Monday, 20 May 2024

 

 

ਖ਼ਾਸ ਖਬਰਾਂ ਗੁਰਜੀਤ ਸਿੰਘ ਔਜਲਾ ਨੇ ਪ੍ਰਵਾਸੀਆਂ ਦੀ ਸ਼ਲਾਘਾ ਕੀਤੀ ਪਾਰਲੀਮੈਂਟ ਵਿੱਚ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਲੜਾਂਗੇ: ਮੀਤ ਹੇਅਰ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ

 

ਨਿਰਮਾਣ ਕਾਰਜਾਂ 'ਚ ਕਿਸੇ ਵੀ ਤਰ੍ਹਾਂ ਦੀ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ - ਵਿਧਾਇਕ ਰਾਜਿੰਦਰ ਪਾਲ ਕੌਰ ਛੀਨਾ

ਗਿੱਲ ਗਾਰਡਨ ਤੋਂ ਨਹਿਰ ਤੱਕ ਸੜਕ 'ਚ ਮਾੜੇ ਮਟੀਰੀਅਲ ਦੀ ਵਰਤੋਂ 'ਤੇ ਤੁਰੰਤ ਕਾਰਵਾਈ

Rajinder Pal Kaur Chhina, Rajinder Pal Kaur, AAP, Aam Aadmi Party, Aam Aadmi Party Punjab, AAP Punjab, Ludhiana

Web Admin

Web Admin

5 Dariya News

ਲੁਧਿਆਣਾ , 04 Nov 2023

ਵਿਧਾਨ ਸਭਾ ਹਲਕਾ ਦੱਖਣੀ ਤੋਂ  ਵਿਧਾਇਕ ਰਾਜਿੰਦਰ ਪਾਲ ਕੌਰ ਛੀਨਾ ਦੀ ਅਗਵਾਈ 'ਚ ਹਲਕੇ 'ਚ ਜਿੱਥੇ ਵਿਕਾਸ ਕਾਰਜ ਸਿਖਰਾਂ 'ਤੇ ਹਨ ਉੱਥੇ ਹੀ ਉਨ੍ਹਾਂ ਵਲੋਂ ਨਵ ਨਿਰਮਾਣ ਸੜਕਾਂ ਦਾ ਜਾਇਜ਼ਾ ਵੀ ਲਿਆ ਜਾ ਰਿਹਾ ਹੈ। ਨੀਰੀਖਣ ਦੌਰਾਨ ਉਹਨਾਂ ਦੇ ਧਿਆਨ ਵਿੱਚ ਆਇਆ ਕਿ  ਗਿੱਲ ਗਾਰਡਨ ਤੋਂ ਲੈਕੇ ਨਹਿਰ ਤੱਕ ਬੇਗੁਆਣਾ ਰੋਡ ਵਿੱਚ ਮਾੜੇ ਮਟੀਰੀਅਲ ਦੀ ਵਰਤੋਂ ਕੀਤੀ ਗਈ ਹੈ ਜਿਸ 'ਤੇ ਫੌਰੀ ਤੌਰ 'ਤੇ ਕਾਰਵਾਈ ਕੀਤੀ ਗਈ। ਨਗਰ ਨਿਗਮ ਦੇ ਬੀ ਐਂਡ ਆਰ ਦੇ ਐਕਸੀਅਨ ਰਕੇਸ਼ ਸਿੰਗਲਾ ਦੀ ਮੌਜੂਦਗੀ ਵਿੱਚ ਸੜਕ ਦਾ ਜਦੋਂ ਜਾਇਜ਼ਾ ਲਿਆ ਗਿਆ ਤਾਂ ਬਿਲਕੁਲ ਖਰਾਬ ਨਿਕਲੀ ਅਤੇ ਉਸ ਵਿੱਚ ਘਟੀਆ ਮਟੀਰੀਅਲ ਦੀ ਵਰਤੋਂ ਕੀਤੀ ਜਾ ਰਹੀ ਸੀ, ਜਿਸਦੇ ਚੱਲਦਿਆਂ ਵਿਧਾਇਕ ਛੀਨਾ ਵੱਲੋਂ ਤੁਰੰਤ ਐਕਸ਼ਨ ਲੈਂਦਿਆਂ ਪੂਰੀ ਸੜਕ ਪੁੱਟਵਾ ਕੇ ਮੁੜ ਤੋਂ ਸੜਕ ਦੇ ਨਿਰਮਾਣ ਦੇ ਹੁਕਮ ਜਾਰੀ ਕੀਤੇ ਅਤੇ ਠੇਕੇਦਾਰ ਨੂੰ ਨੋਟਿਸ ਵੀ ਕੱਢਿਆ ਗਿਆ ਤਾਂ ਜੋ ਉਹ ਪੂਰੀ ਸੜਕ ਮੁੜ ਤੋਂ ਬਣਾਵੇ।  

ਇਸ ਦੌਰਾਨ ਐਮ ਐਲ ਏ ਛੀਨਾ ਨੇ ਕਿਹਾ ਕਿ ਹਲਕੇ ਦੇ ਵਿਕਾਸ 'ਚ ਕਿਸੇ ਵੀ ਤਰਾਂ ਦੀ ਧਾਂਦਲੀ ਜਾਂ ਮਾੜੇ ਮਟੀਰੀਅਲ ਦੀ ਵਰਤੋਂ ਨੂੰ ਕਿਸੇ ਵੀ ਸੂਰਤ ਦੇ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਇਹ ਲੋਕਾਂ ਦੇ ਪੈਸੇ ਹਨ ਜੋ ਲੋਕਾਂ ਦੇ ਵਿਕਾਸ ਲਈ ਲਗਾਏ ਜਾ ਰਹੇ ਹਨ ਉਹਨਾਂ ਦੀ ਦੁਰਵਰਤੋਂ ਨਹੀਂ ਹੋਣ ਦਿੱਤੀ ਜਾਵੇਗੀ। ਉਹਨਾਂ ਸਪੱਸ਼ਟ  ਕੀਤਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਪਾਰਦਰਸ਼ੀ ਅਤੇ ਇਮਾਨਦਾਰ ਸਰਕਾਰ ਹੈ, ਜੇਕਰ ਠੇਕੇਦਾਰ ਕਿਸੇ ਵੀ ਤਰ੍ਹਾਂ ਦੀ ਕੋਈ ਧਾਂਦਲੀ ਕਰਦਾ ਹੈ ਤਾਂ ਉਸ ਖਿਲਾਫ ਸਖਤ ਐਕਸ਼ਨ ਲਿਆ ਜਾਵੇਗਾ। ਉਹਨਾਂ ਕਿਹਾ ਕਿ ਸੜਕ ਨੂੰ ਮੁੜ ਉਸਾਰੀ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਨੇ ਅਤੇ ਜੇਕਰ ਠੇਕੇਦਾਰ ਨੇ ਮੁੜ ਤੋਂ ਮਾੜੇ ਮਟੀਰੀਅਲ ਦੀ ਵਰਤੋਂ ਕੀਤੀ ਤਾਂ ਉਸ ਨੂੰ ਬਲੈਕ ਲਿਸਟ ਕਰਨ ਤੋਂ ਵੀ ਗੁਰੇਜ ਨਹੀਂ ਕੀਤਾ ਜਾਵੇਗਾ।

 

Tags: Rajinder Pal Kaur Chhina , Rajinder Pal Kaur , AAP , Aam Aadmi Party , Aam Aadmi Party Punjab , AAP Punjab , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD