Monday, 20 May 2024

 

 

ਖ਼ਾਸ ਖਬਰਾਂ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

 

ਰੇਜ ਐਂਟੀ-ਨਾਰਕੋਟਿਕਸ ਕਮ ਸ਼ਪੈਸ਼ਲ ਅਪਰੇਸ਼ਨ ਸੈਲ ਮੋਹਾਲੀ ਵੱਲੋਂ 120 ਗ੍ਰਾਮ ਹੈਰੋਇਨ ਸਮੇਤ ਤਿੰਨ ਗਿ੍ਰਫ਼ਤਾਰ

Crime News Punjab, Punjab Police, Police, Crime News, S.A.S. Nagar Police, Mohali Police

Web Admin

Web Admin

5 Dariya News

ਐੱਸ ਏ ਐੱਸ ਨਗਰ , 03 Nov 2023

ਰੇਂਜ ਐਂਟੀ-ਨਾਰਕੋਟਿਕਸ ਕਮ ਸ਼ਪੈਸ਼ਲ ਅਪਰੇਸ਼ਨ ਸੈਲ ਕੈਂਪ ਐਟ ਫੇਸ-7, ਮੋਹਾਲੀ ਦੀ ਟੀਮ ਨੇ ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ ਨਸ਼ਾ ਤਸਕਰੀ ਕਰਦੇ ਤਿੰਨ ਵਿਅਕਤੀਆਂ ਨੂੰ 120 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ 2 ਨਵੰਬਰ, 2023 ਨੂੰ ਰੇਂਜ ਐਂਟੀ-ਨਾਰਕੋਟਿਕਸ ਕਮ ਸ਼ਪੈਸ਼ਲ ਅਪਰੇਸ਼ਨ ਸੈਲ ਕੈਂਪ ਐਟ ਮੋਹਾਲੀ ਦੀ ਟੀਮ, ਇੰਚਾਰਜ ਇੰਸਪੈਕਟਰ ਹਰਮਿੰਦਰ ਸਿੰਘ ਦੀ ਨਿਗਰਾਨੀ ਹੇਠ ਸਬ-ਇੰਸਪੈਕਟਰ ਸੁਖਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ, ਨੇੜੇ ਪੰਚਮ ਸੋਸਾਇਟੀ ਸੈਕਟਰ-68 ਜ਼ਿਲ੍ਹਾ ਐਸ.ਏ.ਐਸ.ਨਗਰ ਮੌਜੂਦ ਸੀ। 

ਜਿੱਥੇ ਨਾਕਾਬੰਦੀ ਦੌਰਾਨ ਕਾਰ ਨੰਬਰ ਐਚ ਆਰ 26 ਬੀ ਵੀ-8026, ਮਾਰਕਾ ਸਕੌਡਾ ਰੈਪਿਡ ਆਉਂਦੀ ਦਿਖਾਈ ਦਿੱਤੀ। ਕਾਰ ਨੂੰ ਰੋਕ ਕੇ ਕਾਰ ਚਾਲਕ ਦਾ ਨਾਮ ਪਤਾ ਪੁੱਛਿਆ ਗਿਆ, ਜਿਸਨੇ ਆਪਣਾ ਨਾਮ ਅਮਨਦੀਪ ਸਿੰਘ ਪੁੱਤਰ ਜਗਦੇਵ ਸਿੰਘ ਵਾਸੀ ਪਿੰਡ ਗੁਰੂਸਰ, ਥਾਣਾ ਰਤੀਆ, ਜ਼ਿਲ੍ਹਾ ਫਤਿਆਬਾਦ, ਹਰਿਆਣਾ ਦੱਸਿਆ ਅਤੇ ਕਾਰ ਦੀ ਕੰਡਕਟਰ ਸੀਟ ਤੇ ਬੈਠੇ ਵਿਅਕਤੀ ਨੇ ਆਪਣਾ ਨਾਮ ਜੈਦੀਪ ਸਿੰਘ ਪੁੱਤਰ ਜਸਵੀਰ ਸਿੰਘ ਵਾਸੀ ਗੁਰੂਸਰ, ਥਾਣਾ ਰਤੀਆ, ਜ਼ਿਲ੍ਹਾ ਫਤਿਆਬਾਦ, ਹਰਿਆਣਾ ਦੱਸਿਆ। ਕਾਰ ਦੀ ਤਲਾਸ਼ੀ ਲੈਣ ਤੇ ਗੱਡੀ ਦੇ ਗੇਅਰ ਬੌਕਸ ਪਾਸੋਂ ਇੱਕ ਪਾਰਦਰਸ਼ੀ ਲਿਫਾਫੇ ਵਿੱਚੋਂ 50 ਗ੍ਰਾਮ ਹੈਰੋਇਨ ਬ੍ਰਾਮਦ ਹੋਈ। 

ਉਪਰੰਤ ਇਨ੍ਹਾਂ ਖਿਲਾਫ ਮੁਕੱਦਮਾ ਨੰਬਰ 118, ਮਿਤੀ 02-11-2023 ਅ/ਧ 21,29/61/85 ਐਨ.ਡੀ.ਪੀ.ਐਸ.ਐਕਟ ਥਾਣਾ ਫੇਸ-8 ਮੋਹਾਲੀ ਦਰਜ ਕਰਵਾਇਆ ਗਿਆ। ਦੋਸ਼ੀਆ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਹ ਇਹ ਹੈਰੋਇਨ ਹਰਪਾਲ ਸਿੰਘ ਪੁੱਤਰ ਗੁਲਜਾਰ ਸਿੰਘ ਵਾਸੀ ਪਿੰਡ ਨੈਰਣਗੜ੍ਹ ਛਿਹਟਾ, ਥਾਣਾ ਘਰਿੰਡਾ, ਜ਼ਿਲ੍ਹਾ ਅੰਮਿ੍ਰਤਸਰ ਪਾਸੋਂ ਲੈ ਕੇ ਆੳਂੁਦੇ ਹਨ, ਜਿਸ ’ਤੇ ਕਾਰਵਾਈ ਕਰਦੇ ਹੋਏ ਐਸ.ਆਈ. ਸੁਖਵਿੰਦਰ ਸਿੰਘ ਨੇ ਸਮੇਤ ਪੁਲਿਸ ਪਾਰਟੀ ਦੋਸ਼ੀ ਹਰਪਾਲ ਸਿੰਘ ਉਕਤ ਨੂੰ ਨੇੜੇ ਪੁਰਾਣਾ ਬੱਸ ਸਟੈਡ ਫੇਸ-8 ਐਸ.ਏ.ਐਸ.ਨਗਰ ਪਾਸ ਕਾਬੂ ਕਰਕੇ, ਉਸ ਪਾਸੋਂ 70 ਗ੍ਰਾਮ ਹੈਰੋਇਨ ਬ੍ਰਾਮਦ ਕੀਤੀ। ਦੋਸ਼ੀਆ ਨੂੰ ਅੱਜ ਅਦਾਲਤ ਵਿੱਚ ਪੇਸ਼ ਕਰਕੇ 01 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਦੋਸ਼ੀ ਪੁਲਿਸ ਰਿਮਾਡ ਅਧੀਨ ਹਨ। ਦੋਸ਼ੀਆ ਪਾਸੋਂ ਪੁੱਛਗਿਛ ਕੀਤੀ ਜਾ ਰਹੀ ਹੈ ਕਿ ਇਸ ਨਸ਼ਾ ਤਸਕਰੀ ਵਿਚ ਇਨ੍ਹਾਂ ਨਾਲ ਹੋਰ ਕੌਣ-ਕੌਣ ਵਿਅਕਤੀ ਸ਼ਾਮਲ ਹਨ।

ਤਫਤੀਸ਼ੀ ਅਫਸਰ :- ਐਸ.ਆਈ ਸੁਖਵਿੰਦਰ ਸਿੰਘ ਨੰਬਰ 207/ਆਰ

ਮੋਬਾਇਲ ਨੰਬਰ   :- 9592100207

ਬ੍ਰਾਮਦਗੀ ਕੁੱਲ    :- 120 ਗ੍ਰਾਮ ਹੈਰੋਇਨ 

ਇੱਕ ਕਾਰਨ ਨੰਬਰ ਐਚ ਆਰ 26 ਬੀ ਵੀ-8026, ਮਾਰਕਾ ਸਕੌਡਾ ਰੈਪਿਡ

 

Tags: Crime News Punjab , Punjab Police , Police , Crime News , S.A.S. Nagar Police , Mohali Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD