Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮਾਨ ਸਰਕਾਰ ਦੇ ਲਗਾਤਾਰ ਯਤਨਾਂ ਵਜੋਂ ਪੰਜਾਬ ਵਿੱਚ ਪਿਛਲੇ ਦੋ ਸਾਲਾਂ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ 70% ਕਮੀ ਆਈ ਹੈ

ਪੰਜਾਬ ਵਿੱਚ ਝੋਨੇ ਦੀ ਬਿਜਾਈ 4 ਪੜਾਵਾਂ ਵਿੱਚ ਕੀਤੀ ਜਾਂਦੀ ਹੈ ਅਤੇ ਪਰਾਲੀ ਸਾੜਨ ਤੋਂ ਰੋਕਣ ਲਈ ਕਿਸਾਨਾਂ ਨੂੰ 1,40,000 ਤੋਂ ਵੱਧ ਸਬਸਿਡੀ ਵਾਲੀਆਂ ਮਸ਼ੀਨਾਂ ਦਿੱਤੀ ਗਇਆਂ ਹਨ : ਮਲਵਿੰਦਰ ਕੰਗ

Malwinder Singh Kang, Malvinder Singh Kang, AAP, Aam Aadmi Party, Aam Aadmi Party Punjab, AAP Punjab, Jagtar Singh Sanghera, Ahbaab Singh Grewal, Babbi Badal

Web Admin

Web Admin

5 Dariya News

ਚੰਡੀਗੜ੍ਹ , 07 Nov 2023

Last updated on: Nov 07, 2023, 00:00 IST

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੁਪਰੀਮ ਕੋਰਟ ਦੇ ਬਿਆਨ 'ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਮਾਨ ਸਰਕਾਰ ਸੂਬੇ 'ਚ ਪਰਾਲੀ ਸਾੜਨ ਨੂੰ ਰੋਕਣ ਲਈ ਲਗਾਤਾਰ ਕਦਮ ਚੁੱਕ ਰਹੀ ਹੈ। ਆਪ ਨੇ ਕਿਹਾ ਕਿ ਸੁਪਰੀਮ ਕੋਰਟ ਨੇ ਸੰਕੇਤ ਦਿੱਤਾ ਹੈ ਕਿ ਦਿੱਲੀ ਦੀ ਭਿਆਨਕ ਪ੍ਰਦੂਸ਼ਣ ਸਥਿਤੀ ਲਈ ਸਿਰਫ਼ ਪੰਜਾਬ ਦੇ ਕਿਸਾਨ ਜ਼ਿੰਮੇਵਾਰ ਨਹੀਂ ਹਨ ਕਿਉਂਕਿ ਮਾਣਯੋਗ ਅਦਾਲਤ ਨੇ ਯੂਪੀ, ਹਰਿਆਣਾ,ਰਾਜਸਥਾਨ ਅਤੇ ਕੇਂਦਰ ਸਰਕਾਰ ਨੂੰ ਵੀ ਇਸ ਸਮੱਸਿਆ ਨੂੰ ਰੋਕਣ ਲਈ ਲੋੜੀਂਦੇ ਕਦਮ ਚੁੱਕਣ ਲਈ ਕਿਹਾ ਹੈ।

 ਪਾਰਟੀ ਦੇ ਬੁਲਾਰੇ ਜਗਤਾਰ ਸਿੰਘ ਸੰਘੇੜਾ, ਅਹਿਬਾਬ ਗਰੇਵਾਲ ਅਤੇ ਬੱਬੀ ਬਾਦਲ ਦੇ ਨਾਲ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦਫਤਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦੀ ਹਵਾ ਪਾਣੀ ਅਤੇ ਵਾਤਾਵਰਣ ਦੇ ਮਾਮਲਿਆਂ ਨੂੰ ਲੈ ਕੇ ਪਹਿਲਾਂ ਹੀ ਬਹੁਤ ਗੰਭੀਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਾਡੀ ਸਰਕਾਰ ਬਣਨ ਤੋਂ ਬਾਅਦ ਤੋਂ ਹੀ ਮਾਨ ਸਰਕਾਰ ਪੰਜਾਬ ਵਿੱਚ ਪਰਾਲੀ ਸਾੜਨ ਦੇ ਮੁੱਦੇ ਨੂੰ ਰੋਕਣ ਲਈ ਲਗਾਤਾਰ ਕਦਮ ਚੁੱਕ ਰਹੀ ਹੈ, ਜਿਸ ਦੇ  ਚਂਗੇ ਨਤੀਜੇ ਵੀ ਸਾਹਮਣੇ ਆ ਰਹੇ ਹਨ ਕਿਉਂਕਿ ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਾਫੀ ਕਮੀ ਆਈ ਹੈ।

 ਕੰਗ ਨੇ ਕਿਹਾ ਕਿ ਪਰਾਲੀ ਸਾੜਨਾ ਕਿਸਾਨਾਂ ਦੀ ਮਜ਼ਬੂਰੀ ਹੈ ਪਰ ਸਾਡੀ ਸਰਕਾਰ ਨੇ ਬਾਇਓਫਿਊਲ ਫੈਕਟਰੀਆਂ ਵਜੋਂ ਵਿਕਲਪ ਮੁਹੱਈਆ ਕਰਵਾਏ ਹਨ ਜੋ ਕਿਸਾਨਾਂ ਤੋਂ ਝੋਨੇ ਦੀ ਪਰਾਲੀ ਖਰੀਦਦੀਆਂ ਹਨ। ਇਹ ਕਿਸਾਨਾਂ ਦੀ ਮਦਦ ਕਰਦਾ ਹੈ ਕਿਉਂਕਿ ਉਨ੍ਹਾਂ ਨੂੰ ਪਰਾਲੀ ਨੂੰ ਅੱਗ ਨਹੀਂ ਲਗਾਉਣੀ ਪੈਂਦੀ ਅਤੇ ਉਨ੍ਹਾਂ ਨੂੰ ਇਸ ਲਈ ਚੰਗੇ ਪੈਸੇ ਵੀ ਮਿਲਦੇ ਹਨ।  ਕੰਗ ਨੇ ਕਿਹਾ ਕਿ ਅੱਜ ਦਿੱਲੀ ਦੇ ਪ੍ਰਦੂਸ਼ਣ ਲਈ ਸਿਰਫ਼ ਕਿਸਾਨ ਜ਼ਿੰਮੇਵਾਰ ਨਹੀਂ ਹਨ, ਇਸ ਲਈ ਕੇਂਦਰ ਸਰਕਾਰ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ ਅਤੇ ਰਾਸ਼ਟਰੀ ਰਾਜਧਾਨੀ ਵਿੱਚ ਹਰ ਤਰ੍ਹਾਂ ਦੇ ਪ੍ਰਦੂਸ਼ਣ ਨੂੰ ਰੋਕਣ ਲਈ ਕਦਮ ਚੁੱਕਣੇ ਚਾਹੀਦੇ ਹਨ।

 ਕੰਗ ਨੇ ਅੱਗੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਹਰਿਆਣਾ ਸਰਕਾਰ ਅਤੇ ਮੋਦੀ ਸਰਕਾਰ ਨੂੰ ਇਸ ਸਮੱਸਿਆ ਨਾਲ ਨਜਿੱਠਣ ਲਈ ਫੰਡ ਸਥਾਪਤ ਕਰਨ ਲਈ ਕਿਹਾ ਹੈ ਪਰ ਕੇਂਦਰ ਸਰਕਾਰ ਨੇ ਸਾਡੇ ਪ੍ਰਸਤਾਵ ਨੂੰ ਠੁਕਰਾ ਦਿੱਤਾ।  ਹੁਣ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਸਮੇਤ ਸਾਰੀਆਂ ਸਰਕਾਰਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਅਤੇ ਦਿੱਲੀ ਵਿੱਚ ਪ੍ਰਦੂਸ਼ਣ ਨੂੰ ਰੋਕਣ ਲਈ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਹਨ।

ਕੰਗ ਨੇ ਅੱਗੇ ਕਿਹਾ ਕਿ ਪੰਜਾਬ ਦੀ ਹਵਾ, ਪਾਣੀ ਅਤੇ ਮਿੱਟੀ ਨੂੰ ਬਚਾਉਣ ਲਈ ਮਾਨ ਸਰਕਾਰ ਨੇ ਪੰਜਾਬ ਵਿੱਚ 4 ਪੜਾਵਾਂ ਵਿੱਚ ਝੋਨੇ ਦੀ ਬਿਜਾਈ ਨੂੰ ਯਕੀਨੀ ਬਣਾਇਆ ਹੈ ਅਤੇ ਅਸੀਂ ਮੂੰਗੀ 'ਤੇ ਘੱਟੋ ਘੱਟ ਸਮਰਥਨ ਮੁੱਲ ਦੇ ਕੇ, ਗੰਨਾ ਕਿਸਾਨਾਂ ਦੇ ਬਕਾਏ ਦੀ ਅਦਾਇਗੀ ਆਦਿ ਦੇ ਕੇ ਫਸਲੀ ਵਿਭਿੰਨਤਾ ਨੂੰ ਲਗਾਤਾਰ ਉਤਸ਼ਾਹਿਤ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਪੰਜਾਬ ਵਾਸੀ ਚਾਵਲ ਨਹੀਂ ਖਾਂਦੇ ਪਰ ਹਰੀ ਕ੍ਰਾਂਤੀ ਦੌਰਾਨ ਪੰਜਾਬ ਸਾਡੇ ਦੇਸ਼ ਦੇ ਅਨਾਜ ਭੰਡਾਰਾਂ ਨੂੰ ਭਰਨ ਲਈ ਅੱਗੇ ਆਇਆ ਸੀ, ਇਸ ਲਈ ਹੁਣ ਕੇਂਦਰ ਸਰਕਾਰ ਦੀ ਵਾਰੀ ਹੈ ਕਿ ਉਹ ਪੰਜਾਬ ਦੇ ਕਿਸਾਨਾਂ ਦੀ ਮਦਦ ਕਰੇ।  

ਕੰਗ ਨੇ ਕਿਹਾ ਕਿ ਮੋਦੀ ਸਰਕਾਰ ਪੰਜਾਬ ਨੂੰ ਇੱਥੇ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਤੁਰੰਤ ਵਿਸ਼ੇਸ਼ ਵਿੱਤੀ ਪੈਕੇਜ ਦੇਵੇ।  ਹੋਰ ਫਸਲੇ ਜਿਵੇਂ ਕਪਾਹ, ਮੱਕੀ, ਨਿੰਬੂ ਜਾਤੀ ਦੇ ਫਲਾਂ ਅਤੇ ਦਾਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਯਕੀਨੀ ਬਣਾਇਆ ਜਾਵੇ ਤਾਂ ਜੋ ਕਿਸਾਨਾਂ ਕੋਲ ਝੋਨੇ ਅਤੇ ਕਣਕ ਤੋਂ ਇਲਾਵਾ ਹੋਰ ਵਿਕਲਪ ਵੀ ਮੌਜੂਦ ਹੋਣ।  ਕੇਂਦਰ ਸਰਕਾਰ ਨੂੰ ਵੀ ਇਸ ਮੁੱਦੇ ਨਾਲ ਨਜਿੱਠਣ ਲਈ ਲੋੜੀਂਦਾ ਫੰਡ ਕਾਇਮ ਕਰਨਾ ਚਾਹੀਦਾ ਹੈ।

 

Tags: Malwinder Singh Kang , Malvinder Singh Kang , AAP , Aam Aadmi Party , Aam Aadmi Party Punjab , AAP Punjab , Jagtar Singh Sanghera , Ahbaab Singh Grewal , Babbi Badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD