Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮਾਈਂਡਸਪਾਰਕ ਈ ਆਈ ਰਾਹੀਂ ਵਿਦਿਆਰਥੀਆਂ ਨੂੰ ਡਿਜੀਟਲ ਤੌਰ 'ਤੇ ਲੈਪਟਾਪ ਅਤੇ ਡੈਸਕਟਾਪ ਕੰਪਿਊਟਰਾਂ ਨਾਲ ਰੌਸ਼ਨ ਕਰਨ ਦੇ ਯਤਨ

ਏ ਡੀ ਸੀ ਸੋਨਮ ਚੌਧਰੀ ਨੇ ਮਾਈਂਡਸਪਾਰਕ ਵੱਲੋਂ ਅਪਣਾਏ ਸਕੂਲਾਂ ਨੂੰ ਲੈਪਟਾਪ ਅਤੇ ਕੰਪਿਊਟਰ ਸੈੱਟ ਸੌਂਪੇ

Punjab Admin, Sonam Chaudhary, Mindspark EI, S.A.S. Nagar, S.A.S. Nagar Mohali, Mohali, Sahibzada Ajit Singh Nagar

Web Admin

Web Admin

5 Dariya News

ਐਸ.ਏ.ਐਸ.ਨਗਰ , 02 Nov 2023

Last updated on: Nov 02, 2023, 00:00 IST

ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ਼੍ਰੀਮਤੀ ਸੋਨਮ ਚੌਧਰੀ ਨੇ ਅੱਜ ਜ਼ਿਲ੍ਹਾ ਐਸ.ਏ.ਐਸ.ਨਗਰ ਦੇ ਮਾਈਂਡਸਪਾਰਕ ਈ ਆਈ ਵੱਲੋਂ ਅਪਣਾਏ ਗਏ 34 ਸਰਕਾਰੀ ਸਕੂਲਾਂ ਦੇ ਪਹਿਲੀ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਦੇ ਸਿੱਖਣ ਪੱਧਰ ਨੂੰ ਵਧਾਉਣ ਲਈ  ਸਕੂਲਾਂ ਨੂੰ ਲੈਪਟਾਪ ਅਤੇ ਡੈਸਕਟਾਪ ਕੰਪਿਊਟਰ ਸੌਂਪੇ।ਮਾਈਂਡਸਪਾਰਕ ਈ ਆਈ ਦੇ ਸਹਯੋਗੀ ਯਤਨਾਂ ਇਸ ਤਹਿਤ 'ਐਜੂਕੇਸ਼ਨਲ ਇਨੀਸ਼ੀਏਟਿਵ' ਦੁਆਰਾ ਤਿਆਰ ਕੀਤਾ ਗਿਆ ਇੱਕ ਮਸਨੂਈ ਸਿਆਣਪ (ਏ ਆਈ) -ਸਮਰੱਥ 'ਪਰਸਨਲਾਈਜ਼ਡ ਅਡੈਪਟਿਵ ਲਰਨਿੰਗ' ਪਲੇਟਫਾਰਮ ਜੋ ਵਿੱਦਿਆਰਥੀ ਦੀ ਸਮਝ ਦੇ ਸਹੀ ਪੱਧਰ  'ਤੇ ਪੜ੍ਹਾਉਣ 'ਤੇ ਕੇਂਦ੍ਰਤ ਕਰਦਾ ਹੈ,  ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੇ ਸਕੂਲਾਂ ਦੇ ਮੁਖੀਆਂ ਨੂੰ ਉਨ੍ਹਾਂ ਨੂੰ ਪ੍ਰਦਾਨ ਕੀਤੇ ਜਾ ਰਹੇ ਬੁਨਿਆਦੀ ਸਰੋਤਾਂ ਦੀ ਸਹੀ ਵਰਤੋਂ ਕਰਨ ਲਈ ਕਿਹਾ।

ਏ.ਡੀ.ਸੀ. ਨੇ ਅੱਗੇ ਦੱਸਿਆ ਕਿ ਸ਼ੁਰੂ ਵਿੱਚ 21 ਸਕੂਲਾਂ ਚ ਸ਼ੁਰੂ ਹੋਏ ਇਸ ਪ੍ਰੋਗਰਾਮ ਨੂੰ ਹੁਣ ਜ਼ਿਲ੍ਹੇ ਦੇ 34 ਸਕੂਲਾਂ ਤੱਕ ਲਿਜਾਇਆ ਗਿਆ ਹੈ। ਉਨ੍ਹਾਂ ਨੇ  ਕਿਹਾ ਕਿ ਪ੍ਰੋਜੈਕਟ ਦੇ ਤਹਿਤ ਘੱਟੋ-ਘੱਟ ਪੰਜ ਕੰਪਿਊਟਰਾਂ ਵਾਲੇ ਸਕੂਲਾਂ ਦੀ ਚੋਣ ਕੀਤੀ ਗਈ ਹੈ ਜਿੱਥੇ ਵਿਦਿਆਰਥੀਆਂ ਨੂੰ ਡਿਜੀਟਲ ਰੂਪ ਵਿੱਚ ਉਪਲਬਧ ਈ-ਸਮੱਗਰੀ ਤੱਕ ਪਹੁੰਚ ਕਰਨ ਲਈ ਇੱਕ ਵਿਅਕਤੀਗਤ ਲੌਗਇਨ ਪ੍ਰਦਾਨ ਕੀਤਾ ਗਿਆ ਹੈ।ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਪ੍ਰੋਜੈਕਟ ਵਿਦਿਆਰਥੀਆਂ ਲਈ ਸਿੱਖਣ ਅਤੇ ਅਧਿਆਪਨ ਦੇ ਵਿਚਕਾਰ ਜੇਕਰ ਕੋਈ ਪਾੜਾ ਹੈ ਤਾਂ ਉਸ ਨੂੰ ਪੂਰਾ ਕਰਨ ਲਈ ਲਾਹੇਵੰਦ ਸਾਬਤ ਹੋਵੇਗਾ।

ਮਾਈਂਡਸਪਾਰਕ ਦੀ ਸੂਬਾਈ ਮੁਖੀ ਪ੍ਰਿਆ ਸਿੰਘ ਨੇ ਕਿਹਾ ਕਿ ਇਹ ਪ੍ਰੋਗਰਾਮ ਪਟਿਆਲਾ ਅਤੇ ਮੋਗਾ ਜ਼ਿਲ੍ਹਿਆਂ ਵਿੱਚ ਵੀ ਵਿਦਿਆਰਥੀਆਂ ਵਿੱਚ ਸਿੱਖਣ ਦੇ ਪਾੜੇ ਨੂੰ ਘਟਾਉਣ ਦੇ ਉਦੇਸ਼ ਨਾਲ ਸਫਲਤਾਪੂਰਵਕ ਚਲਾਇਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਇੱਕ ਤਾਜ਼ਾ ਅਧਿਐਨ ਨੇ ਇਹ ਸਥਾਪਿਤ ਕੀਤਾ ਹੈ ਕਿ ਮਾਈਂਡਸਪਾਰਕ ਦੀ ਨਿਯਮਤ ਵਰਤੋਂ ਨਾਲ ਇੱਕ ਸਾਲ ਦੇ ਅੰਦਰ ਸਿੱਖਣ ਵਿੱਚ ਹੋਣ ਵਾਲੇ ਸੁਧਾਰਾਂ ਵਿੱਚ 5 ਗੁਣਾ ਵਾਧਾ ਹੋ ਸਕਦਾ ਹੈ।

ਉਨ੍ਹਾਂ ਨੇ ਕਿਹਾ ਕਿ ਹਰੇਕ ਵਿਦਿਆਰਥੀ ਨੂੰ ਟੈਬ/ਲੈਪਟਾਪ/ਡੈਸਕਟੌਪ ਅਤੇ ਹੈੱਡਫੋਨ ਪ੍ਰਦਾਨ ਕਰਕੇ ਉਸ ਦੇ ਸਿੱਖਣ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਡਿਜ਼ੀਟਲ ਤਰੀਕੇ ਨਾਲ ਲੈਸ ਕੀਤਾ ਜਾਵੇਗਾ।ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਐਲੀਮੈਂਟਰੀ ਅੰਗਰੇਜ ਸਿੰਘ ਅਤੇ ਪਰਮਿੰਦਰ ਕੌਰ ਨੇ ਮਾਈਂਡਸਪਾਰਕ ਪ੍ਰੋਗਰਾਮ ਦੇ ਤਜ਼ਰਬੇ ਸਾਂਝੇ ਕਰਦਿਆਂ ਕਿਹਾ ਕਿ ਇਹ ਪ੍ਰੋਗਰਾਮ ਯਕੀਨੀ ਤੌਰ 'ਤੇ ਵਿਦਿਆਰਥੀਆਂ ਦੇ ਗਿਆਨ ਨੂੰ ਡਿਜੀਟਲ ਰੂਪ ਵਿੱਚ ਮਜ਼ਬੂਤ ਕਰਕੇ ਉਨ੍ਹਾਂ ਵਿੱਚ ਆਤਮ ਵਿਸ਼ਵਾਸ ਦੀ ਭਾਵਨਾ ਪੈਦਾ ਕਰਦਾ ਹੈ।

ਜਿਨ੍ਹਾਂ ਸਕੂਲਾਂ ਦੇ ਸਕੂਲ ਮੁਖੀਆਂ/ਪ੍ਰਤੀਨਿਧੀਆਂ ਨੂੰ ਲੈਪਟਾਪ ਅਤੇ ਡੈਸਕਟਾਪ ਦਿੱਤੇ ਗਏ ਸਨ, ਉਨ੍ਹਾਂ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਪੜੌਲ, ਮਾਨਕਪੁਰ ਸਰੀਫ਼, ਮੱਛਲੀ ਕਲਾਂ, ਕਰੌਰਾਂ ਖੁਰਦ, ਮੁਬਾਰਕਪੁਰ ਕੈਂਪ, ਮੌਲੀ ਬੈਦਵਾਨ, ਚੋਲਟਾ ਖੁਰਦ, ਛੱਤ, ਸਰਕਾਰੀ ਮਿਡਲ ਸਕੂਲ ਫੇਜ਼ 9, ਸਰਕਾਰੀ ਮਿਡਲ ਸਕੂਲ ਫੇਜ਼ 10, ਸਰਕਾਰੀ ਮਿਡਲ ਸਕੂਲ ਧਰਮਗੜ੍ਹ, ਸਰਕਾਰੀ ਮਿਡਲ ਸਕੂਲ ਸਨੇਟਾ ਅਤੇ ਸਰਕਾਰੀ ਮਿਡਲ ਸਕੂਲ  ਕੰਬਾਲਾ ਸ਼ਾਮਿਲ ਹਨ।

 

Tags: Punjab Admin , Sonam Chaudhary , Mindspark EI , S.A.S. Nagar , S.A.S. Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD