Monday, 29 April 2024

 

 

ਖ਼ਾਸ ਖਬਰਾਂ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ ਕਾਂਗਰਸ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਚੋਣਵੇਂ ਲੋਕਾਂ ਨੂੰ ਲਾਭ ਦੇਣ ਵਿੱਚ ਨਹੀਂ: ਮਨੀਸ਼ ਤਿਵਾੜੀ ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਅਰਵਿੰਦ ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ : ਜੈਇੰਦਰ ਕੌਰ 4 ਜੂਨ ਨੂੰ ਪੂਰਾ ਹੋ ਜਾਵੇਗਾ ਮਿਸ਼ਨ 13-0, ਪੰਜਾਬ ਦੇ ਲੋਕ ਨਵੀਂ ਕਹਾਣੀ ਲਿਖਣ ਲਈ ਤਿਆਰ : ਭਗਵੰਤ ਮਾਨ ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਟਾਂਡਾ ਰੇਲ ਹੈੱਡ ਤੇ ਗੋਦਾਮ ਦਾ ਦੌਰਾ ਕਰਕੇ ਲਿਫਟਿੰਗ ਮੂਵਮੈਂਟ ਦਾ ਕੀਤਾ ਨਿਰੀਖਣ ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ 5 ਸਕੂਲਾਂ ਦੀਆਂ 45 ਬੱਸਾਂ ਦੀ ਚੈਕਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 22 ਸਕੂਲੀ ਬੱਸਾਂ ਦੀ ਕੀਤੀ ਚੈਕਿੰਗ ਬੁਢਲਾਡਾ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਲੋਕ ਸਭਾ ਚੋਣਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸੈਕਟਰ ਅਫ਼ਸਰਾਂ ਨੂੰ ਦਿੱਤੀ ਸਿਖਲਾਈ ਜ਼ਿਲ੍ਹਾ ਮਾਨਸਾ ਦੇ 645 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ

 

ਵਾਈ.ਪੀ.ਐਸ. ਮੋਹਾਲੀ ਨੇ ਅੰਡਰ-14 ਆਲ ਇੰਡੀਆ ਆਈ.ਪੀ.ਐਸ.ਸੀ. ਕ੍ਰਿਕਟ ਚੈਂਪੀਅਨਸ਼ਿਪ ’ਚ ਰਨਰਅੱਪ ਟਰਾਫੀ ਜਿੱਤੀ

ਹਰਜਗਤੇਸ਼ਵਰ ਖਹਿਰਾ ਬਣਿਆ ਟੂਰਨਾਮੈਂਟ ਦਾ ਬੈੱਸਟ ਵਿਕਟਕੀਪਰ

Sports News, Yadavindra Public School, YPS Mohali, U 14 All India IPSC Cricket Championship, B.K. Birla Centre for Education, TPS Waraich, Director YPS Mohali, Mohali

Web Admin

Web Admin

5 Dariya News

ਮੋਹਾਲੀ , 07 Nov 2023

ਯਾਦਵਿੰਦਰਾ ਪਬਲਿਕ ਸਕੂਲ, ਮੋਹਾਲੀ ਨੇ ਬੀ.ਕੇ. ਬਿਰਲਾ ਸੈਂਟਰ ਫਾਰ ਐਜੂਕੇਸ਼ਨ, ਪੁਣੇ ਵਿਖੇ ਹੋਈ ਅੰਡਰ-14 ਆਲ ਇੰਡੀਆ ਆਈ.ਪੀ.ਐਸ.ਸੀ. ਕ੍ਰਿਕਟ ਚੈਂਪੀਅਨਸ਼ਿਪ ਵਿੱਚ ਰਨਰ ਅੱਪ ਟਰਾਫੀ ਜਿੱਤੀ ਲਈ ਹੈ। 20 ਓਵਰਾਂ ਦੇ ਫਾਰਮੈਟ ਵਾਲੇ ਮੁਕਾਬਲਿਆਂ ’ਚ ਪਿਛਲੇ ਸਾਲ ਦੀ ਅੰਡਰ-14 ਚੈਂਪੀਅਨ ਵਾਈ.ਪੀ.ਐਸ. ਮੋਹਾਲੀ ਨੂੰ ਫਾਈਨਲ ਵਿੱਚ ਮਾਡਰਨ ਸਕੂਲ ਬਾਰਾਖੰਬਾ ਰੋਡ, ਨਵੀਂ ਦਿੱਲੀ ਨੇ ਹਰਾ ਦਿੱਤਾ। ਵਾਈ.ਪੀ.ਐਸ., ਮੁਹਾਲੀ ਦੇ ਡਾਇਰੈਕਟਰ, ਮੇਜਰ ਜਨਰਲ ਟੀ.ਪੀ.ਐਸ. ਵੜੈਚ ਨੇ ਟੀਮ ਅਤੇ ਕੋਚ ਪ੍ਰਵੀਨ ਸਿੰਘਾ ਨੂੰ ਵਧਾਈ ਸੰਦੇਸ਼ ਵਿੱਚ ਕਿਹਾ ਕਿ ਆਲ ਇੰਡੀਆ ਆਈ.ਪੀ.ਐਸ.ਸੀ. ਅੰਡਰ-14 ਕ੍ਰਿਕਟ ਚੈਂਪੀਅਨਸ਼ਿਪ, ਜਿਸ ਵਿੱਚ ਦੇਸ਼ ਦੇ ਚੋਟੀ ਦੇ 21 ਸਕੂਲਾਂ ਨੇ ਭਾਗ ਲਿਆ ਸੀ, ਉਸ ਵਿੱਚ ਵਧੀਆ ਪ੍ਰਦਰਸ਼ਨ ਕਰਕੇ ਬੱਚਿਆਂ ਨੇ ਪੰਜਾਬ ਅਤੇ ਵਾਈ.ਪੀ.ਐਸ. ਦੋਵਾਂ ਦਾ ਮਾਣ ਵਧਾਇਆ ਹੈ ।

ਪਹਿਲਾਂ ਟੂਰਨਾਮੈਂਟ ਦੇ ਸੈਮੀ ਫਾਈਨਲ ਮੁਕਾਬਲੇ ਵਿੱਚ ਵਾਈ.ਪੀ.ਐਸ. ਮੁਹਾਲੀ ਨੇ ਮੇਜ਼ਬਾਨ ਬੀ.ਕੇ. ਬਿਰਲਾ ਸੈਂਟਰ ਫਾਰ ਐਜੂਕੇਸ਼ਨ ਨੂੰ 87 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ 19 ਓਵਰਾਂ ਵਿੱਚ ਹਰਾ ਦਿੱਤਾ। ਮੇਓ ਕਾਲਜ ਅਜਮੇਰ ਵਿਰੁੱਧ ਕੁਆਰਟਰ ਫਾਈਨਲ ਮੈਚ ਦੌਰਾਨ ਵਾਈ.ਪੀ.ਐਸ. ਮੁਹਾਲੀ ਨੇ ਨਿਰਧਾਰਤ 20 ਓਵਰਾਂ ਵਿੱਚ 121 ਦੌੜਾਂ ਦਾ ਟੀਚਾ ਰੱਖਿਆ, ਪਰ ਮੇਓ ਕਾਲਜ 19 ਓਵਰਾਂ ਵਿੱਚ ਸਿਰਫ਼ 100 ਦੌੜਾਂ ’ਤੇ ਹੀ ਢੇਰ ਹੋ ਗਈ। ਇਸ ਤੋਂ ਪਹਿਲਾਂ ਲੀਗ ਗੇੜ ਵਿੱਚ ਭਾਗ ਲੈਣ ਵਾਲੀਆਂ 21 ਟੀਮਾਂ ਨੂੰ 5 ਪੂਲਾਂ ਵਿੱਚ ਵੰਡਿਆ ਗਿਆ ਸੀ, ਵਾਈ.ਪੀ.ਐਸ. ਮੋਹਾਲੀ ਅਜੇਤੂ ਰਹੀ, ਪਹਿਲਾ ਮੈਚ ਵਿਚ ਮੋਤੀ ਲਾਲ ਨਹਿਰੂ ਸਪੋਰਟਸ ਸਕੂਲ, ਰਾਏ, ਸੋਨੀਪਤ ਦੇ ਖਿਲਾਫ ਖੇਡਿਆ ਅਤੇ ਉਸਨੂੰ ਮਹਿਜ਼ 71 ਦੌੜਾਂ ਤੱਕ ਨਿਪਟਾ ਦਿੱਤਾ ਅਤੇ ਵਾਈਪੀਐਸ ਨੇ ਸਿਰਫ 16 ਓਵਰਾਂ ਵਿੱਚ ਹੀ ਮਿੱਥਿਆ ਟੀਚਾ ਸਰ ਕਰਕੇ, ਜਿੱਤ ਹਾਸਲ ਕੀਤੀ। ਦੂਜੇ ਲੀਗ ਮੈਚ ਵਿੱਚ ਵਾਈ.ਪੀ.ਐਸ. ਮੁਹਾਲੀ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ‘ਦ ਡੇਲੀ ਕਾਲਜ ਇੰਦੌਰ ਦੇ ਸਾਹਮਣੇ 170 ਦੌੜਾਂ ਦਾ ਟੀਚਾ ਰੱਖਿਆ, ਪਰ ਡੇਲੀ ਕਾਲਜ ਇੰਦੌਰ ਸਿਰਫ਼ 100 ਦੌੜਾਂ ਹੀ ਬਣਾ ਸਕੀ। 

ਆਖਰੀ ਲੀਗ ਮੈਚ ਵਿੱਚ ਵਾਈ.ਪੀ.ਐਸ. ਨੇ ਪਾਈਨਗਰੂਵ ਸਕੂਲ ਸੋਲਨ ਸਾਹਮਣੇ 121 ਦੌੜਾਂ ਦਾ ਟੀਚਾ ਰੱਖਿਆ ਜੋ 20 ਓਵਰਾਂ ਵਿੱਚ ਸਿਰਫ਼ 97 ਦੌੜਾਂ ਹੀ ਬਣਾ ਸਕੀ। ਵਾਈ.ਪੀ.ਐਸ. ਮੋਹਾਲੀ ਦੇ ਕਪਤਾਨ ਹਰਜਗਤੇਸ਼ਵਰ ਸਿੰਘ ਖਹਿਰਾ ਨੂੰ ਟੂਰਨਾਮੈਂਟ ਦਾ ਬੈੱਸਟ ਵਿਕਟਕੀਪਰ ਚੁਣਿਆ ਗਿਆ। ਖਹਿਰਾ ਨੇ 11 ਖਿਡਾਰੀਆਂ ਨੂੰ ਵਿਕਟ ਦੇ ਪਿੱਛੇ ਆਪਣਾ ਸ਼ਿਕਾਰ ਬਣਾਇਆ ਜਿਸ ਵਿਚ5 ਸਟੰਪਿੰਗ, 5 ਕਾਟ-ਬੀਹਾਈਂਡ, 1 ਰਨ ਆਊਟ ਤੋਂ ਇਲਾਵਾ 4 ਰਨ ਆਊਟ ਵਿੱਚ ਵੀ ਮਦਦ ਕੀਤੀ ।

 

Tags: Sports News , Yadavindra Public School , YPS Mohali , U 14 All India IPSC Cricket Championship , B.K. Birla Centre for Education , TPS Waraich , Director YPS Mohali , Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD