Monday, 20 May 2024

 

 

ਖ਼ਾਸ ਖਬਰਾਂ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

 

ਵਿਜੀਲੈਂਸ ਬਿਊਰੋ ਵੱਲੋਂ ਏ.ਆਈ.ਜੀ., ਮਾਲਵਿੰਦਰ ਸਿੰਘ ਸਿੱਧੂ ਤੇ ਉਸਦੇ ਦੋ ਸਾਥੀਆਂ ਖਿਲਾਫ ਜਬਰੀ ਵਸੂਲੀ, ਸਾਜਿਸ਼ੀ ਧੋਖਾਧੜੀ ਤੇ ਰਿਸ਼ਵਤ ਲੈਣ ਦੇ ਦੋਸ਼ ਹੇਠ ਮੁਕੱਦਮਾ ਦਰਜ

Vigilance Bureau, Crime News Punjab, Punjab Police, Police, Crime News, S.A.S. Nagar Police, Mohali Police

Web Admin

Web Admin

5 Dariya News

ਐਸ.ਏ.ਐਸ.ਨਗਰ , 02 Nov 2023

ਪੰਜਾਬ ਵਿਜੀਲੈਂਸ ਬਿਊਰੋ ਨੇ ਮਨੁੱਖੀ ਅਧਿਕਾਰ ਸੈੱਲ, ਪੰਜਾਬ ਪੁਲਿਸ ਦੇ ਸਹਾਇਕ ਇੰਸਪੈਕਟਰ ਜਨਰਲ (ਏ.ਆਈ.ਜੀ.) ਮਾਲਵਿੰਦਰ ਸਿੰਘ ਸਿੱਧੂ ਸਮੇਤ ਆਸਥਾ ਹੋਮ, ਗਿਲਕੋ ਵੈਲੀ, ਐਸ.ਏ.ਐਸ.ਨਗਰ ਦੇ ਵਸਨੀਕ ਤੇ ਖੁਰਾਕ, ਜਨਤਕ ਸਪਲਾਈ ਤੇ ਖੱਪਤਕਾਰ ਮਾਮਲੇ ਵਿਭਾਗ ਦੇ ਡਰਾਈਵਰ ਕੁਲਦੀਪ ਸਿੰਘ ਸਮੇਤ ਪਟਿਆਲਾ ਜ਼ਿਲ੍ਹੇ ਦੇ ਪਿੰਡ ਆਲਮਪੁਰ ਦੇ ਰਹਿਣ ਵਾਲੇ ਬਲਬੀਰ ਸਿੰਘ ਨੂੰ ਆਪਣੇ ਅਹੁਦਿਆਂ ਦੀ ਦੁਰਵਰਤੋਂ, ਸਰਕਾਰੀ ਮੁਲਾਜ਼ਮਾਂ ਤੋਂ ਧੋਖਾਧੜੀ, ਬਲੈਕਮੇਲਿੰਗ, ਜਬਰੀ ਵਸੂਲੀ ਅਤੇ ਰਿਸ਼ਵਤ ਲੈਣ ਦੇ ਦੋਸ਼ ਹੇਠ ਖਿਲਾਫ ਮਾਮਲਾ ਦਰਜ ਕੀਤਾ ਹੈ।

ਇਹ ਪ੍ਰਗਟਾਵਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਏ.ਆਈ.ਜੀ. ਸਿੱਧੂ ਸਰਕਾਰੀ ਕਰਮਚਾਰੀਆਂ ਵਿਰੁੱਧ ਸ਼ਿਕਾਇਤਾਂ ਦੇਣ ਪਿੱਛੋਂ ਬਲੈਕਮੇਲਿੰਗ ਅਤੇ ਨਜਾਇਜ਼ ਲਾਭ ਲੈ ਕੇ ਇਹ ਸ਼ਿਕਾਇਤਾਂ ਵਾਪਸ ਲੈ ਲੈਂਦੇ ਸਨ। ਉਨ੍ਹਾਂ ਦੱਸਿਆ ਕਿ ਵਿਜੀਲੈਂਸ ਜਾਂਚ ਨੰਬਰ 15, ਮਿਤੀ 06-10-2023 ਦੇ ਆਧਾਰ 'ਤੇ, ਵਿਜੀਲੈਂਸ ਬਿਊਰੋ ਨੇ ਸਖ਼ਤ ਕਾਨੂੰਨੀ ਕਾਰਵਾਈ ਕਰਦਿਆਂ ਉਪਰੋਕਤ ਸਾਰੇ ਮੁਲਜ਼ਮਾਂ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਤੇ 7-ਏ ਅਤੇ ਭਾਰਤੀ ਦੰਡਾਵਲੀ ਦੀ ਧਾਰਾ 384, 419, 420, ਅਤੇ 120-ਬੀ ਦੇ ਤਹਿਤ 30 ਅਕਤੂਬਰ, 2023 ਨੂੰ ਥਾਣਾ ਵਿਜੀਲੈਂਸ ਬਿਊਰੋ, ਫਲਾਇੰਗ ਸਕੁਐਡ-1, ਪੰਜਾਬ, ਮੋਹਾਲੀ ਵਿਖੇ ਮੁਕੱਦਮਾ ਨੰਬਰ 28 ਦਰਜ ਕੀਤਾ ਗਿਆ ਹੈ।

ਉਨ੍ਹਾ ਅੱਗੇ ਦੱਸਿਆ ਕਿ ਤਫ਼ਤੀਸ਼ ਦੌਰਾਨ ਇਹ ਸਾਹਮਣੇ ਆਇਆ ਕਿ ਸਾਲ 2017 ਤੋਂ ਮਨੁੱਖੀ ਅਧਿਕਾਰ ਸੈੱਲ, ਪੰਜਾਬ ਪੁਲਿਸ ਦੇ ਏ.ਆਈ.ਜੀ ਵਜੋਂ ਸੇਵਾ ਨਿਭਾਅ ਰਹੇ ਮਾਲਵਿੰਦਰ ਸਿੰਘ ਸਿੱਧੂ ਨੇ ਪਿਛਲੇ ਪੰਜ ਸਾਲਾਂ ਦੌਰਾਨ ਕਦੇ ਵੀ ਵਿਜੀਲੈਂਸ ਬਿਊਰੋ, ਪੰਜਾਬ ਦੇ ਅੰਦਰ ਏ.ਆਈ.ਜੀ. ਜਾਂ ਆਈ.ਜੀ. ਦੇ ਅਹੁਦਿਆਂ 'ਤੇ ਕੰਮ ਨਹੀਂ ਕੀਤਾ। ਇਸ ਅਧਿਕਾਰੀ ਨੇ ਆਪਣੀ ਸਰਕਾਰੀ ਗੱਡੀ ਅਰਟਿਗਾ (ਪੀਬੀ 65 ਏਡੀ 1905) ਦੀ ਦੁਰਵਰਤੋਂ ਕੀਤੀ, ਜਦੋਂ ਕਿ ਤੇਲ ਅਤੇ ਹੋਰ ਖਰਚੇ ਸਰਕਾਰੀ ਖਾਤੇ ਵਿੱਚੋਂ ਕੀਤੇ ਜਾਂਦੇ ਰਹੇ। ਉਸਨੇ ਕਦੇ ਵੀ ਇਸ ਵਾਹਨ ਦੀ ਵਰਤੋਂ (ਲੌਗ ਬੁੱਕ) ਦਾ ਰਿਕਾਰਡ ਨਹੀਂ ਰੱਖਿਆ ਜੋ ਸਰਕਾਰੀ ਜਾਇਦਾਦ ਦੀ ਦੁਰਵਰਤੋਂ ਨੂੰ ਦਰਸਾਉਂਦਾ ਹੈ।

ਇਸ ਤੋਂ ਇਲਾਵਾ, ਜਾਂਚ ਵਿੱਚ ਅਜਿਹੀਆਂ ਘਟਨਾਵਾਂ ਦਾ ਪਰਦਾਫਾਸ਼ ਹੋਇਆ ਜਦੋਂ ਏ.ਆਈ.ਜੀ. ਸਿੱਧੂ ਨੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ, ਰਾਜਪੁਰਾ ਦੇ ਦਫ਼ਤਰ ਵਿੱਚ ਕੰਮ ਕਰਦੇ ਇੱਕ ਡਾਟਾ ਆਪਰੇਟਰ ਕੋਲ ਆਪਣੇ ਆਪ ਨੂੰ ਆਈ.ਜੀ., ਵਿਜੀਲੈਂਸ ਬਿਊਰੋ, ਪੰਜਾਬ ਵਜੋਂ ਝੂਠੀ ਪਛਾਣ ਦੱਸੀ। ਸਿੱਧੂ ਨੇ ਇਸ ਧੋਖੇਬਾਜ਼ ਪਛਾਣ ਦੀ ਵਰਤੋਂ ਕਰਦਿਆਂ ਇੱਕ ਸਰਕਾਰੀ ਅਧਿਆਪਕ ਦੀ ਸਰਵਿਸ ਬੁੱਕ ਦੀ ਫੋਟੋ ਕਾਪੀ ਹਾਸਲ ਕੀਤੀ ਅਤੇ ਆਪਣੇ ਮੋਬਾਈਲ ਫੋਨ ਨਾਲ ਉਸਦੇ ਸ਼ੁਰੂਆਤੀ ਪੰਨੇ ਦੀਆਂ ਫੋਟੋਆਂ ਖਿੱਚ ਲਈਆਂ।

ਇਸੇ ਤਰ੍ਹਾਂ ਏ.ਆਈ.ਜੀ. ਸਿੱਧੂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਨੌਰ ਦੇ ਪ੍ਰਿੰਸੀਪਲ ਨੂੰ ਲਿਖਤੀ ਦਰਖਾਸਤ ਤੋਂ ਇਲਾਵਾ ਸਕੂਲ ਦੀ ਈਮੇਲ ਆਈ.ਡੀ. ਅਤੇ ਉਪਰੋਕਤ ਦੋਸ਼ੀ ਕੁਲਦੀਪ ਸਿੰਘ ਰਾਹੀਂ ਇੱਕ ਹੋਰ ਅਰਜ਼ੀ ਭੇਜ ਕੇ ਸਕੂਲ ਦੇ ਇੱਕ ਅਧਿਆਪਕ ਦਾ ਰਿਕਾਰਡ ਪ੍ਰਾਪਤ ਕੀਤਾ। ਸਕੂਲ ਵਿੱਚੋਂ ਲਏ ਗਏ ਇਨ੍ਹਾਂ ਅਧਿਆਪਕਾਂ ਦੇ ਰਿਕਾਰਡ ਦੀ ਪੜਤਾਲ ਕਰਨ ਲਈ ਉਹ ਜ਼ਿਲ੍ਹਾ ਸਮਾਜ ਭਲਾਈ ਅਫ਼ਸਰ ਨੂੰ ਨਾਲ ਲੈ ਕੇ ਸਕੂਲ ਪੁੱਜਾ ਅਤੇ ਪ੍ਰਿੰਸੀਪਲ ਤੋਂ ਦੋ ਪੰਨਿਆਂ ਦੇ ਪ੍ਰੋਫਾਰਮੇ ’ਤੇ ਦਸਤਖ਼ਤ ਕਰਵਾਉਣ ਦੀ ਕੋਸ਼ਿਸ਼ ਕੀਤੀ ਪਰ ਪ੍ਰਿੰਸੀਪਲ ਨੇ ਇਸ ’ਤੇ ਦਸਤਖ਼ਤ ਕਰਨ ਤੋਂ ਇਨਕਾਰ ਕਰ ਦਿੱਤਾ।

ਉਨ੍ਹਾਂ ਅੱਗੇ ਦੱਸਿਆ ਕਿ ਪੜਤਾਲ ਅਧੀਨ ਇੱਕ ਹੋਰ ਮਾਮਲੇ ਵਿੱਚ ਮਲਵਿੰਦਰ ਸਿੰਘ ਸਿੱਧੂ ਨੇ ਉਪਰੋਕਤ ਬਲਬੀਰ ਸਿੰਘ ਰਾਹੀਂ ਸਬੰਧਤ ਅਧਿਕਾਰੀ ਵੱਲੋਂ ਇਤਰਾਜ਼ ਕਰਨ ਦੇ ਬਾਵਜੂਦ ਗੁਰੂਹਰਸਹਾਏ ਜ਼ਿਲ੍ਹਾ ਫਿਰੋਜ਼ਪੁਰ ਵਿਖੇ ਖੇਤੀਬਾੜੀ ਵਿਭਾਗ ਦੇ ਇੱਕ ਬਲਾਕ ਅਫ਼ਸਰ ਦਾ ਨਿੱਜੀ ਰਿਕਾਰਡ ਹਾਸਲ ਕੀਤਾ। ਇਸ ਤੋਂ ਬਾਅਦ ਉਨ੍ਹਾਂ ਨੇ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਰੱਖਣ ਲਈ ਇਸ  ਅਧਿਕਾਰੀ ਖ਼ਿਲਾਫ਼ ਉਸ ਦੇ ਵਿਭਾਗ ਵਿੱਚ ਸ਼ਿਕਾਇਤ ਦਰਜ ਕਰਵਾ ਦਿੱਤੀ। ਇਸ ਸ਼ਿਕਾਇਤ ਨੂੰ ਵਾਪਸ ਲੈਣ ਬਦਲੇ ਇਸ ਅਧਿਕਾਰੀ ਤੋਂ ਤਿੰਨ ਲੱਖ ਰੁਪਏ ਦੀ ਮੰਗ ਕੀਤੀ ਗਈ, ਜਿਸ ਵਿੱਚੋਂ ਡੇਢ ਲੱਖ ਰੁਪਏ ਬਲਬੀਰ ਸਿੰਘ ਅਤੇ ਮਲਵਿੰਦਰ ਸਿੰਘ ਸਿੱਧੂ ਨੇ ਗੈਰਕਾਨੂੰਨੀ ਤਰੀਕੇ ਨਾਲ ਪ੍ਰਾਪਤ ਕੀਤੇ ਸਨ। ਇਸ ਤੋਂ ਬਾਅਦ ਇਸ ਜਾਂਚ ਨੂੰ ਪੂਰਾ ਕਰਨ ਲਈ ਪੀੜਤ ਨੂੰ ਉਸ ਦੇ ਵਿਭਾਗ ਤੋਂ ਹੋਰ ਸਮਾਂ ਦਿਵਾਉਣ ਲਈ ਉਕਤ ਬਲਬੀਰ ਸਿੰਘ ਅਤੇ ਮਲਵਿੰਦਰ ਸਿੰਘ ਸਿੱਧੂ ਨੇ ਦੋ ਲੱਖ ਰੁਪਏ ਦੀ ਰਿਸ਼ਵਤ ਹਾਸਲ ਕੀਤੀ। 

ਬੁਲਾਰੇ ਨੇ ਅੱਗੇ ਕਿਹਾ ਕਿ ਮਲਵਿੰਦਰ ਸਿੰਘ ਸਿੱਧੂ ਨੇ ਆਪਣੇ ਆਪ ਨੂੰ ਵਿਜੀਲੈਂਸ ਬਿਊਰੋ ਦਾ ਏ.ਆਈ.ਜੀ./ਆਈ.ਜੀ. ਦੱਸਦਿਆਂ ਬਲਬੀਰ ਸਿੰਘ ਨਾਲ ਮਿਲੀਭੁਗਤ ਕਰਕੇ ਅਨੁਸੂਚਿਤ ਜਾਤੀ ਅਤੇ ਸੁਤੰਤਰਤਾ ਸੈਨਾਨੀਆਂ ਦੇ ਵਿਭਾਗਾਂ ਵਿੱਚ ਕਈ ਵਿਅਕਤੀਆਂ ਦਾ ਰਿਕਾਰਡ ਹਾਸਲ ਕੀਤਾ, ਜਿਸ ਨਾਲ ਬਾਅਦ ਵਿੱਚ ਉਨ੍ਹਾਂ ਵਿਰੁੱਧ ਸ਼ਿਕਾਇਤਾਂ ਦਰਜ ਕਰਵਾ ਕੇ ਉਨ੍ਹਾਂ ਨੂੰ ਬਲੈਕਮੇਲ ਕਰਨਾ ਅਤੇ ਫਿਰ ਇਨ੍ਹਾਂ ਸ਼ਿਕਾਇਤਾਂ ਨੂੰ ਵਾਪਸ ਲੈਣ ਦੇ ਬਦਲੇ ਰਿਸ਼ਵਤ ਲੈੰਦੇ ਰਹੇ। ਉਨ੍ਹਾਂ ਕਿਹਾ ਇਸ ਜਾਂਚ ਦੀ ਗਹਿਨ ਤਫ਼ਤੀਸ਼ ਦੌਰਾਨ ਸੰਭਾਵਨਾ ਹੈ ਕਿ ਇੰਨਾਂ ਦੇ ਹੋਰ ਸਾਥੀ ਵੀ ਇਸ ਕੇਸ ਫਸ ਸਕਦੇ ਹਨ, ਜਿਸ ਬਾਰੇ ਪੂਰੀ ਡੂੰਘਾਈ ਨਾਲ ਜਾਂਚ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , S.A.S. Nagar Police , Mohali Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD