Sunday, 19 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ

 

20 ਕਿਲੋਗ੍ਰਾਮ ਭੁੱਕੀ ਚੁੱਰਾ ਪੋਸਤ ਅਤੇ 250 ਗ੍ਰਾਮ ਅਫੀਮ ਸਮੇਤ ਵਿਅਕਤੀ ਗ੍ਰਿਫਤਾਰ

Crime News Punjab, Punjab Police, Police, Crime News, S.A.S. Nagar Police, Mohali Police

Web Admin

Web Admin

5 Dariya News

ਐਸ.ਏ.ਐਸ ਨਗਰ , 07 Nov 2023

ਰੇਂਜ ਐਂਟੀ-ਨਾਰਕੋਟਿਕਸ ਕਮ ਸ਼ਪੈਸ਼ਲ ਓਪਰੇਸ਼ਨ ਸੈਲ ਕੈਂਪ ਐਟ ਫੇਸ-7, ਮੋਹਾਲੀ ਦੀ ਟੀਮ ਵੱਲੋਂ ਨਸ਼ਾ ਤਸਕਰ ਅਤੇ ਮਾੜੇ ਅਨਸਰਾ ਖਿਲਾਫ ਕਾਰਵਾਈ ਕਰਦੇ ਹੋਏ ਇੱਕ ਦੋਸ਼ੀ ਨੂੰ 20 ਕਿਲੋਗ੍ਰਾਮ ਭੁੱਕੀ ਚੁੱਰਾ ਪੋਸਤ ਅਤੇ 250 ਗ੍ਰਾਮ ਅਫੀਮ ਸਮੇਤ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਮਿਤੀ 06-11-2023 ਨੂੰ ਰੇਜ ਐਂਟੀ-ਨਾਰਕੋਟਿਕਸ ਕਮ ਸ਼ਪੈਸ਼ਲ ਓਪਰੇਸ਼ਨ ਸੈਲ ਕੈਂਪ ਐਟ ਮੋਹਾਲੀ ਦੀ ਟੀਮ ਇੰਚਾਰਜ ਇੰਸਪੈਕਟਰ ਹਰਮਿੰਦਰ ਸਿੰਘ ਦੀ ਨਿਗਰਾਨੀ ਹੇਠ ਏ.ਐਸ.ਆਈ ਜੀਤ ਰਾਮ ਸਮੇਤ ਪੁਲਿਸ ਪਾਰਟੀ ਦੌਰਾਨੇ ਗਸ਼ਤ ਪਿੰਡ ਸੋਹਾਣਾ ਗੁਰੂਦੁਆਰਾ ਡੇਰਾ ਸਾਹਿਬ ਵਾਲੀ ਸਾਈਡ ਤੋ ਪਿੰਡ ਸੋਹਾਣਾ ਟੋਭੇ ਵਾਲੇ ਪਾਸੇ ਨੂੰ ਜਾ ਰਹੇ ਸੀ ਤਾਂ ਨੇੜੇ ਪਾਣੀ ਵਾਲੀ ਟੈਂਕੀ ਪਿੰਡ ਸੋਹਾਣਾ ਪਾਸ ਟੋਭੇ ਵਾਲੀ ਸਾਈਡ ਤੋ ਇੱਕ ਮੌਨਾ ਨੌਜਵਾਨ ਕਾਲੇ ਰੰਗ ਦਾ ਬੈਗ ਵਜਨਦਾਰ ਚੁੱਕੀ ਆ ਰਿਹਾ ਸੀ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਇੱਕ ਦਮ ਘਬਰਾ ਕੇ ਬੈਗ ਸੁੱਟ ਕੇ ਭੱਜਣ ਲੱਗਾ। 

ਜਿਸਨੂੰ ਪੁਲਿਸ ਪਾਰਟੀ ਨੇ ਕਾਬੂ ਕਰਕੇ ਨਾਮ ਪਤਾ ਪੁੱਛਿਆ, ਜਿਸਨੇ ਆਪਣਾ ਨਾਮ ਭਰਤ ਸਿੰਘ ਪੁੱਤਰ ਨੱਥੂ ਸਿੰਘ ਵਾਸੀ ਪਿੰਡ ਕਮਾਲਪੁਰ, ਥਾਣਾ ਕੁਆਰਸੀ, ਜਿਲ੍ਹਾ ਅਲੀਗੜ੍ਹ, ਯੂ.ਪੀ. ਹਾਲ ਕਿਰਾਏਦਾਰ ਮੁਹੱਲਾ ਰਾਮਦਾਸੀਆ ਨੇੜੇ ਗੁਰੂ ਦੁਆਰਾ ਸਾਹਿਬ ਪਿੰਡ ਸੋਹਾਣਾ, ਥਾਣਾ ਸੋਹਾਣਾ, ਜਿਲ੍ਹਾ ਐਸ.ਏ.ਐਸ.ਨਗਰ ਦਸਿਆ। ਜਿਸਦੇ ਬੈਗ ਦੀ ਤਲਾਸ਼ੀ ਕਰਨ ਤੇ ਬੈਗ ਵਿਚੋ 20 ਕਿਲੋਗ੍ਰਾਮ ਭੁੱਕੀ ਚੁੱਰਾ ਪੋਸਤ ਅਤੇ ਬੈਗ ਦੀ ਅਗਲੀ ਜੇਬ ਵਿਚੋ 250 ਗ੍ਰਾਮ ਅਫੀਮ ਬ੍ਰਾਮਦ ਹੋਈ। ਜਿਸਦੇ ਖਿਲਾਫ ਮੁਕੱਦਮਾ ਨੰਬਰ 439 ਮਿਤੀ 06-11-2023 ਅ/ਧ 15,18/61/85 ਐਨ.ਡੀ.ਪੀ.ਐਸ.ਐਕਟ ਥਾਣਾ ਸੋਹਾਣਾ ਮੋਹਾਲੀ ਦਰਜ ਕਰਾਇਆ ਗਿਆ ਹੈ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਅੱਜ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਇੱਕ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ, ਜੋ ਪੁਲਿਸ ਰਿਮਾਡ ਅਧੀਨ ਹੈ ਦੋਸ਼ੀ ਪਾਸੋ ਪੁੱਛਗਿਛ ਕੀਤੀ ਜਾ ਰਹੀ ਹੈ ਕਿ ਇਸ ਨਸ਼ਾ ਤਸਕਰੀ ਵਿਚ ਇਸ ਨਾਲ ਹੋਰ ਕੋਣ-ਕੋਣ ਵਿਅਕਤੀ ਸ਼ਾਮਲ ਹਨ।

ਤਫਤੀਸ਼ੀ ਅਫਸਰ :- ਏ.ਐਸ.ਆਈ ਜੀਤ ਰਾਮ 213/ਫਗਸ

ਮੋਬਾਇਲ ਨੰਬਰ   :- 8427690035

ਬ੍ਰਾਮਦਗੀ        :- 20 ਕਿਲੋਗ੍ਰਾਮ ਭੁੱਕੀ ਚੁੱਰਾ ਪੋਸਤ

250 ਗ੍ਰਾਮ ਅਫੀਮ

 

Tags: Crime News Punjab , Punjab Police , Police , Crime News , S.A.S. Nagar Police , Mohali Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD