Wednesday, 15 May 2024

 

 

ਖ਼ਾਸ ਖਬਰਾਂ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ ਲੋਕ ਸਭਾ ਹਲਕੇ ਫਿਰੋਜ਼ਪੁਰ ਦੇ ਜਨਰਲ ਤੇ ਪੁਲਿਸ ਅਬਜ਼ਰਵਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ‘ਲੀਵਰੇਜਿੰਗ ਏਆਈ ਲਰਨਿੰਗ’ ’ਤੇ ਅੰਤਰਰਾਸ਼ਟਰੀ ਸੈਮੀਨਾਰ ਦਾ ਆਯੋਜਨ ਸਿਹਤ ਸਕੱਤਰ ਨੇ ਸੂਬੇ ਅੰਦਰ ਮਾਤਰੀ ਮੌਤਾਂ ਦੀ ਕੀਤੀ ਸਮੀਖਿਆ ਬਾਬਾ ਹਰਦੇਵ ਸਿੰਘ ਜੀ ਨੇ ਆਪਣਾ ਸਮੁੱਚਾ ਜੀਵਨ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਕਰ ਦਿੱਤਾ ਸਵੀਪ ਗਤੀਵਿਧੀਆਂ ਵੋਟਰਾਂ ਨੂੰ ਜਾਗਰੂਕ ਕਰਨ ਦਾ ਵਧੀਆ ਉਪਰਾਲਾ- ਡਾ. ਸੰਜੀਵ ਕੁਮਾਰ, ਐਸ.ਡੀ.ਐੱਮ. ਮਲੋਟ ਖ਼ਰਚਾ ਆਬਜ਼ਰਵਰ ਨੇ ਜ਼ਿਲ੍ਹਾ ਖ਼ਰਚਾ ਨਿਗਰਾਨ ਸੈੱਲ ਦੇ ਅਧਿਕਾਰੀਆਂ ਨਾਲ ਕੀਤੀ ਅਹਿਮ ਮੀਟਿੰਗ

 

ਜਸਬੀਰ ਸਿੰਘ ਗਿੱਲ (ਡਿੰਪਾ) ਨੇ ਕੇਂਦਰੀ ਸਕੀਮਾਂ ਤਹਿਤ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਯੋਜਨਾਵਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

Jasbir Singh Gill, Congress, Punjab Congress, Jasbir Singh Gill Dimpa

Web Admin

Web Admin

5 Dariya News

ਤਰਨ ਤਾਰਨ , 06 Nov 2023

ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਚੇਅਰਮੈਨ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨ ਕਮੇਟੀ ਸ੍ਰੀ ਜਸਬੀਰ ਸਿੰਘ ਗਿੱਲ (ਡਿੰਪਾ) ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ ਮੀਟਿੰਗ ਦੌਰਾਨ ਕੇਂਦਰੀ ਸਕੀਮਾਂ ਤਹਿਤ ਚੱਲ ਰਹੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੀਆਂ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਇਸ ਮੌਕੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਅਤੇ ਹਲਕਾ ਵਿਧਾਇਕ ਤਰਨ ਤਾਰਨ ਡਾ. ਕਸ਼ਮੀਰ ਸਿੰਘ ਸੋਹਲ ਤੋਂ ਇਲਾਵਾ ਪਬਲਿਕ ਨੁਮਾਇੰਦੇ ਅਤੇ ਸਮੂਹ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

ਇਸ ਮੌਕੇ ਚੇਅਰਮੈਨ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨ ਕਮੇਟੀ ਸ੍ਰੀ ਜਸਬੀਰ ਸਿੰਘ ਗਿੱਲ (ਡਿੰਪਾ) ਵੱਲੋਂ ਐਮ. ਪੀ. ਲੈਡ, ਪ੍ਰਧਾਨ ਮੰਤਰੀ, ਪ੍ਰਧਾਨ ਮੰਤਰੀ ਆਵਾਸ ਯੋਜਨਾ (ਪੇਂਡੂ ਅਤੇ ਸ਼ਹਿਰੀ), ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ, ਪ੍ਰਧਾਨ ਮੰਤਰੀ ਖੇਤੀਬਾੜੀ ਸਿੰਚਾਈ ਯੋਜਨਾ, ਸਮੱਗਰ ਸਿੱਖਿਆ ਅਭਿਆਨ, ਜਨਨੀ ਸੁਰੱਖਿਆ ਯੋਜਨਾ, ਜਲ ਜੀਵਨ ਮਿਸ਼ਨ, ਸਵੱਛ ਭਾਰਤ ਮਿਸ਼ਨ, ਰਾਸ਼ਟਰੀ ਕ੍ਰਿਸ਼ੀ ਵਿਕਾਸ ਯੋਜਨਾ, ਸਮਾਜਿਕ ਸੁਰੱਖਿਆ ਯੋਜਨਾਵਾਂ, ਮਨਰੇਗਾ, ਕੌਮੀ ਸਿਹਤ ਮਿਸ਼ਨ, ਆਈ. ਸੀ. ਡੀ. ਐੱਸ. ਸਕੀਮ, ਬੇਟੀ ਬਚਾਓ, ਬੇਟੀ ਪੜਾਓ, ਪ੍ਰਧਾਨ ਮੰਤਰੀ ਅਦਰਸ਼ ਗ੍ਰਾਂਮ ਯੋਜਨਾ, ਨੈਸ਼ਨਲ ਸ਼ੋਸ਼ਲ ਅਸਿਸਟੈਂਟ ਪ੍ਰੋਗਰਾਮ, ਬੀ. ਐੱਸ. ਐੱਨ. ਐੱਲ. ਅਤੇ ਨੈਸ਼ਨਲ ਹਾਈਵੇਅ ਅਥਾਰਟੀ ਆਦਿ ਦੇ ਕੰਮਾਂ ਦਾ ਜਾਇਜ਼ਾ ਲਿਆ।

ਮੀਟਿੰਗ ਨੰੁ ਸੰਬੋਧਨ ਕਰਦਿਆਂ ਸ੍ਰੀ ਜਸਬੀਰ ਸਿੰਘ ਗਿੱਲ (ਡਿੰਪਾ) ਨੇ ਕਿਹਾ ਕਿ ਸਮੂਹ ਅਧਿਕਾਰੀ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨਾ ਯਕੀਨੀ ਬਣਾਉਣ ਦੇ ਨਾਲ-ਨਾਲ ਲੋਕ ਪੱਖੀ ਯੋਜਨਾਵਾਂ ਦਾ ਲਾਭ ਹਰ ਲੋੜਵੰਦ ਤੱਕ ਪੁੱਜਦਾ ਕੀਤ ਜਾਣਾ ਯਕੀਨੀ ਬਣਾਉਣ।ਇਸ ਦੌਰਾਨ ਉਹਨਾਂ ਵੱਲੋਂ ਐਮ. ਪੀ. ਲੈਡ ਤਹਿਤ ਜ਼ਿਲ੍ਹਾ ਤਰਨ ਤਾਰਨ ਦੇ ਵੱਖ-ਵੱਖ ਹਲਕਿਆਂ ਲਈ ਜਾਰੀ ਗ੍ਰਾਂਟਾ ਅਤੇ ਉਨ੍ਹਾਂ ਦੀ ਵਰਤੋਂ ਬਾਰੇ ਅਧਿਕਾਰੀਆਂ ਤੋਂ ਜਾਣਕਾਰੀ ਪ੍ਰਾਪਤ ਕੀਤੀ ਗਈ। ਉਹਨਾਂ ਕਿਹਾ ਕਿ ਲੋਕ ਹਿੱਤ ਵਿਚ ਇਹ ਯਕੀਨੀ ਬਣਾਇਆ ਜਾਵੇ ਕਿ ਸਰਕਾਰ ਵੱਲੋਂ ਸ਼ੁਰੂ ਕੀਤੇ ਵਿਕਾਸ ਕਾਰਜ ਤੈਅ ਸਮੇਂ ਵਿਚ ਮੁਕੰਮਲ ਕੀਤੇ ਜਾਣ ਤਾਂ ਜੋ ਲੋਕਾਂ ਨੂੰ ਉਨ੍ਹਾਂ ਦਾ ਲਾਭ ਸਮੇਂ ਸਿਰ ਮਿਲ ਸਕੇ।

ਉਹਨਾਂ ਕਿਹਾ ਕਿ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕੀਤਾ ਜਾਵੇ, ਤਾਂ ਜੋ ਇਨ੍ਹਾਂ ਸਕੀਮਾਂ ਦਾ ਲਾਭ ਸਬੰਧਤ ਲਾਭਪਾਤਰੀਆਂ ਤੱਕ ਪਹੁੰਚਾਇਆ ਜਾ ਸਕੇ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਨੇ ਸੰਸਦ ਮੈਂਬਰ ਅਤੇ ਚੇਅਰਮੈਨ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨ ਕਮੇਟੀ ਸ੍ਰੀ ਜਸਬੀਰ ਸਿੰਘ ਗਿੱਲ (ਡਿੰਪਾ) ਨੂੰ ਭਰੋਸਾ ਦਿਵਾਇਆ ਕਿ ਐਮ. ਪੀ. ਲੈਡ ਫੰਡ ਅਤੇ ਹੋਰ ਕੇਂਦਰੀ ਸਕੀਮਾਂ ਤਹਿਤ ਜ਼ਿਲ੍ਹੇ ਵਿਚ ਸ਼ੁਰੂ ਹੋਏ ਵਿਕਾਸ ਕਾਰਜਾਂ ਨੂੰ ਜਲਦੀ ਹੀ ਮੁਕੰਮਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਕੇਂਦਰੀ ਸਕੀਮਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕੀਤ ਜਾ ਰਿਹਾ ਹੈ ਅਤੇ ਸਬੰਧਤ ਵਿਭਾਗਾਂ ਤੋਂ ਇਨ੍ਹਾਂ ਸਕੀਮਾਂ ਦੀ ਲਗਾਤਾਰ ਸਮੀਖਿਆ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਸਮੂਹ ਵਿਭਾਗਾਂ ਨੂੰ ਸ਼ੁਰੂ ਕੀਤੇ ਵਿਕਾਸ ਕਾਰਜ ਸਮੇਂ ਸਿਰ ਨੇਪਰੇ ਚਾੜ੍ਹਨ ਦੀ ਹਦਾਇਤ ਵੀ ਕੀਤੀ।

ਇਸ ਮੌਕੇ ਐੱਸ. ਡੀ. ਐੱਮ. ਪੱਟੀ ਸ੍ਰੀ ਰਾਜੇਸ਼ ਸ਼ਰਮਾ, ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਦੀਪਕ ਭਾਟੀਆਂ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਗੁਰਪ੍ਰੀਤ ਸਿੰਘ ਗਿੱਲ, ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ, ਉੱਪ-ਅਰਥ ਤੇ ਅੰਕੜਾ ਸਲਾਹਕਾਰ ਡਾ. ਅਮਨਦੀਪ ਸਿੰਘ, ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਸ੍ਰੀਮਤੀ ਜਸਜੀਤ ਕੌਰ, ਜ਼ਿਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਫ਼ਸਰ ਸ੍ਰੀ ਬਿਕਰਮਜੀਤ ਸਿੰਘ ਪੁਰੇਵਾਲ ਅਤੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ਼੍ਰੀਮਤੀ ਕਿਰਤਪ੍ਰੀਤ ਕੌਰ ਤੋਂ ਇਲਾਵਾ ਸਮੂਹ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Tags: Jasbir Singh Gill , Congress , Punjab Congress , Jasbir Singh Gill Dimpa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD