Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

ਪੰਜਾਬ ਨੂੰ ਕੇਂਦਰੀ ਗ੍ਰਾਂਟ ਵਿੱਚ 61 ਫੀਸਦੀ ਕਟੌਤੀ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਭਾਜਪਾ 'ਤੇ ਕੀਤਾ ਹਮਲਾ

'ਆਪ' ਪੰਜਾਬ ਦੇ ਬੁਲਾਰੇ ਅਹਿਬਾਬ ਗਰੇਵਾਲ ਨੇ ਕਿਹਾ- ਕੇਂਦਰ ਦੀ ਭਾਜਪਾ ਸਰਕਾਰ ਵਿਰੋਧੀ ਸ਼ਾਸਨ ਵਾਲੇ ਸੂਬਿਆਂ ਨੂੰ ਆਰਥਿਕ ਤੌਰ 'ਤੇ ਕਮਜ਼ੋਰ ਕਰ ਰਹੀ ਹੈ

Ahbab Grewal, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਚੰਡੀਗੜ੍ਹ , 03 Nov 2023

Last updated on: Nov 03, 2023, 00:00 IST

ਆਮ ਆਦਮੀ ਪਾਰਟੀ (ਆਪ) ਨੇ ਕੇਂਦਰ ਸਰਕਾਰ ਤੋਂ ਪੰਜਾਬ ਨੂੰ ਵੱਖ-ਵੱਖ ਸਕੀਮਾਂ ਤਹਿਤ ਮਿਲਣ ਵਾਲੀਆਂ ਗ੍ਰਾਂਟਾਂ ਵਿੱਚ ਕਰੀਬ 61 ਫੀਸਦੀ ਕਟੌਤੀ ਨੂੰ ਲੈ ਕੇ ਪੰਜਾਬ ਭਾਜਪਾ ਅਤੇ ਕੇਂਦਰ ਸਰਕਾਰ 'ਤੇ ਹਮਲਾ ਬੋਲਿਆ ਹੈ।  ਆਮ ਆਦਮੀ ਪਾਰਟੀ ਪੰਜਾਬ ਦੇ ਬੁਲਾਰੇ ਅਹਿਬਾਬ ਗਰੇਵਾਲ ਨੇ ਸ਼ੁੱਕਰਵਾਰ ਨੂੰ ਚੰਡੀਗੜ੍ਹ ਪਾਰਟੀ ਹੈੱਡਕੁਆਰਟਰ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵਿਰੋਧੀ ਧਿਰ ਦੇ ਸ਼ਾਸਨ ਵਾਲੇ ਰਾਜਾਂ ਨੂੰ ਆਰਥਿਕ ਤੌਰ 'ਤੇ ਕਮਜ਼ੋਰ ਕਰਨ ਦਾ ਕੰਮ ਕਰ ਰਹੀ ਹੈ।  ਪ੍ਰੈਸ ਕਾਨਫਰੰਸ ਵਿੱਚ ਅਹਿਬਾਬ ਗਰੇਵਾਲ ਦੇ ਨਾਲ ‘ਆਪ’ ਆਗੂ ਜਸਤੇਜ ਸਿੰਘ ਅਤੇ ਰਮਨ ਚੰਦੀ ਵੀ ਮੌਜੂਦ ਸਨ।

ਉਨ੍ਹਾਂ ਕਿਹਾ ਕਿ ਜਿੱਥੇ ਉਹ ਆਪਣੀ ਸਰਕਾਰ ਬਣਾਉਣ ਤੋਂ ਅਸਮਰੱਥ ਹਨ, ਉਨ੍ਹਾਂ ਸੂਬਿਆਂ ਨੂੰ ਆਰਥਿਕ ਤੌਰ 'ਤੇ ਕਮਜ਼ੋਰ ਕਰਨਾ ਮੋਦੀ ਸਰਕਾਰ ਦੀ ਨੀਤੀ ਹੈ।  ਭਾਰਤ ਭਰ ਵਿੱਚ ਜਿੱਥੇ ਵੀ ਵਿਰੋਧੀ ਸਰਕਾਰਾਂ ਹਨ, ਉੱਥੇ ਕੇਂਦਰੀ ਗ੍ਰਾਂਟਾਂ ਵਿੱਚ ਭਾਰੀ ਕਟੌਤੀ ਕੀਤੀ ਗਈ ਹੈ। ਇਨ੍ਹਾਂ ਤਰੀਕਿਆਂ ਰਾਹੀਂ ਮੋਦੀ ਸਰਕਾਰ ਪੰਜਾਬ ਅਤੇ ਹੋਰ ਵਿਰੋਧੀ ਸ਼ਾਸਿਤ ਰਾਜਾਂ ਦੇ ਵਿਕਾਸ ਕਾਰਜਾਂ ਵਿੱਚ ਰੁਕਾਵਟ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਸਵਾਲ ਕਰਦਿਆਂ ਕਿਹਾ ਕਿ ਪੰਜਾਬ ਨੂੰ ਮਿਲਣ ਵਾਲੀਆਂ ਕੇਂਦਰੀ ਗ੍ਰਾਂਟਾਂ ਵਿੱਚ ਕਰੀਬ 7500 ਕਰੋੜ ਰੁਪਏ ਦੀ ਕਟੌਤੀ ਕਿਉਂ ਕੀਤੀ ਗਈ?  ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਫੰਡ ਰੋਕਣ ਦਾ ਕਾਰਨ ਦੱਸ ਕੇ ਜਵਾਬ ਦੇਵੇ।

ਉਨ੍ਹਾਂ ਕਿਹਾ ਕਿ ਪੰਜਾਬ ਸਾਲਾਂ ਤੋਂ ਵੱਡੀ ਮਾਤਰਾ ਵਿੱਚ ਅਨਾਜ ਪੈਦਾ ਕਰਕੇ ਪੂਰੇ ਦੇਸ਼ ਦਾ ਢਿੱਡ ਭਰ ਰਿਹਾ ਹੈ, ਫਿਰ ਵੀ ਕੇਂਦਰ ਸਰਕਾਰ ਹਮੇਸ਼ਾ ਹੀ ਪੰਜਾਬ ਨਾਲ ਆਰਥਿਕ ਵਿਤਕਰਾ ਕਰਦੀ ਹੈ।  ਇਹ ਬੇਹੱਦ ਮੰਦਭਾਗਾ ਅਤੇ ਅਫਸੋਸਜਨਕ ਹੈ। ਗਰੇਵਾਲ ਨੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਅਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ 'ਤੇ ਵੀ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਭਾਜਪਾ ਆਗੂ ਅਤੇ ਰਾਜਪਾਲ ਦੋਵੇਂ ਹੀ ਹਮੇਸ਼ਾ ਕਹਿੰਦੇ ਹਨ ਕਿ ਅਸੀਂ ਪੰਜਾਬ ਦੇ ਸ਼ੁਭਚਿੰਤਕ ਹਾਂ, ਤਾਂ ਕੀ ਸੁਨੀਲ ਜਾਖੜ ਅਤੇ ਰਾਜਪਾਲ ਇਸ ਮਾਮਲੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਕਹਿਣਗੇ ਕਿ ਗ੍ਰਾਂਟਾਂ ਰੁਕਣ ਨਾਲ ਪੰਜਾਬ ਦੀ ਤਰੱਕੀ 'ਚ ਰੁਕਾਵਟ ਪੈਦਾ ਹੋ ਰਹੀ ਹੈ। 

ਪੰਜਾਬ ਦੇ ਵਿਕਾਸ ਕਾਰਜ, ਇਸ ਲਈ ਪੰਜਾਬ ਨੂੰ ਗਰਾਂਟ ਦੀ ਸਾਰੀ ਰਾਸ਼ੀ ਜਲਦੀ ਜਾਰੀ ਕੀਤੀ ਜਾਵੇ? ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਚਾਹੇ ਜਿੰਨੇ ਮਰਜ਼ੀ ਫੰਡ ਰੋਕ ਲਵੇ, ਉਹ ਪੰਜਾਬ ਦੀ ਤਰੱਕੀ ਨੂੰ ਨਹੀਂ ਰੋਕ ਸਕਦੀ। ਮਾਨ ਸਰਕਾਰ ਪੰਜਾਬ ਨੂੰ ਆਰਥਿਕ ਤੌਰ 'ਤੇ ਖੁਸ਼ਹਾਲ ਬਣਾਉਣ ਲਈ ਵਚਨਬੱਧ ਹੈ।  ਅਸੀਂ ਪੰਜਾਬ ਦੇ ਲੋਕਾਂ ਨੂੰ ਭਰੋਸਾ ਦਿਵਾਉਂਦੇ ਹਾਂ ਕਿ ਮੁੱਖ ਮੰਤਰੀ ਭਗਵੰਤ ਮਾਨ ਕੇਂਦਰੀ ਗ੍ਰਾਂਟਾਂ ਨੂੰ ਰੋਕਣ ਨਾਲ ਪੰਜਾਬ ਦੀ ਤਰੱਕੀ ਵਿੱਚ ਕੋਈ ਰੁਕਾਵਟ ਨਹੀਂ ਆਉਣ ਦੇਣਗੇ।  ਉਨ੍ਹਾਂ ਦੇ ਯਤਨਾਂ ਸਦਕਾ ਅੱਜ ਪੰਜਾਬ ਦਾ ਮਾਲੀਆ ਲਗਾਤਾਰ ਵਧ ਰਿਹਾ ਹੈ ਅਤੇ ਨਿਵੇਸ਼ ਵੀ ਵਧ ਰਿਹਾ ਹੈ।

 

Tags: Ahbab Grewal , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD