Wednesday, 22 July 2026

 

 

ਖ਼ਾਸ ਖਬਰਾਂ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ

 

ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵਲੋਂ ਸੜਕ ਸੁਰੱਖਿਆ ਉਪਾਵਾਂ ਬਾਰੇ ਜ਼ਿਲ੍ਹਾ ਪੱਧਰੀ ਸਿਖਲਾਈ ਦਾ ਉਦਘਾਟਨ

ਸੜਕ ਸੁਰੱਖਿਆ ਪ੍ਰਤੀ ਤਾਲਮੇਲ ਨੂੰ ਵੀ ਕੀਤਾ ਜਾਵੇਗਾ ਮਜ਼ਬੂਤ

DC Ludhiana, Surabhi Malik, Ludhiana, Deputy Commissioner Ludhiana

Web Admin

Web Admin

5 Dariya News

ਲੁਧਿਆਣਾ , 07 Nov 2023

Last updated on: Nov 07, 2023, 00:00 IST

ਸੜਕ ਸੁਰੱਖਿਆ ਪ੍ਰਤੀ ਤਾਲਮੇਲ ਵਾਲੀ ਪਹੁੰਚ ਨੂੰ ਹੋਰ ਮਜ਼ਬੂਤ ਕਰਨ ਦੇ ਮੰਤਵ ਨਾਲ ਸਥਾਨਕ ਬੱਚਤ ਭਵਨ ਵਿਖੇ ਸੜਕ ਸੁਰੱਖਿਆ ਉਪਾਵਾਂ ਬਾਰੇ ਇੱਕ ਦਿਨ ਦੀ ਜ਼ਿਲ੍ਹਾ ਪੱਧਰੀ ਸਿਖਲਾਈ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਵੱਖ-ਵੱਖ ਖੇਤਰਾਂ ਦੇ ਮਾਹਿਰਾਂ ਨੇ ਸੜਕ ਸੁਰੱਖਿਆ ਉਪਾਵਾਂ ਦੇ ਵੱਖ-ਵੱਖ ਪਹਿਲੂਆਂ ਬਾਰੇ ਜਾਣਕਾਰੀ ਦਿੱਤੀ। ਇਹ ਪ੍ਰੋਗਰਾਮ ਡਾਇਰੈਕਟਰ ਜਨਰਲ ਲੀਡ ਏਜੰਸੀ ਰੋਡ ਸੇਫਟੀ ਪੰਜਾਬ ਆਰ. ਵੈਂਕਟਰਤਨਮ ਦੇ ਦਿਸ਼ਾ ਨਿਰਦੇਸ਼ਾਂ 'ਤੇ ਕਰਵਾਇਆ ਗਿਆ। ਡਿਪਟੀ ਕਮਿਸ਼ਨਰ ਲੁਧਿਆਣਾ ਸੁਰਭੀ ਮਲਿਕ ਨੇ ਸਿਖਲਾਈ ਸੈਸ਼ਨ ਦਾ ਉਦਘਾਟਨ ਕਰਦੇ ਹੋਏ ਸਾਰੇ ਸਬੰਧਤ ਵਿਭਾਗਾਂ ਨੂੰ ਇਸ ਪ੍ਰੋਗਰਾਮ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ ਕੀਤੀ ਤਾਂ ਜੋ ਵਿਭਾਗ ਪੱਧਰ 'ਤੇ ਸੜਕ ਸੁਰੱਖਿਆ ਪ੍ਰਤੀ ਬਿਹਤਰ ਸਮਝ ਨੂੰ ਹੋਰ ਵਿਕਸਤ ਕੀਤਾ ਜਾ ਸਕੇ। 

ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਸੜਕ ਸੁਰੱਖਿਆ ਨੂੰ ਯਕੀਨੀ ਬਣਾਉਣਾ ਜ਼ਿਲ੍ਹਾ ਪ੍ਰਸ਼ਾਸਨ ਦਾ ਫਰਜ਼ ਬਣਦਾ ਹੈ ਜਿਸਦੇ ਤਹਿਤ ਅਧਿਕਾਰੀਆਂ ਵੱਲੋਂ ਪਹਿਲਾਂ ਹੀ ਕਈ ਉਪਾਅ ਕੀਤੇ ਜਾ ਚੁੱਕੇ ਹਨ ਜਿਸ ਵਿੱਚ ਰੁਟੀਨ ਚੈਕਿੰਗ, ਸੁਰੱਖਿਅਤ ਸਕੂਲ ਵਾਹਨ ਸਕੀਮ ਨੂੰ ਲਾਗੂ ਕਰਨਾ, ਬਲੈਕ ਸਪਾਟਸ ਨਾਲ ਨਜਿੱਠਣਾ ਆਦਿ ਸ਼ਾਮਲ ਹਨ। ਉਨ੍ਹਾ ਕਿਹਾ ਕਿ ਧੁੰਦ ਦੌਰਾਨ ਸਰਦੀਆਂ ਵਿੱਚ, ਦੇਸ਼ ਵਿੱਚ ਜ਼ਿਆਦਾਤਰ ਸੜਕ ਹਾਦਸੇ ਵਾਪਰਦੇ ਹਨ; ਇਸ ਲਈ ਇਹ ਸਿਖਲਾਈ ਸੈਸ਼ਨ ਇਸ ਸਮੇਂ ਬਹੁਤ ਮਹੱਤਵ ਰੱਖਦਾ ਹੈ। ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਸੰਯੁਕਤ ਡਾਇਰੈਕਟਰ ਟਰੈਫਿਕ ਲੀਡ ਏਜੰਸੀ ਪੰਜਾਬ ਦੇਸ ਰਾਜ ਕੰਬੋਜ ਅਤੇ ਜੁਆਇੰਟ ਡਾਇਰੈਕਟਰ ਮੈਡੀਕਲ ਡਾ. ਕੰਵਰਪ੍ਰੀਤ ਸਿੰਘ ਨੇ ਦੱਸਿਆ ਕਿ ਸਿਖਲਾਈ ਸੈਸ਼ਨ ਦੌਰਾਨ ਸੱਤ ਭਾਗੀਦਾਰ ਵਿਭਾਗਾਂ ਦੇ 65 ਤੋਂ ਵੱਧ ਅਧਿਕਾਰੀਆਂ/ਕਰਮਚਾਰੀਆਂ ਨੇ ਭਾਗ ਲਿਆ। 

ਇਨ੍ਹਾਂ ਵਿਭਾਗਾਂ ਵਿੱਚ ਐਨ.ਐਚ.ਏ.ਆਈ., ਪੁਲਿਸ, ਪੰਜਾਬ ਮੰਡੀ ਬੋਰਡ, ਸਿੱਖਿਆ ਵਿਭਾਗ, ਸਿਹਤ ਵਿਭਾਗ, ਲੋਕਲ ਬਾਡੀਜ਼ ਵਿਭਾਗ ਅਤੇ ਲੋਕ ਨਿਰਮਾਣ ਵਿਭਾਗ ਸ਼ਾਮਲ ਸਨ। ਉਨ੍ਹਾਂ ਅੱਗੇ ਦੱਸਿਆ ਕਿ ਸਿਖਲਾਈ ਦਾ ਉਦੇਸ਼ ਮੌਤਾਂ ਨੂੰ 50 ਪ੍ਰਤੀਸ਼ਤ ਤੱਕ ਘਟਾਉਣ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਇਨ੍ਹਾਂ ਵਿਭਾਗਾਂ ਵਿੱਚ ਤਾਲਮੇਲ ਵਾਲੀ ਪਹੁੰਚ ਨੂੰ ਉਤਸ਼ਾਹਿਤ ਕਰਨਾ ਹੈ। ਉਨ੍ਹਾਂ ਦੱਸਿਆ ਕਿ ਪੂਰੇ ਟਰੇਨਿੰਗ ਸੈਸ਼ਨ ਨੂੰ ਚਾਰ ਸੈਸ਼ਨਾਂ ਵਿੱਚ ਵੰਡਿਆ ਗਿਆ ਸੀ, ਜਿਸ ਵਿੱਚ ਪਹਿਲੇ ਸੈਸ਼ਨ ਦਾ ਉਦੇਸ਼ ਸੜਕ ਸੁਰੱਖਿਆ ਦੇ ਇੰਜਨੀਅਰਿੰਗ ਤਰੀਕਿਆਂ ਬਾਰੇ ਸੀ।

ਰੋਪੜ ਆਈ.ਆਈ.ਟੀ. ਤੋਂ ਡਾ. ਰਾਹੁਲ ਨੇ ਸੜਕ ਸੁਰੱਖਿਆ ਦੇ ਇੰਜਨੀਅਰਿੰਗ ਪਹਿਲੂਆਂ ਬਾਰੇ ਜਾਣਕਾਰੀ ਪ੍ਰਦਾਨ ਕੀਤੀ ਜਦੋਂਕਿ ਡਾ. ਅਨੁਭਵ ਸ਼ਰਮਾ, ਸਹਾਇਕ ਪ੍ਰੋਫੈਸਰ ਡੀਐਮਸੀ ਐਂਡ ਐਚ ਲੁਧਿਆਣਾ ਨੇ ਐਮਰਜੈਂਸੀ ਦੇਖਭਾਲ ਦੀ ਭੂਮਿਕਾ ਬਾਰੇ ਦੱਸਿਆ, ਸੇਫ ਡਰਾਈਵ ਸਟੇ ਅਲਾਈਵ ਐਨ.ਜੀ.ਓ ਤੋਂ ਨਵਲ ਕਿਸ਼ੋਰ ਕੌੜਾ ਨੇ ਟ੍ਰੈਫਿਕ ਪ੍ਰਬੰਧਨ ਬਾਰੇ ਮੁੱਖ ਜਾਣਕਾਰੀ ਦਿੱਤੀ, ਅਤੇ ਡਾ. ਜੀ.ਐਨ.ਡੀ.ਈ. ਕਾਲਜ ਲੁਧਿਆਣਾ ਤੋਂ ਪ੍ਰਸ਼ਾਂਤ ਗਰਗ ਨੇ ਸੜਕ ਸੁਰੱਖਿਆ ਅਤੇ ਟ੍ਰੈਫਿਕ ਪ੍ਰਬੰਧਨ ਦੇ ਉਪਾਵਾਂ ਬਾਰੇ ਜਾਣਕਾਰੀ ਦਿੱਤੀ ਤਾਂ ਜੋ ਮੌਤਾਂ ਨੂੰ 50 ਪ੍ਰਤੀਸ਼ਤ ਤੱਕ ਘੱਟ ਕੀਤਾ ਜਾ ਸਕੇ। ਅੰਤ ਵਿੱਚ, ਸ਼ਮੂਲੀਅਤ ਕਰਨ ਵਾਲਿਆਂ ਨੂੰ ਭਾਗੀਦਾਰੀ ਸਰਟੀਫਿਕੇਟ ਸੌਂਪੇ ਗਏ।

 

Tags: DC Ludhiana , Surabhi Malik , Ludhiana , Deputy Commissioner Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD