Friday, 17 May 2024

 

 

ਖ਼ਾਸ ਖਬਰਾਂ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ

 

ਪੰਜਾਬ ਦੇ ਝੋਨਾ ਉਤਪਾਦਕ ਕਿਸਾਨਾਂ ਨੂੰ ਹੁਣ ਤੱਕ 21 ਹਜਾਰ ਕਰੋੜ ਰੁਪਏ ਦੀ ਕੀਤੀ ਜਾ ਚੁੱਕੀ ਹੈ ਅਦਾਇਗੀ -ਲਾਲ ਚੰਦ ਕਟਾਰੂਚੱਕ

ਸਰਕਾਰੀ ਖਰੀਦ ਏਜੰਸੀਆਂ ਵਲੋਂ ਲੱਗਭਗ 134 ਲੱਖ ਮੀਟਰਕ ਟਨ ਝੋਨੇ ਦੀ ਕੀਤੀ ਜਾ ਚੁੱਕੀ ਹੈ ਖਰੀਦ

Lal Chand Kataruchak, AAP, Aam Aadmi Party, Aam Aadmi Party Punjab, AAP Punjab, Government of Punjab, Punjab Government, DC Sri Mukatsar Sahib, Dr. Ruhee Dugg, Sri Mukatsar Sahib, Deputy Commissioner Sri Mukatsar Sahib

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 08 Nov 2023

ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਸੂਚਾਰੂ ਖਰੀਦ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਨਵੀਂ ਦਾਣਾ ਮੰਡੀ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਕੀਤਾ। ਪ੍ਰਬੰਧਾਂ ਦਾ ਜਾਇਜਾ ਲੈਣ ਉਪਰੰਤ ਸ੍ਰੀ ਕਟਾਰੂਚੱਕ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਹੁਣ ਤੱਕ 21 ਹਜ਼ਾਰ ਕਰੋੜ ਰੁਪਏ ਦੀ ਅਦਾਇਗੀ ਸਬੰਧਿਤ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ। ਉਹਨਾਂ ਕਿਹਾ ਕਿ ਪੰਜਾਬ ਦੀਆਂ ਅਨਾਜ ਮੰਡੀਆ ਵਿੱਚ ਹੁਣ ਤਕ 137 ਲੱਖ ਮੀਟਰ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚ ਵੱਖ-ਵੱਖ ਖਰੀਦ ਏਜੰਸੀਆਂ ਵਲੋਂ 134 ਲੱਖ ਮੀਟਰ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਲੱਗਭਗ 112 ਲੱਖ ਮੀਟਰ ਟਨ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਲਿਫਟਿੰਗ ਵਿੱਚ ਤੇਜ਼ੀ ਲਿਆਂਦੀ ਜਾਵੇਗੀ।

ਉਹਨਾਂ ਕਿਹਾ ਕਿ ਕਿਸਾਨਾਂ ਵਲੋਂ ਖੂਨ ਪਸੀਨਾ ਇੱਕ ਕਰਕੇ ਪੈਦਾ ਕੀਤੀ ਗਈ ਫਸਲ ਨੂੰ ਸਰਕਾਰ ਵਲੋਂ ਖਰੀਦਿਆ ਜਾਵੇਗਾ ਅਤੇ ਅਨਾਜ ਮੰਡੀਆ ਵਿੱਚ ਪੁਖਤਾ ਪ੍ਰਬੰਧ ਹੋਣ ਕਾਰਨ ਕਿਸੇ ਵੀ ਕਿਸਾਨ ਨੂੰ ਆਪਣੀ ਫਸਲ ਵੇਚਣ ਵਿੱਚ ਕੋਈ ਮੁਸ਼ਕਲ ਪੇਸ਼ ਨਹੀਂ ਆ ਰਹੀ। ਉਹਨਾਂ ਕਿਹਾ ਕਿ ਕਿਸਾਨਾਂ ਦੀ ਫਸਲ ਖਰੀਦਣ ਉਪਰੰਤ ਉਸਦੇ ਖਾਤਿਆਂ 24 ਘੰਟੇ ਵਿੱਚ ਬਣਦੀ ਰਕਮ ਪਾਈ ਜਾ ਰਹੀ। ਉਹਨਾਂ ਕਿਹਾ ਕਿ ਅਨਾਜ ਮੰਡੀਆ ਵਿੱਚ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਬਖਸਿ਼ਆਂ ਨਹੀਂ ਜਾਵੇਗਾ ਅਤੇ ਸਰਕਾਰ ਵਲੋਂ ਉਸਦੇ ਖਿਲਾਫ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਉਹਨਾ ਇਸ ਮੌਕੇ ਤੇ ਕਿਹਾ ਕਿ ਪਰਾਲੀ ਦੇ ਧੂਏ ਤੇ ਕੰਟਰੋਲ ਕਰਨ ਲਈ ਪੰਜਾਬ ਸਰਕਾਰ ਵਲੋਂ ਮਾਨਯੋਗ ਸੁਪਰੀਮ ਕੋਰਟ ਦੀਆਂ ਹਦਾਇਤਾਂ ਦੀਆਂ ਦੀ ਇੰਨ-ਬਿੰਨ ਪਾਲਣਾ ਕੀਤੀ ਜਾ ਰਹੀ ਹੈ। ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵਾਤਾਵਰਣ ਦੀ ਸੁੱਧਤਾ ਲਈ ਝੋਨੇ ਦੀ ਪਰਾਲੀ ਅਤੇ ਪਰਾਲੀ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਈ ਜਾਵੇ ਅਤੇ ਪਰਾਲੀ ਦਾ ਸਹੀ ਢੰਗ ਨਾਲ ਪ੍ਰਬੰਧਨ ਕੀਤਾ ਜਾਵੇ।

ਇਸ ਮੌਕੇ ਤੇ ਡਾ.ਰੂਹੀ ਦੁੱਗ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ, ਸ੍ਰੀ ਭਾਗੀਰਥ ਸਿੰਘ ਮੀਨਾ ਐਸ.ਐਸ.ਪੀ, ਸ੍ਰੀ ਸੁਰਜੀਤ ਸਿੰਘ  ਸੰਧੂ ਚੇਅਰਮੈਨ ਮਾਰਕੀਟ ਕਮੇਟੀ, ਐਡਵੋਕੇਟ ਪ੍ਰਿਤਪਾਲ ਸ਼ਰਮਾ ਚੇਅਰਮੈਨ ਮਾਰਕੀਟ ਕਮੇਟੀ ਗਿੱਦੜਬਾਹਾ, ਸ੍ਰੀ ਸੁਖਜਿੰਦਰ ਸਿੰਘ ਕਾਕਾ ਉੜਾਂਗ ਪ੍ਰਧਾਨ ਕੱਚਾ ਆੜਤੀਆ ਐਸੋਸੀਏਸ਼ਨ, ਸ੍ਰੀ ਸੁਖਜਿੰਦਰ ਸਿੰਘ ਡੀ.ਐਫ.ਐਸ.ਸੀ, ਸ੍ਰੀ ਗੋਰਵ ਗਰਗ ਡੀ.ਐਮ.ਓ,ਸ੍ਰੀ ਗੁਰਤਾਰ ਸਿੰਘ ਡੀ.ਐਫ.ਐਸ.ਓ., ਸ੍ਰੀ ਅੰਮ੍ਰਿਤਪਾਲ ਸਿੰਘ ਡੀ.ਐਫ.ਓ, ਸ੍ਰੀ ਸੁਖਜਿੰਦਰ ਸਿੰਘ ਬਬਲੂ ਬਰਾੜ, ਸ੍ਰੀ ਹੇਮਰਾਜ, ਸ੍ਰੀ ਪੀਪਲ ਸਿੰਘ, ਸ੍ਰੀ ਹਰਜੀਤ ਸਿੰਘ ਵੀ ਮੌਜੂਦ ਸਨ। ਇਸ ਮੌਕੇ ਤੇ ਉਹਨਾਂ ਅਨਾਜ ਮੰਡੀ ਵਿੱਚ ਕਿਸਾਨਾਂ, ਮੰਡੀ ਮਜਦੂਰਾਂ, ਆੜਤੀਆਂ ਦੀਆਂ ਮੁਸਕਲਾਂ ਵੀ ਸੁਣੀਆਂ।

 

Tags: Lal Chand Kataruchak , AAP , Aam Aadmi Party , Aam Aadmi Party Punjab , AAP Punjab , Government of Punjab , Punjab Government , DC Sri Mukatsar Sahib , Dr. Ruhee Dugg , Sri Mukatsar Sahib , Deputy Commissioner Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD