Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਨੇ ਮੱਧ ਪ੍ਰਦੇਸ਼ ਦੇ ਸਿੰਗਰੌਲੀ 'ਚ ਕੀਤਾ ਰੋਡ ਸ਼ੋਅ,'ਆਪ' ਉਮੀਦਵਾਰਾਂ ਲਈ ਕੀਤਾ ਚੌਣ ਪ੍ਰਚਾਰ

'ਆਪ' ਸਭ ਤੋਂ ਤੇਜ਼ੀ ਨਾਲ ਵਧ ਰਹੀ ਸਿਆਸੀ ਪਾਰਟੀ ਹੈ, ਭਾਜਪਾ ਸਾਨੂੰ ਰੋਕਣਾ ਚਾਹੁੰਦੀ ਹੈ: ਭਗਵੰਤ ਮਾਨ

Arvind Kejriwal, Madhya Pradesh, Singrauli, Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab

Web Admin

Web Admin

5 Dariya News

ਮੱਧ ਪ੍ਰਦੇਸ਼ , 02 Nov 2023

Last updated on: Nov 02, 2023, 00:00 IST

ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਮੱਧ ਪ੍ਰਦੇਸ਼ ਦੇ ਸਿੰਗਰੌਲੀ ਜ਼ਿਲ੍ਹੇ ਵਿੱਚ ਰੋਡ ਸ਼ੋਅ ਕੀਤਾ ਅਤੇ ਮੱਧ ਪ੍ਰਦੇਸ਼ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਲਈ ‘ਆਪ’ ਉਮੀਦਵਾਰਾਂ ਲਈ ਚੋਣ ਪ੍ਰਚਾਰ ਕੀਤਾ।

ਰੋਡ ਸ਼ੋਅ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਮੱਧ ਪ੍ਰਦੇਸ਼ ਦੇ ਲੋਕਾਂ ਨੂੰ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਇਮਾਨਦਾਰ ਸਰਕਾਰ ਚੁਣਨ ਦੀ ਅਪੀਲ ਕੀਤੀ।  ਉਨ੍ਹਾਂ ਕਿਹਾ ਕਿ ਦਿੱਲੀ ਅਤੇ ਪੰਜਾਬ ਵਾਂਗ 'ਆਪ' ਦੀ ਸਰਕਾਰ ਚੁਣੋ ਅਤੇ ਤੁਹਾਨੂੰ ਮੁਫਤ ਬਿਜਲੀ, ਸਿੱਖਿਆ ਅਤੇ ਸਿਹਤ ਸਹੂਲਤਾਂ ਮਿਲਣਗੀਆਂ।  ਮਾਨ ਨੇ ਕਿਹਾ ਕਿ ਅੱਜ ਪੰਜਾਬ ਦੇ 90% ਘਰਾਂ ਨੂੰ ਜ਼ੀਰੋ ਬਿਜਲੀ ਦਾ ਬਿੱਲ ਆਉਂਦਾ ਹੈ।  ਐਮਪੀ ਕੋਲ ਕੋਲੇ ਅਤੇ ਬਿਜਲੀ ਦੇ ਪਲਾਂਟ ਹਨ ਪਰ ਫਿਰ ਵੀ ਇੱਥੋਂ ਦੇ ਲੋਕਾਂ ਨੂੰ ਬਿਜਲੀ ਨਹੀਂ ਮਿਲ ਰਹੀ ਪਰ ਸੂਬੇ ਵਿੱਚ 'ਆਪ' ਦੀ ਸਰਕਾਰ ਬਣਨ ਨਾਲ ਇਹ ਬਦਲ ਜਾਵੇਗਾ।

ਮਾਨ ਨੇ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਅੱਜ ਦੇਸ਼ ਦੀ ਸਭ ਤੋਂ ਤੇਜ਼ੀ ਨਾਲ ਵਿਕਾਸ ਕਰਨ ਵਾਲੀ ਅਤੇ ਹਰਮਨਪਿਆਰੀ ਪਾਰਟੀ ਹੈ।  ਇਸ ਨਾਲ ਵਿਰੋਧੀ ਪਾਰਟੀਆਂ ਬੇਚੈਨ ਹਨ, ਇਸੇ ਲਈ ਉਹ ਅਰਵਿੰਦ ਕੇਜਰੀਵਾਲ ਨੂੰ ਰੋਕਣਾ ਚਾਹੁੰਦੇ ਹਨ, ਉਹ ਸਾਨੂੰ ਰੋਕਣਾ ਚਾਹੁੰਦੇ ਹਨ, ਉਹ ਚਾਹੁੰਦੇ ਹਨ ਕਿ ਅਸੀਂ ਜਨਤਾ ਦੀ ਭਲਾਈ ਲਈ ਕੰਮ ਕਰਨਾ ਬੰਦ ਕਰ ਦੇਈਏ, ਪਰ ਉਹ ਸਾਨੂੰ ਰੋਕ ਨਹੀਂ ਸਕਣਗੇ।  ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਇੱਕ ਸੋਚ, ਕ੍ਰਾਂਤੀ ਹੈ, ਜਿਸ ਨੂੰ ਉਹ ਰੋਕ ਨਹੀਂ ਸਕਣਗੇ।

ਮਾਨ ਨੇ ਕਿਹਾ ਕਿ ਉਨ੍ਹਾਂ ਨੇ ਸੰਜੇ ਸਿੰਘ ਨੂੰ ਇਸ ਲਈ ਗ੍ਰਿਫਤਾਰ ਕੀਤਾ ਕਿਉਂਕਿ ਉਨਾ ਨੇ ਅਡਾਨੀ ਅਤੇ ਮੋਦੀ ਸਰਕਾਰ ਖਿਲਾਫ ਆਵਾਜ਼ ਉਠਾਈ ਸੀ।  ਉਨ੍ਹਾਂ ਨੇ ਦਿੱਲੀ ਵਿੱਚ ਸਿਹਤ ਅਤੇ ਸਿੱਖਿਆ ਕ੍ਰਾਂਤੀ ਲਿਆਉਣ ਵਾਲੇ ਸਤੇਂਦਰ ਜੈਨ ਅਤੇ ਮਨੀਸ਼ ਸਿਸੋਦੀਆ ਨੂੰ ਗ੍ਰਿਫਤਾਰ ਕੀਤਾ।  ਇੱਥੇ ਮੱਧ ਪ੍ਰਦੇਸ਼ ਵਿੱਚ ਉਨ੍ਹਾਂ ਦੀ ਸਰਕਾਰ ਹੈ ਪਰ ਆਮ ਲੋਕਾਂ ਲਈ ਕੁਝ ਨਹੀਂ ਕੀਤਾ।  ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਾਡੇ ਦੇਸ਼ ਅਤੇ ਸਾਡੇ ਸੰਵਿਧਾਨ ਨੂੰ ਬਚਾਉਣ ਲਈ 'ਆਪ' ਨੂੰ ਵੋਟ ਦੇਣ।

ਭਗਵੰਤ ਮਾਨ ਨੇ ਕਿਹਾ ਕਿ ਭਾਜਪਾ ਭਾਰਤੀ ਜੁਮਲਾ ਪਾਰਟੀ ਹੈ।  ਉਹ ਮੁਫਤ ਅਤੇ ਮਿਆਰੀ ਸਿੱਖਿਆ ਅਤੇ ਸਿਹਤ ਸਹੂਲਤਾਂ ਨੂੰ 'ਰੇਵੜੀ' ਕਹਿੰਦੇ ਹਨ ਪਰ ਲੋਕਾਂ ਨੂੰ '15 ਲੱਖ ਦਾ ਪਾਪੜ' ਵੀ ਨਹੀਂ ਮਿਲਿਆ।  ਭਾਜਪਾ 'ਤੇ ਹਮਲਾ ਕਰਦਿਆਂ ਮਾਨ ਨੇ ਕਿਹਾ ਕਿ ਉਹ ਧਰਮ, ਨਫ਼ਰਤ ਅਤੇ ਧਰੁਵੀਕਰਨ ਦੀ ਰਾਜਨੀਤੀ ਕਰਦੇ ਹਨ। ਉਹ ਸਾਨੂੰ ਵੰਡਣਾ ਚਾਹੁੰਦੇ ਹਨ। ਪਰ ਭਾਰਤ 140 ਕਰੋੜ ਲੋਕਾਂ ਦਾ ਦੇਸ਼ ਹੈ।  ਇੱਥੇ ਨਫ਼ਰਤ ਅਤੇ ਧਰੁਵੀਕਰਨ ਦੀ ਸਿਆਸੀ ਜਿੱਤ ਨਹੀਂ ਹੋਵੇਗੀ।

 

Tags: Arvind Kejriwal , Madhya Pradesh , Singrauli , Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD