Thursday, 04 June 2026

 

 

ਖ਼ਾਸ ਖਬਰਾਂ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ

 

ਜ਼ਿਲ੍ਹਾ ਬਰਨਾਲਾ ਦੇ ਸਕੂਲਾਂ ਦੀ ਲੋੜਾਂ ਅਨੁਸਾਰ ਵਿਓਂਤਬੰਦੀ ਦਾ ਖਾਕਾ ਤਿਆਰ ਕੀਤਾ ਜਾਵੇ, ਡਿਪਟੀ ਕਮਿਸ਼ਨਰ ਪੂਨਮਦੀਪ ਕੌਰ

ਜ਼ਿਲ੍ਹਾ ਸਿੱਖਿਆ ਵਿਕਾਸ ਕਮੇਟੀ ਦੀ ਹੋਈ ਪਲੇਠੀ ਬੈਠਕ

DC Barnala, Deputy Commissioner Barnala, PoonamDeep Kaur, Barnala

Web Admin

Web Admin

5 Dariya News

ਬਰਨਾਲਾ , 07 Nov 2023

Last updated on: Nov 07, 2023, 00:00 IST

ਜ਼ਿਲ੍ਹਾ ਬਰਨਾਲਾ ਦੇ ਸਕੂਲਾਂ ਦੀ ਲੋੜਾਂ ਅਨੁਸਾਰ ਵਿਓਂਤਬੰਦੀ ਦਾ ਖਾਕਾ ਤਿਆਰ ਕੀਤਾ ਜਾਵੇ ਤਾਂ ਜੋ ਸਰਕਾਰ ਨੂੰ ਇਸ ਅਨੁਸਾਰ ਵੱਖ ਵੱਖ ਸਕੂਲਾਂ ਦੀਆਂ ਮੰਗਾਂ ਭੇਜੀਆਂ ਜਾ ਸਕਣ। ਇਸ ਗੱਲ ਦਾ ਪ੍ਰਗਟਾਵਾਂ ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਨੇ ਜ਼ਿਲ੍ਹਾ ਸਿੱਖਿਆ ਵਿਕਾਸ ਕਮੇਟੀ ਦੀ ਹੋਈ ਪਲੇਠੀ ਬੈਠਕ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 115 ਸੈਕੰਡਰੀ ਸਕੂਲ ਅਤੇ 182 ਪ੍ਰਾਇਮਰੀ ਸਕੂਲ ਹਨ। ਭਾਰਤ ਸਰਕਾਰ ਦੇ ਸਮੱਗਰ ਸਿੱਖਿਆ ਅਭਿਆਨ ਤਹਿਤ ਇਨ੍ਹਾਂ ਸਾਰੇ ਸਕੂਲਾਂ ਨੂੰ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਮਦਦ ਦਿੱਤੀ ਜਾਣੀ ਹੈ। 

ਇਸ ਮਦਦ ਨੂੰ ਸਬੰਧਿਤ ਸਕੂਲਾਂ ਦੇ ਲੋੜਾਂ ਅਨੁਸਾਰ ਸਮਕਾਲੀਕਰਨ ਰੱਖਦੇ ਹੋਏ ਇਹ ਯਕੀਨੀ ਬਣਾਇਆ ਜਾਵੇ ਕਿ ਸਾਰੇ ਸਕੂਲਾਂ ਦੇ ਰਿਕਾਰਡ ਦਰਜ ਕਰਨ ਲਈ ਇਕ ਸਾਰ ਪ੍ਰੋਫਾਰਮਾ ਤਿਆਰ ਕੀਤਾ ਜਾਵੇ। ਉਨ੍ਹਾਂ ਹਦਾਇਤ ਕੀਤੀ ਕਿ ਬਲਾਕ ਲੈਵਲ ਤੱਕ ਟੀਮਾਂ ਬਣਾਈਆਂ ਜਾਣ  ਅਤੇ ਇਨ੍ਹਾਂ ਫਾਰਮਾਂ ਨੂੰ ਭਰਿਆ ਜਾਵੇ। ਇਸ ਫਾਰਮ ਵਿੱਚ ਸਕੂਲਾਂ ਦੇ ਬੁਨਿਆਦੀ ਢਾਂਚੇ, ਲੋੜ ਅਨੁਸਾਰ ਸਬੰਧਿਤ ਵਿਸ਼ਿਆਂ ਦੇ ਅਧਿਆਪਕਾਂ ਦੀ ਉਪਲਬਧਤਾ, ਬੱਚਿਆਂ ਦੇ ਸਿਹਤ ਨਾਲ ਸਬੰਧਿਤ ਵੇਰਵੇ, ਬੱਚਿਆਂ ਨੂੰ ਵਜੀਫੇ, ਮੁਫ਼ਤ ਕਿਤਾਬਾਂ  ਆਦਿ ਲੈਣ ਲਈ ਜ਼ਰੂਰੀ ਦਸਤਾਵੇਜ਼ ਆਦਿ ਬਾਰੇ ਵੇਰਵੇ ਭਰੇ ਜਾਣ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸਤਵੰਤ ਸਿੰਘ, ਉੱਪ ਮੰਡਲ ਮੈਜਿਸਟ੍ਰੇਟ ਬਰਨਾਲਾ ਗੋਪਾਲ ਸਿੰਘ, ਉੱਪ ਮੰਡਲ ਮੈਜਿਸਟ੍ਰੇਟ ਤਪਾ ਸੁਖਪਾਲ ਸਿੰਘ, ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਨੀਰੂ ਗੋਇਲ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ) ਸ਼ਮਸ਼ੇਰ ਸਿੰਘ, ਡਿਪਟੀ ਡੀ. ਈ. ਓ.  ਡਾ. ਬਰਜਿੰਦਰ ਸਿੰਘ ਪਾਲ, ਡਿਪਟੀ ਡੀ. ਈ. ਓ. ਵਸੁੰਧਰਾ ਕਪਿਲਾ ਅਤੇ ਹੋਰ ਸੀਨੀਅਰ ਅਫ਼ਸਰ ਹਾਜ਼ਰ ਸਨ।

ਜ਼ਿਲ੍ਹਾ ਬਰਨਾਲਾ ਦੇ 3 ਸਕੂਲਾਂ ਨੂੰ ਬਲਾਕ ਪੱਧਰੀ ਰੈੰਕਿੰਗ ‘ਚ ਮਿਲਿਆ ਪਹਿਲਾ ਸਥਾਨ

ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਨੇ ਅੱਜ ਪੰਜਾਬ ਸਿੱਖਿਆ ਵਿਭਾਗ ਵੱਲੋਂ ਵਧੀਆ ਕਾਰਗੁਜ਼ਾਰੀ ਦੇ ਚਲਦਿਆਂ ਆਪਣੇ ਆਪਣੇ ਬਲਾਕਾਂ ‘ਚ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਸਕੂਲਾਂ ਨੂੰ ਸਨਮਾਨਿਤ ਕੀਤਾ। ਵਧੇਰੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵੱਖ ਵੱਖ ਮਾਪਦੰਡਾਂ ਅਨੁਸਾਰ ਇਨ੍ਹਾਂ ਸਕੂਲਾਂ ਦੀ ਕਾਰਗੁਜ਼ਾਰੀ ਵਧੀਆ ਪਾਈ ਗਈ ਹੈ । ਉਨ੍ਹਾਂ ਅੱਜ ਹੰਡਿਆਇਆ ਬਲਾਕ ‘ਚ ਪਹਿਲਾ ਸਥਾਨ ਹਾਸਲ ਕਰਨ ਵਾਲੇ ਸਕਾਰੀ ਪ੍ਰਾਇਮਰੀ ਸਕੂਲ ਹੰਡਿਆਇਆ, ਸਹਿਣਾ ਬਲਾਕ ‘ਚ ਪਹਿਲਾ ਸਥਾਨ ਹਾਸਲ ਕਰਨ ਵਾਲੇ ਸਰਕਾਰੀ ਪ੍ਰਾਇਮਰੀ ਸਕੂਲ ਜੰਗੀਆਣਾ ਅਤੇ ਮਹਿਲ ਕਲਾਂ ਬਲਾਕ ‘ਚ ਪਹਿਲੇ ਸਥਾਨ ਉੱਤੇ ਆਉਣ ਵਾਲੇ ਸਰਕਾਰੀ ਪ੍ਰਾਇਮਰੀ ਸਕੂਲ ਬੀਹਲਾ ਨੂੰ ਸਨਮਾਨਿਤ ਕੀਤਾ।

 

Tags: DC Barnala , Deputy Commissioner Barnala , PoonamDeep Kaur , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD