Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਮੋਗਾ ਪੁਲਿਸ ਵੱਲੋ 5 ਪਿਸਟਲ ਅਤੇ ਜਿੰਦਾ ਰੌਦਾਂ ਸਮੇਤ ਤਿੰਨ ਦੋਸ਼ੀ ਗ੍ਰਿਫਤਾਰ

Crime News Punjab, Punjab Police, Police, Crime News, Moga Police, Moga

Web Admin

Web Admin

5 Dariya News

ਮੋਗਾ , 02 Nov 2023

Last updated on: Nov 02, 2023, 00:00 IST

ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਮਾਜ ਦੇ ਮਾੜੇ ਅਨਸਰਾਂ ਖਿਲਾਫ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਸੀਨੀਅਰ ਕਪਤਾਨ ਪੁਲਿਸ ਮੋਗਾ ਸ੍ਰੀ ਜੇ. ਇਲਨਚੇਲੀਅਨ ਦੀ ਯੋਗ ਅਗਵਾਈ ਹੇਠ ਮੋਗਾ ਪੁਲਿਸ ਵੱਲੋਂ ਸਮਾਜ ਦੇ ਮਾੜੇ ਅਨਸਰਾਂ ਖਿਲਾਫ਼ ਕਾਰਵਾਈਆਂ ਕੀਤੀਆ ਜਾ ਰਹੀਆ ਹਨ। ਮੋਗਾ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਅਜੇਰਾਜ ਸਿੰਘ, ਕਪਤਾਨ ਪੁਲਿਸ, (ਇੰਨ) ਮੋਗਾ, ਸ਼੍ਰੀ ਹਰਿੰਦਰ ਸਿੰਘ ਡੋਡ, ਉਪ ਕਪਤਾਨ ਪੁਲਿਸ (ਡੀ) ਦੇ ਹੁਕਮਾਂ ਅਧੀਨ ਅਤੇ ਇੰਸਪੈਕਟਰ ਕਿੱਕਰ ਸਿੰਘ, ਇੰਚਾਰਜ ਸੀ.ਆਈ.ਏ ਮਹਿਣਾ ਦੀ ਅਗਵਾਈ ਵਿਚ ਐਸ.ਆਈ ਸੁਖਵਿੰਦਰ ਸਿੰਘ ਸੀ.ਆਈ.ਏ ਮਹਿਣਾ ਵੱਲੋਂ ਮੁਖਬਰ ਦੀ ਇਤਲਾਹ ਤੇ ਸਮੇਤ ਪੁਲਿਸ ਪਾਰਟੀ ਪੁਲ ਸੇਮ ਨਾਲਾ ਲਿੰਕ ਰੋਡ ਪਿੰਡ ਚੁਗਾਵਾ ਉੱਪਰ ਨਾਕਾਬੰਦੀ ਕੀਤੀ ਗਈ ਸੀ, ਜਿਸ ਦੌਰਾਨ ਮੋਟਰਸਾਇਕਲ ਮਾਰਕਾ ਬਜਾਜ ਪਲਟੀਨਾ ਰੰਗ ਕਾਲਾ ਨੰਬਰੀ ਪੀ.ਬੀ. 46 ਐਚ 4073 ਉਪਰ ਸਵਾਰ ਤਿੰਨ ਵਿਅਕਤੀਆ ਨੂੰ ਚੈਕਿੰਗ ਲਈ ਰੋਕਿਆ ਗਿਆ, ਜਿੰਨ੍ਹਾ ਦੀ ਪੁਛਗਿੱਛ ਦੌਰਾਨ ਉਹਨਾਂ ਨੇ ਆਪਣਾ ਨਾਮ ਮਨਿੰਦਰ ਸਿੰਘ ਉਰਫ ਮੋਟਾ ਪੁੱਤਰ ਠਾਣਾ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਨੇੜੇ ਗੁਰਦੁਆਰਾ ਬਾਬਾ ਜੀਵਨ ਸਿੰਘ, ਪਿੰਡ ਬੁੱਧ ਸਿੰਘ ਵਾਲਾ,ਥਾਣਾ ਸਿਟੀ ਸਾਊਥ ਮੋਗਾ, ਬਲਜੀਤ ਸਿੰਘ ਉਰਫ ਟਿੱਕਾ ਉਰਫ ਪ੍ਰੀਤ ਪੁੱਤਰ ਲਸ਼ਕਰ ਸਿੰਘ ਪੁੱਤਰ ਅਰਜਨ ਸਿੰਘ ਵਾਸੀ ਨੇੜੇ ਪੀਰਾ ਦੀ ਜਗ੍ਹਾ ਪਿੰਡ ਨੂਰਪੁਰ ਹਕੀਮਾ,ਥਾਣਾ ਧਰਮਕੋਟ ਜਿਲ੍ਹਾ ਮੋਗਾ ਅਤੇ ਮਨਜੀਤ ਸਿੰਘ ਉਰਫ ਸ਼ਨੀ ਪੁੱਤਰ ਗੁਰਮੇਲ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਦਾਤਾ,ਥਾਣਾ ਮਹਿਣਾ ,ਜਿਲ੍ਹਾ ਮੋਗਾ ਦੱਸਿਆ, ਜਿੰਨ੍ਹਾਂ ਦੀ ਤਲਾਸ਼ੀ ਦੌਰਾਨ ਮਨਿੰਦਰ ਸਿੰਘ ਉਰਫ ਮੋਟਾ ਪਾਸੋ ਇੱਕ ਦੇਸੀ ਪਿਸਟਲ 32 ਬੋਰ ਸਮੇਤ 04 ਰੋਂਦ ਜਿੰਦਾ, ਬਲਜੀਤ ਸਿੰਘ ਉਰਫ ਟਿੱਕਾ ਉਰਫ ਪ੍ਰੀਤ ਪਾਸੋ ਇੱਕ ਕੱਟਾ 315 ਬੋਰ ਸਮੇਤ 02 ਰੋਂਦ ਜਿੰਦਾ 315 ਬੋਰ ਅਤੇ  ਮਨਜੀਤ ਸਿੰਘ ਉਰਫ ਸ਼ਨੀ ਪਾਸੋ ਇੱਕ ਦੇਸੀ ਪਿਸਟਲ 32 ਬੋਰ ਸਮੇਤ 04 ਰੋਂਦ ਜਿੰਦਾ ਬਰਾਮਦ ਕੀਤੇ ਗਏ ਅਤੇ ਤਿੰਨ੍ਹਾ ਨੌਜਵਾਨਾ ਨੂੰ ਮੌਕਾ ਤੋ ਕਾਬੂ ਕੀਤਾ ਗਿਆ। 

ਤਿੰਨ੍ਹਾ ਦੋਸ਼ੀਆਂ ਪਾਸੋ ਬ੍ਰਾਮਦ ਨਜਾਇਜ ਅਸਲੇ ਲਈ ਤਿੰਨਾ ਦੋਸ਼ੀਆਂ ਦੇ ਖਿਲਾਫ ਮੁਕੱਦਮਾ ਰਜਿਸਟਰ ਕੀਤਾ ਗਿਆ ਹੈ। ਉਕਤ ਮੁਕੱਦਮਾਂ ਦੀ ਤਫਤੀਸ਼ ਦੌਰਾਨ ਦੋਸ਼ੀ ਮਨਿੰਦਰ ਸਿੰਘ ਉਰਫ ਮੋਟਾ ਦੀ ਇਤਲਾਹ ਤੇ ਇੱਕ ਦੇਸੀ ਕੱਟਾ ਪਿਸਟਲ ਦੇਸੀ 315 ਬੋਰ ਸਮੇਤ ਇੱਕ ਰੋਂਦ ਜਿੰਦਾ 315 ਬੋਰ ਅਤੇ ਦੋਸ਼ੀ ਮਨਜੀਤ ਸਿੰਘ ਉਰਫ ਸ਼ਨੀ ਪਾਸੋਂ ਇੱਕ ਦੇਸੀ ਕੱਟਾ ਪਿਸਟਲ ਦੇਸੀ 315 ਬੋਰ ਸਮੇਤ ਇੱਕ ਰੋਂਦ ਜਿੰਦਾ 315 ਬੋਰ ਬਰਾਮਦ ਕੀਤਾ ਗਿਆ, ਜੋ ਕੁੱਲ ਬ੍ਰਾਮਦਗੀ 2 ਪਿਸਟਲ 32 ਬੋਰ ਸਮੇਤ 08 ਰੋਂਦ ਜਿੰਦਾ 32 ਬੋਰ ਅਤੇ 03 ਕੱਟੇ ਦੇਸੀ 315 ਬੋਰ ਸਮੇਤ 04 ਰੋਂਦ ਜਿੰਦਾ 315 ਬੋਰ ਬਰਾਮਦ ਕੀਤੀ ਗਈ ਹੈ। ਤਿੰਨ੍ਹਾਂ ਦੋਸ਼ੀਆਂ ਨੂੰ ਅੱਜ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕੀਤਾ ਜਾਵੇਗਾ ਅਤੇ ਇਹਨਾਂ ਪਾਸੋ ਹੋਰ ਡੂੰਘਾਈ ਨਾਲ ਪੁੱਛ ਗਿੱਛ ਕੀਤੀ ਜਾਵੇਗੀ।

 

Tags: Crime News Punjab , Punjab Police , Police , Crime News , Moga Police , Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD