Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਭਗਵੰਤ ਮਾਨ ਸਰਕਾਰ ਪੰਜਾਬ ਵਿੱਚ ਖੇਡਾਂ ਦੇ ਬੁਨਿਆਦੀ ਢਾਂਚੇ ਅਤੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ- ਚੇਤਨ ਸਿੰਘ ਜੌੜਾਮਾਜਰਾ

ਏਸ਼ੀਅਨ ਖੇਡਾਂ ਚ ਦੇਸ਼ ਦੀ ਪ੍ਰਤੀਨਿਧਤਾ ਕਰਨ ਵਾਲੇ ਪੰਜਾਬ ਦੇ ਖਿਡਾਰੀਆਂ ਦਾ ਬੇਹਤਰੀਨ ਪ੍ਰਦਰਸ਼ਨ ਪੰਜਾਬ ਸਰਕਾਰ ਦੇ ਖੇਡਾਂ ਨੂੰ ਸਮਰਪਿਤ ਯਤਨਾਂ ਦੀ ਮਿਸਾਲ

Chetan Singh Jauramajra, Chetan Singh Jormajra, Chetan Singh Jouramajra, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਐਸ.ਏ.ਐਸ.ਨਗਰ , 02 Nov 2023

Last updated on: Nov 02, 2023, 00:00 IST

ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਇੱਥੇ ਦੁਹਰਾਇਆ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਸੂਬੇ ਵਿੱਚ ਖੇਡਾਂ ਦਾ ਅਨੁਕੂਲ ਮਾਹੌਲ ਸਿਰਜ ਕੇ ਖੇਡਾਂ ਅਤੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹਨ। ਵੀਰਵਾਰ ਸ਼ਾਮ ਨੂੰ ਮੋਹਾਲੀ ਦੇ ਢੇਲਪੁਰ ਵਿਖੇ ਯੂਨਾਈਟਿਡ ਰੋਲਰਜ਼ ਸਪੋਰਟਸ ਕਲੱਬ ਵਿਖੇ 35ਵੀਂ ਪੰਜਾਬ ਰੋਲਰ ਸਕੇਟਿੰਗ ਚੈਂਪੀਅਨਸ਼ਿਪ ਦਾ ਉਦਘਾਟਨ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੇ ਜੰਮਪਲ 32 ਖਿਡਾਰੀਆਂ ਨੇ ਹਾਲ ਹੀ ਵਿੱਚ ਹੋਈਆਂ ਹਾਂਗਜ਼ੂ ਏਸ਼ਿਆਈ ਖੇਡਾਂ ਵਿੱਚ ਵਿਅਕਤੀਗਤ ਅਤੇ ਟੀਮ ਮੁਕਾਬਲਿਆਂ ਵਿੱਚ 20 ਤਗਮੇ ਜਿੱਤ ਕੇ ਆਪਣੀ ਕਾਬਲੀਅਤ ਦਾ ਸਬੂਤ ਦਿੱਤਾ ਹੈ। 

ਉਨ੍ਹਾਂ ਕਿਹਾ ਕਿ ਪੰਜਾਬ ਦੀ ਮਿੱਟੀ ਨਾ ਸਿਰਫ਼ ਖੇਤੀ ਲਈ ਉਪਜਾਊ ਹੈ ਸਗੋਂ ਖੇਡਾਂ ਅਤੇ ਹੋਰ ਗਤੀਵਿਧੀਆਂ ਨੂੰ ਹੁਲਾਰਾ ਦੇਣ ਲਈ ਵੀ ਜਰਖੇਜ਼ ਹੈ। ਉਨ੍ਹਾਂ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਦੇ ਦੂਜੇ ਐਡੀਸ਼ਨ ਵਿੱਚ ਬਲਾਕ ਪੱਧਰ ਤੋਂ ਲੈ ਕੇ ਰਾਜ ਪੱਧਰ ਤੱਕ ਰਾਜ ਭਰ ਵਿੱਚ ਕਰਵਾਏ 36 ਖੇਡ ਮੁਕਾਬਲਿਆਂ ਵਿੱਚ 4 ਲੱਖ ਖਿਡਾਰੀਆਂ ਨੇ ਹਿੱਸਾ ਲਿਆ ਹੈ। ਸੂਚਨਾ ਅਤੇ ਲੋਕ ਸੰਪਰਕ ਅਤੇ ਬਾਗਬਾਨੀ, ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੈਨਾਨੀ ਵਿਭਾਗਾਂ ਦੇ ਮੰਤਰੀ ਨੇ ਰੋਲਰ ਸਕੇਟਿੰਗ ਖੇਡ ਨਾਲ ਸਬੰਧਤ ਸਾਰੇ ਪ੍ਰਬੰਧਕਾਂ ਅਤੇ ਕੋਚਾਂ ਨੂੰ ਪੰਜਾਬ ਵਿੱਚ ਖੇਡਾਂ ਦਾ ਪੱਧਰ ਉੱਚਾ ਚੁੱਕਣ ਅਤੇ ਉਤਸ਼ਾਹਿਤ ਕਰਨ ਲਈ ਵਧਾਈ ਦਿੱਤੀ। 

ਉਨ੍ਹਾਂ ਕਿਹਾ ਕਿ ਰੋਲਰ ਸਕੇਟਿੰਗ ਖੇਡ ਦਾ ਵਿਸ਼ਵ ਭਰ ਵਿੱਚ ਇੱਕ ਵਿਸ਼ਾਲ ਖੇਤਰ ਹੈ ਅਤੇ ਉਨ੍ਹਾਂ ਨੂੰ ਖੁਸ਼ੀ ਹੈ ਕਿ ਪੰਜਾਬ ਦੇ ਖਿਡਾਰੀ ਰਾਸ਼ਟਰੀ ਟੀਮ ਵਿੱਚ ਵੀ ਸਕੇਟਿੰਗ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ। ਇਸ ਮੁਕਾਬਲੇ ਵਿੱਚ ਪੰਜਾਬ ਦੇ 18 ਜ਼ਿਲ੍ਹਿਆਂ ਦੇ 1200 ਦੇ ਕਰੀਬ ਸਕੇਟਰ ਰੋਲਰ ਸਪੋਰਟਸ ਦੇ 07 ਈਵੈਂਟਸ ਵਿੱਚ ਭਾਗ ਲੈ ਰਹੇ ਹਨ। ਇਸ ਚੈਂਪੀਅਨਸ਼ਿਪ ਦੀ ਸ਼ੁਰੂਆਤ ਪੰਜਾਬ ਰੋਲਰ ਸਕੇਟਿੰਗ ਐਸੋਸੀਏਸ਼ਨ, ਪਟਿਆਲਾ ਦੀ ਦੇਖ-ਰੇਖ ਹੇਠ ਮੋਹਾਲੀ ਯੂਨਾਈਟਿਡ ਰੋਲਰ ਸਪੋਰਟਸ ਕਲੱਬ (ਯੂ.ਆਰ.ਐਸ.ਸੀ.) ਵਿਖੇ ਮਾਰਸ਼ਲ ਆਰਟ ਗੱਤਕਾ, ਭੰਗੜਾ ਅਤੇ ਕਲਾਤਮਕ ਸਪੀਡ ਸਕੇਟਿੰਗ ਦੇ ਪ੍ਰਦਰਸ਼ਨ ਦਰਮਿਆਨ ਹੋਈ। ।

ਇਸ ਮੌਕੇ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਮਨਪ੍ਰੀਤ ਸਿੰਘ ਛੱਤਵਾਲ, ਆਈ.ਏ.ਐਸ. (ਸੇਵਾਮੁਕਤ) ਪ੍ਰਧਾਨ ਅਤੇ ਸਿਮਰਨਜੀਤ ਸਿੰਘ ਸੱਗੂ (ਐਡਵੋਕੇਟ) ਜਨਰਲ ਸਕੱਤਰ ਪੰਜਾਬ ਰੋਲਰ ਸਕੇਟਿੰਗ ਐਸੋਸੀਏਸ਼ਨ (ਪੀ.ਆਰ.ਐਸ.ਏ.) ਸਮੇਤ ਹਾਲ ਹੀ ਵਿੱਚ ਚੀਨ ਵਿਖੇ ਹੋਈ 19ਵੀਂ ਏਸ਼ੀਅਨ ਰੋਲਰ ਸਕੇਟਿੰਗ ਚੈਂਪੀਅਨਸ਼ਿਪ ਦੇ ਸਕੇਟਿੰਗ ਮੈਡਲ ਜੇਤੂਆਂ ਨੂੰ ਵੀ ਸਨਮਾਨਿਤ ਕੀਤਾ, ਜਿਨ੍ਹਾਂ ਨੇ ਕਵਾਡ ਹਾਕੀ, ਇਨਲਾਈਨ ਹਾਕੀ ਅਤੇ ਇਨਲਾਈਨ ਸਪੀਡ ਸਕੇਟਿੰਗ ਵਿੱਚ ਤਗਮੇ ਹਾਸਲ ਕੀਤੇ।

 

Tags: Chetan Singh Jauramajra , Chetan Singh Jormajra , Chetan Singh Jouramajra , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD