Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਕੇ.ਵੀ.ਕੇ ਨੇ ਵਿਦਿਆਰਥੀਆਂ ਨੂੰ ਝੋਨੇ ਦੀ ਪਰਾਲੀ ਸੰਭਾਲਣ ਸਬੰਧੀ ਦਿੱਤੀ ਜਾਣਕਾਰੀ

Agriculture, Krishi Vigyan Kendra, Patiala

Web Admin

Web Admin

5 Dariya News

ਪਟਿਆਲਾ , 07 Nov 2023

Last updated on: Nov 07, 2023, 00:00 IST

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਇੱਕ ਜਾਗਰੂਕਤਾ ਸੈਮੀਨਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਦਿੱਤੂਪੁਰ, ਪਟਿਆਲਾ ਵਿਖੇ ਕਰਵਾਇਆ ਗਿਆ।ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਹੋਣ ਵਾਲੇ ਨੁਕਸਾਨਾਂ ਪ੍ਰਤੀ ਵਿਦਿਆਰਥੀਆਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਜਾਗਰੂਕਤਾ ਰੈਲੀ ਕਰਵਾਈ ਗਈ ਅਤੇ ਨਾਲ ਹੀ ਭਾਸ਼ਣ,ਲੇਖ ਲਿਖਣਾ ਅਤੇ ਪੇਂਟਿੰਗ ਦੇ ਮੁਕਾਬਲੇ ਵੀ ਕਰਵਾਏ ਗਏ। ਵੱਖ-ਵੱਖ ਮੁਕਾਬਲੇ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਸਾਇੰਸਦਾਨਾਂ ਅਤੇ ਸਕੂਲ ਸਟਾਫ਼ ਦੀ ਦੇਖ-ਰੇਖ ਅਧੀਨ ਹੋਏ। 

ਇਹਨਾਂ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਵੱਲੋਂ ਬੜੀ ਗਰਮਜੋਸ਼ੀ ਨਾਲ ਹਿੱਸਾ ਲਿਆ ਗਿਆ ਅਤੇ ਆਏ ਮਹਿਮਾਨਾਂ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਣ ਲਈ ਸਨਮਾਨਿਤ ਵੀ ਕੀਤਾ ਗਿਆ। ਸੈਮੀਨਾਰ ਦੇ ਬੁਲਾਰੇ ਡਾ ਗੁਰਉਪਦੇਸ਼ ਕੌਰ, ਪ੍ਰੋਫੈਸਰ (ਗ੍ਰਹਿ ਵਿਗਿਆਨ) ਅਤੇ ਇੰਚਾਰਜ, ਕੇ.ਵੀ.ਕੇ., ਪਟਿਆਲਾ ਨੇ ਪਰਾਲੀ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਨੁਕਸਾਨ ਬਾਰੇ ਜਾਣਕਾਰੀ ਦਿੰਦਿਆਂ ਵਿਦਿਆਰਥੀਆਂ ਨੂੰ ਇਸ ਜਾਗਰੂਕਤਾ ਮੁਹਿੰਮ ਵਿਚ ਅਹਿਮ ਜ਼ਿੰਮੇਵਾਰੀ ਨਾਲ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ। ਡਾ. ਰਜਨੀ ਗੋਇਲ, ਪ੍ਰੋਫੈਸਰ (ਭੋਜਨ ਵਿਗਿਆਨ) ਅਤੇ ਡਾ. ਰਚਨਾ ਸਿੰਗਲਾ, ਪ੍ਰੋਫੈਸਰ (ਬਾਗਬਾਨੀ), ਕੇ.ਵੀ.ਕੇ ਪਟਿਆਲਾ ਨੇ ਝੋਨੇ ਦੀ ਪਰਾਲੀ ਨੂੰ ਸੰਭਾਲਣ ਵਾਸਤੇ ਅਪਣਾਈਆਂ ਜਾਣ ਵਾਲੀਆਂ ਵੱਖ-ਵੱਖ ਤਕਨੀਕਾਂ ਬਾਰੇ ਵਿਸਥਾਰਪੂਰਵਕ ਦੱਸਿਆ। 

ਉਹਨਾਂ ਨੇ ਵਿਦਿਆਰਥੀਆਂ ਨੂੰ ਸਮੇਂ ਦੀ ਲੋੜ ਅਨੁਸਾਰ ਵਾਤਾਵਰਨ ਨੂੰ ਬਚਾਉਣ ਲਈ ਖੇਤੀਬਾੜੀ ਦੇ ਢੰਗਾਂ ਵਿਚ ਤਬਦੀਲੀ ਲਿਆਉਣ ਲਈ ਪ੍ਰੇਰਿਤ ਕੀਤਾ। ਡਾ ਰਜਨੀ ਗੋਇਲ ਨੇ ਜੰਕ ਫੂਡ ਤੋਂ ਹੋਣ ਵਾਲੇ ਨੁਕਸਾਨ ਬਾਰੇ ਜਾਣਕਾਰੀ ਸਾਂਝੀ ਕੀਤੀ। ਡਾ. ਰਚਨਾ ਸਿੰਗਲਾ ਨੇ ਝੋਨੇ ਦੀ ਪਰਾਲੀ ਦੀ ਖੁੰਬਾਂ ਦੀ ਕਾਸ਼ਤ ਵਿਚ ਵਰਤੋਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਵਿਦਿਆਰਥੀਆਂ ਵੱਲੋਂ ਪਰਾਲੀ ਨੂੰ ਨਾ ਜਲਾਉਣ ਦਾ ਸੰਦੇਸ਼ ਦਿੰਦਾ ਹੋਇਆ ਸਕਿੱਟ ਵੀ ਪੇਸ਼ ਕੀਤਾ ਗਿਆ।ਪ੍ਰੋਗਰਾਮ ਦੇ ਅੰਤ ਵਿੱਚ ਪ੍ਰਿੰਸੀਪਲ,ਡਾ. ਅੰਮ੍ਰਿਤਪਾਲ ਕੌਰ ਨੇ ਆਏ ਮਾਹਿਰਾਂ ਦਾ ਧੰਨਵਾਦ ਕੀਤਾ ਅਤੇ ਇਸ ਮੁਹਿੰਮ ਪ੍ਰਤੀ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

 

Tags: Agriculture , Krishi Vigyan Kendra , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD