Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਡਿਪਟੀ ਕਮਿਸ਼ਨਰ ਸਮੇਤ ਸਮੁੱਚਾ ਪ੍ਰਸ਼ਾਸਨ ਮੈਦਾਨ 'ਚ ਨਿੱਤਰਿਆ

ਗੜ੍ਹਸ਼ੰਕਰ ਦੇ ਪਿੰਡ ਡਗਾਮ 'ਚ ਖੇਤ ਵਿਚ ਲੱਗੀ ਅੱਗ ਨੂੰ ਡਿਪਟੀ ਕਮਿਸ਼ਨਰ ਨੇ ਖੁਦ ਜਾ ਕੇ ਬੁਝਵਾਇਆ

DC Hoshiarpur, Deputy Commissioner Hoshiarpur, Komal Mittal, Hoshiarpur, Burning Stubble, Stubble Burning, Latest News on Stubble Burning, Stubble Burning News

Web Admin

Web Admin

5 Dariya News

ਹੁਸ਼ਿਆਰਪੁਰ , 06 Nov 2023

Last updated on: Nov 06, 2023, 00:00 IST

ਜ਼ਿਲ੍ਹੇ ਵਿਚ ਪਰਾਲੀ ਸਾੜਨ ਦੇ ਰੁਝਾਨ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਸਮੇਤ ਸਮੁੱਚਾ ਜ਼ਿਲ੍ਹਾ ਪ੍ਰਸ਼ਾਸਨ ਪਿਛਲੇ ਕੁਝ ਦਿਨਾਂ ਤੋਂ ਖੇਤਾਂ ਵਿਚ ਡਟਿਆ ਹੋਇਆ ਹੈ ਅਤੇ ਪਿੰਡਾਂ ਵਿਚ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕਰਨ ਲਈ ਬਲਾਕ ਪੱਧਰ ’ਤੇ ਜਾ ਰਿਹਾ ਹੈ। . ਇਸੇ ਤਹਿਤ ਡਿਪਟੀ ਕਮਿਸ਼ਨਰ ਨੇ ਗੜ੍ਹਸ਼ੰਕਰ ਸਬ-ਡਵੀਜ਼ਨ ਦੇ ਪਿੰਡਾਂ ਡਗਾਮ, ਦੇਨੋਵਾਲ ਖੁਰਦ ਅਤੇ ਭੱਜਲਾਂ ਦਾ ਦੌਰਾ ਕੀਤਾ ਕਿਉਂਕਿ ਇਨ੍ਹਾਂ ਪਿੰਡਾਂ ਵਿਚ ਅੱਗ ਲਾਉਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਸਨ। ਇਸ ਦੌਰਾਨ ਉਨ੍ਹਾਂ ਦੇ ਨਾਲ ਐਸ.ਡੀ.ਐਮ ਗੜ੍ਹਸ਼ੰਕਰ ਪ੍ਰੀਤਇੰਦਰ ਸਿੰਘ ਬੈਂਸ ਵੀ ਮੌਜੂਦ ਸਨ।

ਇਸ ਦੌਰਾਨ ਜਦੋਂ ਡਿਪਟੀ ਕਮਿਸ਼ਨਰ ਨੇ ਪਿੰਡ ਡਗਾਮ ਦਾ ਦੌਰਾ ਕੀਤਾ ਤਾਂ ਉਨ੍ਹਾਂ ਦੇਖਿਆ ਕਿ ਇਕ ਖੇਤ ਵਿਚ ਪਰਾਲੀ ਨੂੰ ਅੱਗ ਲੱਗੀ ਹੋਈ ਸੀ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਆਪਣੀ ਗੱਡੀ ਰੋਕ ਕੇ ਅਧਿਕਾਰੀਆਂ, ਸਟਾਫ਼ ਅਤੇ ਸਬੰਧਤ ਕਿਸਾਨ ਨੂੰ ਨਾਲ ਲੈ ਕੇ ਅੱਗ ਬੁਝਾਈ ਅਤੇ ਮੁੜ ਅਜਿਹਾ ਨਾ ਕਰਨ ਲਈ ਕਿਹਾ। ਉਨ੍ਹਾਂ ਪਿੰਡ ਦੇ ਕਿਸਾਨਾਂ ਨੂੰ ਬੁਲਾ ਕੇ ਦੱਸਿਆ ਕਿ ਕਿਸ ਤਰ੍ਹਾਂ ਪਰਾਲੀ ਨੂੰ ਅੱਗ ਲਗਾਉਣ ਨਾਲ ਜ਼ਮੀਨ ਦੇ ਨਾਲ-ਨਾਲ ਸਾਡੀ ਸਿਹਤ 'ਤੇ ਵੀ ਮਾੜਾ ਪ੍ਰਭਾਵ ਪੈਂਦਾ ਹੈ।

ਇਸ ਤੋਂ ਬਾਅਦ ਉਨ੍ਹਾਂ ਪਿੰਡ ਦੇਨੋਵਾਲ ਕਲਾਂ ਦਾ ਦੌਰਾ ਕੀਤਾ ਜਿੱਥੇ ਐਤਵਾਰ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਸਨ। ਉਨ੍ਹਾਂ ਕਿਸਾਨਾਂ ਦੀ ਮੀਟਿੰਗ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮਸ਼ੀਨਰੀ ਨਾ ਮਿਲਣ ਸਬੰਧੀ ਉਨ੍ਹਾਂ ਦੀਆਂ ਮੰਗਾਂ ਦਾ ਮੌਕੇ 'ਤੇ ਹੀ ਹੱਲ ਕਰਵਾਇਆ ।ਇਸ ਤੋਂ ਬਾਅਦ ਉਨ੍ਹਾਂ ਪਿੰਡ ਭੱਜਲਾਂ ਵਿਖੇ ਉਨ੍ਹਾਂ ਕਿਸਾਨਾਂ ਦੇ ਖੇਤਾਂ ਦਾ ਵੀ ਦੌਰਾ ਕੀਤਾ, ਜੋ ਪਰਾਲੀ ਨੂੰ ਸਾੜਨ ਤੋਂ ਬਿਨਾਂ ਸੁਪਰ ਸੀਡਰ ਦੀ ਮਦਦ ਨਾਲ ਕਣਕ ਦੀ ਬਿਜਾਈ ਕਰ ਰਹੇ ਸਨ।

ਕੋਮਲ ਮਿੱਤਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਸਾੜਨ ਦੀ ਬਜਾਏ ਵੱਖ-ਵੱਖ ਤਰੀਕਿਆਂ ਨਾਲ ਪ੍ਰਬੰਧਨ ਕਰਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਜ਼ਿਲ੍ਹੇ ਵਿਚ ਮੌਜੂਦ ਮਸ਼ੀਨਰੀ ਦੀ ਮਦਦ ਨਾਲ ਸੁਚੱਜੇ ਪ੍ਰਬੰਧ ਕਰਨ। ਉਨ੍ਹਾਂ ਸਮੂਹ ਐਸ.ਡੀ.ਐਮਜ਼, ਕਲੱਸਟਰ ਅਫ਼ਸਰਾਂ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਕਿਸਾਨਾਂ ਦੀ ਹਰ ਸੰਭਵ ਮਦਦ ਕਰਨ ਅਤੇ ਖੇਤਾਂ ਦਾ ਲਗਾਤਾਰ ਦੌਰਾ ਕਰਨ ਤਾਂ ਜੋ ਜ਼ਿਲ੍ਹੇ ਵਿਚ ਪਰਾਲੀ ਸਾੜਨ ਦੀਆਂ ਘਟਨਾਵਾਂ ਨਾ ਵਾਪਰਨ।

ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਬਲਾਕ ਵਿਚ ਸਥਾਪਿਤ ਕੀਤੇ ਗਏ ਕਸਟਮ ਹਾਇਰਿੰਗ ਸੈਂਟਰ ਵਿਚ ਮੌਜੂਦ ਪਰਾਲੀ ਪ੍ਰਬੰਧਨ ਮਸ਼ੀਨਰੀ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਆਸ ਪ੍ਰਗਟਾਈ ਕਿ ਕਿਸਾਨ ਜ਼ਿਲ੍ਹਾ ਪ੍ਰਸ਼ਾਸਨ ਦੀ ਪਰਾਲੀ ਪ੍ਰਬੰਧਨ ਮੁਹਿੰਮ ਵਿਚ ਪੂਰਾ ਸਹਿਯੋਗ ਦੇਣਗੇ। ਉਨ੍ਹਾਂ ਦੱਸਿਆ ਕਿ ਸੀ.ਆਰ.ਐਮ ਸਕੀਮ ਤਹਿਤ ਬਲਾਕ ਦੇ ਵੱਖ-ਵੱਖ ਪਿੰਡਾਂ ਵਿਚ ਸਬਸਿਡੀ ’ਤੇ ਪਰਾਲੀ ਪ੍ਰਬੰਧਨ ਲਈ ਮਸ਼ੀਨਾਂ ਮੁਹੱਈਆ ਕਰਵਾਈਆਂ ਗਈਆਂ ਹਨ।

ਜੇਕਰ ਕਿਸੇ ਕਿਸਾਨ ਨੂੰ ਪਰਾਲੀ ਪ੍ਰਬੰਧਨ ਲਈ ਮਸ਼ੀਨ ਦੀ ਲੋੜ ਹੈ ਤਾਂ ਉਹ ਬਲਾਕ ਖੇਤੀਬਾੜੀ ਦਫ਼ਤਰ ਨਾਲ ਸੰਪਰਕ ਕਰੇ ਪਰ ਕਿਸੇ ਵੀ ਹਾਲਤ ਵਿਚ ਪਰਾਲੀ ਨਾ ਸਾੜਨ ਅਤੇ ਵਾਤਾਵਰਨ ਦੀ ਸ਼ੁੱਧਤਾ ਨੂੰ ਬਣਾਈ ਰੱਖਣ ਵਿੱਚ ਆਪਣਾ ਵੱਡਮੁੱਲਾ ਯੋਗਦਾਨ ਪਾਉਣ। ਇਸ ਮੌਕੇ ਉਨ੍ਹਾਂ ਨਾਲ ਤਹਿਸੀਲਦਾਰ ਗੜ੍ਹਸ਼ੰਕਰ ਲਖਵਿੰਦਰ ਸਿੰਘ, ਏ.ਡੀ.ਓ ਗੜ੍ਹਸ਼ੰਕਰ ਗੁਰਿੰਦਰ ਸਿੰਘ ਅਤੇ ਏ.ਡੀ.ਓ ਮਾਹਿਲਪੁਰ ਹਰਪ੍ਰੀਤ ਸਿੰਘ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

 

Tags: DC Hoshiarpur , Deputy Commissioner Hoshiarpur , Komal Mittal , Hoshiarpur , Burning Stubble , Stubble Burning , Latest News on Stubble Burning , Stubble Burning News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD