Thursday, 04 June 2026

 

 

ਖ਼ਾਸ ਖਬਰਾਂ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ

 

ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਨੇ ਪਰਾਲੀ ਪ੍ਰਬੰਧਨ ਨੂੰ ਲੈ ਕੇ ਕਲੱਸਟਰ ਅਫ਼ਸਰਾਂ, ਖੇਤੀਬਾੜੀ ਵਿਭਾਗ ਅਤੇ ਹੋਰਨਾਂ ਸਬੰਧਤ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ

ਪੁਲਿਸ ਵਿਭਾਗ ਦੀਆਂ ਟੀਮਾਂ ਨੂੰ ਲੈ ਕੇ ਚੌਕਸੀ ਨਾਲ ਡਿਊਟੀ ਨਿਭਾਉਣ ਕਲੱਸਟਰ ਤੇ ਨੋਡਲ ਅਫ਼ਸਰ-ਡਿਪਟੀ ਕਮਿਸ਼ਨਰ

DC Mansa, Deputy Commissioner Mansa, Paramvir Singh

Web Admin

Web Admin

5 Dariya News

ਮਾਨਸਾ , 07 Nov 2023

Last updated on: Nov 07, 2023, 00:00 IST

ਸਥਾਨਕ ਬੱਚਤ ਭਵਨ ਵਿਖੇ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਪਰਾਲੀ ਪ੍ਰਬੰਧਨ ਨੂੰ ਲੈ ਕੇ ਜ਼ਿਲ੍ਹੇ ਵਿਚ ਤਾਇਨਾਤ ਕਲੱਸਟਰ ਅਫ਼ਸਰਾਂ, ਖੇਤੀਬਾੜੀ ਵਿਭਾਗ ਅਤੇ ਹੋਰਨਾਂ ਸਬੰਧਤ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨੂੰ ਜ਼ਿਲ੍ਹੇ ਅੰਦਰ ਪਰਾਲੀ ਨੂੰ ਅੱਗ ਲੱਗਣ ਤੋਂ ਰੋਕਣ ਲਈ ਪਿੰਡਾਂ ਵਿਚ ਕਿਸਾਨਾਂ ਨਾਲ ਰਾਬਤਾ ਬਣਾ ਕੇ ਜਾਗਰੂਕ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਜਿੱਥੇ ਕਿਤੇ ਵੀ ਖੇਤਾਂ ਵਿਚ ਅੱਗ ਲੱਗਦੀ ਨਜ਼ਰ ਆਵੇ ਨੂੰ ਤੁਰੰਤ ਫਾਇਰ ਸਰਵਿਸ ਨਾਲ ਬੁਝਾਇਆ ਜਾਵੇ ਅਤੇ ਸਬੰਧਤ ਕਿਸਾਨ ਦਾ ਨੈਸ਼ਨਲ ਗਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਅਨੁਸਾਰ ਜ਼ੁਰਮਾਨਾ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਰਹੇਕ ਕਲੱਸਟਰ ਅਫ਼ਸਰ ਆਪਣੇ ਨਾਲ ਤਾਇਨਾਤ ਨੋਡਲ ਅਫ਼ਸਰਾਂ ਨੂੰ ਡਿਊਟੀ ਵਾਲੀ ਥਾਂ ’ਤੇ ਸਮਾਂਬੱਧ ਡਿਊਟੀ ਨਿਭਾਉਣ ਲਈ ਜਾਣੂ ਕਰਵਾਉਣ ਤਾਂ ਜੋ ਨੋਡਲ ਅਫ਼ਸਰ ਜਾਂ ਕਲੱਸਟਰ ਅਫ਼ਸਰ ਦੀ ਅਣਗਹਿਲੀ ਕਾਰਨ ਅੱਗ ਲੱਗਣ ਦੀਆਂ ਘਟਨਾਵਾਂ ਵਿਚ ਵਾਧਾ ਨਾ ਹੋਵੇ। ਉਨ੍ਹਾਂ ਕਿਹਾ ਕਿ ਪੁਲਿਸ ਵਿਭਾਗ ਵੱਲੋਂ ਤਾਇਨਾਤ ਟੀਮਾਂ ਨਾਲ ਰਾਬਤਾ ਕਰਕੇ ਹਰੇਕ ਪਿੰਡ ਪੱਧਰ ’ਤੇ ਪੂਰੀ ਚੌਕਸੀ ਨਾਲ ਡਿਊਟੀ ਕਰਨੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਲੱਸਟਰ ਅਫ਼ਸਰਾਂ ਨੂੰ ਆਦੇਸ਼ ਜਾਰੀ ਕਰਦਿਆਂ ਕਿਹਾ ਕਿ ਕਿਸੇ ਵੀ ਨੋਡਲ ਅਫ਼ਸਰ ਨੂੰ ਆਪਣੇ ਪੱਧਰ ’ਤੇ ਡਿਊਟੀ ਤੋਂ ਰਾਹਤ ਨਾ ਦਿੱਤੀ ਜਾਵੇ, ਬਲਕਿ ਡਿਊਟੀ ਤੋਂ ਗ਼ੈਰ ਹਾਜ਼ਰ ਰਹਿਣ ਵਾਲੇ ਨੋਡਲ ਅਫ਼ਸਰ ਬਾਰੇ ਤੁਰੰਤ ਵਧੀਕ ਡਿਪਟੀ ਕਮਿਸ਼ਨਰ ਅਤੇ ਐਸ.ਡੀ.ਐਮ. ਨੂੰ ਸੂਚਿਤ ਕੀਤਾ ਜਾਵੇ। 

ਉਨ੍ਹਾਂ ਕਿਹਾ ਕਿ ਡਿਊਟੀ ਦੇ ਨਾਲ ਨਾਲ ਵਾਤਾਵਰਣ ਨੂੰ ਸਾਫ ਸੁਥਰਾ ਰੱਖਣਾ ਵੀ ਸਾਡੀ ਨੈਤਿਕ ਜਿੰਮੇਵਾਰੀ ਹੈ, ਜਿਸ ਦੇ ਲਈ ਹਰੇਕ ਅਧਿਕਾਰੀ ਨੂੰ ਆਪਣੀ ਡਿਊਟੀ ਨੂੰ ਸਮਰਪਿਤ ਰਹਿ ਕੇ ਕਿਸਾਨਾਂ ਨੂੰ ਜਾਗਰੂਕ ਕਰਨਾ ਚਾਹੀਦਾ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਰਵਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਅਮਿਤ ਬੈਂਬੀ, ਐਸ.ਡੀ.ਐਮ. ਸਰਦੂਲਗੜ੍ਹ ਸ਼੍ਰੀ ਅਮਰਿੰਦਰ ਸਿੰਘ ਮੱਲੀ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਦਿਲਬਾਗ ਸਿੰਘ ਤੋਂ ਇਲਾਵਾ ਹੋਰ ਵੀ ਅਧਿਕਾਰੀ ਮੌਜੂਦ ਸਨ।

 

Tags: DC Mansa , Deputy Commissioner Mansa , Paramvir Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD