Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜ਼ਿਲ੍ਹਾ ਫ਼ਾਜ਼ਿਲਕਾ ਦੀਆਂ ਪ੍ਰਾਇਮਰੀ ਸਕੂਲ ਖੇਡਾਂ ਦੀ ਹੋਈ ਸ਼ਾਨਦਾਰ ਸਮਾਪਤੀ

ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫ਼ਿਰ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸੁਨੀਲ ਸਚਦੇਵਾ ਨੇ ਸ਼ਿਰਕਤ ਕਰਕੇ ਖਿਡਾਰੀਆਂ ਦੀ ਕੀਤੀ ਹੌਂਸਲਾ ਅਫਜ਼ਾਈ

Amandeep Singh Goldy Musafir, Amandeep Singh Goldy, Balluana Fazilka, Abohar, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਫਾਜ਼ਿਲਕਾ , 04 Nov 2023

Last updated on: Nov 04, 2023, 00:00 IST

ਸਿੱਖਿਆ ਮੰਤਰੀ ਪੰਜਾਬ ਸ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਵਿਚ ਸਿੱਖਿਆ ਵਿਭਾਗ ਵੱਲੋਂ ਕਰਵਾਏ ਜਾ ਰਹੇ ਖੇਡ ਮੁਕਾਬਲਿਆਂ ਦੀ ਲੜੀ ਵਿਚ ਜਿ਼ਲ੍ਹੇ ਫਾਜਿ਼ਲਕਾ ਦੀਆਂ ਪ੍ਰਾਇਮਰੀ ਖੇਡਾਂ ਦੀ ਸ਼ਹੀਦ ਭਗਤ ਸਿੰਘ ਬਹੁ ਮੰਤਵੀ ਖੇਡ ਸਟੇਡੀਅਮ  ਵਿਖੇ ਸ਼ਾਨਦਾਰ ਸਮਾਪਤੀ ਹੋਈ। ਸਮਾਪਤੀ ਸਮਾਰੋਹ ਵਿੱਚ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫ਼ਿਰ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸੁਨੀਲ ਕੁਮਾਰ ਸਚਦੇਵਾ ਨੇ ਸ਼ਿਰਕਤ ਕਰਕੇ ਨੰਨ੍ਹੇ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕੀਤੀ। ਵਿਧਾਇਕ ਮੁਸਾਫ਼ਿਰ ਨੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੇਡਾਂ ਨਸ਼ਿਆਂ ਵਿਰੁੱਧ ਬੀਮਾ ਹਨ । 

ਜਿਹੜੇ ਨੌਜਵਾਨ ਖੇਡਾਂ ਨਾਲ ਜੁੜ ਜਾਂਦੇ ਹਨ ਉਹ ਨਸ਼ਿਆਂ ਵਰਗੀ ਦਲਦਲ ਚੋਂ ਬੱਚ ਜਾਂਦੇ ਹਨ। ਉਹਨਾਂ  ਕਿਹਾ ਕਿ ਪ੍ਰਾਇਮਰੀ ਖੇਡਾਂ ਖਿਡਾਰੀਆਂ ਦੀ ਨਰਸਰੀ ਹੈ। ਇਹਨਾਂ ਨਿੱਕੇ ਖਿਡਾਰੀਆਂ ਵਿੱਚੋ ਹੀ ਭੱਵਿਖ ਦੇ ਨਾਮਵਰ ਖਿਡਾਰੀ ਪੈਦਾ ਹੋਣਗੇ। ਚੇਅਰਮੈਨ ਮਾਸਟਰ ਸੁਨੀਲ ਸਚਦੇਵਾ ਨੇ ਕਿਹਾ ਕਿ ਪੰਜਾਬ ਸਰਕਾਰ ਸਕੂਲੀ ਖੇਡਾਂ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਹਰ ਸੰਭਵ ਉਪਰਾਲੇ ਕਰ ਰਹੀ ਹੈ ਤਾਂ ਜੋ ਪੰਜਾਬ ਨੂੰ ਖੇਡਾਂ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਇਆ ਜਾ ਸਕੇ।

ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਦੌਲਤ ਰਾਮ ਨੇ ਉਚੇਚੇ ਤੌਰ ਤੇ ਪਹੁੰਚ ਕੇ ਅਧਿਆਪਕਾਂ ਅਤੇ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕੀਤੀ। ਇਹਨਾਂ ਖੇਡਾਂ ਲਈ  ਵੱਖ ਵੱਖ  ਖੇਡ ਕਮੇਟੀਆ ਵੱਲੋਂ ਵੱਲੋਂ ਸ਼ਲਾਘਾਯੋਗ ਪ੍ਰਬੰਧ ਕੀਤੇ ਗਏ ਸਨ। ਸਮੁੱਚੇ ਖੇਡ ਪ੍ਰਬੰਧਾ ਦੀ ਨਿਗਰਾਨੀ ਬੀਪੀਈਓ ਫਾਜ਼ਿਲਕਾ 1 ਸੁਨੀਲ ਕੁਮਾਰ,ਬੀਪੀਈਓ ਫਾਜ਼ਿਲਕਾ 2 ਪ੍ਰਮੋਦ ਕੁਮਾਰ ਅਤੇ ਸੂਬਾ ਸਿੱਖਿਆ ਸਲਾਹਕਾਰ ਕਮੇਟੀ ਮੈਂਬਰ ਲਵਜੀਤ ਸਿੰਘ ਗਰੇਵਾਲ ਵੱਲੋਂ ਕੀਤੀ ਗਈ।

 ਬੀਪੀਈਓ ਖੂਈਆਂ ਸਰਵਰ ਸਤੀਸ਼ ਮਿਗਲਾਨੀ, ਬੀਪੀਈਓ ਜਲਾਲਾਬਾਦ 1 ਜਸਪਾਲ ਸਿੰਘ, ਬੀਪੀਈਓ ਜਲਾਲਾਬਾਦ 2 ਨਰਿੰਦਰ ਸਿੰਘ,, ਬੀਪੀਈਓ ਗੁਰੂਹਰਸਹਾਏ 3 ਮੈਡਮ ਸੁਸ਼ੀਲ ਕੁਮਾਰੀ, ਬੀਪੀਈਓ ਅਫ਼ਸਰ ਅਬੋਹਰ 2 ਭਾਲਾ ਰਾਮ, ਬੀਪੀਈਓ ਅਬੋਹਰ 1 ਅਜੇ ਛਾਬੜਾ ਵੱਲੋਂ ਆਪਣੇ ਆਪਣੇ ਬਲਾਕ ਦੀਆਂ ਟੀਮਾਂ ਦੀ ਅਗਵਾਈ ਕੀਤੀ ਗਈ। ਨੈਸ਼ਨਲ ਕਬੱਡੀ ਕੁੜੀਆਂ ਦੇ ਮੁਕਾਬਲੇ ਵਿੱਚ ਬਲਾਕ ਖੂਈਆਂ ਸਰਵਰ ਨੇ ਪਹਿਲਾਂ ਸਥਾਨ ਪ੍ਰਾਪਤ ਕੀਤਾ। ਖੋ-ਖੋ  ਮੁੰਡੇ ਖੂਈਆਂ ਸਰਵਰ ਅਤੇ ਖੋ-ਖੋ ਕੁੜੀਆ ਦੇ ਮੁਕਾਬਲੇ ਵਿੱਚ ਅਬੋਹਰ 1  ਨੇ ਪਹਿਲਾਂ ਸਥਾਨ। ਰੱਸਾਕਸ਼ੀ ਮੁਕਾਬਲੇ ਵਿੱਚ ਅਬੋਹਰ 2 ਨੇ ਪਹਿਲਾਂ ਸਥਾਨ ਪ੍ਰਾਪਤ ਕੀਤਾ। ਹਾਕੀ ਮੁੰਡੇ ਅਤੇ ਹਾਕੀ ਕੁੜੀਆਂ, ਸਤਰੰਜ ਮੁੰਡੇ ਅਤੇ ਕੁੜੀਆਂ ਦੇ ਮੁਕਾਬਲੇ ਵਿੱਚ ਬਲਾਕ ਅਬੋਹਰ 1 ਦੀ  ਝੰਡੀ ਰਹੀ।

ਸੌ ਮੀਟਰ ਦੌੜ ਮੁੰਡਿਆ ਦੇ ਮੁਕਾਬਲੇ ਵਿੱਚ ਸ਼ਮਨਦੀਪ ਅਤੇ ਕੁੜੀਆਂ ਦੇ ਮੁਕਾਬਲੇ ਵਿੱਚ ਤਮੰਨਾ ਨੇ ਪਹਿਲਾਂ ਸਥਾਨ ਪ੍ਰਾਪਤ ਕੀਤਾ। ਚਾਰ ਸੌ ਮੀਟਰ ਦੌੜ ਮੁੰਡਿਆ ਦੇ ਮੁਕਾਬਲੇ ਵਿਚ ਨੂਰਦੀਪ ਅਤੇ ਕੁੜੀਆਂ ਦੇ ਮੁਕਾਬਲੇ ਵਿੱਚ ਕੰਚਨ ਨੇ ਪਹਿਲਾਂ ਸਥਾਨ ਪ੍ਰਾਪਤ ਕੀਤਾ। ਛੇ ਸੌ ਮੀਟਰ ਦੌੜ ਵਿੱਚ ਨੂਰਦੀਨ ਅਤੇ ਚੰਚਲ ਨੇ ਪਹਿਲਾਂ ਸਥਾਨ ਪ੍ਰਾਪਤ ਕੀਤਾ। ਲੰਬੀ ਛਾਲ ਕੁੜੀਆਂ ਵਿੱਚੋ ਏਕਤਾ ਅਤੇ ਮੁੰਡਿਆਂ ਵਿੱਚੋ ਜਸਕਰਨ ਨੇ ਪਹਿਲਾਂ ਸਥਾਨ ਪ੍ਰਾਪਤ ਕੀਤਾ। ਰਿਲੇਅ ਦੌੜ ਵਿੱਚ ਬਲਾਕ ਅਬੋਹਰ 1 ਦੀ ਟੀਮ ਜੇਤੂ ਰਹੀ।

ਸੀਐਚਟੀ ਮਨੋਜ ਧੂੜੀਆ, ਮੈਡਮ ਪੁਸ਼ਪਾ ਕੁਮਾਰੀ, ਮੈਡਮ ਨੀਲਮ ਬਜਾਜ, ਮੈਡਮ ਸੀਮਾ ਰਾਣੀ, ਮੈਡਮ ਪ੍ਰਵੀਨ ਕੌਰ ਅਤੇ ਮੈਡਮ ਅੰਜੂ ਬਾਲਾ ,ਪੂਰਨ ਸਿੰਘ , ਮੈਡਮ ਸੋਨਮ ਠਕਰਾਲ, ਕੁਲਬੀਰ ਸਿੰਘ, ਸੁਭਾਸ਼ ਕਟਾਰੀਆਂ, ਰਮੇਸ਼ ਕੁਮਾਰ ਨੇ ਇਸ ਖੇਡ ਪ੍ਰੋਗਰਾਮ ਦੀ ਸਫਲਤਾ ਲਈ ਪੂਰਨ ਸਹਿਯੋਗ ਦਿੱਤਾ। ਬਲਾਕ ਸਪੋਰਟਸ ਅਫ਼ਸਰ ਸੁਰਿੰਦਰ ਵਿਧਾਇਕ, ਮੈਡਮ ਵੰਦਨਾ,ਮੈਡਮ ਮੀਨੂੰ ਬਾਲਾ,ਚਿਮਨ ਲਾਲ,ਰਾਮ ਕੁਮਾਰ, ਮੁਕੇਸ਼ ਕੁਮਾਰ, ਸਤਿੰਦਰ ਸਿੰਘ ਵੱਲੋਂ ਖੇਡਾਂ ਦੇ ਸੰਚਾਲਨ ਲਈ ਸੇਵਾਵਾਂ ਨਿਭਾਈਆਂ। ਸਟੇਟ ਸੰਚਾਲਨ, ਕੁਲਬੀਰ ਸਿੰਘ,ਸੁਨੀਲ ਕੁਮਾਰ,ਮੈਡਮ ਨੀਤੂ ਅਰੋੜਾ, ਵਰਿੰਦਰ ਕੁੱਕੜ,ਮੈਡਮ ਰੇਖਾ ਸ਼ਰਮਾ, ਵਿਜੇ ਕੁਮਾਰ,ਅਤੇ ਗੋਬਿੰਦ ਵੱਲੋਂ ਬਾਖੂਬੀ ਕੀਤਾ ਗਿਆ। ਵੱਖ ਵੱਖ ਖੇਡ ਕਮੇਟੀਆ ਸਮੇਤ ਸਮੂਹ ਅਧਿਆਪਕਾ ਵੱਲੋਂ ਸ਼ਲਾਘਾਯੋਗ ਸੇਵਾਵਾਂ ਨਿਭਾਈਆਂ ਗਈਆਂ।

 

Tags: Amandeep Singh Goldy Musafir , Amandeep Singh Goldy , Balluana Fazilka , Abohar , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD