Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਚਨਬੱਧਤਾ ਦੁਹਰਾਈ

ਨੌਜਵਾਨਾਂ ਦੀ ਸ਼ਖਸੀਅਤ ਨਿਖਾਰਨ ਲਈ ਯੁਵਕ ਮੇਲੇ ਢੁਕਵਾਂ ਪਲੇਟਫਾਰਮ, ਯੁਵਕ ਮੇਲੇ ਵਿੱਚ ਕਾਲਜ ਦੇ ਦਿਨਾਂ ਨੂੰ ਯਾਦ ਕੀਤਾ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Sunam, Sangrur

Web Admin

Web Admin

5 Dariya News

ਸੁਨਾਮ (ਸੰਗਰੂਰ) , 05 Nov 2023

Last updated on: Nov 05, 2023, 00:00 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।ਅੱਜ ਇੱਥੇ ਖੇਤਰੀ ਯੁਵਕ ਮੇਲੇ ਦੀ ਪ੍ਰਧਾਨਗੀ ਕਰਨ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਨੌਜਵਾਨਾਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡ ਜਾ ਰਹੀ। ਉਨ੍ਹਾਂ ਕਿਹਾ ਕਿ ਇੱਕ ਪਾਸੇ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨ ਲਈ ਵਿਸ਼ੇਸ਼ ਕਦਮ ਚੁੱਕੇ ਗਏ ਹਨ ਅਤੇ ਦੂਜੇ ਪਾਸੇ ਸੂਬੇ ਵਿੱਚ ਉਨ੍ਹਾਂ ਦੀ ਬੇਅੰਤ ਊਰਜਾ ਨੂੰ ਸਹੀ ਦਿਸ਼ਾ ਵਿੱਚ ਲਾਉਣ ਲਈ ਵੱਡੇ ਉਪਰਾਲੇ ਕੀਤੇ ਗਏ ਹਨ। 

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਉਪਰਾਲੇ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰੱਖੇ ਜਾਣਗੇ ਜਿਸ ਲਈ ਸੂਬਾ ਸਰਕਾਰ ਨੇ ਪਹਿਲਾਂ ਹੀ ਖਾਕਾ ਤਿਆਰ ਕਰ ਲਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜਿਸ ਤਰ੍ਹਾਂ ਹਵਾਈ ਅੱਡਿਆਂ 'ਤੇ ਰਨਵੇ ਹਵਾਈ ਜਹਾਜ਼ ਨੂੰ ਸਹੀ ਢੰਗ ਨਾਲ ਉਡਾਣ ਭਰਨ ਲਈ ਸਹਾਈ ਹੁੰਦਾ ਹੈ, ਉਸੇ ਤਰ੍ਹਾਂ ਸੂਬਾ ਸਰਕਾਰ ਨੌਜਵਾਨਾਂ ਨੂੰ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਿੱਚ ਮਦਦ ਕਰ ਰਹੀ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਨੌਜਵਾਨਾਂ ਦੇ ਵਿਚਾਰਾਂ ਨੂੰ ਖੰਭ ਦੇਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਸਮਾਜ ਵਿੱਚ ਆਪਣੀ ਵੱਖਰੀ ਪਛਾਣ ਕਾਇਮ ਕਰਨ ਲਈ ਹਰ ਸੰਭਵ ਯਤਨ ਕਰਨ ਦੀ ਅਪੀਲ ਕੀਤੀ। ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਜਿੱਤ 'ਤੇ ਰਸ਼ਕ ਨਾ ਕਰਨ ਸਗੋਂ ਨਿਮਰ ਹੋ ਕੇ ਕੰਮ ਕਰਨ ਅਤੇ ਹੋਰ ਸਫਲਤਾ ਹਾਸਲ ਕਰਨ ਲਈ ਸਖ਼ਤ ਮਿਹਨਤ ਕਰਨ। ਉਨ੍ਹਾਂ ਕਿਹਾ ਕਿ ਆਤਮ-ਵਿਸ਼ਵਾਸ ਅਤੇ ਸਾਕਾਰਾਤਮਕ ਪਹੁੰਚ ਹਰ ਵਿਅਕਤੀ ਦੀ ਸ਼ਖ਼ਸੀਅਤ ਦੇ ਮੂਲ ਗੁਣ ਹੋਣੇ ਚਾਹੀਦੇ ਹਨ ਪਰ ਇਸ ਵਿੱਚ ਕੋਈ ਹੰਕਾਰ ਨਹੀਂ ਹੋਣਾ ਚਾਹੀਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰ ਖੇਤਰ ਵਿੱਚ ਸਫ਼ਲਤਾ ਦੀ ਸਕ੍ਰਿਪਟ ਲਿਖਣ ਲਈ ਇਹੀ ਕੁੰਜੀ ਹੈ ਅਤੇ ਇਸ ਨੂੰ ਸਹੀ ਮਾਅਨਿਆਂ ਵਿੱਚ ਲਾਗੂ ਕਰਨਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਆਪਣੇ ਕਾਲਜ ਦੇ ਦਿਨਾਂ ਨੂੰ ਯਾਦ ਕਰਦਿਆਂ ਕਿਹਾ ਕਿ ਯੁਵਕ ਮੇਲੇ ਨੌਜਵਾਨਾਂ ਦੀ ਸਮੁੱਚੀ ਸ਼ਖ਼ਸੀਅਤ ਨੂੰ ਨਿਖਾਰਨ ਲਈ ਮੰਚ ਵਜੋਂ ਭੂਮਿਕਾ ਅਦਾ ਕਰਦੇ ਹਨ। ਉਨ੍ਹਾਂ ਕਿਹਾ, “ਯੁਵਕ ਮੇਲਿਆਂ ਨੇ ਮੈਨੂੰ ਇਕ ਕਲਾਕਾਰ ਵਜੋਂ ਅਤੇ ਹੁਣ ਇਕ ਸਿਆਸਤਦਾਨ ਵਜੋਂ ਜ਼ਿੰਦਗੀ ਵਿੱਚ ਬੁਲੰਦੀ ਹਾਸਲ ਕਰਨ ਵਿੱਚ ਮਦਦ ਕੀਤੀ ਹੈ। ਨੌਜਵਾਨਾਂ ਨੂੰ ਵੀ ਆਪਣੀ ਸ਼ਖਸੀਅਤ ਵਿਕਾਸ ਲਈ ਇਨ੍ਹਾਂ ਮੰਚਾਂ ਦੀ ਢੁਕਵੀਂ ਵਰਤੋਂ ਕਰਨੀ ਚਾਹੀਦੀ ਹੈ।”

ਆਪਣੇ ਕਾਲਜ ਦੇ ਦਿਨਾਂ ਨੂੰ ਚੇਤੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਵੱਖ-ਵੱਖ ਯੁਵਕ ਮੇਲਿਆਂ ਵਿੱਚ ਪ੍ਰਦਰਸ਼ਨ ਕੀਤਾ ਅਤੇ ਕਾਲਜ ਲਈ ਟਰਾਫੀਆਂ ਜਿੱਤੀਆਂ। ਭਗਵੰਤ ਸਿੰਘ ਮਾਨ ਨੇ ਕਿਹਾ, “ਜਿੱਤਣਾ ਹੀ ਮੇਰਾ ਇਕੋ-ਇਕ ਜਨੂੰਨ ਹੈ ਅਤੇ ਜਿੱਤ ਲਈ ਮੈਂ ਹਮੇਸ਼ਾ ਸਕਾਰਾਤਮਕ ਸੋਚ ਰੱਖੀ ਹੈ। ਨੌਜਵਾਨਾਂ ਨੂੰ ਵੀ ਦ੍ਰਿੜਤਾ ਨਾਲ ਕੰਮ ਕਰਨ ਅਤੇ ਮਿਹਨਤ ਵਿੱਚ ਵਿਸ਼ਵਾਸ ਰੱਖਣਾ ਚਾਹੀਦਾ ਹੈ ਕਿਉਂਕਿ ਇਹੀ ਸਫਲਤਾ ਦੀ ਕੁੰਜੀ ਹੈ।”

ਮੁੱਖ ਮੰਤਰੀ ਨੇ ਕਿਹਾ ਕਿ ਇਹ ਕਾਲਜ ਉਨ੍ਹਾਂ ਨੂੰ ਸਫਲ ਅਤੇ ਵਧੀਆ ਇਨਸਾਨ ਬਣਨ ਦਾ ਮੰਚ ਪ੍ਰਦਾਨ ਕਰਦਾ ਹੈ। ਕਾਲਜ ਪ੍ਰਬੰਧਕਾਂ ਵੱਲੋਂ ਕੀਤੀਆਂ ਜਾ ਰਹੀਆਂ ਮੰਗਾਂ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਫੰਡਾਂ ਦੀ ਕੋਈ ਕਮੀ ਨਹੀਂ ਹੈ ਕਿਉਂਕਿ ਸਰਕਾਰ ਦਾ ਮੁੱਖ ਏਜੰਡਾ ਸਿੱਖਿਆ ਦਾ ਪਾਸਾਰ ਕਰਨਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਡਿਜੀਟਲ ਲਾਇਬ੍ਰੇਰੀ, ਅੱਠ ਕਮਰੇ, ਇਨਡੋਰ ਸਟੇਡੀਅਮ ਅਤੇ ਹੋਰ ਮੰਗਾਂ ਵੀ ਜਲਦ ਪੂਰੀਆਂ ਕੀਤੀਆਂ ਜਾਣਗੀਆਂ। 

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Sunam , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD