Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵਲੋਂ ਪਰਾਲੀ ਸਾੜਨ ਦੇ ਰੁਝਾਨ 'ਤੇ ਕਾਬੂ ਪਾਉਣ ਲਈ ਖਿੱਚੀ ਤਿਆਰੀ

ਡਿਪਟੀ ਕਮਿਸ਼ਨਰ, ਵਧੀਕ ਡਿਪਟੀ ਕਮਿਸ਼ਨਰ ਅਤੇ ਉਪ ਮੰਡਲ ਮੈਜਿਸਟ੍ਰੇਟ ਵਲੋਂ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਪ੍ਰਤੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਜ਼ਮੀਨੀ ਪੱਧਰ 'ਤੇ ਕੀਤੇ ਜਾ ਰਹੇ ਦੌਰੇ

DC Ludhiana, Surabhi Malik, Ludhiana, Deputy Commissioner Ludhiana, Stubble burning

Web Admin

Web Admin

5 Dariya News

ਲੁਧਿਆਣਾ , 04 Nov 2023

Last updated on: Nov 04, 2023, 00:00 IST

ਡਿਪਟੀ ਕਮਿਸ਼ਨਰ ਸੁਰਭੀ ਮਲਿਕ ਦੀ ਅਗਵਾਈ ਵਿੱਚ, ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵਲੋਂ ਪਰਾਲੀ ਸਾੜਨ ਦੇ ਰੁਝਾਨ 'ਤੇ ਕਾਬੂ ਪਾਉਣ ਲਈ ਇੱਕ ਬਹੁ-ਪੱਖੀ ਰਣਨੀਤੀ ਤਿਆਰ ਕੀਤੀ ਗਈ ਹੈ। ਡਿਪਟੀ ਕਮਿਸ਼ਨਰ, ਵਧੀਕ ਡਿਪਟੀ ਕਮਿਸ਼ਨਰ ਅਤੇ ਉਪ ਮੰਡਲ ਮੈਜਿਸਟ੍ਰੇਟ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਪ੍ਰਤੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਜ਼ਮੀਨੀ ਪੱਧਰ 'ਤੇ ਦੌਰਾ ਕਰ ਰਹੇ ਹਨ ਜਦਕਿ ਫਾਇਰ ਬ੍ਰਿਗੇਡ ਦੀਆਂ ਟੀਮਾਂ ਖੇਤਾਂ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਵਿਰੁੱਧ ਤੇਜ਼ੀ ਨਾਲ ਕਾਰਵਾਈ ਕਰ ਰਹੀਆਂ ਹਨ। 

ਇਸੇ ਤਰ੍ਹਾਂ ਅਜਿਹੀਆਂ ਘਟਨਾਵਾਂ 'ਤੇ ਨਜ਼ਰ ਰੱਖਣ ਲਈ ਸਮੁੱਚੇ ਜ਼ਿਲ੍ਹੇ ਵਿੱਚ ਕਲੱਸਟਰ ਪੱਧਰ ਦੇ ਅਧਿਕਾਰੀ ਤਾਇਨਾਤ ਕੀਤੇ ਗਏ ਹਨ ਜੋ ਉਲੰਘਣਾ ਕਰਨ ਵਾਲਿਆਂ ਵਿਰੁੱਧ ਬਣਦੀ ਕਾਰਵਾਈ ਨੂੰ ਵੀ ਯਕੀਨੀ ਬਣਾਉਣਗੇ। ਅੱਗ ਬੁਝਾਊ ਦਸਤੇ ਸਮੇਤ ਵਿਸ਼ੇਸ਼ ਟੀਮਾਂ ਪਿੰਡ ਕੁਲਾਰ, ਮੋੜਕਰੀਮਾ, ਬਲੀਓਂ, ਨਸਰਾਲੀ, ਪਪਰੋੜੀ, ਬਲੀਏਵਾਲ, ਭਰਥਲਾ, ਸਮਰਾਲਾ, ਬਿਲਾਸਪੁਰ, ਇਕੋਲਾਹਾ, ਕਰੀਮਾ, ਭਗਵਾਨਪੁਰਾ, ਤਲਵੰਡੀ ਰਾਏ, ਸ਼ਾਹਬਾਜ਼ਪੁਰਾ, ਸਿਹਾਲਾ, ਕੋਹਾੜਾ ਵਿਖੇ ਪਹੁੰਚ ਗਈਆਂ ਹਨ, ਜਿੱਥੇ ਖੇਤਾਂ ਨੂੰ ਅੱਗ ਲੱਗਣ ਦੀਆਂ ਘਟਨਾਵਾਂ 'ਤੇ ਤੁਰੰਤ ਕਾਰਵਾਈ ਕੀਤੀ ਗਈ। 

ਫਾਇਰ ਬ੍ਰਿਗੇਡ ਦੀਆਂ ਟੀਮਾਂ ਨੇ ਅੱਗ 'ਤੇ ਕਾਬੂ ਪਾ ਲਿਆ ਹੈ ਜਦਕਿ ਇਨਫੋਰਸਮੈਂਟ ਟੀਮਾਂ ਨੇ ਵੀ ਆਪਣੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਪਿੰਡਾਂ ਵਿੱਚ ਜਨਤਕ ਮੁਨਿਆਦੀ ਤੋਂ ਇਲਾਵਾ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਕਿਸਾਨਾਂ ਨਾਲ ਲਗਾਤਾਰ ਮੀਟਿੰਗਾਂ ਵੀ ਤੇਜ਼ ਕਰ ਦਿੱਤੀਆਂ ਗਈਆਂ ਹਨ। 

ਡਿਪਟੀ ਕਮਿਸ਼ਨਰ ਨੇ ਸਪੱਸ਼ਟ ਤੌਰ 'ਤੇ ਦੱਸਿਆ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ ਜਿਸਦੇ ਤਹਿਤ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਰੋਕਣ ਲਈ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਸਾਂਝੇ ਤੌਰ 'ਤੇ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੰਬਾਈਨ ਅਪਰੇਟਰਾਂ ਨੂੰ ਵਾਢੀ ਦੇ ਕੰਮ ਨੂੰ ਅੰਜਾਮ ਦੇਣ ਲਈ ਆਪਣੀਆਂ ਕੰਬਾਈਨਾਂ ਨਾਲ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ (ਐਸ.ਐਮ.ਐਸ.) ਜੋੜਨਾ ਲਾਜ਼ਮੀ ਹੈ ਜਿਸ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਐਫ.ਆਈ.ਆਰ. ਦਰਜ ਕੀਤੀ ਜਾਵੇਗੀ ਅਤੇ ਭਾਰੀ ਜੁਰਮਾਨੇ ਕੀਤੇ ਜਾਣਗੇ ਅਤੇ ਕੰਬਾਈਨਾਂ ਨੂੰ ਜ਼ਬਤ ਕਰਨ ਦੀ ਵੀ ਕਾਰਵਾਈ ਕੀਤੀ ਜਾ ਰਹੀ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹੇ ਦੇ ਨੰਬਰਦਾਰਾਂ ਨੂੰ ਸਬੰਧਤ ਖੇਤਰਾਂ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਨਿਗਰਾਨੀ ਕਰਨ ਦਾ ਕੰਮ ਸੌਂਪਿਆ ਗਿਆ ਹੈ ਅਤੇ ਜੇਕਰ ਉਹ ਕਿਸੇ ਵੀ ਤਰ੍ਹਾਂ ਦੇ ਪਰਾਲੀ ਸਾੜਨ ਦੇ ਮਾਮਲੇ ਦਾ ਪਤਾ ਲਗਾਉਂਦੇ ਹਨ ਤਾਂ ਤੁਰੰਤ ਸਬੰਧਤ ਅਧਿਕਾਰੀਆਂ ਨੂੰ ਰਿਪੋਰਟ ਕਰਨ।ਇਸ ਦੌਰਾਨ, ਡਿਪਟੀ ਕਮਿਸ਼ਨਰ ਵਲੋਂ ਕੁਝ ਸੰਵੇਦਨਸ਼ੀਲ ਸਥਾਨਾਂ ਦਾ ਦੌਰਾ ਵੀ ਕੀਤਾ ਜਿੱਥੇ ਉਨ੍ਹਾਂ ਸਿਹਤ ਅਤੇ ਵਾਤਾਵਰਣ ਦੇ ਖਤਰਿਆਂ ਬਾਰੇ ਇਸ ਮੁੱਦੇ ਪ੍ਰਤੀ ਜਾਗਰੂਕ ਕਰਨ ਲਈ ਸਬੰਧਤ ਧਿਰਾਂ ਨਾਲ ਵਿਸਥਾਰਪੂਰਵਕ ਸਮਾਰੋਹ ਕੀਤਾ।

ਇਸ ਤੋਂ ਪਹਿਲਾਂ ਐਸ.ਡੀ.ਐਮ. ਪਾਇਲ ਪੂਨਮਪ੍ਰੀਤ ਕੌਰ ਨੇ ਵੀ ਇਸ ਮਾੜੀ ਪਿਰਤ ਵਿਰੁੱਧ ਜਾਗਰੂਕਤਾ ਫੈਲਾਉਣ ਲਈ ਪਿੰਡ ਦੋਰਾਹਾ, ਪਾਇਲ, ਧਮੋਟ, ਸਿਹੋੜਾ, ਗਿੱਦੜੀ, ਮਦਨੀਪੁਰ ਆਦਿ ਦਾ ਅਚਨਚੇਤ ਦੌਰਾ ਕੀਤਾ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸਾਡੇ ਵਾਤਾਵਰਨ ਅਤੇ ਸਿਹਤ ਨੂੰ ਹੋਰ ਮਜ਼ਬੂਤ ਕਰਨ ਲਈ ਪਰਾਲੀ ਸਾੜਨ ਦੀ ਪ੍ਰਥਾ ਤੋਂ ਦੂਰ ਰਹਿਣ।

 

Tags: DC Ludhiana , Surabhi Malik , Ludhiana , Deputy Commissioner Ludhiana , Stubble burning

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD