Friday, 17 May 2024

 

 

ਖ਼ਾਸ ਖਬਰਾਂ ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋਣਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ‘ਚ ਕੂੜੇ ਅਤੇ ਪਲਾਸਟਿਕ ਤੋਂ ਪੈਦਾ ਹੋਣ ਵਾਲੀ ਕਾਰਬਨ ਦਾ ਸੰਤੁਲਨ ਬਣਾਉਣ ਲਈ ਵੱਧ ਤੋਂ ਵੱਧ ਪੌਦੇ ਲਗਾਏ ਜਾਣਗੇ: ਜਨਰਲ ਚੋਣ ਅਬਜ਼ਰਵਰ ਡਾ. ਹੀਰਾ ਲਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਅੰਮ੍ਰਿਤਸਰ ਵਿੱਚ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਕੀਤੀ ਮੀਟਿੰਗ ਜ਼ਿਲਾ ਹਸਪਤਾਲ ਵਿੱਚ ਮਨਾਇਆ "ਵਿਸ਼ਵ ਹਾਈਪਰਟੈਂਸ਼ਨ ਡੇਅ" ਅਜ਼ਾਦ ਉਮੀਦਵਾਰ ਸ਼ਕੀਲ ਮੁਹੰਮਦ ਨੇ ਇੰਡੀਆ ਅਲਾਇੰਸ ਦੇ ਉਮੀਦਵਾਰ ਮਨੀਸ਼ ਤਿਵਾੜੀ ਦੇ ਸਮਰਥਨ ਵਿੱਚ ਨਾਮਜ਼ਦਗੀ ਕਾਗਜ ਲਏ ਵਾਪਿਸ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਅਸਥਾਨ ਵਿਖੇ ਟੇਕਿਆ ਮੱਥਾ, ਪੰਜਾਬ ਦੀ ਖ਼ੁਸ਼ਹਾਲੀ ਲਈ ਕੀਤੀ ਅਰਦਾਸ ਚੋਣ ਸਬੰਧੀ ਕਿਸੇ ਤਰ੍ਹਾਂ ਦੀ ਜਾਣਕਾਰੀ ਦੇ ਲਈ ਮੋਬਾਇਲ ਨੰਬਰ ‘ਤੇ ਕੀਤਾ ਜਾ ਸਕਦਾ ਹੈ ਸੰਪਰਕ: ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਪਟਿਆਲਾ ਅਤੇ ਆਨੰਦਪੁਰ ਸਾਹਿਬ ਦੇ ਜਨਰਲ ਅਬਜ਼ਰਵਰਾਂ ਦੀ ਮੌਜੂਦਗੀ ਵਿੱਚ ਪੋਲਿੰਗ ਸਟਾਫ ਦੀ ਦੂਜੀ ਰੈਂਡਮਾਈਜੇਸ਼ਨ ਨੈਸ਼ਨਲ ਡੇਂਗੂ ਦਿਵਸ ਮੌਕੇ ਜਾਗਰੂਕਤਾ ਰੈਲੀ ਕੱਢੀ ਗਈ ਪੁਲਿਸ ਅਬਜਰਵਰ ਵੱਲੋਂ ਫਾਜਿ਼ਲਕਾ ਦਾ ਦੌਰਾ, ਲੋਕ ਸਭਾ ਚੋਣਾਂ ਮੱਦੇਨਜਰ ਸੁਰੱਖਿਆ ਤਿਆਰੀਆਂ ਦਾ ਲਿਆ ਜਾਇਜ਼ਾ ਲੋਕ ਸਭਾ ਚੋਣਾਂ: ਚੋਣ ਅਬਜ਼ਰਵਰਾਂ ਵੱਲੋਂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਅਧਿਕਾਰੀਆਂ ਨਾਲ ਮੀਟਿੰਗ ਜਨਰਲ ਅਬਜ਼ਰਵਰ, ਪੁਲਿਸ ਅਬਜ਼ਰਵਰ ਅਤੇ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਵੈੱਬਸਾਈਟ ਲਾਂਚ ਲੋਕ ਸਭਾ ਚੋਣਾਂ ਦੇ ਸਮੁੱਚੇ ਅਮਲ ਨੂੰ ਸ਼ਾਂਤੀਪੂਰਵਕ ਤੇ ਸੁਰੱਖਿਅਤ ਮਾਹੌਲ ਵਿੱਚ ਨੇਪਰੇ ਚੜਾਇਆ ਜਾਵੇਗਾ : ਜਤਿੰਦਰ ਜੋਰਵਾਲ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ 'ਆਪ' ਦੇ ਸ਼ਾਸਨ 'ਤੇ ਕੀਤਾ ਹਮਲਾ, ਲੋਕ ਸਭਾ ਚੋਣਾਂ ਲਈ ਕਾਂਗਰਸ ਦੀਆਂ ਮੁੱਖ ਗਰੰਟੀਆਂ ਦਾ ਕੀਤਾ ਐਲਾਨ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ

 

ਜ਼ਿਲ੍ਹਾ ਬਰਨਾਲਾ ਦੇ ਵਿਦਿਆਰਥੀਆਂ ਨੇ ਸਟੇਟ ਪੱਧਰੀ ਏਕ ਭਾਰਤ ਸ਼੍ਰੇਸ਼ਟ ਭਾਰਤ ਮੁਕਾਬਲਿਆਂ ਵਿੱਚ ਮਾਰੀਆਂ ਮੱਲਾਂ

Harjot Singh Bains, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਬਰਨਾਲਾ , 02 Nov 2023

ਡਾਇਰੈਕਟਰ ਐਸ. ਸੀ. ਈ. ਆਰ. ਟੀ. ਪੰਜਾਬ ਦੁਆਰਾ ਕਰਵਾਏ ਗਏ ਰਾਜ ਪੱਧਰੀ ਏਕ ਭਾਰਤ ਸ਼੍ਰੇਸ਼ਟ ਭਾਰਤ ਪ੍ਰਤੀਯੋਗਤਾ ਵਿੱਚ ਜ਼ਿਲ੍ਹਾ ਬਰਨਾਲਾ ਦੇ ਵਿਦਿਆਰਥੀਆਂ ਨੇ ਭਾਗ ਲੈਂਦੇ ਹੋਏ ਵਧੀਆ ਪ੍ਰਦਰਸ਼ਨ ਕੀਤਾ ਹੈ I ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਸਮਸ਼ੇਰ ਸਿੰਘ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਬਰਜਿੰਦਰਪਾਲ ਸਿੰਘ ਦੀ ਅਗਵਾਈ ਵਿੱਚ ਜ਼ਿਲ੍ਹਾ ਪੱਧਰ ਤੇ ਹੋਏ ਏਕ ਭਾਰਤ ਸ਼੍ਰੇਸ਼ਟ ਭਾਰਤ ਮੁਕਾਬਲਿਆਂ ਵਿੱਚੋਂ ਪਹਿਲੀਆਂ ਦੋ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੇ ਰਾਜ ਪੱਧਰੀ ਮੁਕਾਬਲਿਆਂ ਵਿੱਚ ਭਾਗ ਲਿਆ ਸੀ। ਮਹਿੰਦਰ ਸਿੰਘ ਡੀ ਐਮ ਕੰਪਿਊਟਰ ਨੇ ਦੱਸਿਆ ਕਿ ਰਾਜ ਪੱਧਰੀ ਮੁਕਾਬਲਿਆਂ ਵਿੱਚ ਸ਼ਹੀਦ ਹੋਲਦਾਰ ਬਿੱਕਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਫ਼ ਐਮੀਨੈਸ ਬਰਨਾਲਾ ਦੀ ਵਿਦਿਆਰਥਣ ਸੰਜਨਾ ਨੇ 9ਵੀਂ ਤੋਂ 12ਵੀਂ ਦੇ ਫੋਕ ਡਾਂਸ ਗਰੁੱਪ ਵਿੱਚ ਪਹਿਲਾ ਅਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਰਨਾਲਾ ਦੀ ਵਿਦਿਆਰਥਣ ਡੋਲੀ ਨੇ ਦੂਸਰਾ ਸਥਾਨ ਹਾਸਿਲ ਕੀਤਾ ਹੈ ।

ਇਸੇ ਤਰ੍ਹਾਂ ਹੀ ਸਰਕਾਰੀ ਹਾਈ ਸਮਾਰਟ ਸਕੂਲ ਨਾਈਵਾਲਾ ਦੀ ਵਿਦਿਆਰਥਣ ਕੋਮਲਪ੍ਰੀਤ ਨੇ 6ਵੀਂ ਤੋਂ 8ਵੀਂ ਦੇ ਫੋਕ ਡਾਂਸ ਗਰੁੱਪ ਵਿੱਚ ਸਟੇਟ ਪੱਧਰ ਤੇ ਦੂਸਰਾ ਸਥਾਨ ਹਾਸਿਲ ਕੀਤਾ ਹੈ। ਰਾਜ ਪੱਧਰ ਤੇ ਹੋਏ ਇਨਾਮ ਵੰਡ ਸਮਾਰੋਹ ਵਿੱਚ ਮਾਨਯੋਗ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸਿੱਖਿਆ ਸਕੱਤਰ ਕਮਲ ਕਿਸ਼ੋਰ ਯਾਦਵ ਨੇ ਇਨ੍ਹਾਂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ । ਇਸ ਸਮੇਂ ਤੇ ਵਿਦਿਆਰਥੀਆਂ ਨਾਲ ਮਹਿੰਦਰ ਪਾਲ ਡੀ ਐਮ ਕੰਪਿਊਟਰ ਸਾਇੰਸ, ਮੈਡਮ ਮਾਧਵੀ ਤ੍ਰਿਪਾਠੀ, ਮੈਡਮ ਰੀਤੂ ਰਾਣੀ ਹਾਜ਼ਰ ਸਨ। ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਸਮਸ਼ੇਰ ਸਿੰਘ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਬਰਜਿੰਦਰਪਾਲ ਸਿੰਘ ਨੇ ਵਿਦਿਆਰਥੀਆਂ ਦੀ ਇਸ ਪ੍ਰਾਪਤੀ ਤੇ ਸਕੂਲ ਮੁੱਖੀਆਂ ਅਤੇ ਵਿਦਿਆਰਥੀਆਂ ਦੇ ਗਾਈਡ ਅਧਿਆਪਕਾਂ ਨੂੰ ਵਧਾਈ ਦਿੱਤੀ।

 

Tags: Harjot Singh Bains , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD