Thursday, 16 May 2024

 

 

ਖ਼ਾਸ ਖਬਰਾਂ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ

 

ਅੰਬੇਡਕਰ ਭਵਨ ਰੋਪੜ ਦੇ ਨਵੀਨੀਕਰਣ ਦਾ ਕੰਮ 34 ਲੱਖ ਰੁਪਏ ਦੀ ਲਾਗਤ ਨਾਲ਼ ਸ਼ੁਰੂ

ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਦਹਾਕਿਆਂ ਤੋਂ ਖੰਡਰ ਦਾ ਰੂਪ ਧਾਰਨ ਕਰ ਚੁੱਕੇ ਭਵਨ ਦਾ ਕੰਮ ਸ਼ੁਰੂ ਕਰਵਾਇਆ

Dinesh Chadha, AAP, Aam Aadmi Party, Aam Aadmi Party Punjab, AAP Punjab, Ropar, Rupnagar

Web Admin

Web Admin

5 Dariya News

ਰੂਪਨਗਰ , 08 Nov 2023

ਹਲਕਾ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵੱਲੋਂ ਰੂਪਨਗਰ ਸ਼ਹਿਰ ਦੇ ਗਿਆਨੀ ਜ਼ੈਲ ਸਿੰਘ ਨਗਰ ਵਿਖੇ ਸਥਿਤ ਡਾ. ਬੀ.ਆਰ.ਅੰਬੇਡਕਰ ਭਵਨ ਦੀ ਮੁਰੰਮਤ ਕਰਵਾ ਕੇ ਸ਼ਹਿਰ ਵਾਸੀਆਂ ਦੀ ਵਰਤੋਂ ਲਈ ਮੁਹੱਈਆ ਕਰਨ ਕਰਵਾਉਣ ਲਈ ਪੂਰੇ ਯਤਨਸ਼ੀਲ ਹਨ, ਇਨ੍ਹਾਂ ਯਤਨਾ ਸਦਕਾ ਹੀ 34 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਜਿਸ ਉਪਰੰਤ ਹੁਣ ਟੈਂਡਰ ਪਾਸ ਇਸ ਦੇ ਮੁਰੰਮਤ ਕਾਰਜ ਸ਼ੁਰੂ ਕਰਵਾ ਦਿੱਤੇ ਗਏ ਹਨ। ਇਸ ਮੌਕੇ ਉਨ੍ਹਾਂ ਵੱਲੋਂ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਸਮਾਜਿਕ ਨਿਆਂ ਤੇ ਅਧਿਕਾਰਤਾ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦਾ ਗ੍ਰਾਂਟ ਦੇਣ ਉਤੇ ਵਿਸ਼ੇਸ਼ ਧੰਨਵਾਦ ਕੀਤਾ ਗਿਆ।

ਐਡਵੋਕੇਟ ਦਿਨੇਸ਼ ਚੱਢਾ ਨੇ ਦੱਸਿਆ ਕਿ ਪਿਛਲੇ ਸਮੇਂ ਦੀਆਂ ਸਰਕਾਰਾਂ ਨੇ ਇਸ ਭਵਨ ਦੀ ਹਾਲਤ ਸੁਧਾਰਨ ਲਈ ਨੀਂਹ ਪੱਥਰ ਤਾ ਰੱਖੇ ਪਰ ਇਸ ਦੇ ਬਾਅਦ ਇਸ ਕਾਰਜ ਲਈ ਕੋਈ ਗਰਾਂਟ ਨਾ ਜਾਰੀ ਕਰਕੇ ਇਸ ਇਮਾਰਤ ਵਿਚ ਕੋਈ ਵੀ ਸੁਧਾਰ ਨਾ ਕੀਤਾ ਗਿਆ ਜਿਸ ਕਰਕੇ ਸਮਾਂ ਬੀਤਣ ਨਾਲ ਇਸ ਦੀ ਹਾਲਤ ਬਹੁਤ ਖਸਤਾ ਹੋ ਚੁੱਕੀ ਸੀ। ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬਿਹਤਰ ਸਹੂਲਤਾਂ ਦੇਣ ਲਈ ਨਿਰੰਤਰ ਕੰਮ ਕਰ ਰਹੀ ਹੈ। ਇਨ੍ਹਾਂ ਉਪਰਾਲਿਆਂ ਤਹਿਤ ਹੀ ਉਨ੍ਹਾਂ ਵਲੋਂ ਕੀਤੀ ਗਈ ਮੰਗ ਅਨੁਸਾਰ ਗ੍ਰਾਂਟ ਦਿੱਤੀ ਗਈ। 

ਉਨ੍ਹਾਂ ਦੱਸਿਆ ਕਿ 1994 ਦੇ ਬਣੇ ਇਸ ਭਵਨ ਦੇ ਨਵੀਨੀਕਰਨ ਲਈ ਇਸ 34 ਲੱਖ ਰੁਪਏ ਤੋਂ ਇਲਾਵਾ ਭਵਿੱਖ ਵਿੱਚ ਹੋਰ ਫੰਡ ਵੀ ਸਰਕਾਰ ਵੱਲੋਂ ਮੁਹੱਈਆ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਜਿਵੇਂ ਇਸ ਭਵਨ ਵਿੱਚ ਪਹਿਲਾ ਸਰਕਾਰੀ, ਗੈਰ ਸਰਕਾਰੀ ਸਮਾਗਮ ਤੇ ਮਨੋਰੰਜਨ ਦੇ ਪ੍ਰੋਗਰਾਮ ਹੁੰਦੇ ਸਨ, ਆਉਣ ਵਾਲੇ ਸਮੇਂ ਵਿੱਚ ਜਲਦ ਹੀ ਇਹ ਪ੍ਰੋਗਰਾਮ ਦੁਬਾਰਾ ਸ਼ੁਰੂ ਹੋਣਗੇ। ਇਸ ਤੋਂ ਇਲਾਵਾ ਗਰੀਬ ਪਰਿਵਾਰਾਂ ਜੋ ਕਿ ਪੈਲੇਸਾਂ ਦਾ ਖਰਚਾ ਨਹੀਂ ਚੁੱਕ ਸਕਦੇ, ਉਹ ਇਸ ਭਵਨ ਦੀ ਵਰਤੋਂ ਕਰਦੇ ਹੋਏ ਆਪਣੇ ਪ੍ਰੋਗਰਾਮ ਇੱਥੇ ਕਰ ਸਕਣਗੇ।ਉਨ੍ਹਾਂ ਦੱਸਿਆ ਕਿ ਭਵਿੱਖ ਵਿੱਚ ਜੇਕਰ ਇਸ ਦੇ ਨਵੀਨੀਕਰਣ ਲਈ ਹੋਰ ਗ੍ਰਾਂਟ ਦੀ ਜਰੂਰਤ ਪਵੇਗੀ ਤਾਂ ਉਹ ਵੀ ਪੰਜਾਬ ਸਰਕਾਰ ਵੱਲੋਂ ਜਾਰੀ ਕਰ ਦਿੱਤੀ ਜਾਵੇਗੀ।

 

Tags: Dinesh Chadha , AAP , Aam Aadmi Party , Aam Aadmi Party Punjab , AAP Punjab , Ropar , Rupnagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD