Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਨੌਰ ਦਾ ਸਰਕਾਰੀ ਸਕੂਲ ਬਣਿਆ ਪੰਜਾਬ ਦਾ ਪਲੇਠਾ ਪੂਰਾ ਏ.ਸੀ. ਸਕੂਲ

ਡਾ. ਗੁਰਪ੍ਰੀਤ ਕੌਰ ਤੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਵੱਲੋਂ ਏ.ਸੀ ਵਿਦਿਆਰਥਣਾਂ ਨੂੰ ਸਮਰਪਿਤ

Dr. Gurpreet Kaur, AAP, Aam Aadmi Party, Aam Aadmi Party Punjab, AAP Punjab, Harmeet Singh Pathanmajra, DC Patiala, Deputy Commissioner Patiala, Sakshi Sawhney, Patiala, Sanour

Web Admin

Web Admin

5 Dariya News

ਸਨੌਰ/ਪਟਿਆਲਾ , 04 Nov 2023

Last updated on: Nov 04, 2023, 00:00 IST

ਪਟਿਆਲਾ ਜ਼ਿਲ੍ਹੇ ਦੇ ਸਨੌਰ ਦਾ ਸਰਕਾਰੀ ਸੀਨੀਅਰ ਸੈਕੰਡਰੀ ਗਰਲਜ਼ ਸਮਾਰਟ ਸਕੂਲ ਪੰਜਾਬ ਦਾ ਪਹਿਲਾ ਪੂਰੇ ਦਾ ਪੂਰਾ ਏ.ਸੀ. ਸਰਕਾਰੀ ਸਕੂਲ ਬਣ ਗਿਆ ਹੈ। ਹਲਕਾ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਪਹਿਲਕਦਮੀ 'ਤੇ ਇਸ ਸਕੂਲ ਵਿੱਚ ਐਨ.ਆਰ.ਆਈ. ਸੁਰਿੰਦਰ ਸਿੰਘ ਨਿੱਜਰ ਯੂ.ਕੇ. ਵੱਲੋਂ ਕਰੀਬ 1 ਕਰੋੜ ਰੁਪਏ ਦੀ ਲਾਗਤ ਨਾਲ ਲਗਵਾਏ ਗਏ 23 ਏ.ਸੀਜ਼ ਤੇ ਇਨ੍ਹਾਂ ਨੂੰ ਚਲਾਉਣ ਲਈ ਬਿਜਲੀ ਵਾਸਤੇ ਲਗਾਏ ਸੋਲਰ ਪੈਨਲ ਸਿਸਟਮ ਦਾ ਉਦਘਾਟਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੁਪਤਨੀ ਡਾ. ਗੁਰਪ੍ਰੀਤ ਕੌਰ ਤੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਰਿਬਨ ਕੱਟਕੇ ਕੀਤਾ।

ਇਸ ਮੌਕੇ ਉਨ੍ਹਾਂ ਨੇ ਇਸ ਸਕੂਲ ਵਿਖੇ ਬਿਜਨੈਸ ਬਲਾਸਟਰ ਸਕੀਮ ਤਹਿਤ ਅੱਜ ਲਗਾਏ ਗਏ ਹੁਨਰ ਵਿਕਾਸ ਮੇਲੇ ਦਾ ਵੀ ਉਦਘਾਟਨ ਕੀਤਾ। ਉਨ੍ਹਾਂ ਦੇ ਨਾਲ ਸਿਮਰਜੀਤ ਕੌਰ ਪਠਾਣਮਾਜਰਾ, ਦਲਬੀਰ ਸਿੰਘ ਗਿੱਲ ਯੂ.ਕੇ. ਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੀ ਮੌਜੂਦ ਸਨ।ਇਸ ਮੌਕੇ ਡਾ. ਗੁਰਪ੍ਰੀਤ ਕੌਰ ਨੇ ਵਿਧਾਇਕ ਪਠਾਣਮਾਜਰਾ ਦੀ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਿੱਖਿਆ ਨੂੰ ਦਿੱਤੀ ਵਿਸ਼ੇਸ਼ ਤਰਜੀਹ ਸਦਕਾ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਹੁਨਰ ਨੂੰ ਨਿਖਾਰਿਆ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਇਸ ਦੀ ਮਿਸਾਲ ਸਨੌਰ ਦੇ ਇਸ ਸਕੂਲ ਵਿੱਚ ਬਿਜਨੈਸ ਬਲਾਸਟਰ ਤਹਿਤ ਲੱਗੇ ਹੁਨਰ ਮੇਲੇ ਵਿੱਚ ਅੱਜ ਸਭ ਦੇ ਸਾਹਮਣੇ ਹੈ।ਉਨ੍ਹਾਂ ਦੱਸਿਆ ਕਿ ਬਿਜਨੈਸ ਬਲਾਸਟਰ ਸਕੀਮ ਤਹਿਤ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਕਿੱਤਾਮੁਖੀ ਸਿਖਲਾਈ ਦਿੰਦਿਆਂ 2000 ਰੁਪਏ ਦੀ ਮਦਦ ਦੇਕੇ ਉਨ੍ਹਾਂ ਵੱਲੋਂ ਬਣਾਈਆਂ ਵਸਤਾਂ ਨੂੰ ਪ੍ਰਦਰਸ਼ਤ ਕਰਨ ਦਾ ਮੌਕਾ ਦਿੱਤਾ ਜਾਂਦਾ ਹੈ, ਜਿਸ ਦੇ ਮੱਦੇਨਜ਼ਰ ਸਨੌਰ ਸਰਕਾਰੀ ਸਕੂਲ ਦੀਆਂ ਬੱਚੀਆਂ ਨੇ ਆਪਣੇ ਹੁਨਰ ਦਾ ਮੁਜ਼ਾਹਰਾ ਬਾਖੂਬੀ ਕੀਤਾ ਹੈ।

ਡਾ. ਗੁਰਪ੍ਰੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੇ ਐਲਾਨ ਮੁਤਾਬਕ ਸਾਡੇ ਨੌਜਵਾਨਾਂ ਨੂੰ ਸਾਡੇ ਸੂਬੇ ਵਿੱਚ ਹੀ ਉਚੇਰੀ ਸਿੱਖਿਆ ਅਤੇ ਰੋਜ਼ਗਾਰ ਦੇ ਮੌਕੇ ਪ੍ਰਾਪਤ ਹੋਣੇ ਸ਼ੁਰੂ ਹੋ ਗਏ ਹਨ। ਉਨ੍ਹਾਂ ਨੇ ਐਨ.ਆਰ.ਆਈਜ਼ ਵੱਲੋਂ ਆਪਣੀ ਜਨਮ ਭੂਮੀ ਲਈ ਕੀਤੇ ਜਾ ਰਹੇ ਯਤਨਾਂ ਦੀ ਵੀ ਪ੍ਰਸੰਸਾ ਕੀਤੀ।ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਐਲਾਨ ਕੀਤਾ ਕਿ ਸਨੌਰ ਹਲਕਾ ਦੇਸ਼ ਪਹਿਲਾ ਅਜਿਹਾ ਹਲਕਾ ਬਣੇਗਾ, ਜਿੱਥੇ ਸਾਰੇ ਸਰਕਾਰੀ ਸਕੂਲਾਂ ਨੂੰ ਏ.ਸੀ ਬਣਾਇਆ ਜਾਵੇਗਾ।

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਿੱਖਿਆ ਨੂੰ ਦਿੱਤੀ ਵਿਸ਼ੇਸ਼ ਤਰਜੀਹ ਦੇ ਮੱਦੇਨਜ਼ਰ ਸਾਡੇ ਸਰਕਾਰੀ ਸਕੂਲ ਹੁਣ ਨਿਜੀ ਸਕੂਲਾਂ ਤੋਂ ਵੀ ਬਿਹਤਰ ਨਤੀਜੇ ਦੇ ਰਹੇ ਹਨ। ਉਨ੍ਹਾਂ ਦੱਸਿਆ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਮੁੱਖ ਮੰਤਰੀ ਨੇ ਸਨੌਰ ਹਲਕੇ ਦੇ ਸਰਕਾਰੀ ਸਕੂਲਾਂ ਨੂੰ 25.55 ਕਰੋੜ ਰੁਪਏ ਦੀਆਂ ਗ੍ਰਾਂਟਾਂ ਜਾਰੀ ਕੀਤੀਆਂ ਹਨ।

ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਐਨ.ਆਰ.ਆਈ. ਸੁਰਿੰਦਰ ਸਿੰਘ ਨਿੱਜਰ ਯੂ.ਕੇ. ਵੱਲੋਂ ਦਿੱਤੇ ਸਹਿਯੋਗ ਲਈ ਉਨ੍ਹਾਂ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਇਹ ਵੀ ਐਲਾਨ ਕੀਤਾ ਕਿ ਉਨ੍ਹਾਂ ਦੇ ਹਲਕੇ ਦੇ ਕਿਸੇ ਵੀ ਸਰਕਾਰੀ ਸਕੂਲ ਦੇ ਬੱਚੇ ਨੂੰ ਕਿਤਾਬਾਂ, ਫੀਸ ਜਾਂ ਯੂਨੀਫਾਰਮ ਜਾਂ ਹੋਰ ਕਿਸੇ ਖ਼ਰਚੇ ਦੀ ਥੁੜ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਇਸ ਮੌਕੇ ਉੱਘੇ ਪ੍ਰਵਾਸੀ ਭਾਰਤੀ ਦਲਬੀਰ ਸਿੰਘ ਗਿੱਲ ਯੂ.ਕੇ. ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਇਹ ਪਹਿਲੀ ਵਾਰ ਹੋਇਆ ਹੈ ਕਿ ਐਨ.ਆਰ.ਆਈਜ਼ ਇੱਥੇ ਆਪਣੇ ਵੱਲੋਂ ਕੀਤੇ ਜਾਣ ਵਾਲੇ ਨਿਵੇਸ਼ ਨੂੰ ਹੁਣ ਸੁਰੱਖਿਅਤ ਸਮਝਣ ਲੱਗ ਪਏ ਹਨ। ਇਸ ਮੌਕੇ ਡਾ. ਗੁਰਪ੍ਰੀਤ ਕੌਰ ਤੇ ਵਿਧਾਇਕ ਹਰਮੀਤ ਸਿੰਘ ਪਠਾਣਾਮਾਜਰਾ ਵੱਲੋਂ ਸੁਰਿੰਦਰ ਸਿੰਘ ਨਿੱਜਰ ਤੇ ਹੋਰਨਾਂ ਦਾ ਸਨਮਾਨ ਵੀ ਕੀਤਾ ਗਿਆ।

ਇਸ ਮੌਕੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ, ਸਿਮਰਜੀਤ ਕੌਰ ਪਠਾਣਮਾਜਰਾ, ਬਾਬਾ ਪ੍ਰੇਮ ਸਿੰਘ ਕਾਰ ਸੇਵਾ ਭੂਰੀ ਵਾਲੇ, ਇੰਦਰਜੀਤ ਸਿੰਘ ਸੰਧੂ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਏ.ਡੀ.ਸੀ. ਅਨੁਪ੍ਰਿਤਾ ਜੌਹਲ, ਐਸ.ਡੀ.ਐਮ. ਡਾ. ਇਸਮਤ ਵਿਜੇ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਹਰਿੰਦਰ ਕੌਰ, ਸਕੂਲ ਪ੍ਰਿੰਸੀਪਲ ਕਰਮਜੀਤ ਕੌਰ, ਆਪ ਮਹਿਲਾ ਵਿੰਗ ਪ੍ਰਧਾਨ ਸ਼ਮਿੰਦਰ ਕੌਰ, ਹਰਜਸ਼ਨ ਢਿੱਲੋਂ ਪਠਾਣਮਾਜਰਾ, ਬਿੱਟੂ ਯੂ.ਐਸ.ਏ, ਗੌਰਵ ਬੱਬਾ, ਰਜਤ ਕਪੂਰ, ਸਾਜਨ ਢਿੱਲੋਂ, ਪਰਦੀਪ ਸਿੰਘ ਢਿੱਲੋਂ ਸਮੇਤ ਹੋਰ ਪਤਵੰਤੇ, ਵੱਡੀ ਗਿਣਤੀ ਵਿਦਿਆਰਥੀ ਤੇ ਉਨ੍ਹਾਂ ਦੇ ਮਾਪਿਆਂ ਸਮੇਤ ਸਕੂਲ ਦੇ ਅਧਿਆਪਕ ਮੌਜੂਦ ਸਨ।

 

Tags: Dr. Gurpreet Kaur , AAP , Aam Aadmi Party , Aam Aadmi Party Punjab , AAP Punjab , Harmeet Singh Pathanmajra , DC Patiala , Deputy Commissioner Patiala , Sakshi Sawhney , Patiala , Sanour

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD