Monday, 29 April 2024

 

 

ਖ਼ਾਸ ਖਬਰਾਂ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ ਕਾਂਗਰਸ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਚੋਣਵੇਂ ਲੋਕਾਂ ਨੂੰ ਲਾਭ ਦੇਣ ਵਿੱਚ ਨਹੀਂ: ਮਨੀਸ਼ ਤਿਵਾੜੀ ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਅਰਵਿੰਦ ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ : ਜੈਇੰਦਰ ਕੌਰ 4 ਜੂਨ ਨੂੰ ਪੂਰਾ ਹੋ ਜਾਵੇਗਾ ਮਿਸ਼ਨ 13-0, ਪੰਜਾਬ ਦੇ ਲੋਕ ਨਵੀਂ ਕਹਾਣੀ ਲਿਖਣ ਲਈ ਤਿਆਰ : ਭਗਵੰਤ ਮਾਨ ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਟਾਂਡਾ ਰੇਲ ਹੈੱਡ ਤੇ ਗੋਦਾਮ ਦਾ ਦੌਰਾ ਕਰਕੇ ਲਿਫਟਿੰਗ ਮੂਵਮੈਂਟ ਦਾ ਕੀਤਾ ਨਿਰੀਖਣ ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ 5 ਸਕੂਲਾਂ ਦੀਆਂ 45 ਬੱਸਾਂ ਦੀ ਚੈਕਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 22 ਸਕੂਲੀ ਬੱਸਾਂ ਦੀ ਕੀਤੀ ਚੈਕਿੰਗ ਬੁਢਲਾਡਾ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਲੋਕ ਸਭਾ ਚੋਣਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸੈਕਟਰ ਅਫ਼ਸਰਾਂ ਨੂੰ ਦਿੱਤੀ ਸਿਖਲਾਈ ਜ਼ਿਲ੍ਹਾ ਮਾਨਸਾ ਦੇ 645 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ

 

ਪੀਐਸਪੀਸੀਐਲ ਨੇ ਚੌਥੀ ਪੈਰਾ ਏਸ਼ੀਅਨ ਖੇਡਾਂ ਵਿੱਚ ਚਾਂਦੀ ਦਾ ਤਗਮਾ ਜਿੱਤਣ ਵਾਲੇ ਜੂਨੀਅਰ ਖੇਡ ਅਧਿਕਾਰੀ ਰਾਜ ਕੁਮਾਰ ਨੂੰ ਸਨਮਾਨਿਤ ਕੀਤਾ

Sports News, Punjab State Power Corporation Limited, PSPCL, 4th Para Asian Games, Hangzhou, China, Raj Kumar, Chirag Baretha, Jasbir Singh Sur Singh

Web Admin

Web Admin

5 Dariya News

ਪਟਿਆਲਾ , 07 Nov 2023

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਨੇ ਆਪਣੇ ਜੂਨੀਅਰ ਸਪੋਰਟਸ ਅਫਸਰ ਰਾਜ ਕੁਮਾਰ ਨੂੰ ਹਾਲ ਹੀ ਵਿੱਚ ਚੀਨ ਦੇ ਹਾਂਗਜ਼ੂ ਵਿੱਚ ਹੋਈਆਂ ਚੌਥੀ ਪੈਰਾ ਏਸ਼ੀਅਨ ਖੇਡਾਂ ਵਿੱਚ ਸ਼ਾਨਦਾਰ ਉਪਲਬਧੀ ਹਾਸਿਲ ਕਰਨ ਲਈ ਸਨਮਾਨਿਤ ਕੀਤਾ ਹੈ।  ਰਾਜ ਕੁਮਾਰ ਨੇ ਆਪਣੇ ਸਾਥੀ ਉੱਤਰਾਖੰਡ ਦੇ ਇੱਕ ਆਈਟੀਓ ਚਿਰਾਗ ਬਰੇਥਾ ਦੇ ਸਹਿਯੋਗ ਨਾਲ ਦੇਸ਼ ਭਰ ਦੇ ਖੇਡ ਪ੍ਰੇਮੀਆਂ ਦੇ ਦਿਲਾਂ ਨੂੰ ਜਿੱਤਦੇ ਹੋਏ ਪੁਰਸ਼ਾਂ ਦੇ ਡਬਲ ਬੈਡਮਿੰਟਨ ਮੁਕਾਬਲੇ ਵਿੱਚ ਚਾਂਦੀ ਦਾ ਤਗਮਾ ਜਿੱਤਿਆ ਸੀ।

ਇਸ ਦੌਰਾਨ ਰਾਜ ਕੁਮਾਰ ਅਤੇ ਚਿਰਾਗ ਬਰੇਥਾ ਨੇ ਪੂਰੇ ਟੂਰਨਾਮੈਂਟ ਦੌਰਾਨ ਬੇਮਿਸਾਲ ਹੁਨਰ ਅਤੇ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਦੇ ਹੋਏ, ਪ੍ਰਸ਼ੰਸਕਾਂ ਅਤੇ ਸਾਥੀ ਖਿਡਾਰੀਆਂ ਦਾ ਧਿਆਨ ਆਪਣੇ ਵੱਲ ਖਿੱਚਿਆ ਸੀ। ਹਾਲਾਂਕਿ ਭਾਰਤੀ ਜੋੜੀ ਨੂੰ ਸੈਮੀਫਾਈਨਲ ਵਿੱਚ ਤਿੰਨ ਸੈੱਟਾਂ ਤੱਕ ਚੱਲੇ ਮੁਕਾਬਲੇ ਵਿੱਚ ਵੀਅਤਨਾਮੀ ਜੋੜੀ ਦੀ ਜ਼ਬਰਦਸਤ ਚੁਣੌਤੀ ਦਾ ਸਾਹਮਣਾ ਕਰਨਾ ਪਿਆ ਸੀ।  ਪਹਿਲਾ ਸੈੱਟ 16-21 ਨਾਲ ਗੁਆਉਣ ਦੇ ਬਾਵਜੂਦ, ਉਨ੍ਹਾਂ ਨੇ ਦ੍ਰਿੜਤਾ ਦਾ ਪ੍ਰਦਰਸ਼ਨ ਕਰਦਿਆਂ ਅਗਲੇ ਦੋ ਸੈੱਟ 21-17 ਅਤੇ 21-15 ਨਾਲ ਜਿੱਤ ਕੇ ਅੰਤਮ ਮੁਕਾਬਲੇ ਵਿੱਚ ਆਪਣੀ ਜਗ੍ਹਾ ਪੱਕੀ ਕਰ ਲਈ ਸੀ।

ਜਦਕਿ ਸੋਨ ਤਗਮੇ ਦੇ ਮੈਚ ਵਿੱਚ ਰਾਜ ਕੁਮਾਰ ਅਤੇ ਚਿਰਾਗ ਬਰੇਥਾ ਆਪਣੇ ਇੰਡੋਨੇਸ਼ੀਆਈ ਵਿਰੋਧੀਆਂ ਨਾਲ ਆਹਮੋ-ਸਾਹਮਣੇ ਹੋਏ ਸਨ। ਇਸ ਦੌਰਾਨ ਦੋਵਾਂ ਟੀਮਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ, ਪਰ ਭਾਰਤੀ ਜੋੜੀ ਸਿਖਰਲੇ ਸਥਾਨ ਤੋਂ ਖੁੰਝ ਗਈ ਅਤੇ ਉਸਨੂੰ ਇੰਡੋਨੇਸ਼ੀਆ ਦੇ ਹੱਕ ਵਿੱਚ 1-2 ਵਾਲੇ ਮੁਕਾਬਲੇ ਦੇ ਬਾਅਦ ਚਾਂਦੀ ਦੇ ਤਗਮੇ ਨਾਲ ਸਬਰ ਕਰਨਾ ਪਿਆ।

ਪੀਐੱਸਪੀਸੀਐੱਲ ਦੇ ਡਾਇਰੈਕਟਰ ਐਡਮਿਨ ਸ. ਜਸਬੀਰ ਸਿੰਘ ਸੁਰ ਸਿੰਘ ਨੇ ਰਾਜ ਕੁਮਾਰ ਨੂੰ ਉਨ੍ਹਾਂ ਦੀ ਬੇਮਿਸਾਲ ਕਾਰਗੁਜ਼ਾਰੀ ਲਈ ਤਹਿ ਦਿਲੋਂ ਵਧਾਈ ਦਿੱਤੀ ਹੈ।

ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਪੀਐਸਪੀਸੀਐਲ ਆਪਣੇ ਸਟਾਫ਼ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ ਅਤੇ ਰਾਜ ਕੁਮਾਰ ਦੀ ਪ੍ਰਾਪਤੀ ਸਾਰੇ ਕਰਮਚਾਰੀਆਂ ਲਈ ਪ੍ਰੇਰਨਾ ਦਾ ਸਰੋਤ ਹੈ। ਕਾਰਪੋਰੇਸ਼ਨ ਨੂੰ ਆਪਣੇ ਸਮਰਪਿਤ ਖੇਡ ਅਫਸਰਾਂ ਅਤੇ ਅਥਲੀਟਾਂ 'ਤੇ ਮਾਣ ਹੈ, ਜੋ ਸੰਸਥਾ ਅਤੇ ਪੰਜਾਬ ਰਾਜ ਦਾ ਨਾਮ ਰੌਸ਼ਨ ਕਰਦੇ ਹਨ।ਇਸ ਤੋਂ ਇਲਾਵਾ, ਡਾਇਰੈਕਟਰ ਐਡਮਿਨ ਨੇ ਖੁਲਾਸਾ ਕੀਤਾ ਕਿ ਰਾਜ ਕੁਮਾਰ ਦੀ ਸ਼ਾਨਦਾਰ ਉਪਲਬਧੀ ਨੂੰ ਸਨਮਾਨ ਦਿੰਦੇ ਹੋਏ, ਪੀਐਸਪੀਸੀਐਲ ਨੇ ਉਸਨੂੰ ਵਿਤੀ ਸਹਾਇਤਾ ਦਾ ਫਾਇਦਾ ਦਿੱਤਾ ਸੀ।  

ਉਨ੍ਹਾਂ ਨੂੰ ਪੀਐਸਪੀਸੀਐਲ ਦੀ ਖੇਡ ਨੀਤੀ ਅਨੁਸਾਰ ਖੇਡ ਅਧਿਕਾਰੀ ਵਜੋਂ ਤਰੱਕੀ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਕਾਰਪੋਰੇਸ਼ਨ ਰਾਜ ਕੁਮਾਰ ਵਰਗੇ ਖਿਡਾਰੀਆਂ ਨੂੰ ਉਹਨਾਂ ਦੀਆਂ ਪ੍ਰਾਪਤੀਆਂ ਦੇ ਅਧਾਰ 'ਤੇ ਉਤਸ਼ਾਹਿਤਕਰਨ ਲਈ ਵਚਨਬੱਧ ਹੈ ਅਤੇ ਇਹ ਯਕੀਨੀ ਬਣਾਵੇਗਾ ਕਿ ਉਹਨਾਂ ਦੇ ਯਤਨਾਂ ਦਾ ਸਹੀ ਫਲ ਮਿਲ਼ੇ ਅਤੇ ਉਹ ਆਪਣੀਆਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਜਾਰੀ ਰੱਖਣ।

ਡਾਇਰੈਕਟਰ ਐਡਮਿਨ ਨੇ ਪੀਐਸਪੀਸੀਐਲ ਦੀਆਂ ਆਪਣੀਆਂ ਖੇਡ ਟੀਮਾਂ ਦੇ ਪ੍ਰਦਰਸ਼ਨ ਅਤੇ ਉਨ੍ਹਾਂ ਦੇ ਕਰਮਚਾਰੀਆਂ ਦੀ ਸਮੁੱਚੀ ਤੰਦਰੁਸਤੀ ਨੂੰ ਵਧਾਉਣ ਲਈ ਕੀਤੇ ਜਾ ਰਹੇ ਯਤਨਾਂ ਬਾਰੇ ਵੀ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਪਟਿਆਲਾ ਵਿਖੇ ਅਤਿ-ਆਧੁਨਿਕ ਜਿਮਨੇਜ਼ੀਅਮ ਸਥਾਪਤ ਕਰਨ ਦੀ ਤਜਵੀਜ਼ ਪੀਐਸਪੀਸੀਐਲ ਪ੍ਰਬੰਧਕਾਂ ਕੋਲ ਵਿਚਾਰ ਅਧੀਨ ਹੈ, ਜਿਸਦਾ ਉਦੇਸ਼ ਸੰਸਥਾ ਦੇ ਅਥਲੀਟਾਂ ਅਤੇ ਸਟਾਫ਼ ਲਈ ਵਿਸ਼ਵ ਪੱਧਰੀ ਸਿਖਲਾਈ ਸਹੂਲਤਾਂ ਪ੍ਰਦਾਨ ਕਰਨਾ ਹੈ।

ਡਾਇਰੈਕਟਰ ਐਡਮਿਨ ਨੇ ਖ਼ੁਲਾਸਾ ਕੀਤਾ ਕਿ ਜਿੰਮ ਤੋਂ ਇਲਾਵਾ, ਪੀਐਸਪੀਸੀਐਲ ਇੱਕ ਪਟਿਆਲਾ ਅਤੇ ਦੂਜੇ ਅੰਮ੍ਰਿਤਸਰ ਵਿੱਚ ਦੋ ਖੇਡ ਮੈਦਾਨਾਂ ਦੇ ਵਿਕਾਸ 'ਤੇ ਵੀ ਵਿਚਾਰ ਕਰ ਰਿਹਾ ਹੈ।  ਇਹਨਾਂ ਮੈਦਾਨਾਂ ਦਾ ਉਦੇਸ਼ ਸੰਗਠਨ ਦੇ ਅੰਦਰ ਖੇਡ ਪ੍ਰਤਿਭਾਵਾਂ ਨੂੰ ਹੋਰ ਸਮਰਥਨ ਅਤੇ ਪਾਲਣ ਪੋਸ਼ਣ ਪ੍ਰਦਾਨ ਕਰਨਾ ਹੈ, ਤਾਂ ਜੋ ਵੱਖ-ਵੱਖ ਖੇਡਾਂ ਦੇ ਵਿਸ਼ਿਆਂ ਵਿੱਚ ਇੱਕ ਬੁਨਿਆਦੀ ਢਾਂਚਾ ਪ੍ਰਦਾਨ ਕਰਕੇ ਪ੍ਰਦਰਸ਼ਨ ਨੂੰ ਹੋਰ ਵਧਾਇਆ ਜਾ ਸਕੇ।

ਇੰਜ: ਪੀ.ਐੱਸ.ਪੀ.ਸੀ.ਐੱਲ. ਦੇ ਸਪੋਰਟਸ ਸੈੱਲ ਦੇ ਡਿਪਟੀ ਚੀਫ ਇੰਜੀਨੀਅਰ/ਟੈਕਨੀਕਲ ਕਮ ਇੰਚਾਰਜ ਤੇਜ ਪਾਲ ਬਾਂਸਲ ਨੇ ਕਿਹਾ ਕਿ ਪੀ.ਐੱਸ.ਪੀ.ਸੀ.ਐੱਲ. ਦੇ ਅੰਦਰ ਬੈਡਮਿੰਟਨ ਨੂੰ ਤਰਜੀਹੀ ਖੇਡ ਵਜੋਂ ਉੱਚਾ ਚੁੱਕਣ ਲਈ ਉਪਰਾਲੇ ਕੀਤੇ ਜਾਣਗੇ ਅਤੇ ਜਲਦੀ ਹੀ ਅੰਤਰ-ਬੋਰਡ ਬੈਡਮਿੰਟਨ ਟੂਰਨਾਮੈਂਟ ਕਰਵਾਇਆ ਜਾਵੇਗਾ ਅਤੇ ਇਹ ਪਲੇਟਫਾਰਮ ਵਜੋਂ ਕੰਮ ਕਰੇਗਾ ਕਰਮਚਾਰੀਆਂ ਲਈ ਉਹਨਾਂ ਦੇ ਹੁਨਰ, ਟੀਮ ਵਰਕ ਅਤੇ ਖੇਡਾਂ ਦਾ ਪ੍ਰਦਰਸ਼ਨ ਕਰਨ ਲਈ। ਉਨ੍ਹਾਂ ਮੀਡੀਆ ਦੇ ਮੈਂਬਰਾਂ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਨੇ ਇਸ ਪ੍ਰੈੱਸ ਮਿਲਣੀ ਵਿੱਚ ਸ਼ਿਰਕਤ ਕੀਤੀ l

 

 

Tags: Sports News , Punjab State Power Corporation Limited , PSPCL , 4th Para Asian Games , Hangzhou , China , Raj Kumar , Chirag Baretha , Jasbir Singh Sur Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD