Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ

 

ਬੇਟ ਅਤੇ ਕੰਢੀ ਇਲਾਕਿਆਂ ’ਚ ਪੀਣ ਵਾਲੇ ਪਾਣੀ ਦੀ ਕਿੱਲਤ ਦੂਰ ਕਰਨ ਲਈ ਨਹੀਂ ਛੱਡੀ ਜਾਵੇਗੀ ਕੋਈ ਕਮੀ : ਸੰਤ ਬਲਬੀਰ ਸਿੰਘ ਸੀਚੇਵਾਲ

ਰਾਜ ਸਭਾ ਮੈਂਬਰ ਨੇ 35 ਲੱਖ ਦੀ ਲਾਗਤ ਨਾਲ ਦਸੂਹਾ ਦੇ 9 ਪਿੰਡਾਂ ਨੂੰ ਪੀਣ ਵਾਲੇ ਪਾਣੀ ਦੇ ਵਿਸ਼ੇਸ਼ ਟੈਂਕਰ ਕਰਵਾਏ ਮੁਹੱਈਆ

Sant Balbir Singh Seechewal, AAP, Aam Aadmi Party, Aam Aadmi Party Punjab, AAP Punjab, Karambir Singh Ghuman, Dasuya

Web Admin

Web Admin

5 Dariya News

ਦਸੂਹਾ (ਹੁਸ਼ਿਆਰਪੁਰ) , 07 Nov 2023

Last updated on: Nov 07, 2023, 00:00 IST

ਦਸੂਹਾ ਦੇ ਬੇਟ ਇਲਾਕਿਆਂ ਵਿਚ ਬਾਰਿਸ਼ਾਂ ਦੌਰਾਨ ਪੀਣ ਵਾਲੇ ਪਾਣੀ ਦੀ ਕਿੱਲਤ ਨੂੰ ਦੂਰ ਕਰਨ ਲਈ ਅੱਜ ਰਾਜ ਸਭਾ ਮੈਂਬਰ ਅਤੇ ਉੱਘੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਵਿਧਾਇਕ ਦਸੂਹਾ ਕਰਮਬੀਰ ਸਿੰਘ ਘੁੰਮਣ ਦੀ ਮੌਜੂਦਗੀ ਵਿਚ ਹਲਕੇ ਦੇ 9 ਪਿੰਡਾਂ ਨੂੰ ਕਰੀਬ 35 ਲੱਖ ਰੁਪਏ ਦੀ ਲਾਗਤ ਵਾਲੇ ਪਾਣੀ ਦੇ ਟੈਂਕਰ ਮੁਹੱਈਆ ਕਰਵਾਏ।

ਇਸ ਸਬੰਧੀ ਬੀ. ਡੀ. ਪੀ. ਓ ਦਫ਼ਤਰ ਦਸੂਹਾ ਵਿਖੇ ਕਰਵਾਏ ਗਏ ਇਕ ਪ੍ਰਭਾਵਸ਼ਾਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਸੰਤ ਸੀਚੇਵਾਲ ਨੇ ਕਿਹਾ ਕਿ ਬੇਟ ਅਤੇ ਕੰਢੀ ਇਲਾਕਿਆਂ ਵਿਚ ਅਕਸਰ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਕਿੱਲਤ ਦਾ ਸਾਹਮਣਾ ਕਰਨਾ ਪੈਂਦਾ ਹੈ, ਜਿਸ ਨੂੰ ਦੂਰ ਕਰਨ ਲਈ ਕੋਈ ਕਮੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸੇ ਕਰਕੇ ਉਨ੍ਹਾਂ ਵੱਲੋਂ ਆਪਣੇ ਐਮ. ਪੀ ਲੈਡ ਫੰਡ ਵਿਚੋਂ ਸਟੀਲ ਦੀ ਬਾਡੀ ਵਾਲੇ ਵਿਸ਼ੇਸ਼ ਪਾਣੀ ਦੇ ਟੈਂਕਰ ਤਿਆਰ ਕਰਵਾ ਕੇ ਅਜਿਹੇ ਪਿੰਡਾਂ ਨੂੰ ਮੁਹੱਈਆ ਕਰਵਾਏ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਹਲਕੇ ਦੇ ਕੰਢੀ ਇਲਾਕੇ ਦੇ ਪਿੰਡਾਂ ਦੀ ਮੰਗ ਅਨੁਸਾਰ ਆਉਣ ਵਾਲੇ ਦਿਨਾਂ ਵਿਚ ਅਜਿਹੇ 10 ਹੋਰ ਟੈਂਕਰ ਮੁਹੱਈਆ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਇਲਾਕਿਆਂ ਦੀਆਂ ਹੋਰਨਾਂ ਮੰਗਾਂ ’ਤੇ ਵੀ ਗੰਭੀਰਤਾ ਨਾਲ ਵਿਚਾਰ ਕਰਦਿਆਂ ਲੋੜੀਂਦੇ ਵਿਕਾਸ ਕਾਰਜ ਕਰਵਾਏ ਜਾਣਗੇ। ਸੰਤ ਸੀਚੇਵਾਲ ਨੇ ਕਿਹਾ ਕਿ ਮੁੰਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵੱਲੋਂ ਵਾਤਾਵਰਨ ਅਤੇ ਲੋਕ ਹਿਤੈਸ਼ੀ ਕੰਮ ਵੱਡੇ ਪੱਧਰ ’ਤੇ ਉਲੀਕੇ ਗਏ ਹਨ।

ਹਲਕਾ ਵਿਧਾਇਕ ਕਰਮਬੀਰ ਸਿੰਘ ਘੁੰਮਣ ਨੇ ਇਸ ਮੌਕੇ ਸੰਤ ਬਲਬੀਰ ਸਿੰਘ ਸੀਚੇਵਾਲ ਦਾ ਦਸੂਹਾ ਦੇ ਲੋਕਾਂ ਦੀ ਬਾਂਹ ਫੜਨ ਲਈ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਅੱਜ ਹਲਕੇ ਦੇ ਪਿੰਡਾ ਗਾਲੋਵਾਲ, ਝਿੰਗੜ੍ਹ ਕਲਾਂ, ਖੇੜਾ ਕੋਟਲੀ, ਜੰਡੋਰ, ਛੋੜੀਆ, ਕੱਲੇਵਾਲ, ਨਰਾਇਣਗੜ੍ਹ, ਘੋਗਰਾ ਅਤੇ ਸੰਸਾਰਪੁਰ ਨੂੰ ਪੀਣ ਵਾਲੇ ਪਾਣੀ ਦੇ ਵਿਸ਼ੇਸ਼ ਟੈਂਕਰ ਮੁਹੱਈਆ ਕਰਵਾਏ ਗਏ ਹਨ, ਜਿਸ ਨਾਲ ਹਲਕੇ ਦੇ ਇਨ੍ਹਾਂ ਪਿੰਡਾਂ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।

ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਸੰਤ ਸੀਚੇਵਾਲ ਵੱਲੋਂ ਬੇਈਂ ਦੀ ਸਫ਼ਾਈ ਕਰਵਾ ਕੇ ਦਸੂਹਾ ਹਲਕੇ ਦੇ ਬੇਟ ਇਲਾਕੇ ਦੇ ਸੇਮ ਦੀ ਮਾਰ ਝੱਲ ਰਹੇ 25 ਪਿੰਡਾਂ ਦੇ ਲੋਕਾਂ ਨੂੰ ਵੱਡੀ ਰਾਹਤ ਪ੍ਰਦਾਨ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜਲ ਅਤੇ ਵਾਤਾਵਰਨ ਦੀ ਸੰਭਾਲ ਲਈ ਸੰਤ ਸੀਚੇਵਾਲ ਦੀ ਦੇਣ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਇਸ ਮੌਕੇ ਜਗਮੋਹਨ ਸਿੰਘ ਘੁੰਮਣ, ਡੀ. ਐਸ. ਪੀ ਦਸੂਹਾ ਹਰਕ੍ਰਿਸ਼ਨ ਸਿੰਘ, ਤਹਿਸੀਲਦਾਰ ਮਨਬੀਰ ਸਿੰਘ ਢਿੱਲੋਂ, ਬੀ. ਡੀ. ਪੀ. ਓ ਧਨਵੰਤ ਸਿੰਘ ਰੰਧਾਵਾ ਅਤੇ ਇਲਾਕੇ ਦੀਆਂ ਉੱਘੀਆਂ ਸ਼ਖਸੀਅਤਾਂ ਹਾਜ਼ਰ ਸਨ।

 

Tags: Sant Balbir Singh Seechewal , AAP , Aam Aadmi Party , Aam Aadmi Party Punjab , AAP Punjab , Karambir Singh Ghuman , Dasuya

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD