Thursday, 04 June 2026

 

 

ਖ਼ਾਸ ਖਬਰਾਂ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

 

ਢਾਈ ਏਕੜ ਤੋਂ ਘੱਟ ਜਮੀਨ ਵਾਲੇ ਕਿਸਾਨਾਂ ਦੇ ਖੇਤਾਂ 'ਚ ਡੈਮੋ ਪਲਾਟ ਤਹਿਤ ਹੁਣ ਤੱਕ 75 ਏਕੜ 'ਚ ਕਣਕ ਦੀ ਬਿਜਾਈ

ਸੁਪਰ ਐਸ.ਐਮ.ਐਸ. ਨਾਲ ਹੀ ਝੋਨੇ ਦੀ ਕਟਾਈ ਕਰਨ ਕੰਬਾਇਨਾਂ, ਆਰ.ਟੀ.ਏ. ਵੱਲੋਂ ਸਖਤਾਈ

DC Patiala, Deputy Commissioner Patiala, Sakshi Sawhney, Patiala

Web Admin

Web Admin

5 Dariya News

ਪਟਿਆਲਾ , 06 Nov 2023

Last updated on: Nov 06, 2023, 00:00 IST

ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੀ ਗਈ ਨਿਵੇਕਲੀ ਪਹਿਲਕਦਮੀ, ਢਾਈ ਏਕੜ ਤੱਕ ਜਮੀਨ ਵਾਲੇ ਕਿਸਾਨਾਂ ਦੇ ਇੱਕ ਏਕੜ ਖੇਤ ਵਿੱਚ ਸਹਿਕਾਰੀ ਸਭਾ ਦੀ ਮਸ਼ੀਨਰੀ ਨਾਲ ਖੇਤੀਬਾੜੀ ਵਿਭਾਗ ਵੱਲੋਂ ਪ੍ਰਦਰਸ਼ਨੀ ਪਲਾਟ ਤਹਿਤ ਹੁਣ ਤੱਕ 75 ਏਕੜ ਜਮੀਨ 'ਚ ਕਣਕ ਦੀ ਮੁਫ਼ਤ ਵਿੱਚ ਬਿਜਾਈ ਕਰਵਾਈ ਜਾ ਚੁੱਕੀ ਹੈ। ਇਹ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਹੁਣ ਰੋਜ਼ਾਨਾ 25 ਕਿਸਾਨਾਂ ਦੇ ਖੇਤਾਂ ਵਿੱਚ ਡੈਮੋ ਪਲਾਟ ਦੀ ਬਿਜਾਈ ਕੀਤੀ ਜਾ ਰਹੀ ਹੈ ਤੇ ਕੁਲ 252 ਏਕੜ ਜਮੀਨ ਨੂੰ ਅਜਿਹੇ ਪ੍ਰਦਰਸ਼ਨੀ ਪਲਾਟ ਬਣਾਇਆ ਜਾਣਾ ਹੈ।

ਅੱਜ ਜ਼ਿਲ੍ਹੇ ਅੰਦਰ ਖੇਤਾਂ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਦਾ ਜਾਇਜ਼ਾ ਲੈਂਦਿਆਂ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਉਨ੍ਹਾਂ ਕਿਸਾਨਾਂ ਤੱਕ ਪਿੰਡ-ਪਿੰਡ ਪਹੁੰਚ ਬਣਾਕੇ ਪਰਾਲੀ ਨਾ ਸਾੜਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਤੋਂ ਬਿਨ੍ਹਾਂ ਸਾਰੇ ਐਸ.ਡੀ.ਐਮਜ਼, ਡੀ.ਐਸ.ਪੀਜ਼, ਤਹਿਤਸੀਲਦਾਰ ਤੇ ਨਾਇਬ ਤਹਿਸੀਲਦਾਰਾਂ ਸਮੇਤ ਸਾਰੇ ਥਾਣਿਆਂ ਦੇ ਐਸ.ਐਚ.ਓਜ਼ ਤੇ ਹੋਰ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਖੇਤਾਂ ਵਿੱਚ ਪੁੱਜ ਰਹੇ ਹਨ ਤਾਂ ਕਿ ਕਿਸਾਨਾਂ ਨੂੰ ਲੋੜੀਂਦੀ ਮਸ਼ੀਨਰੀ ਮੁਹੱਈਆ ਕਰਵਾ ਕੇ ਪਰਾਲੀ ਨੂੰ ਬਿਨ੍ਹਾਂ ਸਾੜੇ ਹੀ ਕਣਕ ਦੀ ਬਿਜਾਈ ਸੁਪਰ ਸੀਡਰ, ਸਰਫ਼ੇਸ ਸੀਡਰ ਜਾਂ ਹੈਪੀ ਸੀਡਰ ਨਾਲ ਕਰਵਾਈ ਜਾ ਸਕੇ।

ਇਸੇ ਦੌਰਾਨ ਉਨ੍ਹਾਂ ਨੇ ਹਦਾਇਤ ਕੀਤੀ ਕਿ ਜ਼ਿਲ੍ਹੇ ਵਿੱਚ ਕੋਈ ਵੀ ਕੰਬਾਇਨ ਬਿਨ੍ਹਾਂ ਸੁਪਰ ਐਸ.ਐਮ.ਐਸ. ਚਲਾਏ ਝੋਨੇ ਦੀ ਕਟਾਈ ਨਾ ਕਰੇ। ਇਸ 'ਤੇ ਕਾਰਵਾਈ ਕਰਦਿਆਂ ਆਰ.ਟੀ.ਏ. ਬਬਨਦੀਪ ਸਿੰਘ ਵਾਲੀਆ ਦੀਆਂ ਟੀਮਾਂ ਨੇ ਇੱਥੇ ਸਰਹਿੰਦ ਰੋਡ ਵਿਖੇ ਇੱਕ ਖੇਤ ਵਿੱਚ ਬਿਨ੍ਹਾਂ ਐਸ.ਐਮ.ਐਸ. ਚੱਲ ਰਹੀ ਕੰਬਾਇਨ ਦਾ ਐਸ.ਐਮ.ਐਸ. ਚਲਵਾਇਆ ਅਤੇ ਦੱਸਿਆ ਕਿ ਵਿਭਾਗ ਵੱਲੋਂ ਚੈਕਿੰਗ ਲਗਾਤਾਰ ਜਾਰੀ ਰਹੇਗੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੁਪਰ ਸੀਡਰ ਤੇ ਹੈਪੀ ਸੀਡਰ ਆਦਿ ਮਸ਼ੀਨਾਂ ਲੈਣ ਲਈ ਕਿਸਾਨ ਜ਼ਿਲ੍ਹਾ ਪ੍ਰਸ਼ਾਸ਼ਨ ਦਾ ਵਟਸਐਪਚੈਟਬੋਟ ਨੰਬਰ 7380016070 ਦਾ ਪੂਰਾ ਲਾਭ ਲੈਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਕ ਝੋਨੇ ਦੇ ਨਾੜ ਤੇ ਫ਼ਸਲਾਂ ਦੀ ਹੋਰ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਦੀ ਪੂਰੀ ਮਦਦ ਕੀਤੀ ਜਾ ਰਹੀ ਹੈ।

 

Tags: DC Patiala , Deputy Commissioner Patiala , Sakshi Sawhney , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD