Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜਲਦ ਹੀ ਨਵੀਂ ਦਿੱਖ ਮਿਲੇਗੀ ਸੂਬੇਦਾਰ ਜੋਗਿੰਦਰ ਸਿੰਘ ਕੰਪਲੈਕਸ ਨੂੰ

ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਵੱਲੋਂ ਕੰਪਲੈਕਸ ਦੇ ਨਵੀਨੀਕਰਨ ਅਤੇ ਰਿਪੇਅਰ ਦੇ ਕੰਮ ਦਾ ਉਦਘਾਟਨ

Amandeep Kaur Arora, Dr. Amandeep Kaur Arora, Moga, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਮੋਗਾ , 06 Nov 2023

Last updated on: Nov 06, 2023, 00:00 IST

ਸਥਾਨਕ ਬੱਸ ਅੱਡੇ ਦੇ ਬਾਹਰ ਬਣਿਆ ਸੂਬੇਦਾਰ ਜੋਗਿੰਦਰ ਸਿੰਘ ਕੰਪਲੈਕਸ ਜਲਦ ਹੀ ਨਵੀਂ ਦਿੱਖ ਵਿੱਚ ਦੇਖਣ ਨੂੰ ਮਿਲੇਗਾ। ਪੰਜਾਬ ਸਰਕਾਰ ਦੇ ਨਿਰਦੇਸ਼ ਉੱਤੇ ਨਗਰ ਸੁਧਾਰ ਟਰੱਸਟ ਮੋਗਾ ਵੱਲੋਂ ਇਸਦੀ ਕਾਇਆ ਕਲਪ ਕਰਨ ਦੀ ਯੋਜਨਾ ਬਣਾਈ ਗਈ ਹੈ। ਇਸੇ ਤਹਿਤ ਡਾ. ਅਮਨਦੀਪ ਕੌਰ ਅਰੋੜਾ ਐਮ.ਐਲ.ਏ. ਮੋਗਾ ਅਤੇ ਚੇਅਰਮੈਨ ਸ਼੍ਰੀ ਦੀਪਕ ਅਰੋੜਾ, ਨਗਰ ਸੁਧਾਰ ਟਰੱਸਟ, ਮੋਗਾ ਵੱਲੋਂ ਅੱਜ ਸੂਬੇਦਾਰ ਜੋਗਿੰਦਰ ਸਿੰਘ ਕੰਪਲੈਕਸ ਦੇ ਨਵੀਨੀਕਰਨ ਅਤੇ ਰਿਪੇਅਰ ਦੇ ਕੰਮ ਦਾ ਉਦਘਾਟਨ ਕੀਤਾ ਗਿਆ। ਇਹ ਕੰਮ 17.84 ਲੱਖ ਰੁ: ਦਾ ਹੈ ਅਤੇ 3 ਮਹੀਨਿਆ ਵਿੱਚ ਮੁਕੰਮਲ ਹੋ ਜਾਵੇਗਾ ਅਤੇ ਇਸ ਕੰਮ ਦੇ ਮੁਕੰਮਲ ਹੋਣ ਨਾਲ ਸ਼ਹਿਰ ਵਾਸੀਆ ਨੂੰ ਇੱਕ ਵਧੀਆ ਅਤੇ ਪਦਉੱਨਤ ਕੰਪਲੈਕਸ ਮਿਲੇਗਾ।

ਇਸ ਮੌਕੇ ਗੱਲਬਾਤ ਕਰਦਿਆਂ ਡਾਕਟਰ ਅਮਨਦੀਪ ਕੌਰ ਅਰੋੜਾ ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਨੂੰ ਸਹੀ ਅਰਥਾਂ ਵਿੱਚ ਰੰਗਲਾ ਪੰਜਾਬ ਬਣਾਉਣ ਦੇ ਰਾਹ ਤੁਰੀ ਹੋਈ ਹੈ। ਜਿੱਥੇ ਨਵੇਂ ਵਿਕਾਸ ਕਾਰਜ ਸ਼ੁਰੂ ਕੀਤੇ ਜਾ ਰਹੇ ਹਨ ਉਥੇ ਹੀ ਪੁਰਾਣੀਆਂ ਇਮਾਰਤਾਂ ਨੂੰ ਵੀ ਸੰਭਾਲਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਸੂਬੇਦਾਰ ਜੋਗਿੰਦਰ ਸਿੰਘ ਕੰਪਲੈਕਸ ਦੇ ਨਵੀਨੀਕਰਨ ਨਾਲ ਜਿੱਥੇ ਲੋਕਾਂ ਨੂੰ ਬੇਹਤਰ ਕਾਰੋਬਾਰ ਦੇ ਮੌਕੇ ਮਿਲਣਗੇ ਉਥੇ ਹੀ ਸ਼ਹਿਰ ਮੋਗਾ ਦੀ ਆਰਥਿਕਤਾ ਅਤੇ ਵਿਕਾਸ ਨੂੰ ਵੀ ਨਵੀਂ ਦਿਸ਼ਾ ਮਿਲੇਗੀ।

ਇਸ ਮੌਕੇ ਤੇ ਸ਼੍ਰੀ ਦੀਪਕ ਅਰੋੜਾ ਚੇਅਰਮੈਨ ਨਗਰ ਸੁਧਾਰ ਟਰੱਸਟ ਮੋਗਾ ਵੱਲੋਂ ਦੱਸਿਆ ਗਿਆ ਕਿ ਇਸ ਕੰਪਲੈਕਸ ਦਾ ਡਿਜਾਈਨ ਕਾਫੀ ਪੁਰਾਣਾ ਹੋਣ ਕਾਰਨ ਕੰਪਲੈਕਸ ਦੀਆਂ ਦੁਕਾਨਾਂ ਵੇਚਣ ਵਿੱਚ ਕਾਫੀ ਸਮੱਸਿਆ ਆ ਰਹੀ ਸੀ। ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਕੰਪਲੈਕਸ ਦੇ ਨਵੀਨੀਕਰਨ ਅਤੇ ਰਿਪੇਅਰ ਨਾਲ ਮੋਗਾ ਸ਼ਹਿਰ ਵਾਸੀਆਂ ਨੂੰ ਬਹੁਤ ਵਧੀਆ ਅਤੇ ਆਧੁਨਿਕ ਕੰਪਲੈਕਸ ਸਮਰਪਿਤ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਟਰੱਸਟ ਵੱਲੋਂ ਜਲਦੀ ਹੀ ਵੱਖ-2 ਸਕੀਮਾਂ ਵਿੱਚ ਪ੍ਰਾਪਰਟੀਆਂ ਨੂੰ ਵੇਚਣ ਲਈ ਈ-ਆਕਸ਼ਨ ਕੀਤੀ ਜਾ ਰਹੀ ਹੈ। ਜਿਸ ਨਾਲ ਆਮ ਪਬਲਿਕ ਈ-ਆਕਸ਼ਨ ਰਾਹੀਂ ਰਿਹਾਇਸ਼ੀ ਅਤੇ ਕਮਰਸ਼ੀਅਲ ਪ੍ਰਾਪਰਟੀਆਂ ਨੂੰ ਖਰੀਦ ਕਰ ਸਕਦੇ ਹਨ। 

ਇਸ ਮੌਕੇ ਤੇ ਵਿਸ਼ੇਸ਼ ਤੌਰ ਤੇ ਮੇਅਰ ਨਗਰ ਨਿਗਮ ਮੋਗਾ ਸ਼੍ਰੀ ਬਲਜੀਤ ਸਿੰਘ ਚੰਨੀ ਅਤੇ ਸ਼੍ਰੀ ਗੁਰਤੇਜ ਸਿੰਘ ਖੋਸਾ ਚੇਅਰਮੈਨ,ਨਗਰ ਸੁਧਾਰ ਟਰੱਸਟ ਫਰੀਦਕੋਟ ਵੀ ਹਾਜਰ ਸਨ। ਇਸ ਮੌਕੇ ਤੇ ਕਾਰਜ ਸਾਧਕ ਅਫ਼ਸਰ ਸ਼੍ਰੀ ਹਰਪ੍ਰੀਤ ਸਿੰਘ ਸੰਧੂ, ਟਰੱਸਟ ਇੰਜੀਨੀਅਰ ਸ਼੍ਰੀ ਬੂਟਾ ਰਾਮ, ਸਹਾਇਕ ਟਰੱਸਟ ਇੰਜੀਨੀਅਰ ਸ਼੍ਰੀ ਅੰਕਿਤ ਨਾਰੰਗ, ਲੇਖਾਕਾਰ ਸ਼੍ਰੀ ਹਰਸਿਮਰਨ ਸਿੰਘ, ਜੂਨੀਅਰ ਇੰਜੀਨੀਅਰ ਸ਼੍ਰੀ ਤਰਸੇਮ ਲਾਲ, ਸ਼੍ਰੀ ਵਰਿੰਦਰਪਾਲ ਸਿੰਘ, ਸ਼੍ਰੀ ਅਵਤਾਰ ਸਿੰਘ, ਹਾਜ਼ਰ ਸਨ। ਉਦਘਾਟਨ ਮੌਕੇ ਸ਼ਹਿਰ ਦੀਆਂ ਮਸ਼ਹੂਰ ਹਸਤੀਆਂ ਜਿਨ੍ਹਾਂ ਵਿੱਚ ਐਮ.ਸੀ ਸ਼੍ਰੀ ਜਗਸੀਰ ਸਿੰਘ ਹੁੰਦਲ, ਐਮ.ਸੀ. ਸ਼੍ਰੀ ਬਿਕਰਮਜੀਤ ਸਿੰਘ ਘਾਤੀ, ਅਜੇ ਸ਼ਰਮਾਂ, ਰਿੰਪੀ ਗਰੇਵਾਲ, ਗੁਰਪ੍ਰੀਤ ਸੱਚਦੇਵਾ, ਹਰਮੇਲ ਸਿੰਘ, ਗੁਰਵਿੰਦਰ ਸਿੰਘ ਡਾਲਾ ਵੀ ਹਾਜ਼ਰ ਸਨ।

 

Tags: Amandeep Kaur Arora , Dr. Amandeep Kaur Arora , Moga , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD