Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਪੁਲਿਸ ਨੇ 40 ਕਿਲੋਮੀਟਰ ਤੱਕ ਪਿੱਛਾ ਕਰਨ ਉਪਰੰਤ ਦੋ ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫਤਾਰ; 2 ਕਿਲੋ ਹੈਰੋਇਨ ਬਰਾਮਦ

ਭੱਜਣ ਦੀ ਕੋਸ਼ਿਸ਼ ਕਰਦੇ ਹੋਏ ਇੱਕ ਗ੍ਰਿਫਤਾਰ ਤਸਕਰ ਦੇ ਗਿੱਟੇ ’ਤੇ ਵੱਜੀ ਸੱਟ : ਡੀਜੀਪੀ ਗੌਰਵ ਯਾਦਵ

Crime News Punjab, Punjab Police, Police, Crime News, Tarn Taran Police, Tarn Taran

Web Admin

Web Admin

5 Dariya News

ਤਰਨਤਾਰਨ , 05 Nov 2023

Last updated on: Nov 05, 2023, 00:00 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਭਾਰਤ-ਪਾਕਿ ਸਰਹੱਦ ’ਤੇ 40 ਕਿਲੋਮੀਟਰ ਤੱਕ ਪਿੱਛਾਂ ਕਰਦਿਆਂ ਦੋ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ’ਚੋਂ 2 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ  ਦਿੰਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਐਤਵਾਰ ਨੂੰ ਇੱਥੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਦੀ ਪਛਾਣ ਅਰਸ਼ਦੀਪ ਸਿੰਘ ਉਰਫ ਅਰਸ਼ ਵਾਸੀ ਪਿੰਡ ਨੂਰਪੁਰ, ਫਿਰੋਜ਼ਪੁਰ ਅਤੇ ਰਾਜਪ੍ਰੀਤ ਸਿੰਘ ਉਰਫ ਰਾਜ ਵਾਸੀ ਪਿੰਡ ਮਾਲੋਕੇ, ਫਿਰੋਜ਼ਪੁਰ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ 2 ਕਿਲੋ ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਉਹ ਐਸਯੂਵੀ ਮਹਿੰਦਰਾ ਸਕਾਰਪੀਓ ਕਾਰ ਵੀ ਬਰਾਮਦ ਕੀਤੀ ਹੈ, ਜਿਸ ਵਿੱਚ ਉਕਤ ਸਫ਼ਰ ਕਰ ਰਹੇ ਸਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਹੈਰੋਇਨ ਦੀ ਤਸਕਰੀ ਸਬੰਧੀ ਗੁਪਤ ਸੂਚਨਾਵਾਂ ਦੇ ਆਧਾਰ ’ਤੇ ਤਰਨਤਾਰਨ ਪੁਲਿਸ ਨੇ ਭਿੱਖੀਵਿੰਡ ਨੇੜੇ ਤੋਂ ਸਕਾਰਪੀਓ ਗੱਡੀ ਦਾ ਪਿੱਛਾ ਕਰਨਾ ਸ਼ੁਰੂ ਕੀਤਾ ਅਤੇ ਸਮੁੱਚੀ ਜ਼ਿਲ੍ਹਾ ਪੁਲਿਸ ਨੇ ਤੁਰੰਤ ਹਰਕਤ ਵਿੱਚ ਆਉਂਦਿਆਂ ਪੂਰੀ ਮੁਸਤੈਦੀ ਨਾਲ, ਵਿਸ਼ੇਸ਼ ਨਾਕਾਬੰਦੀ ਕਰਕੇ ਜ਼ਿਲ੍ਹੇ ਦੇ ਸਾਰੇ ਬਾਹਰੀ ਰਸਤਿਆਂ ਨੂੰ ਸੀਲ ਕਰ ਦਿੱਤਾ।

ਉਨ੍ਹਾਂ ਦੱਸਿਆ ਕਿ ਭਿੱਖੀਵਿੰਡ ਤੋਂ  ਚੋਹਲਾ ਸਾਹਿਬ ਤੱਕ 40 ਕਿਲੋਮੀਟਰ ਤੱਕ ਚੱਲੀ ਤਣਾ-ਤਣੀ ( ਭੱਜ-ਦੌੜ), ਉਸ ਸਮੇਂ ਆ ਨਿੱਬੜੀ, ਜਦੋਂ ਉਕਤ ਤਸਕਰ ਐਸ.ਐਚ.ਓ ,ਚੋਹਲਾ ਸਾਹਿਬ ਵੱਲੋਂ ਲਗਾਏ ਗਏ ਨਾਕੇ ਨੂੰ ਉਲੰਘ ਨਾ ਸਕੇ ਅਤੇ ਪੁਲਿਸ ਟੀਮਾਂ ਵੱਲੋਂ ਉਨ੍ਹਾਂ ਨੂੰ ਸਕਾਰਪੀਓ ਕਾਰ ਚੋਂ ਬਰਾਮਦ ਹੋਈ 2 ਕਿਲੋ ਹੈਰੋਇਨ ਸਮੇਤ ਕਾਬੂ ਕਰ ਲਿਆ ਗਿਆ।  ਪੁਲਿਸ ਤੋਂ ਬਚਣ ਲਈ ਚੱਲਦੀ ਕਾਰ ਤੋਂ ਛਾਲ ਮਾਰਨ ਦੀ ਨਾਕਾਮ ਕੋਸ਼ਿਸ਼ ਕਰਦੇ ਹੋਏ ਮੁਲਜ਼ਮਾਂ ਵਿੱਚੋਂ ਇੱਕ ਦੋਸ਼ੀ  ਦੇ ਗਿੱਟੇ ’ਤੇ ਸੱਟ ਵੱਜ ਗਈ।

ਹੋਰ ਵੇਰਵੇ ਨੂੰ ਸਾਂਝਾ ਕਰਦੇ ਹੋਏ ਸੀਨੀਅਰ ਪੁਲਿਸ ਕਪਤਾਨ (ਐਸਐਸਪੀ) ਤਰਨਤਾਰਨ ਅਸ਼ਵਨੀ ਕਪੂਰ ਨੇ ਦੱਸਿਆ ਕਿ ਇਸ ਮਾਡਿਊਲ ਵਿੱਚ ਸ਼ਾਮਲ ਹੋਰ ਲੋਕਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫਤਾਰੀਆਂ ਹੋਣ ਦੀ ਆਸ ਹੈ।ਜ਼ਿਕਰਯੋਗ ਹੈ ਕਿ ਇਸ ਸਬੰਧੀ ਐਫਆਈਆਰ ਨੰ. 93 ਮਿਤੀ 04.11.2023 ਨੂੰ ਥਾਣਾ ਚੋਹਲਾ ਸਾਹਿਬ, ਤਰਨ ਤਾਰਨ ਵਿਖੇ ਐਨ.ਡੀ.ਪੀ.ਐਸ ਐਕਟ ਦੀ ਧਾਰਾ 21ਸੀ ਅਤੇ 29 ਤਹਿਤ ਕੇਸ ਦਰਜ ਕੀਤਾ ਗਿਆ ਹੈ।

 

Tags: Crime News Punjab , Punjab Police , Police , Crime News , Tarn Taran Police , Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD