Friday, 05 June 2026

 

 

ਖ਼ਾਸ ਖਬਰਾਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ

 

ਭਾਰਤ ਸਰਕਾਰ ਦੀ 3 ਰੋਜ਼ਾ ਚਿੱਤਰ ਪ੍ਰਦਰਸ਼ਨੀ ਦਾ ਸਰਕਾਰੀ ਬਿਕਰਮ ਕਾਲਜ ਆਫ ਕਾਮਰਸ ਵਿੱਚ ਆਗਾਜ਼

ਹਰੀਪਾਲ ਨੇ ਚਿੱਤਰ ਅਤੇ ਕਸ਼ਿਸ਼ ਨੇ ਲੇਖ ਮੁਕਾਬਲੇ ਵਿੱਚ ਮਾਰੀ ਬਾਜ਼ੀ, ਚਿੱਤਰ ਪ੍ਰਦਰਸ਼ਨੀ ਵੇਖਣ ਆਇਆ ਲੋਕਾਂ ਦਾ ਹੜ੍ਹ, ਕਲਾਕਾਰਾਂ ਨੇ ਸੱਭਿਆਚਾਰਕ ਪੇਸ਼ਕਾਰੀਆਂ ਨਾਲ ਬੰਨ੍ਹਿਆ ਸਮਾਂ

5 Dariya News

5 Dariya News

5 Dariya News

ਪਟਿਆਲਾ , 08 Nov 2023

Last updated on: Nov 08, 2023, 00:00 IST

ਭਾਰਤ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਵੱਲੋਂ ਦੇਸ਼ ਭਰ ਵਿੱਚ "9 ਸਾਲ ਸੇਵਾ, ਸੁਸ਼ਾਸਨ ਅਤੇ ਗਰੀਬ ਕਲਿਆਣ" ਦੀ ਥੀਮ ਉੱਤੇ ਵੱਖੋ-ਵੱਖ ਥਾਵਾਂ 'ਤੇ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਲੜੀ ਦੇ ਤਹਿਤ ਸ਼ਹਿਰ ਦੇ ਸਰਕਾਰੀ ਬਿਕਰਮ ਕਾਲਜ ਆਫ ਕਾਮਰਸ ਵਿੱਚ "9 ਸਾਲ ਸੇਵਾ, ਸੁਸ਼ਾਸਨ ਅਤੇ ਗਰੀਬ ਕਲਿਆਣ" ਦੀ ਥੀਮ 'ਤੇ 3 ਰੋਜ਼ਾ ਚਿੱਤਰ ਪ੍ਰਦਰਸ਼ਨੀ ਦਾ ਬੁੱਧਵਾਰ ਨੂੰ ਆਗਾਜ਼ ਹੋ ਗਿਆ। 

ਇਸ ਮੌਕੇ ਕਾਲਜ ਦੀ ਪ੍ਰਿੰਸੀਪਲ ਕੁਸੁਮ ਲਤਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਪ੍ਰੋਗਰਾਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਚਿੱਤਰ ਪ੍ਰਦਰਸ਼ਨੀ ਰਾਹੀਂ ਪਿਛਲੇ ਕੁੱਝ ਸਮੇਂ ਵਿੱਚ ਦੇਸ਼ ਵੱਲੋਂ ਕੀਤੀ ਗਈ ਤਰੱਕੀ ਅਤੇ ਉਪਲੱਬਧੀਆਂ ਬਾਰੇ ਵੇਰਵਾ ਦਿੱਤਾ ਗਿਆ ਹੈ, ਜੋ ਕਿ ਵਿਦਿਆਰਥੀਆਂ ਲਈ ਜਾਣਨਾ ਕਾਫੀ ਅਹਿਮ ਹੈ। ਉਨ੍ਹਾਂ ਕਿਹਾ ਕਿ ਅਜਿਹੇ ਪ੍ਰੋਗਰਾਮ ਭਵਿੱਖ ਵਿੱਚ ਵੀ ਆਯੋਜਿਤ ਕਰਵਾਏ ਜਾਣੇ ਚਾਹੀਦੇ ਹਨ, ਤਾਂ ਜੋ ਨੌਜਵਾਨ ਪੀੜ੍ਹੀ ਨੂੰ ਇਨ੍ਹਾਂ ਮਹੱਤਵਪੂਰਨ ਵਿਸ਼ਿਆਂ ਬਾਰੇ ਜਾਣੂ ਕਰਵਾਇਆ ਜਾ ਸਕੇ। 

ਇਸ ਮੌਕੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਸੈਂਟਰਲ ਬਿਊਰੋ ਆਫ ਕਮਿਊਨੀਕੇਸ਼ਨ ਅੰਮ੍ਰਿਤਸਰ ਦੇ ਮੁਖੀ ਗੁਰਮੀਤ ਸਿੰਘ ਨੇ ਕਿਹਾ ਕਿ ਮੰਤਰਾਲੇ ਵੱਲੋਂ ਦੇਸ਼ ਭਰ ਵਿੱਚ ਅਜਿਹੇ ਜਾਗਰੂਕਤਾ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਲੜੀ ਦੇ ਤਹਿਤ ਲਾਈ ਗਈ ਇਸ ਚਿੱਤਰ ਪ੍ਰਦਰਸ਼ਨੀ ਦੇ ਜ਼ਰੀਏ ਪਟਿਆਲਾ ਵਿੱਚ ਵੀ ਲੋਕਾਂ ਨੂੰ ਭਾਰਤ ਸਰਕਾਰ ਦੀਆਂ ਵੱਖੋ ਵੱਖ ਯੋਜਨਾਵਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਗੁਰਮੀਤ ਸਿੰਘ ਨੇ ਪ੍ਰੋਗਰਾਮ ਨੂੰ ਨੇਪਰੇ ਚਾੜ੍ਹਨ ਲਈ ਕਾਲਜ ਅਤੇ ਜ਼ਿਲਾ ਪ੍ਰਸ਼ਾਸਨ ਦੀ ਜੰਮ ਕੇ ਸ਼ਲਾਘਾ ਕੀਤੀ। 

ਇਸ ਮੌਕੇ ਡਾਕਟਰ ਰੇਖਾ ਰਾਣੀ ਨੇ ਫਿੱਟ ਇੰਡੀਆ, ਡਾਕਟਰ ਰਜਨੀ ਬਾਲਾ ਨੇ ਸਵੱਛ ਭਾਰਤ, ਡਾਕਟਰ ਜਯੋਤੀ ਨੇ ਪਾਣੀ ਦੀ ਸਾਂਭ ਸੰਭਾਲ ਅਤੇ ਡਾਕਟਰ ਜਸਪ੍ਰੀਤ ਕੌਰ ਨੇ ਪਲਾਸਟਿਕ ਵੇਸਟ ਮੈਨੇਜਮੈਂਟ ਦੇ ਵਿਸ਼ਿਆਂ ਤੇ ਲੋਕਾਂ ਨੂੰ ਜਾਗਰੂਕ ਕੀਤਾ। ਇਸ ਦੌਰਾਨ ਵਿਦਿਆਰਥੀਆਂ ਦੇ ਪੋਸਟਰ ਮੇਕਿੰਗ ਅਤੇ ਲੇਖ ਮੁਕਾਬਲੇ ਵਿਚ ਵੱਧ ਚੜ੍ਹ ਕੇ ਹਿੱਸਾ ਲਿਆ। ਪੋਸਟਰ ਮੇਕਿੰਗ ਵਿੱਚ ਬੀ.ਕਾਮ. ਦੇ ਹਰੀਪਾਲ ਸਿੰਘ ਨੇ ਪਹਿਲਾ, ਰਾਜਿੰਦਰ ਕੌਰ ਨੇ ਦੂਜਾ, ਸਨੇਹਾ ਕਨੌਜੀਆ ਨੇ ਤੀਜਾ, ਸਿਮਰਨਦੀਪ ਕੌਰ ਨੇ ਚੌਥਾ ਤੇ ਮੋਕਸ਼ੀਤਾ ਗੋਇਲ ਨੇ ਪੰਜਵਾਂ ਸਥਾਨ ਹਾਸਲ ਕੀਤਾ। ਜਦਕਿ ਲੇਖ ਮੁਕਾਬਲੇ ਵਿੱਚ ਕਸ਼ਿਸ਼ ਖੁਰਮੀ ਨੇ ਪਹਿਲਾ, ਜਸਪ੍ਰੀਤ ਕੌਰ ਨੇ ਦੂਜਾ ਅਤੇ ਨੀਰੂ ਨੇ ਤੀਜਾ ਸਥਾਨ ਹਾਸਿਲ ਕੀਤਾ। 

ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਇਸ ਅਹਿਦ ਦੀ ਸ਼ਲਾਘਾ ਕਰਦਿਆਂ ਚਿੱਤਰ ਪ੍ਰਦਰਸ਼ਨੀ ਵੇਖਣ ਆਏ ਲੋਕਾਂ ਨੇ ਕਿਹਾ ਕਿ ਅਜਿਹੇ ਪ੍ਰੋਗਰਾਮ ਭਵਿੱਖ ਵਿੱਚ ਵੀ ਆਯੋਜਿਤ ਕਰਵਾਏ ਜਾਣੇ ਚਾਹੀਦੇ ਨੇ ਤਾਂ ਜੋ ਲੋਕਾਂ ਨੂੰ ਭਵਿੱਖ ਵਿੱਚ ਵੀ ਸਰਕਾਰ ਦੀਆਂ ਵੱਖੋ ਵੱਖ ਯੋਜਨਾਵਾਂ ਤੋਂ ਜਾਣੂ ਕਰਵਾਇਆ ਜਾ ਸਕੇ। ਇਸ ਪ੍ਰਦਰਸ਼ਨੀ ਦੌਰਾਨ ਨੁੱਕੜ ਨਾਟਕ ਸਣੇ ਹੋਰਨਾਂ ਪੇਸ਼ਕਾਰੀਆਂ ਨੇ ਲੋਕਾਂ ਦਾ ਦਿਲ ਜਿੱਤ ਲਿਆ। ਇਬਾਦਤ ਅਲੀ ਮੇਹਰ ਮਹਿਬੂਬ ਗਰੁੱਪ ਦੀ ਕੱਵਾਲੀ, ਪੂਨਮ ਕਲਾ ਕੇਂਦਰ ਅਤੇ ਨੂਰ ਨਾਟ ਕਲਾ ਕੇਂਦਰ ਦੀ ਦਿਲ ਖਿੱਚਵੀਂ ਪੇਸ਼ਕਾਰੀ ਨੇ ਸਮਾਂ ਬੰਨ ਦਿੱਤਾ।

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD