Friday, 05 June 2026

 

 

ਖ਼ਾਸ ਖਬਰਾਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ

 

ਗੰਨਾ ਕਾਸ਼ਤਕਾਰਾਂ ਦੇ ਗੋਲਡਨ ਸੰਧਰ ਮਿੱਲ ਵੱਲ ਖੜ੍ਹੇ ਬਕਾਏ 31 ਮਾਰਚ ਤੱਕ ਅਦਾ ਕੀਤੇ ਜਾਣਗੇ: ਗੁਰਮੀਤ ਸਿੰਘ ਖੁੱਡੀਆਂ

ਡੀ.ਸੀ. ਕਪੂਰਥਲਾ ਨੂੰ ਪਿੜਾਈ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ 2 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਜਾਰੀ ਕਰਨਾ ਯਕੀਨੀ ਬਣਾਉਣ ਲਈ ਕਿਹਾ

Gurmeet Khudian, Gurmeet Singh Khudian, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਚੰਡੀਗੜ੍ਹ , 02 Nov 2023

Last updated on: Nov 02, 2023, 00:00 IST

ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਦੋਆਬਾ ਖੇਤਰ ਦੇ ਗੰਨਾ ਕਾਸ਼ਤਕਾਰਾਂ ਦੇ ਗੋਲਡਨ ਸੰਧਰ ਮਿੱਲਜ਼ ਲਿਮਟਿਡ, ਫਗਵਾੜਾ ਵੱਲ ਖੜ੍ਹੇ ਬਕਾਇਆ ਲਗਭਗ 41 ਕਰੋੜ ਰੁਪਏ ਦੀ ਅਦਾਇਗੀ 31 ਮਾਰਚ, 2024 ਤੱਕ ਕਰਵਾ ਦਿੱਤੀ ਜਾਵੇਗੀ। ਖੇਤੀਬਾੜੀ ਮੰਤਰੀ ਅਤੇ ਵਿਸ਼ੇਸ਼ ਮੁੱਖ ਸਕੱਤਰ ਖੇਤੀਬਾੜੀ ਸ੍ਰੀ ਕੇ.ਏ.ਪੀ. ਸਿਨਹਾ ਵੱਲੋਂ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ-1 ਵਿਖੇ ਬੀ.ਕੇ.ਯੂ. (ਦੋਆਬਾ) ਦੇ ਪ੍ਰਧਾਨ ਮਨਜੀਤ ਸਿੰਘ ਰਾਏ ਅਤੇ ਬੀ.ਕੇ.ਯੂ. (ਲੱਖੋਵਾਲ) ਦੇ ਪ੍ਰਧਾਨ ਹਰਿੰਦਰ ਸਿੰਘ ਦੀ ਅਗਵਾਈ ਵਿੱਚ ਆਏ ਗੰਨਾ ਕਾਸ਼ਤਕਾਰਾਂ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈ.ਜੀ.) ਇੰਟੈਲੀਜੈਂਸ ਜਸਕਰਨ ਸਿੰਘ ਵੀ ਹਾਜ਼ਰ ਸਨ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀ ਕਰਨੈਲ ਸਿੰਘ ਨੂੰ ਹਦਾਇਤ ਕੀਤੀ ਕਿ ਮੌਜੂਦਾ ਮਿੱਲ ਮਾਲਕ ਵੱਲੋਂ ਕਿਸਾਨਾਂ ਨੂੰ 9.72 ਕਰੋੜ ਰੁਪਏ ਦੀ ਅਦਾਇਗੀ ਯਕੀਨੀ ਬਣਾਈ ਜਾਵੇ ਅਤੇ ਇਸ ਸਾਲ ਗੰਨੇ ਦੀ ਪਿੜਾਈ ਦਾ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਲਗਭਗ 2 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਅਦਾ ਕਰਵਾਈ ਜਾਵੇ।

ਉਨ੍ਹਾਂ ਨੇ ਡਿਪਟੀ ਕਮਿਸ਼ਨਰ ਨੂੰ 31 ਮਾਰਚ 2024 ਤੱਕ ਗੰਨਾ ਕਾਸ਼ਤਕਾਰਾਂ ਦੀ ਬਾਕੀ ਬਚਦੀ ਸਾਰੀ ਰਾਸ਼ੀ ਦੀ ਅਦਾਇਗੀ ਲਈ ਗੋਲਡਨ ਸੰਧਰ ਮਿੱਲ ਦੇ ਡਿਫਾਲਟਰ ਮਾਲਕਾਂ ਦੀਆਂ ਜਾਇਦਾਦਾਂ ਜ਼ਬਤ ਕਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਵੀ ਕਿਹਾ।ਉਨ੍ਹਾਂ ਨੇ ਪਿਛਲੇ ਕੁਝ ਦਿਨਾਂ ਤੋਂ ਪ੍ਰਦਰਸ਼ਨਾਂ ਉਪਰੰਤ ਸੀਲ ਕੀਤੀ ਮਿੱਲ ਨੂੰ ਤੁਰੰਤ ਖੋਲ੍ਹਣ ਲਈ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਤਾਂ ਜੋ ਲੋੜੀਂਦੀ ਮੁਰੰਮਤ ਕਰਵਾ ਕੇ ਇਸ ਸਾਲ ਪਿੜਾਈ ਸੀਜ਼ਨ ਤੋਂ ਪਹਿਲਾਂ ਇਸ ਮਿੱਲ ਨੂੰ ਕਾਰਜਸ਼ੀਲ ਕੀਤਾ ਜਾ ਸਕੇ।

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਦੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨ ਸਬੰਧੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਉਨ੍ਹਾਂ ਸਪੱਸ਼ਟ ਕਿਹਾ ਕਿ ਕਿਸੇ ਨੂੰ ਵੀ ਕਿਸਾਨਾਂ ਦੇ ਹਿੱਤਾਂ ਨੂੰ ਢਾਹ ਲਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

 

Tags: Gurmeet Khudian , Gurmeet Singh Khudian , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD