਵਿਭਾਗ ਦੇ ਹੋਰ ਅਧਿਕਾਰੀ ਹਾਜ਼ਰ ਸਨ।

 

Tags: Laljit Singh Bhullar , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD