Wednesday, 15 May 2024

 

 

ਖ਼ਾਸ ਖਬਰਾਂ ਪੰਜਾਬ ਪੁਲਿਸ ਦੀ ਏਜੀਟੀਐਫ ਨੇ ਮਾਸਟਰਮਾਈਂਡ ਇਕਬਾਲਪ੍ਰੀਤ ਬੁਚੀ ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼; ਮੁੱਖ ਸੰਚਾਲਕ ਗੁਰਵਿੰਦਰ ਸ਼ੇਰਾ ਸਮੇਤ ਚਾਰ ਮੈਂਬਰ ਕਾਬੂ ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਕਾਬੂ ਗੁਰਬਾਜ ਸਿੰਘ ਸਿੱਧੂ ਨੂੰ ਸਹੁਰਿਆਂ ਦੇ ਪਿੰਡ ਲੱਡੂਆਂ ਨਾਲ ਤੋਲਿਆ ਹਰਸਿਮਰਤ ਕੋਰ ਬਾਦਲ ਨੂੰ ਪਾਈ ਇੱਕ ਇੱਕ ਵੋਟ ਭਾਜਪਾ ਨੂੰ ਜਾਵੇਗੀ : ਜੀਤ ਮਹਿੰਦਰ ਸਿੰਘ ਸਿੱਧੂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ

 

ਜੈ ਇੰਦਰ ਕੌਰ ਦੀ ਅਗਵਾਈ ਵਾਲੀ ਪਟਿਆਲਾ ਭਾਜਪਾ ਨੇ ਨਿਗਮ ਚੋਣਾਂ ਦੀ ਤਾਜ਼ਾ ਵੋਟਰ ਸੂਚੀ ਦੀ ਕੀਤੀ ਨਿੰਦਾ

ਡੋਰ-ਟੂ-ਡੋਰ ਸਰਵੇ ਕਰਕੇ ਨਵੀਂ ਵੋਟਰ ਸੂਚੀ ਤਿਆਰ ਕਰਨ ਲਈ ਡੀਸੀ ਪਟਿਆਲਾ ਨੂੰ ਸੌਂਪਿਆ ਮੰਗ ਪੱਤਰ

DC Patiala, Deputy Commissioner Patiala, Sakshi Sawhney, Jai Inder Kaur, Bharatiya Janata Party, BJP, BJP Punjab, Patiala

Web Admin

Web Admin

5 Dariya News

ਪਟਿਆਲਾ , 02 Nov 2023

ਪਟਿਆਲਾ ਦੀ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਨੇ ਸੂਬਾ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਦੀ ਅਗਵਾਈ ਹੇਠ ਅੱਜ ਪਟਿਆਲਾ ਦੀ ਡੀਸੀ ਸਾਕਸ਼ੀ ਸਾਹਨੀ ਨਾਲ ਮੁਲਾਕਾਤ ਕਰਕੇ ਪਟਿਆਲਾ ਨਗਰ ਨਿਗਮ ਚੋਣਾਂ ਦੀਆਂ ਵੋਟਰ ਸੂਚੀਆਂ ਵਿੱਚ ਹੋਈਆਂ ਘੋਰ ਤਰੁੱਟੀਆਂ ਵਿਰੁੱਧ ਰੋਸ ਦਰਜ ਕਰਵਾਇਆ। ਡੀਸੀ ਨੂੰ ਮਿਲਣ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦਿਆਂ ਜੈ ਇੰਦਰ ਕੌਰ ਨੇ ਕਿਹਾ, "ਪਟਿਆਲਾ ਨਗਰ ਨਿਗਮ ਦੀ ਚੋਣਾਂ ਲਈ ਕਢੀ ਗਈ ਨਵੀਂ ਵੋਟਰ ਲਿਸਟ ਬਿਲਕੁਲ ਗਲਤ ਹੈ ਅਤੇ ਇਸ ਵਿੱਚ ਢੇਰ ਸਾਰੀਆਂ ਤਰੁੱਟੀਆਂ ਹਨ। ਜਿਵੇਂ ਕਿ ਕਿਸੇ ਵੀ ਵੋਟਰ ਲਿਸਟ ਵਿੱਚ ਇਲਾਕੇ ਦਾ ਨਾਮ ਨਹੀਂ ਲਿਖਿਆ ਗਿਆ।

ਹਰ ਵਾਰਡ ਨੂੰ ਬਿਨ੍ਹਾਂ ਮਤਲਬ ਤੋਂ ਰੋਡ ਕਰੋਸਿੰਗਾ ਕਰਕੇ ਵੱਖ-ਵੱਖਰੇ ਦੂਰ ਦੁਰਾਡੇ ਦੇ ਇਲਾਕੇ ਵੋਟਰ ਲਿਸਟ ਵਿੱਚ ਪਾਏ ਗਏ ਹਨ ਜੋ ਕਿ ਕਾਨੂੰਨੀ ਤੌਰ ਤੇ ਬਿਲਕੁਲ ਗਲਤ ਹਨ। ਉਨ੍ਹਾਂ ਅੱਗੇ ਕਿਹਾ, "ਜਦੋਂ ਵਾਰਡਬੰਦੀ ਵਿੱਚ ਵਾਧਾ ਨਹੀਂ ਹੋਇਆ ਤਾਂ ਇਲਾਕਿਆਂ ਦਾ ਘਟਾਅ ਵਧਾਅ ਅਤੇ ਵੋਟਰ ਲਿਸਟਾਂ ਵਿੱਚ ਛੇੜਛਾੜ ਬਿਲਕੁਲ ਗੈਰ ਕਾਨੂੰਨੀ ਹੈ। ਨਗਰ ਨਿਗਮ ਚੋਣਾਂ ਲਈ ਹਮੇਸ਼ਾਂ ਵੋਟਾਂ ਡੋਰ ਟੂ ਡੋਰ ਬਣਾਈਆਂ ਜਾਂਦੀਆਂ ਹਨ।

ਇਸ ਵਾਰ ਸਾਰੇ ਕਾਨੂੰਨਾਂ ਨੂੰ ਛਿੱਕੇ ਟੰਗ ਕੇ ਅਸੈਂਬਲੀ ਲਿਸਟਾਂ ਵਿਚੋਂ ਕਾਗਜਾਂ ਨੂੰ ਫਾੜ ਫਾੜ ਕੇ ਵੋਟਰ ਲਿਸਟਾਂ ਤਿਆਰ ਕੀਤੀਆਂ ਗਈਆਂ ਹਨ ਜੋ ਕਿ ਕਾਨੂੰਨ ਅਨੁਸਾਰ ਜਾਅਲੀ ਕੰਮ ਹੈ।"ਇਨ੍ਹਾਂ ਵੋਟਰ ਲਿਸਟਾਂ ਦੇ ਨੁਕਸਾਨ ਬਾਰੇ ਗੱਲ ਕਰਦਿਆਂ ਭਾਜਪਾ ਪ੍ਰਧਾਨ ਨੇ ਅੱਗੇ ਕਿਹਾ, "ਜੇਕਰ ਇਨ੍ਹਾਂ ਵੋਟਰ ਲਿਸਟਾਂ ਤੇ ਸ਼ਹਿਰ ਵਿੱਚ ਚੋਣ ਹੁੰਦੀ ਹੈ ਨਾ ਤਾਂ ਕਿਸੀ ਵੀ ਪਾਰਟੀ ਦੇ ਕੈਂਡੀਡੇਟ ਨੂੰ ਆਪਣਾ ਵੋਟਰ ਲਭਣਾ ਹੈ ਅਤੇ ਨਾ ਹੀ ਵੋਟਰਾਂ ਨੂੰ ਆਪਣੇ ਕੈਂਡੀਡੇਟ ਲੱਭਣਾ ਹੈ। ਇਸ ਵੋਟਰ ਲਿਸਟ ਦੀ ਬੀ.ਜੇ.ਪੀ. ਸਿਰੇ ਤੋਂ ਨਿਖੇਧੀ ਕਰਦੀ ਹੈ।

ਜੈ ਇੰਦਰ ਕੌਰ ਨੇ ਅੱਗੇ ਮੰਗ ਰੱਖੀ, "ਪਬਲਿਕ ਦੇ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਇਨ੍ਹਾਂ ਜਾਅਲੀ ਬਣੀਆਂ ਵੋਟਰ ਲਿਸਟਾਂ ਨੂੰ ਦੁਬਾਰਾ ਤੋਂ ਡੋਰ ਟੂ ਡੋਰ ਸਰਵੇ ਕਰਵਾ ਕੇ ਨਵੇਂ ਸਿਰੇ ਤੋਂ ਵੋਟਰ ਲਿਸਟਾਂ ਬਣਵਾਉਣ ਦੀ ਅਸੀਂ ਮੰਗ ਕਰਦੇ ਹਾਂ ਕਿਉਂਕਿ 60 ਵੋਟਰ ਲਿਸਟਾਂ ਅਨੁਸਾਰ ਕਿਸੇ ਵਾਰਡ ਵਿੱਚ ਕੇਵਲ 2200 ਤੋਂ 2500 ਵੋਟ ਹੈ ਅਤੇ ਕਿਸੇ ਵਾਰਡ ਵਿੱਚ ਵੋਟਾਂ ਦੀ ਗਿਣਤੀ 9000–10000 ਅਤੇ 12000 ਤੱਕ ਟੱਪ ਚੁੱਕੀ ਹੈ ਜੋ ਕਿ ਬਿਲਕੁਲ ਗਲਤ ਹੈ ਅਤੇ ਲੋਕ ਤੰਤਰਿਕ ਹੈ।"

ਜੈ ਇੰਦਰ ਕੌਰ ਦੇ ਨਾਲ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਕੇ.ਕੇ. ਮਲਹੋਤਰਾ, ਸਾਬਕਾ ਮੇਅਰ ਸੰਜੀਵ ਸ਼ਰਮਾ ਬਿੱਟੂ, ਕੇ ਕੇ ਸ਼ਰਮਾ, ਹਰਦੇਵ ਸਿੰਘ ਬੱਲੀ, ਸੋਨੂੰ ਸੰਗਰ, ਗਿੰਨੀ ਨਾਗਪਾਲ, ਸੰਦੀਪ ਮਲਹੋਤਰਾ, ਅਤੁਲ ਜੋਸ਼ੀ, ਰਜਨੀ ਸ਼ਰਮਾ, ਪ੍ਰੋਮਿਲਾ ਮਹਿਤਾ, ਸ਼ੰਮੀ ਕੁਮਾਰ, ਨਿਖਿਲ ਕੁਮਾਰ ਕਾਕਾ, ਕਰਨ ਗੌੜ, ਸੰਦੀਪ ਸ਼ਰਮਾ, ਗੋਪੀ ਰੰਗੇਲਾ, ਆਰ ਕੇ ਸਿੰਧੀ, ਸਿਕੰਦਰ ਚੌਹਾਨ, ਗੁਰਭਜਨ ਸਿੰਘ, ਸੌਰਭ ਸ਼ਰਮਾ, ਇੰਦਰਾਣੀ ਸ਼ੁਕਲਾ, ਸੰਜੇ ਸ਼ਰਮਾ ਆਦਿ ਸ਼ਾਮਿਲ ਸਨ।

 

Tags: DC Patiala , Deputy Commissioner Patiala , Sakshi Sawhney , Jai Inder Kaur , Bharatiya Janata Party , BJP , BJP Punjab , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD