Saturday, 18 May 2024

 

 

ਖ਼ਾਸ ਖਬਰਾਂ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਜੈਇੰਦਰ ਕੌਰ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋਣਗੇ : ਅਮਰਿੰਦਰ ਸਿੰਘ ਰਾਜਾ ਵੜਿੰਗ

 

ਪੰਜਾਬ ਵਿਚ ਖੇਡ ਗਤੀਵਿਧੀਆਂ ਨੂੰ ਪ੍ਰਫੁੱਲਤ ਕਰਨ ਵਿਚ ਪ੍ਰਵਾਸੀ ਭਾਰਤੀ ਭਰਾਵਾਂ ਦਾ ਵਿਸ਼ੇਸ਼ ਯੋਗਦਾਨ : ਕੁਲਦੀਪ ਸਿੰਘ ਧਾਲੀਵਾਲ

ਖੇਡਾਂ ਦੇ ਬੱਜਟ ਵਿਚ ਵਾਧਾ ਜ਼ਮੀਨੀ ਪੱਧਰ ਦੀਆਂ ਸਮੱਸਿਆਵਾਂ ਨੂੰ ਦੂਰ ਕਰੇਗਾ : ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ

Kuldeep Singh Dhaliwal, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Jai Krishan Rouri, Jai Krishan, Jai Krishan Singh Rouri

Web Admin

Web Admin

5 Dariya News

ਗੜ੍ਹਸ਼ੰਕਰ , 06 Nov 2023

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸੂਬੇ ਵਿਚ ਖੇਡ ਗਤੀਵਿਧੀਆਂ ਨੂੰ ਪ੍ਰਫੁੱਲਤ ਕਰਨ ਵਿਚ ਪ੍ਰਵਾਸੀ ਭਾਰਤੀ ਭਰਾਵਾਂ ਦਾ ਅਹਿਮ ਯੋਗਦਾਨ ਹੈ ਕਿਉਂਕਿ ਉਹ ਆਪਣੇ ਪੰਜਾਬ ਨੂੰ ਹਮੇਸ਼ਾ ਅੱਗੇ ਵੱਧਦਾ ਦੇਖਣਾ ਚਾਹੁੰਦੇ ਹਨ। ਉਹ ਅੱਜ ਜ਼ਿਲ੍ਹੇ ਵਿਚ ਗੜ੍ਹਸ਼ੰਕਰ ਦੇ ਪਿੰਡ ਚੱਕ ਗੁਰੂ ਵਿਖੇ ਪ੍ਰਵਾਸੀ ਭਾਰਤੀ ਭਰਾਵਾਂ ਦੇ ਸਹਿਯੋਗ ਨਾਲ ਕਰਵਾਏ ਗਏ ਫੁੱਟਬਾਲ ਟੂਰਨਾਮੈਂਟ ਵਿਚ ਭਾਗ ਲੈਣ ਮੌਕੇ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ।

ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਦੀ ਹਾਜ਼ਰੀ ਵਿਚ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਧ ਤੋਂ ਵੱਧ ਨੌਜਵਾਨਾਂ ਨੂੰ ਖੇਡਾਂ ਦੇ ਖੇਤਰ ਵਿਚ ਲਿਆਉਣ 'ਤੇ ਜ਼ੋਰ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਜਿਥੇ ਪ੍ਰਵਾਸੀ ਭਾਰਤੀਆਂ ਵੱਲੋਂ ਸਮੇਂ-ਸਮੇਂ 'ਤੇ ਜ਼ਮੀਨੀ ਪੱਧਰ 'ਤੇ ਟੂਰਨਾਮੈਂਟ ਕਰਵਾਏ ਜਾ ਰਹੇ ਹਨ, ਉੱਥੇ ਹੀ ਪੰਜਾਬ ਸਰਕਾਰ ਵੀ 'ਖੇਡਾਂ ਵਤਨ ਪੰਜਾਬ ਦੀਆਂ'' ਰਾਹੀਂ ਨੌਜਵਾਨਾਂ 'ਚ ਨਵੀਂ ਊਰਜਾ ਭਰ ਰਹੀ ਹੈ।

ਉਨ੍ਹਾਂ ਕਿਹਾ ਕਿ ਖੇਡਾਂ ਜਿਥੇ ਸਾਨੂੰ ਸਰੀਰਕ ਤੌਰ ’ਤੇ ਮਜ਼ਬੂਤ ਕਰਦੀਆਂ ਹਨ, ਉਥੇ ਇਹ ਸਾਨੂੰ ਨਸ਼ਿਆਂ ਵਰਗੀਆਂ ਘਾਤਕ ਬਿਮਾਰੀਆਂ ਤੋਂ ਵੀ ਬਚਾਉਂਦੀਆਂ ਹਨ।ਕੁਲਦੀਪ ਸਿੰਘ ਧਾਲੀਵਾਲ ਨੇ ਖਿਡਾਰੀਆਂ ਨੂੰ ਆਸ਼ੀਰਵਾਦ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਦੇ ਸਰਬਪੱਖੀ ਵਿਕਾਸ ਵਿਚ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਅਤੇ ਖਿਡਾਰੀਆਂ ਨੂੰ ਖੇਡਾਂ ਦੇ ਖੇਤਰ ਵਿਚ ਹਰ ਸੰਭਵ ਸਹੂਲਤਾਂ ਪ੍ਰਦਾਨ ਕਰ ਰਹੀ ਹੈ।

ਉਨ੍ਹਾਂ ਇਸ ਫੁੱਟਬਾਲ ਟੂਰਨਾਮੈਂਟ ਵਿਚ ਸਹਿਯੋਗ ਦੇਣ ਲਈ ਪ੍ਰਵਾਸੀ ਭਾਰਤੀਆਂ ਦੀ ਸ਼ਲਾਘਾ ਕਰਦਿਆਂ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਨੂੰ ਹਰ ਖੇਤਰ ਵਿਚ ਅੱਗੇ ਲਿਜਾਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੇਗੀ।ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਬੜੀ ਖੁਸ਼ੀ ਦੀ ਗੱਲ ਹੈ ਕਿ ਇਸ ਪਿੰਡ ਦੇ ਪ੍ਰਵਾਸੀ ਭਾਰਤੀਆਂ ਨੇ ਜ਼ਮੀਨ ਦਾਨ ਕਰਕੇ ਇਥੇ ਸਟੇਡੀਅਮ ਬਣਾਇਆ ਹੈ।

ਉਨ੍ਹਾਂ ਕਿਹਾ ਕਿ ਖੇਡਾਂ ਨੂੰ ਉਤਸ਼ਾਹਿਤ ਕਰਦੇ ਹੋਏ ਮੁੱਖ ਮੰਤਰੀ ਪੰਜਾਬ ਨੇ ਵੀ ਆਪਣਾ ਬੱਜਟ 50 ਕਰੋੜ ਰੁਪਏ ਤੋਂ ਵਧਾ ਕੇ 250 ਕਰੋੜ ਰੁਪਏ ਕਰ ਦਿੱਤਾ ਹੈ, ਜਿਸ ਨਾਲ ਕਈ ਸਮੱਸਿਆਵਾਂ ਜ਼ਮੀਨੀ ਪੱਧਰ 'ਤੇ ਹੱਲ ਹੋ ਜਾਣਗੀਆਂ। ਇਸ ਮੌਕੇ ਐਸ.ਡੀ.ਐਮ ਗੜ੍ਹਸ਼ੰਕਰ ਪ੍ਰੀਤਇੰਦਰ ਸਿੰਘ ਬੈਂਸ, ਅਵਤਾਰ ਸਿੰਘ, ਕਸ਼ਮੀਰ ਸਿੰਘ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।

 

Tags: Kuldeep Singh Dhaliwal , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Jai Krishan Rouri , Jai Krishan , Jai Krishan Singh Rouri

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD