Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਜ਼ਿਲ੍ਹੇ ਵਿੱਚ ਸਥਾਨਕ ਇਕਾਈਆਂ ਦੀਆਂ ਈ-ਕਾਮਰਸ ਅਤੇ ਮਾਰਕੀਟ ਸੰਭਾਵਨਾਵਾਂ ਨੂੰ ਉਤਸ਼ਾਹਿਤ ਕਰਨ ਲਈ ਓਪਨ ਨੈੱਟਵਰਕ ਫਾਰ ਡਿਜੀਟਲ ਕਾਮਰਸ ਵਰਕਸ਼ਾਪ ਕਰਵਾਈ ਗਈ

Punjab Admin, Sonam Chaudhary

5 Dariya News

5 Dariya News

5 Dariya News

ਐਸ.ਏ.ਐਸ.ਨਗਰ , 08 Nov 2023

Last updated on: Nov 08, 2023, 00:00 IST

ਐਸ.ਏ.ਐਸ.ਨਗਰ ਜ਼ਿਲ੍ਹੇ ਦੇ ਨਿਰਮਾਣ ਅਤੇ ਸੇਵਾ ਯੂਨਿਟਾਂ ਦੀਆਂ ਈ-ਕਾਮਰਸ ਅਤੇ ਮਾਰਕੀਟ ਸਮਰੱਥਾਵਾਂ ਨੂੰ ਉਤਸ਼ਾਹਿਤ ਕਰਨ ਦੇ ਦੂਰਅੰਦੇਸ਼ੀ ਕਦਮ ਵਜੋਂ, ਅੱਜ ਇੱਥੇ ਓਪਨ ਨੈੱਟਵਰਕ ਫਾਰ ਡਿਜੀਟਲ ਕਾਮਰਸ (ਓ.ਐਨ.ਡੀ.ਸੀ.), ਵਰਕਸ਼ਾਪ ਦਾ ਪ੍ਰਬੰਧ ਕੀਤਾ ਗਿਆ, ਜਿਸ ਦੀ ਪ੍ਰਧਾਨਗੀ ਏ ਡੀ ਸੀ (ਡੀ) ਸ੍ਰੀਮਤੀ  ਸੋਨਮ ਚੌਧਰੀ ਨੇ ਕੀਤੀ।

ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਚੌਧਰੀ ਨੇ ਆਪਣੇ ਉਦਘਾਟਨੀ ਭਾਸ਼ਣ ਵਿੱਚ ਕਿਹਾ ਕਿ ਈ-ਕਾਮਰਸ ਪਲੇਟਫਾਰਮ ਅੱਜ ਕੱਲ੍ਹ ਇੱਕ ਪ੍ਰਮੁੱਖ ਮਾਰਕੀਟਿੰਗ ਹੱਬ ਵਜੋਂ ਉੱਭਰ ਰਿਹਾ ਹੈ ਅਤੇ ਸਾਡੇ ਜ਼ਿਲ੍ਹੇ ਵਿੱਚ ਬਹੁਗਿਣਤੀ ਨਿਰਮਾਣ ਅਤੇ ਸੇਵਾ ਯੂਨਿਟਾਂ ਦੀ ਹੋਣ ਕਾਰਨ, ਇਹ ਕਾਰੋਬਾਰ ਨੂੰ ਪ੍ਰਫੁੱਲਤ ਕਰਨ ਵਿੱਚ ਹੋਰ ਵੀ ਸਹਾਈ ਹੋ ਸਕਦਾ ਹੈ।

ਐਸ.ਏ.ਐਸ.ਨਗਰ ਦੇ ਜੀ.ਐਮ., ਡੀ.ਆਈ.ਸੀ., ਅਰਸ਼ਜੀਤ ਸਿੰਘ ਨੇ ਕਾਰੋਬਾਰ ਦੇ ਈ-ਕਾਮਰਸ ਮਾਡਲਾਂ ਦੀ ਮਹੱਤਤਾ 'ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਇਸ ਵਰਕਸ਼ਾਪ ਦਾ ਉਦੇਸ਼ ਆਨਲਾਈਨ ਕਾਰੋਬਾਰ ਰਾਹੀਂ ਸਥਾਨਕ ਉਤਪਾਦਾਂ ਅਤੇ ਸੇਵਾਵਾਂ ਦੀ ਮਾਰਕੀਟ ਸੰਭਾਵਨਾ ਦੀ ਚਰਚਾ ਕਰਨਾ ਹੈ।

ਉਕਤ ਵਰਕਸ਼ਾਪ ਦਾ ਪ੍ਰਬੰਧ ਪੰਜਾਬ ਇਨਫੋਟੈਕ ਵੱਲੋਂ ਜਨਰਲ ਮੈਨੇਜਰ, ਡੀ.ਆਈ.ਸੀ. ਮੋਹਾਲੀ ਦੇ ਸਹਿਯੋਗ ਨਾਲ ਕੀਤਾ ਗਿਆ, ਜਿਸ ਵਿੱਚ ਸ੍ਰੀਮਤੀ ਅਦਿਤੀ ਸਿੰਘ, ਉਪ-ਪ੍ਰਧਾਨ, ਓਪਨ ਨੈੱਟਵਰਕ ਫਾਰ ਡਿਜੀਟਲ ਕਾਮਰਸ ਨੇ ਜਾਗਰੂਕਤਾ ਭਰਪੂਰ 'ਇੰਟਰਐਕਟਿਵ ਸੈਸ਼ਨ' ਦਾ ਉਪਰਾਲਾ ਕੀਤਾ।  

ਸ੍ਰੀਮਤੀ ਅਦਿਤੀ ਸਿੰਘ ਨੇ ਉਦਯੋਗਿਕ ਸੰਸਥਾਵਾਂ ਅਤੇ ਉਦਯੋਗਾਂ ਦੇ ਨੁਮਾਇੰਦਿਆਂ ਨੂੰ ਓ.ਐਨ.ਡੀ.ਸੀ. ਬਾਰੇ ਜਾਣੂ ਕਰਵਾਇਆ ਕਿ ਉਹ ਆਪਣੇ ਉਤਪਾਦਾਂ ਦੀ ਮੰਡੀਕਰਨ/ਬਾਜ਼ਾਰੀਕਰਨ ਯੋਗਤਾ ਨੂੰ ਵਧਾਉਣ ਲਈ ਓ.ਐਨ.ਡੀ.ਸੀ. ਨੂੰ ਕਿਵੇਂ ਅਪਣਾ ਸਕਦੇ ਹਨ।

ਇਸ ਵਰਕਸ਼ਾਪ ਨੂੰ ਉਦਯੋਗਾਂ ਦੇ ਪ੍ਰਤੀਨਿਧੀਆਂ ਵੱਲੋਂ ਭਰਵਾਂ ਹੁੰਗਾਰਾ ਦਿੱਤਾ ਗਿਆ।  ਉਨ੍ਹਾਂ ਨੇ ਓ.ਐਨ.ਡੀ.ਸੀ. ਨੂੰ ਅਪਣਾਉਣ ਅਤੇ ਵਿਆਪਕ ਗਾਹਕ ਅਧਾਰ ਤੱਕ ਪਹੁੰਚਣ ਵਾਲੇ ਸੰਭਾਵੀ ਲਾਭਾਂ ਬਾਰੇ ਆਪਣੇ ਸ਼ੰਕਿਆਂ ਨੂੰ ਵੀ ਦੂਰ ਕੀਤਾ। 

ਓ.ਐਨ.ਡੀ.ਸੀ ਅਧਿਕਾਰੀਆਂ ਨੇ ਭਵਿੱਖ ਵਿੱਚ ਓ.ਐਨ.ਡੀ.ਸੀ ਦੀ ਡਿਜੀਟਲ ਮਾਰਕੀਟਿੰਗ ਸਮਰੱਥਾ ਨੂੰ ਅਪਣਾਉਣ ਅਤੇ ਲਾਭ ਹਾਸਲ ਕਰਨ ਲਈ ਭਵਿੱਖ ਵਿੱਚ ਹਰ ਕਦਮ ਤੇ ਮੱਦਦ ਕਰਨ ਅਤੇ ਮਾਰਗਦਰਸ਼ਨ ਦੇਣ ਦਾ ਵਾਅਦਾ ਕੀਤਾ।

ਸੈਸ਼ਨ ਦੀ ਸਮਾਪਤੀ ਜੀ.ਐਮ.ਡੀ.ਆਈ.ਸੀ. ਅਰਸ਼ਜੀਤ ਸਿੰਘ ਵੱਲੋਂ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਭਾਗੀਦਾਰਾਂ ਦਾ ਧੰਨਵਾਦ ਕਰਨ ਨਾਲ ਹੋਈ ਅਤੇ ਨਾਲ ਹੀ ਪੰਜਾਬ ਇਨਫੋਟੈਕ, ਜ਼ਿਲ੍ਹਾ ਪ੍ਰਸ਼ਾਸਨ, ਐਸ.ਏ.ਐਸ. ਨਗਰ ਅਤੇ ਓ.ਐਨ.ਡੀ.ਸੀ. ਦੇ ਅਧਿਕਾਰੀਆਂ ਦਾ ਉਦਯੋਗਿਕ ਤਰੱਕੀ ਦੇ ਲਾਭ ਲਈ ਸੈਸ਼ਨ ਦਾ ਪ੍ਰਬੰਧ ਕਰਨ ਲਈ ਧੰਨਵਾਦ ਕੀਤਾ। 

ਮੋਹਾਲੀ ਇੰਡਸਟਰੀ ਐਸੋਸੀਏਸ਼ਨ ਅਤੇ ਜ਼ਿਲ੍ਹੇ ਦੀਆਂ ਹੋਰ ਇੰਡਸਟਰੀ ਐਸੋਸੀਏਸ਼ਨਾਂ ਨੇ ਅਜਿਹੇ ਜਾਣਕਾਰੀ ਭਰਪੂਰ ਸੈਸ਼ਨ ਦੇ ਪ੍ਰਬੰਧ ਲਈ ਜ਼ਿਲ੍ਹਾ ਪ੍ਰਸ਼ਾਸਨ ਦਾ ਧੰਨਵਾਦ ਕੀਤਾ। ਇਨ੍ਹਾਂ ਕਿਹਾ ਕਿ ਡਿਜੀਟਲ ਟੈਕਨਾਲੋਜੀ ਦੇ ਯੁੱਗ ਵਿੱਚ, ਓ.ਐਨ.ਡੀ.ਸੀ ਪਹਿਲਕਦਮੀ ਛੋਟੇ, ਦਰਮਿਆਨੇ ਅਤੇ ਵੱਡੇ ਯੂਨਿਟਾਂ ਲਈ ਵਿਆਪਕ ਗਾਹਕ ਅਧਾਰ ਤੱਕ ਪਹੁੰਚਣ ਅਤੇ ਆਪਣੇ ਕਾਰੋਬਾਰਾਂ ਦਾ ਵਿਸਤਾਰ ਕਰਨ ਲਈ ਆਸ ਦੀ ਕਿਰਨ ਹੈ, ਜੋ ਕਿ ਐਸ ਏ ਐਸ ਨਗਰ ਜ਼ਿਲ੍ਹੇ ਦੇ ਕਾਰੋਬਾਰਾਂ ਲਈ ਇੱਕ ਬਿਹਤਰ ਅਤੇ ਉੱਜਵਲ ਭਵਿੱਖ ਨੂੰ ਯਕੀਨੀ ਬਣਾਵੇਗਾ।

 

Tags: Punjab Admin , Sonam Chaudhary

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD