Monday, 29 April 2024

 

 

ਖ਼ਾਸ ਖਬਰਾਂ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ ਕਾਂਗਰਸ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਚੋਣਵੇਂ ਲੋਕਾਂ ਨੂੰ ਲਾਭ ਦੇਣ ਵਿੱਚ ਨਹੀਂ: ਮਨੀਸ਼ ਤਿਵਾੜੀ ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਅਰਵਿੰਦ ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ : ਜੈਇੰਦਰ ਕੌਰ 4 ਜੂਨ ਨੂੰ ਪੂਰਾ ਹੋ ਜਾਵੇਗਾ ਮਿਸ਼ਨ 13-0, ਪੰਜਾਬ ਦੇ ਲੋਕ ਨਵੀਂ ਕਹਾਣੀ ਲਿਖਣ ਲਈ ਤਿਆਰ : ਭਗਵੰਤ ਮਾਨ ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਟਾਂਡਾ ਰੇਲ ਹੈੱਡ ਤੇ ਗੋਦਾਮ ਦਾ ਦੌਰਾ ਕਰਕੇ ਲਿਫਟਿੰਗ ਮੂਵਮੈਂਟ ਦਾ ਕੀਤਾ ਨਿਰੀਖਣ ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ 5 ਸਕੂਲਾਂ ਦੀਆਂ 45 ਬੱਸਾਂ ਦੀ ਚੈਕਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 22 ਸਕੂਲੀ ਬੱਸਾਂ ਦੀ ਕੀਤੀ ਚੈਕਿੰਗ ਬੁਢਲਾਡਾ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਲੋਕ ਸਭਾ ਚੋਣਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸੈਕਟਰ ਅਫ਼ਸਰਾਂ ਨੂੰ ਦਿੱਤੀ ਸਿਖਲਾਈ ਜ਼ਿਲ੍ਹਾ ਮਾਨਸਾ ਦੇ 645 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ

 

67ਵੀਆਂ ਪੰਜਾਬ ਰਾਜ ਸਕੂਲ ਖੇਡਾਂ ਕਬੱਡੀ ਨੈਸ਼ਨਲ ਸਟਾਇਲ ਅੰਡਰ 17 ਸਾਲ ਲੜਕੀਆਂ ਸ਼ਾਨੋ–ਸ਼ੌਕਤ ਨਾਲ ਸੰਪਨ

ਪਟਿਆਲੇ ਦੀਆਂ ਕੁੜੀਆਂ ਰੂਪਨਗਰ ਨੂੰ ਹਰਾ ਕੇ ਬਣੀਆਂ ਚੈਂਪੀਅਨ, ਸੰਗਰੂਰ ਦੀ ਟੀਮ ਤੀਜੇ ਸਥਾਨ ‘ਤੇ ਰਹੀ

Sports News, Barnala

Web Admin

Web Admin

5 Dariya News

ਬਰਨਾਲਾ , 07 Nov 2023

ਸਰਕਾਰੀ ਹਾਈ ਸਕੂਲ ਨੰਗਲ ਵਿਖੇ ਚੱਲ ਰਹੀਆਂ 67ਵੀਆਂ ਪੰਜਾਬ ਰਾਜ ਸਕੂਲ ਖੇਡਾਂ ਕਬੱਡੀ ਨੈਸ਼ਨਲ ਸਟਾਇਲ ਅੰਡਰ 17 ਲੜਕੀਆਂ ਦੇ ਮੁਕਬਲੇ ਵਿੱਚ ਪਟਿਆਲਾ ਨੇ ਰੂਪਨਗਰ ਨੂੰ ਹਰਾ ਕੇ ਪਹਿਲਾ ਤੇ ਸੰਗਰੂਰ ਨੇ ਸ਼ਹੀਦ ਭਗਤ ਸਿੰਘ ਨਗਰ ਨੂੰ ਹਰਾ ਕੇ ਤੀਜਾ ਸਥਾਨ ਹਾਸਲ ਕੀਤਾ ਹੈ। ਖਿਡਾਰੀਆਂ ਨੂੰ ਆਸ਼ੀਰਵਾਦ ਦੇਣ ਲਈ ਅੰਤਰ ਰਾਸ਼ਟਰੀ ਹੈਂਡਬਾਲ ਖਿਡਾਰਨ ਪਰਮਜੀਤ ਕੌਰ, ਹੈੱਡ ਮਾਸਟਰ ਕੁਲਦੀਪ ਸਿੰਘ, ਮਨੂੰ ਬਡਰੁੱਖਾਂ, ਯੁਵਕ ਸੇਵਾਵਾਂ ਕਲੱਬ ਨੰਗਲ ਦੇ ਪ੍ਰਧਾਨ ਅਵਤਾਰ ਸਿੰਘ ਅਤੇ ਸਕੂਲ ਮੁਖੀ ਕੁਲਦੀਪ ਸਿੰਘ ਭੁੱਲਰ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। 

ਡੀ.ਐਮ. ਸਪੋਰਟਸ ਬਰਨਾਲਾ ਸਿਮਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਡੀ.ਈ.ਓ. ਸੈਕੰਡਰੀ ਬਰਨਾਲਾ ਸ਼ਮਸ਼ੇਰ ਸਿੰਘ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਬਰਜਿੰਦਰਪਾਲ ਸਿੰਘ ਦੀ ਅਗਵਾਈ ਵਿੱਚ ਕਰਵਾਈਆਂ ਜਾ ਰਹੀਆਂ ਇਹਨਾਂ ਖੇਡਾਂ ਵਿੱਚ ਤੀਜੇ ਦਿਨ ਹੋਏ ਮੁਕਾਬਲਿਆਂ ਵਿੱਚ ਪਟਿਆਲਾ ਨੇ ਮਾਨਸਾ, ਸ਼ਹੀਦ ਭਗਤ ਸਿੰਘ ਨਗਰ ਨੇ ਤਰਨਤਾਰਨ, ਸੰਗਰੂਰ ਨੇ ਫਰੀਦਕੋਟ ਅਤੇ ਰੂਪਨਗਰ ਨੇ ਬਠਿੰਡਾ ਨੂੰ ਹਰਾ ਕੇ ਸੈਮੀਫਾਈਨਲ ਵਿੱਚ ਪ੍ਰਵੇਸ਼ ਕੀਤਾ। ਸੈਮੀ ਫਾਈਨਲ ਮੁਕਾਬਲਿਆਂ ਵਿੱਚ ਰੂਪਨਗਰ ਨੇ ਸੰਗਰੂਰ ਅਤੇ ਪਟਿਆਲਾ ਨੇ ਸ਼ਹੀਦ ਭਗਤ ਸਿੰਘ ਨਗਰ ਨੂੰ ਹਰਾ ਕੇ ਫਾਈਨਲ ਵਿੱਚ ਪ੍ਰਵੇਸ਼ ਕੀਤਾ ਸੀ। 

ਫਾਈਨਲ ਮੁਕਾਬਲੇ ਵਿੱਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਪਟਿਆਲਾ ਦੀ ਟੀਮ ਨੇ ਰੂਪਨਗਰ ਦੀ ਟੀਮ ਨੂੰ ਹਰਾ ਕੇ ਪਹਿਲਾ ਸਥਾਨ ਹਾਸਲ ਕੀਤਾ। ਜਦਕਿ ਸੰਗਰੂਰ ਦੀ ਟੀਮ ਸ਼ਹੀਦ ਭਗਤ ਸਿੰਘ ਨਗਰ ਨੂੰ ਹਰਾ ਕੇ ਤੀਜੇ ਸਥਾਨ ‘ਤੇ ਰਹੀ। ਜੇਤੂ ਖਿਡਾਰੀਆਂ ਦਾ ਟਰਾਫੀਆਂ ਤੇ ਮੈਡਲ ਦੇ ਕੇ ਸਨਮਾਨ ਕੀਤਾ ਗਿਆ। 

ਇਸ ਮੌਕੇ ਮਲਕੀਤ ਸਿੰਘ ਭੁੱਲਰ, ਮੱਲ ਸਿੰਘ, ਜਸਮੇਲ ਸਿੰਘ, ਦਲਜੀਤ ਸਿੰਘ, ਲਵਲੀਨ ਸਿੰਘ, ਹਰਭਜਨ ਸਿੰਘ, ਮਨਜਿੰਦਰ ਸਿੰਘ, ਅਮਰਜੀਤ ਸਿੰਘ, ਜਗਸੀਰ ਸਿੰਘ, ਰਜਿੰਦਰ ਸਿੰਘ, ਸੰਦੀਪ ਸਿੰਘ, ਮਨਜਿੰਦਰ ਸਿੰਘ, ਜਤਿੰਦਰ ਕੁਮਾਰ, ਨਰਪਿੰਦਰ ਸਿੰਘ, ਹਰਜਿੰਦਰ ਕੌਰ, ਕੁਲਵਿੰਦਰ ਕੌਰ, ਰੁਪਿੰਦਰ ਸਿੰਘ, ਗੁਰਵੀਰ ਸਿੰਘ, ਜਸਵੀਰ ਸਿੰਘ, ਭੁਪਿੰਦਰ ਸਿੰਘ, ਇੰਦਰਜੀਤ ਸਿੰਘ, ਮਨਜੀਤ ਸਿੰਘ, ਹਰਮੇਲ ਸਿੰਘ, ਸੱਤਪਾਲ ਸ਼ਰਮਾ, ਗੁਰਚਰਨ ਸਿੰਘ ਬੇਦੀ ਸਮੇਤ ਵੱਖ–ਵੱਖ ਸਕੂਲਾਂ ਦੇ ਸਰੀਰਕ ਸਿੱਖਿਆ ਅਧਿਆਪਕ, ਟੀਮ ਇੰਚਾਰਜ ਅਤੇ ਖਿਡਾਰੀ ਮੌਜੂਦ ਸਨ।

 

Tags: Sports News , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD