Friday, 05 June 2026

 

 

ਖ਼ਾਸ ਖਬਰਾਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ

 

ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ 'ਚ ਝੋਨੇ ਦੀ ਆਮਦ 10 ਲੱਖ ਮੀਟ੍ਰਿਕ ਟਨ ਤੋਂ ਹੋਈ ਪਾਰ

ਪਰਾਲੀ ਨੂੰ ਖੇਤਾਂ ਵਿੱਚ ਵਾਹੁਣ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਵਿੱਚ ਹੁੰਦਾ ਹੈ ਵਾਧਾ : ਸਾਕਸ਼ੀ ਸਾਹਨੀ

DC Patiala, Deputy Commissioner Patiala, Sakshi Sawhney, Patiala

Web Admin

Web Admin

5 Dariya News

ਪਟਿਆਲਾ , 05 Nov 2023

Last updated on: Nov 05, 2023, 00:00 IST

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਮੰਡੀਆਂ ਵਿੱਚ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹੁਣ ਤੱਕ ਕੀਤੀ ਝੋਨੇ ਦੀ ਖਰੀਦ ਸਬੰਧੀ ਸਮੀਖਿਆ ਕੀਤੀ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਪੇਸ਼ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਭਾਵੇਂ 80 ਫ਼ੀਸਦੀ ਤੋਂ ਵਧੇਰੇ ਝੋਨੇ ਦੀ ਵਾਢੀ ਹੋ ਚੁੱਕੀ ਹੈ ਪਰ ਇਹ ਯਕੀਨੀ ਬਣਾ ਕੇ ਰੱਖਿਆ ਜਾਵੇ ਕਿ ਬਿਨ੍ਹਾਂ ਐਸ.ਐਮ.ਐਸ ਦੇ ਕੰਬਾਇਨ ਨਾਲ ਵਾਢੀ ਨਾ ਕੀਤੀ ਜਾਵੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 109 ਖਰੀਦ ਕੇਂਦਰਾਂ ਵਿਚੋਂ ਪਿਛਲੇ ਦਿਨ ਤੱਕ 10 ਲੱਖ 17 ਹਜ਼ਾਰ 940 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ ਇਸ ਵਿੱਚੋਂ 10 ਲੱਖ 16 ਹਜ਼ਾਰ 902 ਮੀਟ੍ਰਿਕ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ।ਉਨ੍ਹਾਂ ਦੱਸਿਆ ਕਿ ਖ਼ਰੀਦੇ ਗਏ ਝੋਨੇ ਵਿਚੋਂ ਪਨਗਰੇਨ ਵੱਲੋਂ 438508 ਮੀਟਰਿਕ ਟਨ, ਮਾਰਕਫੈਡ ਵੱਲੋਂ 252221 ਮੀਟਰਿਕ ਟਨ, ਪਨਸਪ ਵੱਲੋਂ 196408 ਮੀਟਰਿਕ ਟਨ ਅਤੇ ਪੰਜਾਬ ਰਾਜ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 129615 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਜਦਕਿ ਵਾਪਰੀਆਂ ਵੱਲੋਂ 150 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। 

ਉਨ੍ਹਾਂ ਦੱਸਿਆ ਕਿ ਖਰੀਦ ਕੀਤੇ ਝੋਨੇ ਵਿਚੋਂ 820214 ਮੀਟ੍ਰਿਕ ਟਨ ਝੋਨੇ ਦੀ ਚੁਕਾਈ ਵੀ ਕਰਵਾਈ ਜਾ ਚੁੱਕੀ ਹੈ ਤੇ ਕਿਸਾਨਾਂ ਨੂੰ 2079.34 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ ਹੈ।ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਪ੍ਰਬੰਧਨ ਲਈ ਇਨ ਸੀਟੂ ਤਕਨੀਕਾਂ ਦੀ ਵਰਤੋਂ ਕਰਦੇ ਹੋਏ ਪਰਾਲੀ ਨੂੰ ਖੇਤਾਂ ਵਿੱਚ ਹੀ ਮਿਲਾ ਕੇ ਜ਼ਮੀਨ ਦੀ ਉਪਜਾਊ ਸ਼ਕਤੀ ਵਧਾਉਣ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕਿਸਾਨ ਨੂੰ ਮਸ਼ੀਨਰੀ ਦੀ ਜ਼ਰੂਰਤ ਹੈ ਤਾਂ ਉਹ ਸਹਿਕਾਰੀ ਸਭਾਵਾਂ, ਖੇਤੀਬਾੜੀ ਵਿਭਾਗ ਜਾਂ ਫੇਰ ਵਟਸ ਐਪ ਚੈਟ ਬੋਟ ਨੰਬਰ 73800-16070 'ਤ ਮੈਸੇਜ ਭੇਜ ਕੇ ਆਪਣੇ ਨੇੜੇ ਮੌਜੂਦ ਮਸ਼ੀਨਰੀ ਸਬੰਧੀ ਜਾਣਕਾਰੀ ਲੈ ਸਕਦੇ ਹਨ।

 

Tags: DC Patiala , Deputy Commissioner Patiala , Sakshi Sawhney , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD