Thursday, 23 July 2026

 

 

ਖ਼ਾਸ ਖਬਰਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਖੁੱਲ੍ਹੇਗਾ ਸਟਾਰਟਅੱਪਸ ਦਾ ਦੁਆਰ, ਨੌਜਵਾਨਾਂ ਲਈ ਰੁਜ਼ਗਾਰ ਅਤੇ ਸਵੈ-ਰੁਜ਼ਗਾਰ ਦਾ ਬਣੇਗਾ ਮਜ਼ਬੂਤ ਆਧਾਰ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

 

ਪੰਜਾਬ ਪੁਲਿਸ ਨੇ ਸੰਖੇਪ ਮੁੱਠਭੇੜ ਤੋਂ ਬਾਅਦ ਗੈਂਗਸਟਰ ਹੈਰੀ ਚੱਠਾ ਦੇ ਜ਼ਬਰਨ ਵਸੂਲੀ ਰੈਕਿਟ ਦਾ ਕੀਤਾ ਪਰਦਾਫਾਸ਼

ਮੁੱਖ ਸਹਿਯੋਗੀ ਸਣੇ ਸੱਤ ਵਿਅਕਤੀ ਕਾਬੂ; ਚਾਰ ਪਿਸਤੌਲਾਂ ਵੀ ਬਰਾਮਦ

Crime News Punjab, Punjab Police, Police, Crime News, Batala Police, Batala

Web Admin

Web Admin

5 Dariya News

ਬਟਾਲਾ , 04 Nov 2023

Last updated on: Nov 04, 2023, 00:00 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਗੈਂਗਸਟਰ ਹੈਰੀ ਚੱਠਾ ਵੱਲੋਂ ਚਲਾਏ ਜਾ ਰਹੇ ਜ਼ਬਰਨ ਵਸੂਲੀ ਰੈਕੇਟ ਦਾ ਪਰਦਾਫਾਸ਼ ਕਰਦਿਆਂ ਇਸ ਦੇ ਮੁੱਖ ਕਾਰਕੁੰਨ ਨਵਨੀਤ ਸਿੰਘ ਉਰਫ਼ ਨਵ ਵਾਸੀ ਬਟਾਲਾ ਨੂੰ ਇੱਕ ਸੰਖੇਪ ਜਿਹੀ ਮੁੱਠਭੇੜ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਹੈ। ਇਹ ਜਾਣਕਾਰੀ ਦਿੰਦਿਆਂ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ਨੀਵਾਰ ਨੂੰ ਇੱਥੇ ਦੱਸਿਆ ਕਿ ਬਟਾਲਾ ਦੇ ਪਿੰਡ ਬਲਪੁਰੀਆਂ ਨੇੜੇ ਹੋਏ ਸੰਖੇਪ ਮੁਕਾਬਲੇ ਤੋਂ ਬਾਅਦ ਉਕਤ ਗ੍ਰਿਫਤਾਰੀ ਅਮਲ ਵਿਚ ਲਿਆਂਦੀ  ਗਈ । 

ਉਹਨਾਂ ਦੱਸਿਆ ਕਿ ਪੁਲਿਸ ਨੇ ਮਾਮਲੇ ਵਿੱਚ ਸਿੱਧੇ ਤੌਰ ਤੇ ਸ਼ਾਮਲ ਤਿੰਨ ਹੋਰ ਵਿਅਕਤੀਆਂ, ਜਿਹਨਾਂ ਦੀ ਸ਼ਨਾਖਤ ਗਗਨਦੀਪ ਸਿੰਘ ਉਰਫ ਕਾਲਾ ਵਾਸੀ ਪਿੰਡ ਬੱਲ, ਬਲਰਾਜ ਸਿੰਘ ਉਰਫ ਬਾਜ਼ ਵਾਸੀ ਪਿੰਡ ਅਮਰਗੜ੍ਹ ਸ਼ਾਹਪੁਰ, ਗੁਰਦਾਸਪੁਰ ਅਤੇ ਪਿੰਡ ਉਮਰਵਾਲ ਦੇ ਪ੍ਰੇਮ ਕੁਮਾਰ ਉਰਫ ਘੁੱਲਾ ਵਜੋਂ ਕੀਤੀ ਹੈ, ਨੂੰ ਵੀ ਗ੍ਰਿਫਤਾਰ ਕਰ ਲਿਆ ਹੈ । ਜਦੋਂ ਕਿ ਲਾਜਿਸਟਿਕ ਸਬੰਧੀ ਸਹਾਇਤਾ ਦੇਣ ਲਈ ਗ੍ਰਿਫਤਾਰ ਕੀਤੇ ਗਏ ਤਿੰਨ ਹੋਰ ਮੁਲਜ਼ਮ, ਜਿਹਨਾਂ ਦੀ ਪਛਾਣ ਹਰਪ੍ਰੀਤ ਸਿੰਘ ਉਰਫ਼ ਪ੍ਰੀਤ ਵਾਸੀ ਮਜੀਠਾ ਰੋਡ ਅੰਮ੍ਰਿਤਸਰ, ਸੁਖਰਾਜ ਸਿੰਘ ਵਾਸੀ ਪਿੰਡ ਲਖਨਪਾਲ ਗੁਰਦਾਸਪੁਰ ਅਤੇ ਦਰਸ਼ਨ ਸਿੰਘ ਉਰਫ਼ ਦਰਸ਼ੀ ਵਾਸੀ ਸੁਧਾਰ, ਜਗਰਾਓਂ ਹੈ, ਨੂੰ ਵੱਖ-ਵੱਖ ਜੇਲ੍ਹਾਂ ਤੋਂ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦਾ ਗਿਆ ਹੈ।

ਪੁਲਿਸ ਟੀਮਾਂ ਨੇ ਉਕਤਾਂ ਕੋਲੋਂ ਚਾਰ ਪਿਸਤੌਲਾਂ- ਜਿਹਨਾਂ ਵਿੱਚੋਂ ਇੱਕ 9 ਐਮਐਮ ਗਲੌਕ ਪਿਸਤੌਲ ਅਤੇ ਤਿੰਨ ਦੇਸੀ ਪਿਸਤੌਲ ਸਮੇਤ ਜਿੰਦਾ ਕਾਰਤੂਸ, ਅਪਰਾਧ ਵਿੱਚ ਵਰਤੇ ਗਏ ਦੋ ਮੋਟਰਸਾਈਕਲ ਅਤੇ ਇੱਕ ਹੁੰਡਈ ਆਈ-20 ਕਾਰ ਵੀ ਬਰਾਮਦ ਕੀਤੀ ਹੈ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਹਾਲ ਹੀ ਵਿੱਚ ਬਟਾਲਾ ਵਿੱਚ ਜ਼ਬਰਨ ਵਸੂਲੀ ਦੇ ਦੋ ਮਾਮਲੇ ਸਾਹਮਣੇ ਆਏ ਹਨ, ਜਿਸ ਵਿੱਚ ਹੈਰੀ ਚੱਠਾ ਗਰੋਹ ਦੇ ਮੈਂਬਰਾਂ ਨੇ 28 ਅਕਤੂਬਰ ਨੂੰ ਇੱਕ ਟਰੈਵਲ ਏਜੰਟ ਦੀ ਦੁਕਾਨ ਦੇ ਬਾਹਰ ਅਤੇ 7 ਅਕਤੂਬਰ ਨੂੰ ਇੱਕ ਸਥਾਨਕ ਵਪਾਰੀ ਦੇ ਘਰ ਦੇ ਬਾਹਰ ਗੋਲੀਬਾਰੀ ਕੀਤੀ ਸੀ, ਕਿਉਂਕਿ ਕਿ ਪੀੜਤਾਂ ਵੱਲੋਂ ਜਬਰਨ ਵਸੂਲੀ ਲਈ ਮੰਗੇ ਜਾ ਰਹੀ ਰਕਮ ਉਪਲਬਧ ਨਹੀਂ ਕਰਵਾਈ ਗਈ ਸੀ।

ਭਰੋਸੇਮੰਦ ਸੂਤਰਾਂ ਤੋਂ ਪ੍ਰਾਪਤ ਪੁਖਤਾ ਇਤਲਾਹ ਦੇ ਆਧਾਰ ’ਤੇ ਜਦੋਂ ਬਟਾਲਾ ਪੁਲਿਸ ਨੇ ਆਈ-20 ਕਾਰ ਦਾ ਪਿੱਛਾ ਕਰਨਾ ਸ਼ੁਰੂ ਕੀਤਾ ਤਾਂ ਕਾਰ ਚਲਾ ਰਹੇ ਦੋਸ਼ੀ ਨਵਨੀਤ ਸਿੰਘ ਨੇ ਪੁਲਿਸ ਪਾਰਟੀ ’ਤੇ ਫਾਇਰਿੰਗ ਸ਼ੁਰੂ ਕਰ ਦਿੱਤੀ।  ਇਸ ’ਤੇ ਪੁਲਿਸ ਟੀਮਾਂ ਨੇ ਵੀ ਆਪਣੇ ਬਚਾਅ ’ਚ ਜਵਾਬੀ ਫਾਇਰਿੰਗ ਕੀਤੀ, ਜਿਸ ਦੌਰਾਨ  ਮੁਲਜ਼ਮ ਨਵਨੀਤ ਦੀ ਲੱਤ ਵਿੱਚ ਗੋਲੀ ਲੱਗੀ । ਉਨ੍ਹਾਂ ਦੱਸਿਆ ਕਿ ਮੁਲਜ਼ਮ ਨਵਨੀਤ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।

ਬਟਾਲਾ ਦੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਅਸ਼ਵਨੀ ਗੋਟਿਆਲ ਨੇ ਦੱਸਿਆ ਕਿ ਤਕਨੀਕੀ ਜਾਣਕਾਰੀ ਉਪਰੰਤ, ਪੁਲਿਸ ਟੀਮਾਂ ਨੇ ਇਸ ਮਾਡਿਊਲ ਦੇ ਤਿੰਨ ਹੋਰ ਵਿਅਕਤੀਆਂ, ਜੋ ਗੋਲੀਬਾਰੀ ਨੂੰ ਅੰਜਾਮ ਦੇਣ ਵਿੱਚ ਸਿੱਧੇ ਤੌਰ ’ਤੇ ਸ਼ਾਮਲ ਹਨ, ਨੂੰ  ਵੱਖ-ਵੱਖ ਥਾਵਾਂ ਤੋਂ ਗ੍ਰਿਫਤਾਰ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ। ਹੋਰ ਪੁੱਛਗਿੱਛ ਜਾਰੀ ਹੈ ਅਤੇ ਜਲਦ ਹੀ ਹੋਰ ਗ੍ਰਿਫਤਾਰੀਆਂ ਦੀ ਵੀ ਆਸ  ਹੈ। ਇਸ ਸਬੰਧੀ ਥਾਣਾ ਸਦਰ ਬਟਾਲਾ ਵਿਖੇ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀ ਧਾਰਾ 307, 353 ਅਤੇ 186 ਅਤੇ ਅਸਲਾ ਐਕਟ ਦੀ ਧਾਰਾ 25 ਅਧੀਨ ਨਵਾਂ ਕੇਸ  ਐਫਆਈਆਰ ਨੰਬਰ 127 ਮਿਤੀ 3/11/2023 ਨੂੰ ਦਰਜ ਕੀਤਾ ਗਿਆ ਹੈ।

 

Tags: Crime News Punjab , Punjab Police , Police , Crime News , Batala Police , Batala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD