Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵਲੋਂ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਦਾ ਵਿਸ਼ੇਸ਼ ਸਨਮਾਨ

ਕਿਹਾ! ਅਜਿਹੇ ਸਮਾਗਮ ਹਰ ਬਲਾਕ ਵਿੱਚ ਕੀਤੇ ਜਾ ਰਹੇ ਹਨ ਤਾਂ ਜੋ ਪਰਾਲੀ ਸਾਂਭਣ ਵਾਲੇ ਵੱਧ ਤੋਂ ਵੱਧ ਕਿਸਾਨ ਅੱਗੇ ਆਉਣ

DC Ludhiana, Surabhi Malik, Ludhiana, Deputy Commissioner Ludhiana

Web Admin

Web Admin

5 Dariya News

ਲੁਧਿਆਣਾ , 04 Nov 2023

Last updated on: Nov 04, 2023, 00:00 IST

ਡਿਪਟੀ ਕਮਿਸ਼ਨਰ ਲੁਧਿਆਣਾ ਸ਼੍ਰੀਮਤੀ ਸੁਰਭੀ ਮਲਿਕ ਵਲੋਂ ਜਾਰੀ ਦਿਸ਼ਾ ਨਿਰਦੇਸ਼ ਤਹਿਤ ਬੀਤੇ ਕੱਲ੍ਹ ਪਰਾਲੀ ਨੂੰਂ ਬਿਨ੍ਹਾਂ ਸਾੜੇ ਸੰਭਾਲਣ ਵਿੱਚ ਯੋਗਦਾਨ ਪਾ ਰਹੇ ਕਿਸਾਨਾਂ ਦਾ ਸਨਮਾਨ ਕਰਨ ਲਈ ਪਿੰਡ ਨੂਰਪੁਰ ਬੇਟ ਵਿਖੇ ਸਨਮਾਨ ਸਮਾਰੋਹ ਆਯੋਜਿਤ ਕੀਤਾ ਗਿਆ। ਡਿਪਟੀ ਕਮਿਸ਼ਨਰ ਮਲਿਕ ਵਲੋਂ ਸਮਾਗਮ ਦੌਰਾਨ 30 ਤੋਂ ਵੱਧ ਅਜਿਹੇ ਕਿਸਾਨਾਂ ਦਾ ਸਨਮਾਨ ਕੀਤਾ ਗਿਆ ਜਿੰਨ੍ਹਾਂ ਨੇ ਪਰਾਲੀ ਨੂੰਂ ਸਾੜਨ ਨਾਲੋਂ ਉਸ ਨੂੰਂ ਸੰਭਾਲਣ ਨੂੰਂ ਪਹਿਲ ਦਿੱਤੀ ਅਤੇ ਆਪਣੇ ਪਿੰਡਾਂ ਨੂੰਂ ਸਟਰਾਅ ਬਰਨਿੰਗ ਤੋਂ ਮੁਕਤੀ ਦਵਾਈ ਹੈ।

ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਅਜਿਹੇ ਸਮਾਗਮ ਹਰ ਬਲਾਕ ਵਿੱਚ ਕੀਤੇ ਜਾ ਰਹੇ ਹਨ ਤਾਂ ਜੋ ਪਰਾਲੀ ਸੰਭਾਲਣ ਵਾਲੇ ਕਿਸਾਨਾਂ ਦੀ ਹੌਂਸਲਾ ਅਫ਼ਜ਼ਾਈ ਕੀਤੀ ਜਾ ਸਕੇ ਜਿਸ ਤੋਂ ਪਰਾਲੀ ਸਾੜਨ ਵਾਲੇ ਕਿਸਾਨ ਸੇਧ ਲੈ ਕੇ ਅੱਗੇ ਤੋਂ ਪਰਾਲੀ ਨਾ ਸਾੜਨ ਲਈ ਅੱਗੇ ਆਉਣ। ਇਸ ਮੌਕੇ ਡਾ.ਹਰਜਿੰਦਰ ਸਿੰਘ, ਐਸ.ਡੀ.ਐਮ ਲੁਧਿਆਣਾ ਪੱਛਮੀ ਨੇ ਦੱਸਿਆ ਕਿ ਪਰਾਲੀ ਸਾੜਨ ਨਾਲ ਪੈਦਾ ਹੁੰਦੀਆਂ ਖਤਰਨਾਕ ਗੈਸਾਂ ਨਾਲ ਬਹੁਤ ਤਰ੍ਹਾਂ ਦੀਆਂ ਬਿਮਾਰੀਆਂ ਲੱਗਦੀਆਂ ਹਨ ਜਿੰਨ੍ਹਾਂ ਦਾ ਮਾੜਾ ਪ੍ਰਭਾਵ ਸਾਰੀ ਜਿੰਦਗੀ ਵਿਖਾਈ ਦਿੰਦਾ ਰਹਿੰਦਾ ਹੈ।

ਉਨ੍ਹਾਂ ਇਹ ਵੀ ਕਿਹਾ ਕਿ ਅੱਗ ਨਾਲ ਵਾਤਾਵਰਣ ਤਾਂ ਖਰਾਬ ਹੁੰਦਾ ਹੀ ਹੈ ਸਗੋਂ ਮਿੱਟੀ ਦੀ ਉਪਜਾਊ ਸ਼ਕਤੀ ਵੀ ਘੱਟਦੀ ਹੈ। ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਨਰਿੰਦਰ ਸਿੰਘ ਬੈਨੀਪਾਲ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵਲੋਂ ਝੋਨੇ ਦੀ ਪਰਾਲੀ ਨੂੰਂ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਕਿਸਾਨਾਂ ਨੂੰਂ ਜਾਗਰੁਕ ਕਰਨ ਲਈ ਵਿਆਪਕ ਪੱਧਰ ਤੇ ਮੁਹਿੰਮ ਚਲਾਈ ਜਾ ਰਹੀ ਹੈੈ, ਜਿਸਦੇ ਸਾਰਥਕ ਨਤੀਜੇ ਪ੍ਰਾਪਤ ਹੋ ਰਹੇ ਹਨ। ਇਸ ਨਾਲ ਪਰਾਲੀ ਸਾੜਨ ਨਾਲ ਹੋਣ ਵਾਲੇ ਨੁਕਸਾਨ ਅਤੇ ਪਰਾਲੀ ਸਾਂਭਣ ਦੇ ਫਾਇਦਿਆਂ ਬਾਰੇ ਕਿਸਾਨਾਂ ਵਿੱਚ ਵੱਡੇ ਪੱਧਰ ਤੇ ਜਾਗਰੁਕਤਾ ਪੈਦਾ ਹੋਈ ਹੈ। 

ਵਿਭਾਗ ਵਲੋਂ ਕੈਂਪਾਂ, ਸਕੂਲੀ ਗਤੀਵਿਧੀਆਂ, ਲਿਟਰੇਚਰ, ਗੁਰਦੁਆਰਿਆਂ ਵਿੱਚ ਅਨਾਊਂਸਮੈਂਟਾਂ ਆਦਿ ਵਰਗੀਆਂ ਜਾਗਰੁਕਤਾ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਪ੍ਰਸ਼ਾਸਨ ਵਲੋਂ ਜ਼ਿਲ੍ਹੇ ਦੀਆਂ ਸਮੂਹ ਪੰਚਾਇਤਾਂ ਅਤੇ ਸਰਪੰਚਾਂ ਨੂੰਂ ਹਦਾਇਤ ਕੀਤੀ ਗਈ ਹੈ ਕਿ ਉਹ ਆਪਣੇ-ਆਪਣੇ ਪਿੰਡਾਂ ਵਿੱਚ ਰੋਜ਼ਾਨਾਂ ਗੁਰਦੁਆਰਿਆਂ ਵਿੱਚ ਪਰਾਲੀ ਨਾ ਸਾੜਨ ਬਾਰੇ ਅਨਾਊਂਸਮੈਂਟ ਕਰਵਾਉਣ।

ਖੇਤੀਬਾੜੀ ਵਿਭਾਗ ਤੋਂ ਇੰਜੀਨਿਅਰ ਅਮਨਪ੍ਰੀਤ ਸਿੰਘ ਘੇਈ ਅਤੇ ਇੰਜ.ਹਰਮਨਪ੍ਰੀਤ ਸਿੰਘ ਵਲੋਂ ਦੱਸਿਆ ਗਿਆ ਕਿ ਜ਼ਿਲ੍ਹੇ ਵਿੱਚ ਚੱਲ ਰਹੀਆਂ ਤਕਰੀਬਨ 8000 ਪਰਾਲੀ ਸੰਭਾਲਣ ਵਾਲੀਆਂ ਖੇਤੀ ਮਸ਼ੀਨਾਂ ਵਰਤ ਕੇ ਪਰਾਲੀ ਦੀ ਸੰਭਾਲ ਕੀਤੀ ਜਾਵੇ। ਉਨ੍ਹਾਂ ਮਸ਼ੀਨਾਂ ਤੇ ਉਪਲਭਧ ਸਬਸਿਡੀ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਸਮੂਹ ਕੋਆਪਰੇਟਿਵ ਸੁਸਾਇਟੀਆਂ ਦੇ ਸੈਕਟਰੀ ਅਤੇ ਪ੍ਰਧਾਨਾਂ ਨੂੰਂ ਅਪੀਲ ਕੀਤੀ ਕਿ ਉਹ ਸੁਸਾਇਟੀਆਂ ਵਿੱਚ ਉਪਲਭਧ ਮਸ਼ੀਨਰੀ ਦੀ ਵੱਧ ਤੋਂ ਵੱਧ ਵਰਤੋਂ ਕਰਨੀ ਯਕੀਨੀ ਬਣਾਉਣ ਅਤੇ ਇਨ੍ਹਾਂ ਨੂੰਂ ਘੱਟ ਤੋਂ ਘੱਟ ਕਿਰਾਏ ਤੇ ਛੋਟੇ ਕਿਸਾਨਾਂ ਨੂੰਂ ਵਰਤਣ ਲਈ ਦੇਣ।

ਡਾ.ਗਿਰਜੇਸ਼ ਭਾਰਗਵ ਏ.ਡੀ.ੳ. ਨੇ ਕਿਸਾਨਾਂ ਨੂੰਂ ਬੀਜ ਸੋਧਣ ਦੀ ਪ੍ਰਕ੍ਰਿਆ ਅਤੇ ਇਸ ਦੇ ਫਾਇਦਿਆਂ ਬਾਰੇ ਦੱਸਿਆ। ਜਸਕੀਰਤ ਸਿੰਘ ਏ.ਐਸ.ਆਈ ਨੇ ਕਿਸਾਨਾਂ ਨੂੰਂ ਕਣਕ ਦੀ ਬਿਜਾਈ ਤੇ ਤਕਨੀਕੀ ਪੱਖਾਂ ਬਾਰੇ ਜਾਣੂ ਕਰਵਾਇਆ। ਡਾ.ਸ਼ੇਰਅਜੀਤ ਸਿੰਘ ਏ.ਈ.ੳ ਨੇ ਸਟੇਜ ਸਕੱਤਰ ਦੀ ਡਿਊਟੀ ਨਿਭਾਉਂਦੇ ਹੋਏ ਕਿਸਾਨਾਂ ਨੂੰਂ ਖੇਤੀਬਾੜੀ ਵਿਭਾਗ ਦੀਆਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਪ੍ਰੇਰਿਆ। ਇਸ ਮੌਕੇ ਨੂਰਪੁਰ ਬੇਟ, ਖਹਿਰਾ ਬੇਟ ਤੋਂ ਇਲਾਵਾ ਨੇੜੇ ਦੇ ਪਿੰਡਾਂ ਦੇ ਤਕਰੀਬਨ 100 ਤੋਂ ਵੱਧ ਕਿਸਾਨ, ਸਰਪੰਚ ਅਤੇ ਸਹਿਕਾਰੀ ਸਭਾ ਦੇ ਮੈਂਬਰ ਹਾਜਰ ਸਨ। ਸਮਾਗਮ ਉਪਰੰਤ ਡਿਪਟੀ ਕਮਿਸ਼ਨਰ ਵਲੋਂ ਨੇੜੇ ਦੇ ਖੇਤ ਵਿੱਚ ਬੇਲਰ ਮਸ਼ੀਨ ਦੀ ਖੇਤ ਪ੍ਰਦਰਸ਼ਨੀ ਵੀ ਵੇਖੀ ਗਈ।

 

Tags: DC Ludhiana , Surabhi Malik , Ludhiana , Deputy Commissioner Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD