Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਇਸ ਵਾਰ ਝਾੜੂ ਦਾ ਬਟਨ ਦਬਾਓ,ਅਸੀਂ ਛੱਤੀਸਗੜ੍ਹ ਦੀ ਸਿਆਸੀ ਗੰਦਗੀ ਸਾਫ਼ ਕਰਾਂਗੇ : ਭਗਵੰਤ ਮਾਨ

ਇਹ ਲੋਕ ਸੱਤਾ ਵਿਚ ਸਿਰਫ ਪੈਸਾ ਕਮਾਉਣ ਲਈ ਆਉਂਦੇ ਹਨ, ਅਸੀਂ ਪੈਸਾ ਕਮਾਉਣ ਨਹੀਂ ਆਏ, ਆਮ ਆਦਮੀ ਪਾਰਟੀ ਦੀ ਤਰਜੀਹ ਸਿਰਫ ਲੋਕ ਸੇਵਾ ਹੈ - ਮਾਨ

Arvind Kejriwal, Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Chhattisgarh

Web Admin

Web Admin

5 Dariya News

ਛੱਤੀਸਗੜ੍ਹ , 04 Nov 2023

Last updated on: Nov 04, 2023, 00:00 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਛੱਤੀਸਗੜ੍ਹ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ।  ਦੋਵਾਂ ਆਗੂਆਂ ਨੇ 'ਆਪ' ਉਮੀਦਵਾਰ ਨਾਲ ਮਸਤੂਰੀ ਅਤੇ ਕਵਰਧਾ  ਵਿਧਾਨ ਸਭਾ ਹਲਕੇ 'ਚ ਵੱਖ-ਵੱਖ ਥਾਵਾਂ 'ਤੇ ਰੋਡ ਸ਼ੋਅ ਕੀਤੇ ਅਤੇ ਲੋਕਾਂ ਨੂੰ ਆਮ ਆਦਮੀ ਪਾਰਟੀ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ।

ਰੋਡ ਸ਼ੋਅ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਕੇਜਰੀਵਾਲ ਜਿੱਥੇ ਵੀ ਜਾਂਦਾ ਹੈ, ਭਾਜਪਾ ਦਾ ਸਫਾਇਆ ਹੋ ਜਾਂਦਾ ਹੈ, ਇਸ ਲਈ ਭਾਜਪਾ ਸਰਕਾਰ ਉਸ ਨੂੰ ਜੇਲ੍ਹ ਵਿੱਚ ਡੱਕਣ ਦੀ ਕੋਸ਼ਿਸ਼ ਕਰ ਰਹੀ ਹੈ।  ਪਰ ਅਸੀਂ ਭਾਜਪਾ ਦੀ ਧਮਕੀ ਤੋਂ ਡਰਨ ਵਾਲੇ ਲੋਕ ਨਹੀਂ ਹਾਂ।  ਅਸੀਂ ਉਹ ਲੋਕ ਹਾਂ ਜੋ ਅੰਦੋਲਨ ਤੋਂ ਨਿਕਲੇ ਹਾਂ।  ਅਸੀਂ ਜੇਲ੍ਹ ਜਾਣ ਤੋਂ ਨਹੀਂ ਡਰਦੇ।

ਮਾਨ ਨੇ ਕਿਹਾ ਕਿ ਭਾਜਪਾ ਕੇਜਰੀਵਾਲ ਨੂੰ ਗ੍ਰਿਫਤਾਰ ਕਰ ਸਕਦੀ ਹੈ, ਪਰ ਉਹ 10 ਸਾਲਾਂ ਵਿੱਚ ਦੇਸ਼ ਭਰ ਵਿੱਚ ਪੈਦਾ ਕੀਤੇ ਲੱਖਾਂ ਕੇਜਰੀਵਾਲ ਨੂੰ ਕਿਵੇਂ ਗ੍ਰਿਫਤਾਰ ਕਰੇਗੀ? ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ।  ਇੱਥੇ ਆਮ ਲੋਕਾਂ ਨੂੰ ਵਿਧਾਇਕ, ਮੰਤਰੀ ਅਤੇ ਮੁੱਖ ਮੰਤਰੀ ਬਣਨ ਦਾ ਮੌਕਾ ਮਿਲਦਾ ਹੈ।  ਜਦੋਂਕਿ ਹੋਰਨਾਂ ਪਾਰਟੀਆਂ ਵਿੱਚ ਵੱਡੇ ਆਗੂਆਂ ਦੇ ਰਿਸ਼ਤੇਦਾਰਾਂ ਨੂੰ ਹੀ ਟਿਕਟਾਂ ਮਿਲਦੀਆਂ ਹਨ।

ਉਨ੍ਹਾਂ ਕਿਹਾ ਕਿ ਅਸੀਂ ਇਰਾਦਿਆਂ ਦੇ ਸਾਫ਼-ਸੁਥਰੇ ਲੋਕ ਹਾਂ।  ਅਸੀਂ ਪੈਸਾ ਕਮਾਉਣ ਲਈ ਰਾਜਨੀਤੀ ਵਿੱਚ ਨਹੀਂ ਆਏ ਹਾਂ।  ਜਦੋਂ ਕਿ ਉਹ ਲੋਕ ਸੱਤਾ ਵਿੱਚ ਸਿਰਫ ਪੈਸਾ ਕਮਾਉਣ ਲਈ ਆਉਂਦੇ ਹਨ।  ਆਮ ਆਦਮੀ ਪਾਰਟੀ ਦੀ ਤਰਜੀਹ ਸਿਰਫ ਲੋਕ ਸੇਵਾ ਹੈ। ਅਸੀਂ ਇੱਥੇ ਪੈਸਾ ਕਮਾਉਣ ਨਹੀਂ ਸਗੋਂ ਲੋਕਾਂ ਨੂੰ ਸਸ਼ਕਤ ਬਣਾਉਣ ਲਈ ਆਏ ਹਾਂ।  ਸਾਨੂੰ ਪੰਜਾਬ 'ਚ ਆਏ ਡੇਢ ਸਾਲ ਹੀ ਹੋਏ ਹਨ ਅਤੇ ਇਨ੍ਹਾਂ ਡੇਢ ਸਾਲਾਂ 'ਚ ਅਸੀਂ ਇੰਨਾ ਕੰਮ ਕੀਤਾ ਹੈ ਜੋ ਪਿਛਲੀਆਂ ਸਰਕਾਰਾਂ ਕਈ ਸਾਲਾਂ 'ਚ ਨਹੀਂ ਕਰ ਸਕੀਆਂ।

ਉਨ੍ਹਾਂ ਕਿਹਾ ਕਿ ਸਿਆਸੀ ਪਾਰਟੀਆਂ ਜਾਣਬੁੱਝ ਕੇ ਸਾਨੂੰ ਗਰੀਬ ਰੱਖਦੀਆਂ ਹਨ ਅਤੇ ਸਾਡੇ ਬੱਚਿਆਂ ਨੂੰ ਪੜ੍ਹਾਈ ਨਹੀਂ ਕਰਨ ਦਿੰਦੀਆਂ।  ਉਨ੍ਹਾਂ ਨੂੰ ਪਤਾ ਹੈ ਕਿ ਜੇ ਕੇਜਰੀਵਾਲ ਆਇਆ ਤਾਂ ਗਰੀਬਾਂ ਦੇ ਬੱਚਿਆਂ ਨੂੰ ਪੜ੍ਹਾਏਗਾ।  ਜੇਕਰ ਗਰੀਬਾਂ ਦੇ ਬੱਚੇ ਪੜ੍ਹ-ਲਿਖ ਕੇ ਵੱਡੇ ਅਫਸਰ ਬਣ ਜਾਣ ਤਾਂ ਉਨ੍ਹਾਂ ਦੇ ਘਰਾਂ ਦੀ ਗਰੀਬੀ ਖਤਮ ਹੋ ਜਾਵੇਗੀ।  ਜੇਕਰ ਗ਼ਰੀਬੀ ਖ਼ਤਮ ਹੋ ਗਈ ਤਾਂ ਅਰਜ਼ੀਆਂ ਲੈ ਕੇ ਲੀਡਰਾਂ ਦੇ ਘਰਾਂ ਦੇ ਬਾਹਰ ਲਾਈਨ ਵਿੱਚ ਕੌਣ ਖੜ੍ਹਾ ਹੋਵੇਗਾ?

 

Tags: Arvind Kejriwal , Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Chhattisgarh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD